Sunday, June 13, 2021










ਕੋਰੋਨਾ ਕਾਰਨ ਮਰੇ ਲੋਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ, ਗਰੀਬ ਪਰਿਵਾਰਾਂ ਨੂੰ ਮਹੀਨੇਵਾਰ ਸਹਾਇਤਾ ਦੇਵੇ ਕੈਪਟਨ ਸਰਕਾਰ: ਸੁਖ਼ਬੀਰ ਬਾਦਲ

ਯੈੱਸ ਪੰਜਾਬ
ਚੰਡੀਗੜ੍ਹ, 16 ਮਈ, 2021:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਵਿਚ ਬਣੇ ਸੰਕਟ ਨੂੰ ਸਮਝਣ ਅਤੇ ਤੁਰੰਤ ਕੋਰੋਨਾ ਪੀੜਤ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ, ਕੋਰੋਨ ਕਾਰਨ ਅਨਾਥ ਹੋਇਆਂ ਨੂੰ 6 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਤੇ ਬੀ ਪੀ ਐਲ ਪਰਿਵਾਰਾਂ ਨੂੰ ਘੱਟ ਤੋਂ ਘੱਟ 6 ਮਹੀਨੇ ਲਈ 6 ਹਜ਼ਾਰ ਰੁਪਏ ਮਹੀਨਾ ਦੀ ਸਹਾਇਤਾ ਪ੍ਰਦਾਨ ਕਰਨ।

ਸ੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਕੁਝ ਸਮਾਂ ਕੱਢ ਕੇ ਕੋਰੋਨਾ ਕਾਰਨ ਮਾਰ ਦਾ ਸ਼ਿਕਾਰ ਹੋਏ ਤੇ ਲਾਕ ਡਾਊਨ ਕਾਰਨ ਪ੍ਰਭਾਵਤ ਹੋਏ ਗਰੀਬਾਂ, ਮੁਹਾਰਤੀ ਵਰਕਰਾਂ ਤੇ ਵਪਾਰੀਆਂ ਬਾਰੇ ਸੋਚਣ। ਉਹਨਾਂ ਕਿਹਾ ਕਿ ਇਹ ਵੇਖ ਕੇ ਮਨ ਬਹੁਤ ਦੁਖੀ ਹੁੰਦਾ ਹੈ ਕਿ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਸਮਾਜ ਦੇ ਕਿਸੇ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ ਹਾਲਾਂਕਿ ਸਰਕਾਰ ਇਹ ਦਾਅਵਾ ਕਰ ਰਹੀ ਹੈ ਕਿ ਉਸਨੇ ਕੋਰੋਨਾ ਸੰਭਾਲ ’ਤੇ 1100 ਕਰੋੜ ਰੁਪਏ ਖਰਚ ਕੀਤੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਨ ਕਿ ਸਮਾਜ ਦੇ ਵੱਖ ਵੱਖ ਵਰਗ ਜੋ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਤ ਹੋਏ ਹਨ, ਦੀਆਂ ਤਕਲੀਫਾਂ ਘਟਾਉਣ ਵਾਸਤੇ ਉਹ ਫੌਰੀ ਕੰਮ ਕਰਨ ਨਹੀਂ ਤਾਂ ਸਾਡੀਆਂ ਅੱਖਾਂ ਸਾਹਮਣੇ ਇਕ ਹੋਰ ਦੁਖਾਂਤ ਵਾਪਰ ਜਾਵੇਗਾ।

ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਚਾਹੀਦਾ ਹੈ ਕਿ ਮਹਾਮਾਰੀ ਕਾਰਨ ਜਿਹਨਾਂ ਦੇ ਰੋਜ਼ੀ ਰੋਟੀ ਦਾ ਸਾਧਨ ਗਿਆ ਉਹਨਾਂ ਸਾਰੇ ਪਰਿਵਾਰਾਂ ਵਾਸਤੇ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇ। ਇਸਦੇ ਤਰੀਕੇ ਜਿਹੜੇ ਕੋਰੋਨਾ ਕਾਰਨ ਅਨਾਥ ਹੋ ਗਏ ਹਨ, ਉਹਨਾਂ ਨੂੰ ਬਾਲਗ ਹੋਣ ਤੱਕ 6 ਹਜ਼ਾਰ ਰੁਪਏ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਵੇ ਤੇ ਅਜਿਹੇ ਬੱਚਿਆਂ ਨੂੰ ਪੋਸਟ ਗਰੈਜੂਏਟ ਪੱਧਰ ਤੱਕ ਮੁਫਤ ਸਿੱਖਿਆ ਦਿੱਤੀ ਜਾਵੇ।

ਸ੍ਰੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਪ੍ਰਾਈਵੇਟ ਹਸਪਤਾਲਾਂ ਹੱਥੋਂ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਨੂੰ ਕੋਈ ਵੀ ਰਾਹਤ ਦੇਣ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਇਹ ਸਾਹਮਣੇ ਆ ਰਿਹਾ ਹੈ ਕਿ ਪ੍ਰਾਈਵੇਟ ਹਸਪਤਾਲ ਕੋਰੋਨਾ ਇਲਾਜ ਲਈ ਢਾਈ ਤੋਂ ਪੰਜ ਲੱਖ ਰੁਪਏ ਤੱਕ ਵਸੂਲ ਰਹੇ ਹਨ।

ਇਸੇ ਤਰੀਕੇ ਜੀਵਨ ਰੱਖਿਅਕ ਦਵਾਈਆਂ ਤੇ ਟੀਕਿਆਂ ਦੇ ਮਾਮਲੇ ਵਿਚ ਖੁੱਲ੍ਹੀ ਲੁੱਟ ਮਚੀ ਹੋਈ ਹੈ। ਉਹਨਾਂ ਕਿਹਾ ਕਿ ਇਹ ਮੌਕਾ ਹੈ ਕਿ ਸਰਕਾਰ ਆਮ ਆਦਮੀ ਨੂੰ ਰਾਹਤ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਸਰਕਾਰ ਨੂੰ ਸਾਲਾਨਾ 10 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਸਾਰੇ ਮਰੀਜ਼ਾਂ ਦਾ ਪ੍ਰਾਈਵੇਟ ਹਸਪਤਾਲਾਂ ਦਾ ਖਰਚਾ ਆਪ ਚੁੱਕਣਾ ਚਾਹੀਦਾ ਹੈ।

ਸ੍ਰੀ ਬਾਦਲ ਨੇ ਕਿਹਾ ਕਿ ਸੂਬੇ ਵਿਚ ਲਾਕ ਡਾਊਨ ਕਾਰਨ ਗਰੀਬ ਪਰਿਵਾਰ ਸਭ ਤੋਂ ਵੱਧ ਮਾਰ ਹੇਠ ਆਏ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਬੀ ਪੀ ਐਲ ਪਰਿਵਾਰਾਂ ਨੁੰ ਅਗਲੇ ਛੇ ਮਹੀਨੇ ਤੱਕ 6 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣੀ ਚਾਹੀਦੀ ਹੈ ਤਾਂ ਜੋ ਉਹਨਾਂ ਨੂੰ ਸੰਕਟ ਨਾਲ ਨਜਿੱਠਣ ਵਿਚ ਸਹਾਇਤਾ ਮਿਲ ਸਕੇ।

ਉਹਨਾਂ ਕਿਹਾ ਕਿ ਟੈਕਸੀ ਤੇ ਆਟੋ ਚਾਲਕਾਂ ਤੇ ਮਾਲਕਾਂ ਨੁੰ ਵੀ ਅਗਲੇ 6 ਮਹੀਨੇ ਵਾਸਤੇ 6 ਹਜ਼ਾਰ ਰੁਪਏ ਮਹੀਨਾ ਭੱਤਾ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੋਰੋਨਾ ਨਾਲ ਪ੍ਰਭਾਵਤ ਰਜਿਸਟਰਡ ਮਜ਼ਦੂਰਾਂ ਵਾਸਤੇ ਮੁਅਵਾਜ਼ਾ ਇਸ ਵੇਲੇ 1500 ਰੁਪਏ ਤੋਂ ਵਧਾ ਕੇ 3 ਹਜ਼ਾਰ ਰੁਪਏ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਇਹਨਾਂ ਦਾ ਕੋਈ ਪਰਿਵਾਰ ਮੈਂਬਰ ਵੀ ਪ੍ਰਭਾਵਤ ਹੁੰਦਾ ਹੈ ਤਾਂ ਫਿਰ ਮੁਆਵਜ਼ਾ 3 ਹਜ਼ਾਰ ਰੁਪਏ ਤੋਂ ਵਧਾ ਕੇ 5 ਹਜ਼ਾਰ ਰੁਪਏ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਰਕਾਰ ਵੱਲੋਂ ਰਜਿਸਟਰਡ ਮਜ਼ਦੂਰਾਂ ਵਾਸਤੇ ਨਿਗੂਣੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਤੇ ਉਹ ਵੀ ਹਾਲੇ ਤੱਕ ਨਹੀਂ ਮਿਲਿਆ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਕਰਜ਼ਾ ਤੇ ਹੋਰ ਅੰਤਰਿਮ ਰਾਹਤਾਂ ਪ੍ਰਦਾਨ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਸੂਬੇ ਵੱਲੋਂ ਲਗਾਏ ਗਏ ਲਾਕ ਡਾਊਨ ਦੇ ਕਾਰਨ ਵਪਾਰ ਤੇ ਉਦਯੋਗ ਨੂੰ ਵੱਡੀ ਸੱਟ ਵੱਜੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਸ ਸੈਕਟਰ ਵਾਸਤੇ ਲਘੂ ਕਾਲੀ ਵਿਆਜ਼ ਸਬਸਿਡੀ ਪ੍ਰਦਾਨ ਕਰਨੀ ਚਾਹੀਦੀ ਹੈ ਤਾਂ ਜੋ ਵਪਾਰੀ ਤੇ ਉਦਯੋਗਪਤੀ ਆਪਣੇ ਕੰਮਕਾਜੀ ਖਰਚੇ ਪੂਰੇ ਕਰ ਸਕਣ। ਉਹਨਾਂ ਕਿਹਾ ਕਿ ਇਸ ਸੈਕਟਰ ਨੂੰ ਚਾਰ ਮਹੀਨਿਆਂ ਲਈ ਮੁਫਤ ਬਿਜਲੀ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਹਨਾਂ ਨੂੰ ਔਖੇ ਵੇਲੇ ਪਏ ਘਾਟਿਆਂ ਲਈ ਮੁਆਵਜ਼ਾ ਦਿੱਤਾ ਜਾ ਸਕੇ।

ਸ੍ਰੀ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਅਗਲੇ ਛੇ ਮਹੀਨਿਆਂ ਦੇ ਬਿਜਲੀ ਤੇ ਪਾਣੀ ਦੇ ਬਿੱਲ ਮੁਆਫ ਕਰ ਕੇ ਆਮ ਆਦਮੀ ਨੂੰ ਵੀ ਰਾਹਤ ਦਿੱਤੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ, 11 ਜੂਨ, 2021: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ...

ਦਿੱਲੀ ਕਮੇਟੀ ਦੀ ਧਾਰਮਿਕ ਅਵੱਗਿਆ ’ਤੇ ‘ਜਾਗੋ’ ਨੇ ਕੀਤੀ ਖ਼ਿਮਾ ਜਾਚਨਾ ਦੀ ਅਰਦਾਸ; ਜੀ.ਕੇ. ਨੇ ਮੀਡੀਆ ਕਰਮੀਆਂ ’ਤੇ ਹਮਲੇ ਦੀ ਕੀਤੀ ਨਿਖ਼ੇਧੀ

ਯੈੱਸ ਪੰਜਾਬ ਨਵੀਂ ਦਿੱਲੀ, 8 ਜੂਨ, 2021 - ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਫ਼ਿਲਮੀ ਗੀਤ ਵਜਾਉਣ ਦੇ ਕਾਰਨ ਮਰਿਆਦਾ ਦੀ ਉੜੀਆ ਧੱਜੀਆਂ ਦੇ ਪਸ਼ਚਾਤਾਪ ਲਈ ਅੱਜ ਜਾਗੋ ਪਾਰਟੀ ਵੱਲੋਂ...

ਕੋਰੋਨਾ ਕੇਅਰ ਸੈਂਟਰ ਵਿੱਚ ਬਣੀ ਵੀਡੀਓ ਨੁੰ 6 ਜੂਨ ਨਾਲ ਜੋੜ ਕੇ ਜੀ ਕੇ ਨੇ ਕੌਮ ਨਾਲ ਧਰੋਹ ਕਮਾਇਆ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 7 ਜੂਨ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ...

ਨਿਊਜ਼ੀਲੈਂਡ ਵਿੱਚ ਘੱਲੂਘਾਰਾ ਦਿਵਸ ਮਨਾਇਆ

ਯੈੱਸ ਪੰਜਾਬ ਨਿਊਜ਼ੀਲੈਂਡ, 7 ਜੂਨ, 2021: ਇਥੋਂ ਦੇ ਸ਼ਹਿਰ ਆਕਲੈਂਡ ਵਿੱਚ ਮੈਨੂਰੇਵਾ ਵਿਖੇ ਸਥਿੱਤ ਗੁਰੂਦੁਆਰਾ ਨਾਨਕ ਠਾਠ ਵਿੱਚ ਸਾਕਾ ਨੀਲਾ ਤਾਰਾ ਦੀ ਯਾਦ ਮਨਾਉਂਦਿਆਂ ਪ੍ਰੋਗਰਾਮ ਕਰਵਾਇਆ ਗਿਆ। ੪ ਜੂਨ ਦਿਨ ਸ਼ੁਕਰਵਾਰ...

ਸਿੱਖਸ ਫ਼ਾਰ ਇਕੁਐਲਟੀ ਫ਼ਾਂਊਂਡੇਸ਼ਨ ਵੱਲੋਂ ਜੂਨ 1984 ਦੇ ਤੀਸਰ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਕਰਵਾਇਆ ਗਿਆ

ਯੈੱਸ ਪੰਜਾਬ ਚੰਡੀਗੜ੍ਹ, ਜੂਨ 7, 2021: ਭਾਈ ਘਨਈਆ ਜੀ ਸੇਵਾ ਸਿਮਰਨ ਕੇਂਦਰ , ਚਾਹਲ ਨਗਰ , ਫਗਵਾੜਾ ਵਿਖੇ ਕਰਵਾਇਆਂ ਗਿਆ । ਇਸ ਮੋਕੇ ਅਲੱਗ ਅਲੱਗ ਬੁਲਾਰਿਆ ਨੇ ਜਿੱਥੇ ਘੱਟ ਗਿਣਤੀ ਕੌਮਾਂ...

‘ਅਪ੍ਰੇਸ਼ਨ ਬਲੂ ਸਟਾਰ ’ਜਾਂ ‘ਸਾਕਾ ਨੀਲਾ ਤਾਰਾ’ ਕਹਿਣਾ ਬੰਦ ਕਰੋ, 1984 ਦਾ ਘੱਲੂਘਾਰਾ ਸੀ ਇਹ: ਜਥੇਦਾਰ ਅਕਾਲ ਤਖ਼ਤ

ਯੈੱਸ ਪੰਜਾਬ ਅੰਮ੍ਰਿਤਸਰ, 6 ਜੂਨ, 2021: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ 1984 ਦਾ ਘੱਲੂਘਾਰਾ...

ਮਨੋਰੰਜਨ

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,605FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼