Saturday, May 21, 2022

ਵਾਹਿਗੁਰੂ

spot_img





ਗਣਤੰਤਰ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ 3.79 ਕਿੱਲੋ ਆਰ.ਡੀ.ਐਕਸ. ਅਤੇ ਗਰੇਨੇਡ ਲਾਂਚਰ ਬਰਾਮਦ, ਇੱਕ ਗ੍ਰਿਫ਼ਤਾਰ

ਯੈੱਸ ਪੰਜਾਬ
ਚੰਡੀਗੜ/ਗੁਰਦਾਸਪੁਰ, 21 ਜਨਵਰੀ, 2022 –
ਗਣਤੰਤਰ ਦਿਵਸ ਦੇ ਨੇੜੇ ਸੰਭਾਵੀ ਅੱਤਵਾਦੀ ਹਮਲੇ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਨੇ ਗੁਰਦਾਸਪੁਰ ਤੋਂ ਦੋ 40 ਐਮਐਮ ਕੰਪੈਟੀਬਲ ਗ੍ਰਨੇਡਜ਼ ਸਣੇ 40 ਐਮਐਮ ਅੰਡਰ ਬੈਰਲ ਗ੍ਰੇਨੇਡ ਲਾਂਚਰ (ਯੂਬੀਜੀਐਲ), 3.79 ਕਿਲੋ ਆਰ.ਡੀ.ਐਕਸ., 9 ਇਲੈਕਟ੍ਰੀਕਲ ਡੈਟੋਨੇਟਰ ਅਤੇ ਆਈਈਡੀ ਨਾਲ ਸਬੰਧਤ ਟਾਈਮਰ ਡਿਵਾਈਸਾਂ ਦੀ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਮੋਹਨੀਸ਼ ਚਾਵਲਾ ਨੇ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਯੂਬੀਜੀਐਲ, 150 ਮੀਟਰ ਲੰਮੀ ਰੇਂਜ ਵਾਲੀ ਇੱਕ ਛੋਟੀ ਰੇਂਜ ਦਾ ਗ੍ਰੇਨੇਡ ਲਾਂਚਿੰਗ ਏਰੀਆ ਹਥਿਆਰ ਹੈ ਅਤੇ ਇਹ ਵੀਵੀਆਈਪੀ ਸੁਰੱਖਿਆ ਲਈ ਵੀ ਨੁਕਸਾਨਦੇਹ ਹੋ ਸਕਦਾ ਹੈ।

ਇਹ ਬਰਾਮਦਗੀ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ ਰਹਿਣ ਵਾਲੇ ਮਲਕੀਤ ਸਿੰਘ ਦੇ ਖੁਲਾਸੇ ‘ਤੇ ਕੀਤੀ ਗਈ, ਜਿਸ ਨੂੰ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਗੁਰਦਾਸਪੁਰ ਪੁਲਸ ਵਲੋਂ ਵੀਰਵਾਰ ਨੂੰ ਗਿ੍ਰਫਤਾਰ ਕੀਤਾ ਸੀ। ਪੁਲਿਸ ਨੇ ਮਲਕੀਤ ਦੇ ਸਾਥੀ-ਸਾਜਿਸ਼ਘਾੜਿਆਂ , ਜਿਨਾਂ ਦੀ ਪਛਾਣ ਸੁਖਪ੍ਰੀਤ ਸਿੰਘ ਉਰਫ ਸੁੱਖ ਘੁੰਮਣ, ਥਰਨਜੋਤ ਸਿੰਘ ਉਰਫ ਥੰਨਾ ਅਤੇ ਸੁਖਮੀਤਪਾਲ ਸਿੰਘ ਉਰਫ ਸੁੱਖ ਬਿਖਾਰੀਵਾਲ ; ਸਾਰੇ ਗੁਰਦਾਸਪੁਰ ਦੇ ਵਸਨੀਕ ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ ਅਤੇ ਭਗੌੜੇ ਹੋਏ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਵਜੋਂ ਹੋਈ ਹੈ, ’ਤੇ ਵੀ ਮੁਕੱਦਮਾ ਦਰਜ ਕੀਤਾ ਹੈ।

ਆਈਜੀ ਮੋਹਨੀਸ਼ ਚਾਵਲਾ ਨੇ ਕਿਹਾ ਕਿ ਇਸ ਮਾਮਲੇ ਦੀ ਹੁਣ ਤੱਕ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗਿ੍ਰਫਤਾਰ ਕੀਤਾ ਦੋਸ਼ੀ ਮਲਕੀਤ , ਸੁੱਖ ਘੁੰਮਣ ਦੇ ਸਿੱਧੇ ਸੰਪਰਕ ਵਿੱਚ ਸੀ। ਜ਼ਿਕਰਯੋਗ ਹੈ ਕਿ ਸੁੱਖ ਘੁੰਮਣ ਉਹੀ ਮੁਲਜ਼ਮ ਹੈ ਜਿਸ ਨੇ ਯੂਏ (ਪੀ) ਐਕਟ ਤਹਿਤ ਇੱਕ ਵਿਅਕਤੀਗਤ ਨਾਮਜ਼ਦ ਅੱਤਵਾਦੀ ਆਈ.ਐਸ.ਵਾਈ.ਐਫ ਮੁਖੀ ਲਖਬੀਰ ਰੋਡੇ ਅਤੇ ਮੋਗਾ ਦਾ ਮੂਲ ਨਿਵਾਸੀ ਤੇ ਹੁਣ ਕਨੇਡਾ ਰਹਿ ਰਹੇ ਭਗੌੜੇ ਗੈਂਗਸਟਰ ਅਰਸ਼ ਡੱਲਾ, ਨਾਲ ਸਾਜ਼ਿਸ਼ ਰਚੀ ਸੀ। ਉਨਾਂ ਦੱਸਿਆ ਕਿ ਵਿਸਫੋਟਕਾਂ ਦੀ ਖੇਪ ਲਖਬੀਰ ਰੋਡੇ ਨੇ ਪਾਕਿਸਤਾਨ ਤੋਂ ਭੇਜੀ ਸੀ।

ਐਸ.ਐਸ.ਪੀ ਗੁਰਦਾਸਪੁਰ ਨਾਨਕ ਸਿੰਘ ਨੇ ਦੱਸਿਆ ਕਿ ਹੁਣ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਹੋਈਆਂ ਹਥਿਆਰਾਂ/ਵਿਸਫੋਟਕ ਖੇਪਾਂ, ਜਿਸ ਵਿੱਚ ਮਲਕੀਤ ਸਿੰਘ ਦੀ ਭੂਮਿਕਾ ਸਪੱਸ਼ਟ ਹੋਈ ਹੈ, ਅਸਲ ਵਿੱਚ ਐਸਬੀਐਸ ਨਗਰ ਪੁਲੀਸ ਵੱਲੋਂ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਅੱਤਵਾਦੀ ਮਾਡਿਊਲ ਦੀ ਕਾਰਵਾਈ ਵਿੱਚ ਵਰਤੀ ਜਾਣੀਆਂ ਸਨ।

ਉਨਾਂ ਦੱਸਿਆ ਕਿ ਯੂਏ(ਪੀ) ਐਕਟ ਦੀ ਧਾਰਾ 17 ਅਤੇ 18, ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5, ਆਈਪੀਸੀ ਦੀ ਧਾਰਾ 120ਬੀ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27, 54 ਅਤੇ 59 ਤਹਿਤ ਐਫਆਈਆਰ ਨੰਬਰ 11 ਮਿਤੀ 20 ਜਨਵਰੀ 2022 ਦੀਨਾਨਗਰ ਥਾਣੇ ਵਿੱਚ ਦਰਜ ਕੀਤੀ ਗਈ ਹੈ ।

ਉਨਾਂ ਅੱਗੇ ਕਿਹਾ, “ ਉਕਤ ਅੱਤਵਾਦੀ ਮਾਡਿਊਲ ਦੇ ਬਾਕੀ ਮੈਂਬਰਾਂ ਦੀ ਸ਼ਨਾਖ਼ਤ ਕਰਨ, ਉਹਨਾਂ ਦੁਆਰਾ ਪ੍ਰਾਪਤ ਕੀਤੇ ਗਏ ਬਾਕੀ ਅੱਤਵਾਦੀ ਹਾਰਡਵੇਅਰ ਨੂੰ ਬਰਾਮਦ ਕਰਨ ਅਤੇ ਆਈਐਸਆਈ ਪਾਕਿਸਤਾਨ ਅਤੇ ਲਖਬੀਰ ਰੋਡੇ ਵਲੋਂ ਰਚੀ ਗਈ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।’’

ਉਨਾਂ ਦੱਸਿਆ ਕਿ 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਤੋਂ ਇਲਾਵਾ ਅਗਸਤ 2021 ਵਿੱਚ ਜਲੰਧਰ ਤੋਂ ਉਸਦੇ ਰਿਸ਼ਤੇਦਾਰ ਗੁਰਮੁਖ ਸਿੰਘ ਰੋਡੇ ਤੋਂ ਟਿਫਿਨ ਆਈ.ਈ.ਡੀ., ਆਰ.ਡੀ.ਐਕਸ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਬਰਾਮਦਗੀ ਵਿੱਚ ਵੀ ਲਖਬੀਰ ਰੋਡੇ ਦੀ ਭੂਮਿਕਾ ਪਾਈ ਗਈ ਹੈ। ਐਸ.ਬੀ.ਐਸ. ਨਗਰ ਵਿਖੇ ਹਾਲ ਹੀ ਵਿੱਚ ਪਰਦਾਫਾਸ਼ ਕੀਤੇ ਗਏ ਦਹਿਸ਼ਤੀ ਮਾਡਿਊਲ ਵਿੱਚ ਵੀ ਲਖਬੀਰ ਰੋਡੇ ਪ੍ਰਮੁੱਖ ਪਾਇਆ ਗਿਆ ਹੈ।

ਸੁਖਮੀਤਪਾਲ ਸਿੰਘ ਉਰਫ ਸੁੱਖ ਭਿਖਾਰੀਵਾਲ, ਜੋ ਕਿ ਇਸ ਸਮੇਂ ਤਿਹਾੜ ਜੇਲ, ਦਿੱਲੀ ਵਿੱਚ ਬੰਦ ਹੈ, ਵੀ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਅਤੇ 10 ਫਰਵਰੀ 2020 ਨੂੰ ਧਾਰੀਵਾਲ ਵਿਖੇ ਹਨੀ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਸੀ। ਉਸ ਨੂੰ ਦਸੰਬਰ, 2020 ਵਿੱਚ ਦੁਬਈ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ। ਸੁੱਖ ਭਿਖਾਰੀਵਾਲ ਨੇ ਇਹਨਾਂ ਜੁਰਮਾਂ ਨੂੰ ਅੰਜਾਮ ਦੇਣ ਲਈ ਪੈਦਲ ਸਿਪਾਹੀ, ਹਥਿਆਰ ਅਤੇ ਗੋਲਾ-ਬਾਰੂਦ, ਲੌਜਿਸਟਿਕਸ, ਫੰਡ ਆਦਿ ਪ੍ਰਦਾਨ ਕੀਤੇ ਸਨ।

ਜਿਕਰਯੋਗ ਹੈ ਕਿ ਨਵੰਬਰ-ਦਸੰਬਰ 2021 ਦੌਰਾਨ, ਗੁਰਦਾਸਪੁਰ ਪੁਲਿਸ ਨੇ ਪਾਕਿਸਤਾਨ ਵਲੋਂ ਨਿਯੰਤਰਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਸੀ ਅਤੇ ਮੌਡਿਊਲ ਦੇ ਚਾਰ ਮੈਂਬਰਾਂ ਨੂੰ ਗਿ੍ਰਫਤਾਰ ਕਰਨ ਤੋਂ ਇਲਾਵਾ ਲਗਭਗ 1 ਕਿਲੋ ਆਰਡੀਐਕਸ, 6 ਹੈਂਡ ਗ੍ਰਨੇਡ, 1 ਟਿਫਨ ਬਾਕਸ ਆਈਈਡੀ, ਤਿੰਨ ਇਲੈਕਟਿ੍ਰਕਲ ਡੈਟੋਨੇਟਰ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼