Saturday, June 14, 2025
spot_img
spot_img
spot_img
spot_img

ਕੈਬਨਿਟ ਮੰਤਰੀ Mohinder Bhagat ਵੱਲੋਂ Jalandhar ਵਿਖੇ ਕਰੋੜਾਂ ਦੀ ਲਾਗਤ ਵਾਲੇ Fire Station ਦਾ ਉਦਘਾਟਨ

ਯੈੱਸ ਪੰਜਾਬ
ਜਲੰਧਰ, 12 ਮਈ, 2025

Punjab ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ Mohinder Bhagat ਵੱਲੋਂ ਅੱਜ ਸਥਾਨਕ ਸਪੋਰਟਸ ਅਤੇ ਸਰਜੀਕਲ ਕੰਪਲੈਕਸ ਵਿਖੇ ਕਰੀਬ 1.29 ਕਰੋੜ ਰੁਪਏ ਦੀ ਲਾਗਤ ਵਾਲੇ ਫਾਇਰ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ।

ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੇਅਰ ਵਿਨੀਤ ਧੀਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਅਤੇ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਾਜੈਕਟ ਸਦਕਾ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਸਮੇਂ ਸਿਰ ਕਾਬੂ ਪਾਉਣ ਵਿੱਚ ਮਦਦ ਮਿਲੇਗੀ।

ਇਸ ਸਹੂਲਤ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਇਹ ਇਲਾਕਾ, ਜੋ ਮੁੱਖ ਤੌਰ ’ਤੇ ਸਪੋਰਟਸ, ਸਰਜੀਕਲ, ਲੈਦਰ, ਰੱਬੜ ਇੰਡਸਟਰੀ ਲਈ ਜਾਣਿਆ ਜਾਂਦਾ ਹੈ, ਵਿੱਚ ਫਾਇਰ ਸਟੇਸ਼ਨ ਸਥਾਪਤ ਹੋਣ ਨਾਲ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਤੁਰੰਤ ਕਾਬੂ ਪਾਉਣ ਲਈ ਸਮੇਂ ਸਿਰ ਪਹੁੰਚਿਆ ਜਾ ਸਕੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਫਾਇਰ ਸਟੇਸ਼ਨ ਵਿੱਚ ਅੱਗ ’ਤੇ ਕਾਬੂ ਪਾਉਣ ਲਈ ਕੁੱਲ 4 ਵਾਹਨ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 12 ਹਜ਼ਾਰ ਲੀਟਰ ਦੀ ਸਮਰੱਥਾ ਵਾਲੀ ਇਕ ਅਤੇ 6-6 ਹਜ਼ਾਰ ਲੀਟਰ ਦੀ ਸਮਰੱਥਾ ਵਾਲੀਆਂ 2 ਗੱਡੀਆਂ ਤੋਂ ਇਲਾਵਾ ਇਕ ਰੈਸਕਿਊ ਟੈਂਡਰ ਵੀ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਥੇ ਸਟੇਸ਼ਨ ਦੀ ਇਮਾਰਤ ਤੋਂ ਇਲਾਵਾ ਇਕ ਲੱਖ ਲੀਟਰ ਦੀ ਸਮਰੱਥਾ ਵਾਲਾ ਜ਼ਮੀਨਦੋਜ਼ ਵਾਟਰ ਸਟੋਰੇਜ ਟੈਂਕ ਬਣਾਇਆ ਗਿਆ ਹੈ, ਜਿਸ ਦੇ ਲਈ 20 ਹਾਰਸ ਪਾਵਰ ਦੀ ਮੋਟਰ ਲਗਾਈ ਗਈ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਚਿਰੋਕਣੀਆਂ ਮੰਗਾਂ ਦੀ ਸੁਣਵਾਈ ਕਰਕੇ ਉਨ੍ਹਾਂ ਨੂੰ ਯੋਜਨਾਬੱਧ ਢੰਗ ਨਾਲ ਪੂਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਰਾਹੀਂ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਉਣ ਦੀ ਵਚਨਬੱਧਤਾ ਵੀ ਦੁਹਰਾਈ।

ਮੇਅਰ ਵਿਨੀਤ ਧੀਰ ਨੇ ਫਾਇਰ ਸਟੇਸ਼ਨ ਲਈ ਇਲਾਕਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਨਾਲ ਅੱਗ ਦੀਆਂ ਘਟਨਾਵਾਂ ਤੋਂ ਬਚਾਅ ਲਈ ਪ੍ਰਸ਼ਾਸਨ ਦੀ ਸਮਰੱਥਾ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਇਸ ਪ੍ਰਾਜੈਕਟ ਲਈ ਧੰਨਵਾਦ ਵੀ ਪ੍ਰਗਟਾਇਆ।

ਇਸ ਮੌਕੇ ਚੇਅਰਪਰਸਨ ਫਾਇਰ ਬ੍ਰਿਗੇਡ ਕਮੇਟੀ ਦਵਿੰਦਰਪਾਲ ਕੌਰ, ਡਵੀਜ਼ਨਲ ਫਾਇਰ ਅਫ਼ਸਰ ਜਸਵੰਤ ਸਿੰਘ ਕਾਹਲੋਂ ਤੋਂ ਇਲਾਵਾ ਨਗਰ ਨਿਗਮ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ, ਕਰਮਚਾਰੀ ਅਤੇ ਉਦਯੋਗਪਤੀ ਮੌਜੂਦ ਸਨ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼