spot_img
Monday, June 17, 2024

ਵਾਹਿਗੁਰੂ

spot_img
spot_img

ਖੰਡ ਮਿੱਲਾਂ ਦੀ ਬਕਾਇਆ ਰਾਸ਼ੀ ਸਬੰਧੀ ਹਰਪਾਲ ਚੀਮਾ ਵੱਲੋਂ ਮੀਟਿੰਗ ਦਾ ਸੱਦਾ ਦੇਣ ਕਾਰਨ 26 ਮਈ ਦਾ ਚੱਕਾ ਜਾਮ ਦਾ ਪ੍ਰੋਗਰਾਮ ਇੱਕ ਦਿਨ ਲਈ ਮੁਲਤਵੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਜਲੰਧਰ, 25 ਮਈ, 2022:
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜੱਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ ਦੇ ਮਸਲੇ ਸਮੇਤ ਹੋਰ ਕਿਸਾਨ ਮੰਗਾਂ ਦੇ ਹੱਲ ਲਈ 26 ਮਈ ਨੂੰ 10 ਤੋਂ 2 ਵਜੇ ਤੱਕ ਚਾਰ ਘੰਟੇ ਲਈ ਨੈਸ਼ਨਲ ਹਾਈਵੇ ਉੱਪਰ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਪੰਜਾਬ ਸਰਕਾਰ ਦੇ ਵਿੱਤ ਅਤੇ ਸਹਿਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ 26 ਮਈ ਨੂੰ ਜਲੰਧਰ ਦੇ ਸਰਕਟ ਹਾਊਸ ਵਿਖੇ 4.30 ਵਜੇ ਮੀਟਿੰਗ ਕਰਕੇ ਮਸਲਾ ਹੱਲ ਕਰਨ ਦਾ ਪੱਤਰ ਜਾਰੀ ਕਰਨ ਕਰਕੇ ਇੱਕ ਦਿਨ ਲਈ ਮੁਲਤਵੀ ਕਰ ਦਿੱਤਾ ਗਿਆ ਹੈ।

ਵਰਨਣਯੋਗ ਹੈ ਕਿ ਅੱਜ ਪੰਜਾਬ ਦੇ ਕੇਨ ਕਮਿਸ਼ਨਰ ਵੱਲੋਂ 16 ਕਿਸਾਨ ਜੱਥੇਬੰਦੀਆਂ ਨੂੰ ਇੱਕ ਚਿੱਠੀ ਜਾਰੀ ਕਰਕੇ ਸਹਿਕਾਰੀ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸੱਦਾ ਭੇਜਿਆ ਗਿਆ ਹੈ।

16 ਕਿਸਾਨ ਜੱਥੇਬੰਦੀਆਂ ਨਾਲ ਸਬੰਧਿਤ ਕਿਸਾਨ ਆਗੂਆਂ ਨੇ ਐਮਰਜੈਂਸੀ ਮੀਟਿੰਗ ਕਰਕੇ ਸਹਿਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲੇ ਦੇ ਫੌਰੀ ਹੱਲ ਲਈ ਮੀਟਿੰਗ ਦਾ ਸੱਦਾ ਦੇਣ ਮਗਰੋਂ ਹਾਂ-ਪੱਖੀ ਹੁੰਗਾਰਾ ਭਰਦੇ ਹੋਏ ਐਲਾਨ ਕੀਤਾ ਹੈ ਕਿ ਜੇਕਰ ਮੰਤਰੀ ਸਾਹਿਬ ਦੀ ਮੀਟਿੰਗ ਵਿੱਚੋਂ ਕੋਈ ਸਾਰਥਿਕ ਹੱਲ ਨਾ ਨਿਕਲਿਆ ਤਾਂ 16 ਕਿਸਾਨ ਜੱਥੇਬੰਦੀਆਂ ਸੰਘਰਸ਼ ਦਾ ਪ੍ਰੋਗਰਾਮ ਦੇਣ ਲਈ ਮਜ਼ਬੂਰ ਹੋਣਗੀਆਂ।

ਅੱਜ ਦੀ ਮੀਟਿੰਗ ਵਿੱਚ ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਮੁਕੇਸ਼ ਚੰਦਰ, ਸੰਤੋਖ ਸਿੰਘ ਸੰਧੂ, ਰਮਿੰਦਰ ਸਿੰਘ ਪਟਿਆਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਦਵਿੰਦਰ ਸਿੰਘ, ਕੁਲਦੀਪ ਸਿੰਘ ਵਜੀਦਪੁਰ ਅਤੇ ਅਮਰੀਕ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਹਰਮੀਤ ਸਿੰਘ ਕਾਦੀਆਂ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਖੰਡ ਮਿੱਲਾਂ ਵੱਲ ਬਕਾਇਆ ਪੇਮੈਂਟ 900 ਕਰੋੜ ਦੇ ਲਗਭਗ ਹੈ। ਇਹ ਪੇਮੈਂਟ ਨਾ ਹੋਣ ਕਾਰਨ ਗੰਨਾ ਕਾਸ਼ਤਕਾਰ ਕਿਸਾਨ ਬਹੁਤ ਔਖਿਆਈ ਵਿੱਚ ਦਿਨ ਕਟੀ ਕਰ ਰਹੇ ਹਨ।

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਕੱਲ੍ਹ ਦੀ ਮੀਟਿੰਗ ਵਿੱਚ ਸਰਕਾਰ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਪੇਮੈਂਟ ਦਾ ਮਸਲਾ ਹੱਲ ਕਰਨ ਲਈ ਠੋਸ ਕਦਮ ਪੁੱਟੇਗੀ। ਉਨ੍ਹਾਂ ਪੰਜਾਬ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਗੰਨਾ ਕਾਸ਼ਤਕਾਰਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮੁਲਤਵੀ ਕੀਤਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,023FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...