Wednesday, April 17, 2024

ਵਾਹਿਗੁਰੂ

spot_img
spot_img

ਖਾਲਸਾ ਕਾਲਜ ਫ਼ਾਰਮੇਸੀ ਨੂੰ ਨੈਕ ਤੋਂ ਏ ਗ੍ਰੇਡ ਦਰਜਾ ਹਾਸਲ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਮਾਰਚ, 2024

ਖਾਲਸਾ ਕਾਲਜ ਆਫ਼ ਫਾਰਮੇਸੀ ਨੂੰ ਨੈਸ਼ਨਲ ਅਸੈਸਮੈਂਟ ਐਂਡ ਐਕ੍ਰੀਡੇਸ਼ਨ ਕੌਂਸਲ (ਐਨ. ਏ. ਏ. ਸੀ.), ਬੈਂਗਲੁਰੂ ਦੁਆਰਾ ਏ ਗ੍ਰੇਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਕਾਲਜ ਦੀਆਂ ਵੱਖ-ਵੱਖ ਸੁਵਿਧਾਵਾਂ ਦੇ ਆਨਸਾਈਟ ਮੁਲਾਂਕਣ ਲਈ ਭਾਰਤੀ ਵਿਦਿਆਪੀਠ, ਪੂਨੇ ਤੋਂ ਉਪ ਕੁਲਪਤੀ ਪ੍ਰੋ. (ਡਾ.) ਵਿਵੇਕ ਸਾਓਜੀ, ਦਿੱਲੀ ਯੂਨੀਵਰਸਿਟੀ ਦੇ ਮੈਂਬਰ ਕੋਆਰਡੀਨੇਟਰ ਤੇ ਬਤੌਰ ਚੇਅਰਪਰਸਨ ਪ੍ਰੋਫੈਸਰ ਡਾ. ਮਦਨ ਮੋਹਨ ਚਤੁਰਵੇਦੀ ਅਤੇ ਵਿਜਯਾ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਜ਼ ਫਾਰ ਵੂਮੈਨ, ਆਂਧਰਾ ਪ੍ਰਦੇਸ਼ ਪ੍ਰਿੰਸੀਪਲ ਡਾ. ਪਦਮਲਤਾ ਕਾਂਤਮਨੇਨੀ ਦੀ ਬਣੀ ਬਤੌਰ ਮੈਂਬਰ ਇਕ ਪੀਅਰ ਟੀਮ ਨੇ ਬੀਤੇ ਦਿਨੀਂ ਕਾਲਜ ਦਾ ਦੌਰਾ ਕੀਤਾ ਸੀ।

ਇਸ ਸਬੰਧੀ ਕਾਲਜ ਡਾਇਰੈਕਟਰ-ਪ੍ਰਿੰਸੀਪਲ ਪ੍ਰੋ. (ਡਾ.) ਆਰ. ਕੇ. ਧਵਨ ਨੇ ਕਿਹਾ ਕਿ ਟੀਮ ਨੇ ਪਾਠਕ੍ਰਮ, ਅਧਿਆਪਨ, ਸਿਖਲਾਈ ਤੇ ਮੁਲਾਂਕਣ, ਖੋਜ ਤੇ ਸਲਾਹ, ਬੁਨਿਆਦੀ ਢਾਂਚਾ, ਵਿਦਿਆਰਥੀ ਸਹਾਇਤਾ ਤੇ ਪ੍ਰਗਤੀ, ਗਵਰਨੈਂਸ ਤੇ ਲੀਡਰਸ਼ਿਪ ਅਤੇ ਵਧੀਆ ਅਭਿਆਸਾਂ ਸਮੇਤ ਸੱਤ ਮਾਪਦੰਡਾਂ ’ਚ ਸੰਸਥਾ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ। ਉਨ੍ਹਾਂ ਕਿਹਾ ਕਾਲਜ ਸਾਰੇ ਮਾਪਦੰਡਾਂ ’ਚ ਵਧੀਆ ਪ੍ਰਦਰਸ਼ਨ ਕਾਰਨ ਇਹ ਦਰਜਾ ਹਾਸਲ ਕਰਨ ’ਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਲਜ ਸੂਬੇ ਦਾ ਇਕਲੌਤਾ ਅਜਿਹਾ ਕਾਲਜ ਹੈ, ਜਿਸ ਨੂੰ ਨੈਕ ਅਤੇ ਨੈਸ਼ਨਲ ਬੋਰਡ ਆਫ਼ ਐਕ੍ਰੀਡੇਸ਼ਨ (ਐਨ. ਬੀ. ਏ.) ਤੋਂ ਮਾਨਤਾ ਪ੍ਰਾਪਤ ਹੋਈ ਹੈ।

ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾ. ਧਵਨ, ਸਟਾਫ਼, ਮੌਜ਼ੂਦਾ ਅਤੇ ਸਾਬਕਾ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਉਨ੍ਹਾਂ ਨੇ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਦੀ ਅਥਾਹ ਮਿਹਨਤ ਅਤੇ ਅਕਾਦਮਿਕ ਪ੍ਰਤੀ ਸਮਰਪਣ ਨੂੰ ਦਿੱਤਾ। ਇਸ ਮੌਕੇ ਡਾ. ਧਵਨ ਨੇ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਸ: ਛੀਨਾ, ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਉਨ੍ਹਾਂ ਦੇ ਨਿਰੰਤਰ ਸਹਿਯੋਗ, ਹੌਂਸਲਾ ਅਫਜਾਈ ਅਤੇ ਮਾਰਗਦਰਸ਼ਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਾਲਜ ਦੀ ਕੋ-ਆਰਡੀਨੇਸ਼ਨ ਟੀਮ ਦਾ ਵੀ ਸ਼ਲਾਘਾ ਕੀਤੀ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...