Saturday, May 24, 2025
spot_img
spot_img
spot_img
spot_img

ਕੈਬਨਿਟ ਮੰਤਰੀ Laljit Singh Bhullar ਵੱਲੋਂ ਜਲੰਧਰ Driving Test Track ਦਾ ਅਚਨਚੇਤ ਨਿਰੀਖਣ

ਯੈੱਸ ਪੰਜਾਬ
ਜਲੰਧਰ, 28 ਅਪ੍ਰੈਲ, 2025

Punjab ਦੇ ਟ੍ਰਾਂਸਪੋਰਟ ਮੰਤਰੀ Laljit Singh Bhullar ਨੇ ਸੋਮਵਾਰ ਨੂੰ ਜਲੰਧਰ ਸ਼ਹਿਰ ਵਿੱਚ ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪੂਰੀ ਡਰਾਈਵਿੰਗ ਟੈਸਟ ਪ੍ਰਕਿਰਿਆ ਦੀ ਬਾਰੀਕੀ ਨਾਲ ਜਾਂਚ ਕੀਤੀ।

ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਕ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਉਨ੍ਹਾਂ ਦੀ ਕੀਮਤੀ ਪ੍ਰਤੀਕਿਰਿਆ ਹਾਸਲ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ Bhullar ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦ ਹੀ ਸੂਬੇ ਭਰ ਦੇ ਹਰੇਕ ਡਰਾਈਵਿੰਗ ਟੈਸਟ ਟਰੈਕ ‘ਤੇ ਦੋ ਕਰਮਚਾਰੀ ਨਿਯੁਕਤ ਕਰੇਗੀ। ਇਹ ਕਰਮਚਾਰੀ ਬਿਨੈਕਾਰਾਂ ਨੂੰ ਆਨਲਾਈਨ ਬਿਨੈ ਫਾਰਮ ਭਰਨ ਵਿੱਚ ਬਿਲਕੁਲ ਮੁਫ਼ਤ ਸਹਾਇਤਾ ਕਰਨਗੇ, ਇਸ ਤਰ੍ਹਾਂ ਬਿਨੈਕਾਰਾਂ ਨੂੰ ਇੰਟਰਨੈੱਟ ਕੈਫ਼ੇ ‘ਤੇ ਵਾਧੂ ਪੈਸੇ ਖਰਚ ਕਰਨ ਦੀ ਜ਼ਰੂਰਤ ਨਹੀਂ ਪਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਨੈਕਾਰ ਹੁਣ ਸਿਰਫ਼ ਸਰਕਾਰ ਵੱਲੋਂ ਨਿਰਧਾਰਤ ਫੀਸ ਦਾ ਹੀ ਭੁਗਤਾਨ ਕਰਨਗੇ।

ਡਰਾਈਵਿੰਗ ਟੈਸਟ ਟਰੈਕਾਂ ‘ਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਚੁੱਕੇ ਗਏ ਕਦਮਾਂ ’ਤੇ ਚਾਨਣਾ ਪਾਉਂਦਿਆਂ ਟ੍ਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਸ਼ੈੱਡ, ਕੁਰਸੀਆਂ ਅਤੇ ਪੀਣ ਵਾਲੇ ਪਾਣੀ ਵਰਗੀਆਂ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਹਰੇਕ ਰਿਜਨਲ ਟ੍ਰਾਂਸਪੋਰਟ ਦਫ਼ਤਰ (ਆਰ.ਟੀ.ਓ.) ਨੂੰ 1.5 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਆਰ.ਟੀ.ਓਜ਼ ਨੂੰ ਆਪਣੀਆਂ ਬੁਨਿਆਦੀ ਢਾਂਚੇ ਸਬੰਧੀ ਮੰਗਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੈਨਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਤੇਜ਼ੀ ਨਾਲ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਰਾਈਵਿੰਗ ਟੈਸਟ ਟਰੈਕਸ ਦੇ ਸੰਚਾਲਨ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਪ੍ਰਿੰਟਿੰਗ ਅਤੇ ਡਰਾਈਵਿੰਗ ਲਾਇਸੈਂਸ ਪ੍ਰਿੰਟਿੰਗ ਲਈ ਨਵੇਂ ਟੈਂਡਰਾਂ ਨੂੰ ਜਲਦ ਅੰਤਿਮ ਰੂਪ ਦਿੱਤਾ ਜਾਵੇਗਾ।

ਪੈਂਡਿੰਗ ਆਰਸੀ ਅਤੇ ਡਰਾਈਵਿੰਗ ਲਾਇਸੈਂਸ ਦੇ ਮੁੱਦੇ ਨੂੰ ਸੰਬੋਧਨ ਕਰਦਿਆਂ  ਉਨ੍ਹਾਂ ਭਰੋਸਾ ਦਿੱਤਾ ਕਿ ਬੈਕਲਾਗ ਦਾ ਦੋ ਮਹੀਨਿਆਂ ਦੇ ਅੰਦਰ-ਅੰਦਰ ਨਿਪਟਾਰਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਸੇਵਾ ਪ੍ਰਦਾਤਾ ਸਮਾਰਟ ਚਿੱਪ ਕੰਪਨੀ ਨੂੰ ਸੇਵਾ ਵਿੱਚ ਖਾਮੀਆਂ ਕਾਰਨ ਜਲਦ ਹੀ ਬਲੈਕਲਿਸਟ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਸਜ਼ਾਯੋਗ ਕਾਰਵਾਈ ਦੇ ਤੌਰ ’ਤੇ ਕੰਪਨੀ ਦੀ 5 ਕਰੋੜ ਰੁਪਏ ਦੀ ਸਕਿਓਰਿਟੀ ਰਾਸ਼ੀ ਜ਼ਬਤ ਕਰਨ ਦੇ ਨਾਲ-ਨਾਲ 5 ਕਰੋੜ ਰੁਪਏ ਦੀ ਬਕਾਇਆ ਅਦਾਇਗੀ ’ਤੇ ਵੀ ਰੋਕ ਲਗਾਈ ਗਈ ਹੈ।

ਆਪਣੇ ਦੌਰੇ ਦੌਰਾਨ ਸ਼੍ਰੀ ਭੁੱਲਰ ਨੇ ਆਰ.ਟੀ.ਓ. ਜਲੰਧਰ ਬਲਬੀਰ ਰਾਜ ਸਿੰਘ ਨੂੰ ਪਾਰਦਰਸ਼ਤਾ ਵਿੱਚ ਵਾਧਾ ਕਰਨ ਲਈ ਵੱਖ-ਵੱਖ ਟਰਾਂਸਪੋਰਟ ਸੇਵਾਵਾਂ ਲਈ ਫੀਸ ਚਾਰਟ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਪਰੰਤ ਕੈਬਨਿਟ ਮੰਤਰੀ ਨੇ ਜਲੰਧਰ ਬੱਸ ਸਟੈਂਡ ਵਿਖੇ ਪ੍ਰਾਈਵੇਟ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ।

ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਚੈਕਿੰਗ ਦੌਰਾਨ ਬਿਨਾਂ ਦਸਤਾਵੇਜ਼ਾਂ ਤੋਂ ਚੱਲਣ ਵਾਲੀਆਂ ਬੱਸਾਂ ਨੂੰ ਜ਼ਬਤ ਕਰਨ ਤੋਂ ਇਲਾਵਾ ਚਲਾਨ ਜਾਰੀ ਕੀਤੇ ਗਏ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img