Friday, March 5, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਨੇ ਮੋਦੀ ਨੂੰ ਕੀਤੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ

ਯੈੱਸ ਪੰਜਾਬ
ਪਟਿਆਲਾ, 26 ਜਨਵਰੀ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਅੱਜ ਉਨਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ।

ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਕਿ ਕੇਂਦਰ ਇਸ ਗੱਲ ਨੂੰ ਚੰਗੀ ਤਰਾਂ ਜਾਣਦਾ ਸੀ ਕਿ ਸੂਬੇ ਤੋਂ ਰੋਹ ਭਰੀਆਂ ਆਵਾਜ਼ਾਂ ਉਠਣਗੀਆਂ। ਇਸ ਦੇ ਨਾਲ ਹੀ ਉਨਾਂ ਐਲਾਨ ਕੀਤਾ ਕਿ ਇਹ ਆਵਾਜ਼ਾਂ ਉਦੋਂ ਤੱਕ ਬੁਲੰਦ ਹੁੰਦੀਆਂ ਰਹਿਣਗੀਆਂ, ਜਦੋਂ ਤੱਕ ਕਿਸਾਨਾਂ ਦੇ ਹਿੱਤ ਸੁਰੱਖਿਅਤ ਨਹੀਂ ਹੋ ਜਾਂਦੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਾਂ ਕਮੇਟੀ ਵਿੱਚ ਉਨਾਂ ਵੱਲੋਂ ਕੇਂਦਰ ਨੂੰ ਇਸ ਮੁੱਦੇ ਬਾਰੇ ਪੱਤਰ ਲਿਖਣ ਤੋਂ ਬਾਅਦ ਹੀ ਸ਼ਾਮਲ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਕਾਲੇ ਖੇਤੀ ਕਾਨੂੰਨਾਂ ਬਾਰੇ ਉਨਾਂ ਅਤੇ ਉਨਾਂ ਦੀ ਸਰਕਾਰ ਨਾਲ ਕਦੇ ਵੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।

ਪ੍ਰਧਾਨ ਮੰਤਰੀ ਨੂੰ ਅੰਦੋਲਨਕਾਰੀ ਕਿਸਾਨਾਂ, ਜੋ ਪਿਛਲੇ ਦੋ ਮਹੀਨਿਆਂ ਤੋਾਂ ਦਿੱਲੀ ਦੀਆਂ ਸਰਹੱਦਾਂ ਉੁਪਰ ਬੈਠੇ ਹਨ, ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਪੂਰੀ ਤਰਾਂ ਗਲਤ ਹਨ ਕਿਉਂਕਿ ਭਾਰਤੀ ਸੰਵਿਧਾਨ ਦੀ ਸੂਚੀ 7 ਅਧੀਨ ਖੇਤੀਬਾੜੀ ਸੂਬਾਈ ਵਿਸ਼ਾ ਹੋਣ ਕਰਕੇ ਕੇਂਦਰ ਵੱਲੋਂ ਇਹ ਕਾਨੂੰਨ ਬਣਾਉਣ ਹੀ ਸੰਘੀ ਢਾਂਚੇ ਦੀ ਵਿਰੁੱਧ ਹੈ।

ਇੱਥੇ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਉਣ ਮੌਕੇ ਮੁੱਖ ਮੰਤਰੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਯੋਗਦਾਨ ਨੂੰ ਚੇਤੇ ਕੀਤਾ ਜਿਨਾਂ ਨੇ ਸਾਡਾ ਸੰਵਿਧਾਨ ਬਣਾਇਆ ਜੋ ਅੱਜ ਤੱਕ ਮੁਲਕ ਦੇ ਲੋਕਰਾਜੀ ਪ੍ਰਬੰਧ ਦਾ ਮੂਲ ਸਿਧਾਂਤ ਹੈ।

ਕਿਸਾਨਾਂ ਦੇ ਅੰਦੋਲਨ ਦੌਰਾਨ ਅੱਜ ਕੱਢੇ ਜਾ ਰਹੇ ਟਰੈਕਟਰ ਮਾਰਚ ਦੇ ਸ਼ਾਂਤਮਈ ਰਹਿਣ ਦੀ ਉਮੀਦ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਬਜ਼ੁਰਗ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਆਪਣੇ ਲਈ ਨਹੀਂ ਬੈਠੇ ਸਗੋਂ ਆਪਣੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਬੈਠੇ ਹਨ।’’

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢੇ ਜੋੜ ਕੇ ਖੜੀ ਹੈ। ਉਨਾਂ ਕਿਹਾ, ‘‘ਸ਼ਾਂਤੀ ਬਣਾਈ ਰੱਖੋ, ਪੂਰਾ ਮੁਲਕ ਤੁਹਾਡੇ ਨਾਲ ਹੈ।’’ ਉਨਾਂ ਦੱਸਿਆ ਕਿ ਯੂ.ਕੇ. ਦੇ 122 ਸੰਸਦ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਹੋਰ ਮੁਲਕਾਂ ਨੇ ਵੀ ਅੰਦੋਲਨ ਦੀ ਹਮਾਇਤ ਕੀਤੀ ਕਿਉਂਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਅਮਨ ਕਾਇਮ ਰੱਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਨਾਲ ਕਿਹਾ ਕਿ ਉਨਾਂ ਨੇ ਇਹ ਕਦੇ ਵੀ ਨਹੀਂ ਸੀ ਸੋਚਿਆ ਕਿ ਇਹ ਦਿਨ ਵੀ ਦੇਖਣੇ ਪੈਣਗੇ ਕਿ ਪੰਜਾਬ ਦੇ ਕਿਸਾਨਾਂ ਨੂੰ ਇਸ ਹੱਦ ਤੱਕ ਅਣਗੌਲਿਆ ਕਰ ਦਿੱਤਾ ਜਾਵੇਗਾ ਜਿਨਾਂ ਨੇ ਹਰੀ ਕ੍ਰਾਂਤੀ ਰਾਹੀਂ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਇਆ ਅਤੇ ਇਹ ਯਕੀਨੀ ਬਣਾਇਆ ਕਿ ਭਾਰਤ ਨੂੰ ਅਮਰੀਕਾ ਦੀ ਪੀ.ਐਲ. 480 ਤਹਿਤ ਰੋਟੀ ਲਈ ਹੱਥ ਅੱਡਣ ਦੀ ਨੌਬਤ ਨਾ ਆਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਸਮੇਂ ਤਾਂ ਪੰਜਾਬ ਦੇ ਕਿਸਾਨਾਂ ਦਾ ਮੁਲਕ ਦੇ ਅੰਨ ਭੰਡਾਰ ਵਿੱਚ 50 ਫੀਸਦੀ ਯੋਗਦਾਨ ਰਿਹਾ ਹੈ ਅਤੇ ਇੱਥੋਂ ਤੱਕ ਕਿ ਹੁਣ ਵੀ 40 ਫੀਸਦੀ ਯੋਗਦਾਨ ਹੈ। ਉਨਾਂ ਕਿਹਾ, ‘‘ਸਾਡੇ ਮੁਲਕ ਲਈ ਕਿਸਾਨਾਂ ਵੱਲੋਂ ਪਾਏ ਯੋਗਦਾਨ ਨੂੰ ਅਸੀਂ ਕਦੇ ਵੀ ਭੁੱਲ ਨਹੀਂ ਸਕਦੇ।’’

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਗੰਗਾ, ਨਰਮਦਾ ਅਤੇ ਕਾਵੇਰੀ ਨਾਲ ਲੱਗਦੀਆਂ ਜ਼ਮੀਨਾਂ ਵਿੱਚ ਪੈਦਾਵਾਰ ਸ਼ੁਰੂ ਹੋਣ ਨਾਲ ਪੰਜਾਬ ਨੂੰ ਨੁੱਕਰੇ ਲਾ ਦਿੱਤਾ ਗਿਆ। ਉਨਾਂ ਕਿਹਾ,‘‘ਪਰਮਾਤਮਾ ਕਰੇ ਅਜਿਹਾ ਨਾ ਹੋਵੇ ਪਰ ਇਕ ਦਿਨ ਅਜਿਹਾ ਆਵੇਗਾ ਜਦੋਂ ਮੁਲਕ ਨੂੰ ਮੁੜ ਪੰਜਾਬ ਦੀ ਲੋੜ ਪਏਗੀ।’’

ਉਨਾਂ ਕਿਹਾ ਕਿ ਕਾਂਗਰਸ ਨੇ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣ ਤੋਂ ਲੈ ਕੇ ਇਕ ਵਾਰ ਵੀ ਅਜਿਹਾ ਨਹੀਂ ਕੀਤਾ ਜਿਸ ਤੋਂ ਇਹ ਸੰਕੇਤ ਮਿਲਦਾ ਹੋਵੇ ਕਿ ਇਸ ਨੂੰ ਵਾਪਸ ਲੈ ਲਿਆ ਜਾਵੇਗਾ ਜਾਂ ਐਫ.ਸੀ.ਆਈ. ਨੂੰ ਖਤਮ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਸਰਕਾਰੀ ਖਰੀਦ ’ਤੇ ਨਿਰਭਰ ਹੈ ਜਿਸ ਕਰਕੇ ਜੇਕਰ ਇਹ ਕਾਨੂੰਨ ਮਨਸੂਖ਼ ਨਾ ਹੋਏ ਤਾਂ ਗਰੀਬਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।

ਭਾਰਤੀ ਸੈਨਾਵਾਂ ਵਿੱਚ ਪੰਜਾਬੀਆਂ ਦੀ 20 ਫੀਸਦੀ ਨਫਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਦੀ ਸੁਰੱਖਿਆ ਲਈ ਮੂਹਰਲੀ ਕਤਾਰ ਵਿੱਚ ਖੜੇ ਪੰਜਾਬ ਦੇ ਜਵਾਨਾਂ ਦੇ ਪਰਿਵਾਰਾਂ ਦੀ ਪ੍ਰਵਾਹ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਉਨਾਂ ਕਿਹਾ ਕਿ ਪੰਜਾਬੀ ਸੈਨਿਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਸਾਰੇ ਮੋਰਚਿਆਂ ’ਤੇ ਡਟੇ ਹੋਏ ਹਨ। ਉਨਾਂ ਕਿਹਾ ਕਿ ਚੀਨ ਤੇ ਪਾਕਿਸਤਾਨ ਵੱਲੋਂ ਮਿਲ ਜਾਣ ਕਾਰਨ ਕਈ ਪਾਸਿਆਂ ਤੋਂ ਪੈੈਦਾ ਹੋਏ ਖਤਰੇ ਦਾ ਸਾਹਮਣਾ ਕਰਨ ਲਈ ਦੇਸ਼ ਨੂੰ ਤਿਆਰ ਹੋਣ ਦੀ ਲੋੜ ਹੈ।

ਉਨਾਂ ਕਿਹਾ ਕਿ ਹਾਲਾਂਕਿ ਵੰਡ ਅਤੇ ਉਸ ਤੋਂ ਬਾਅਦ ਪੁਨਰ ਗਠਨ ਕਾਰਨ ਪੰਜਾਬ ਦਾ ਖੇਤਰਫਲ ਵੱਡੇ ਪੱਧਰ ’ਤੇ ਘਟਿਆ ਹੈ ਪਰ ਪੰਜਾਬ ਹਮੇਸ਼ਾ ਹੀ ਦੇਸ਼ ਲਈ ਖੜਿਆ ਹੈ ਅਤੇ ਆਉਣ ਵਾਲੇ ਭਵਿੱਖ ਵਿੱਚ ਵੀ ਇਸੇ ਤਰਾਂ ਖੜਾ ਰਹੇਗਾ।

ਕੋਵਿਡ ਮਹਾਂਮਾਰੀ ਦੌਰਾਨ ਵੀ ਕਣਕ ਤੇ ਝੋਨੇ ਦੀ ਰਿਕਾਰਡ ਪੈਦਾਵਾਰ ਲਈ ਸੂਬੇ ਦੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਸਲਾਹੁਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ ਜਿਨਾਂ ਵਿੱਚ ਕਰਜ਼ਾ ਮੁਆਫੀ ਤੇ ਕੁਰਕੀ ਦਾ ਖਾਤਮਾ ਪ੍ਰਮੁੱਖ ਹੈ। ਉਨਾਂ ਕਿਹਾ ਕਿ 5.62 ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ ਜਦੋਂ ਕਿ 2.82 ਲੱਖ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਇਸ ਸਾਲ ਰਾਹਤ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲਿਆਂ ਖਾਸ ਕਰਕੇ ਹੈਲਥਕੇਅਰ ਅਤੇ ਫਰੰਟਲਾਈਨ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਨਿਭਾਏ ਵੱਡਮੁੱਲੇ ਯੋਗਦਾਨ ਸਦਕਾ ਸੂਬੇ ਦੇ ਲੋਕਾਂ ਨੂੰ ਲੌਕਡਾਊਨ ਦੌਰਾਨ ਵੀ ਅਸੁਵਿਧਾ ਨਹੀਂ ਹੋਈ।

ਉਨਾਂ ਉਚੇਚੇ ਤੌਰ ’ਤੇ ਪੰਜਾਬ ਪੁਲਿਸ ਦਾ ਜ਼ਿਕਰ ਕੀਤਾ ਜਿਨਾਂ ਵੱਲੋਂ ਪਹਿਲੀ ਵਾਰ ਲੋੜਵੰਦਾਂ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਭੁੱਖਾ ਨਾ ਰਹੇ। ਉਨਾਂ ਡਾ.ਕੇ.ਕੇ.ਤਲਵਾੜ ਦੀ ਅਗਵਾਈ ਵਿੱਚ ਬਣੀ ਮਾਹਿਰਾਂ ਦੀ ਕਮੇਟੀ ਦੀ ਵੀ ਸ਼ਲਾਘਾ ਕੀਤੀ ਜਿਸ ਵਿੱਚ ਡਾ.ਰਾਜ ਬਹਾਦਰ ਤੇ ਡਾ. ਰਾਜੇਸ਼ ਸ਼ਾਮਲ ਸਨ। ਇਸ ਕਮੇਟੀ ਨੇ ਲੋਕਾਂ ਦੀ ਮੱਦਦ ਕਰਦਿਆਂ ਮਹਾਂਮਾਰੀ ਦੌਰਾਨ ਅਗਵਾਈ ਕੀਤੀ।

ਮੁੱਖ ਮੰਤਰੀ ਨੇ ਸੂਬੇ ਦੀ ਅਰਥਵਿਵਸਥਾ ਵਿੱਚ ਯੋਗਦਾਨ ਪਾਉਣ ਵਾਲੇ ਪਰਵਾਸੀ ਮਜ਼ਦੂਰਾਂ ਦੀ ਮੱਦਦ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਮਹਾਂਮਾਰੀ ਦੌਰਾਨ ਪਰਵਾਸੀ ਮਜ਼ਦੂਰਾ ਨੂੰ ਵਾਪਸ ਉਨਾਂ ਦੇ ਘਰ ਭੇਜਣ ਲਈ 500 ਰੇਲ ਗੱਡੀਆਂ ਦਾ ਪ੍ਰਬੰਧ ਕੀਤਾ।

ਉਨਾ ਪੰਜਾਬ ਦੇ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਅਨੁਸ਼ਾਸਣ ਵਿੱਚ ਰਹਿ ਕੇ ਕੋਵਿਡ ਨੇਮਾਂ ਦੀ ਪਾਲਣਾ ਕੀਤੀ ਜਿਸ ਸਦਕਾ ਪੰਜਾਬ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਜੋ ਕਿਸੇ ਵੇਲੇ 3700 ਪ੍ਰਤੀ ਦਿਨ ਤੱਕ ਪੁੱਜ ਗਈ ਸੀ, 200 ਤੋਂ ਘੱਟ ਆਈ।

ਕੈਪਟਨ ਅਮਰਿੰਦਰ ਸਿੰਘ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਹਾਲੇ ਕਿਸੇ ਨੇ ਢਿੱਲ ਨਹੀਂ ਕਰਨੀ ਅਤੇ ਉਸੇ ਭਾਵਨਾ ਨਾਲ ਲੜਾਈ ਲੜਨੀ ਹੈ ਅਤੇ ਮਾਸਕ ਪਹਿਨਣ ਤੇ ਸਮਾਜਿਕ ਵਿੱਥ ਬਣਾਏ ਜਾਣ ਦੇ ਨਿਯਮਾਂ ਦੀ ਪਾਲਣਾ ਕਰਨੀ ਹੈ। ਉਨਾਂ ਕਿਹਾ, ‘‘ਅਸੀਂ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣਾ ਹੈ।’’ ਉਨਾਂ ਕਿਹਾ ਕਿ ਉਦਯੋਗਾਂ ਵਿੱਚ ਹੁਣ ਸਥਿਤੀ ਆਮ ਵਰਗੀ ਹੋ ਰਹੀ ਹੈ ਜਿੱਥੇ ਲੌਕਡਾਊਨ ਦੌਰਾਨ ਮੁਕੰਮਲ ਬੰਦ ਹੋ ਗਿਆ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜਲਿਆ ਵਾਲਾ ਬਾਗ ਦੇ ਦੁਖਾਂਤ ਦੇ ਸ਼ਹੀਦਾਂ ਸਣੇ ਆਜ਼ਾਦੀ ਸੰਘਰਸ਼ ਦੇ ਪਰਵਾਨਿਆਂ ਨੂੰ ਸਿਜਦਾ ਕੀਤਾ। ਉਨਾਂ ਮਹਾਨ ਗੁਰੂ ਸਾਹਿਬਾਨ ਨੂੰ ਵੀ ਚੇਤੇ ਕੀਤਾ ਜਿਨਾਂ ਦੇ ਪਾਵਨ ਪ੍ਰਕਾਸ਼ ਪੁਰਬ ਦਿਹਾੜੇ ਦੇ ਜਸ਼ਨ ਉਨਾਂ ਦੇ ਮੁੱਖ ਮੰਤਰੀ ਵਜੋਂ ਦੋਵੇਂ ਕਾਰਜਕਾਲਾਂ (ਪਹਿਲੇ ਤੇ ਹੁਣ) ਮੌਕੇ ਮਨਾਉਣ ਦਾ ਸੁਭਾਗ ਹਾਸਲ ਹੋਇਆ।

ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਧੂਮ-ਧਾਮ ਨਾਲ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਅੱਜ ਰਾਜਪਥ ’ਤੇ ਗਣਤੰਤਰ ਦਿਵਸ ਦੀ ਪਰੇਡ ਮੌਕੇ ਪੰਜਾਬ ਸਰਕਾਰ ਦੀ ਝਾਕੀ ਇਸ ਇਤਿਹਾਸਕ ਪੁਰਬ ਨੂੰ ਹੀ ਸਮਰਪਿਤ ਹੈ।Capt Amarinder RDay 2021 Patiala 1

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਨਾਲ ਗ੍ਰਿਫ਼ਤਾਰ ਕੀਤੇ Shiv Kumar ਦੀ 2 ਕੇਸਾਂ ’ਚ ਜ਼ਮਾਨਤ ਮਨਜ਼ੂਰ, Sirsa...

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਕਿਸਾਨ ਅੰਦੋਲਨ ਦੌਰਾਨ ਨੌਦੀਪ ਕੌਰ ਨਾਲ ਗਿਰਫ਼ਤਾਰ ਕੀਤੇ ਗਏ ਸ਼ਿਵ ਕੁਮਾਰ ਦੀ ਅੱਜ ਦੋ ਕੇਸਾਂ ’ਚ ਅਦਾਲਤ ਨੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

SGPC ਦੇ ਸੇਵਾਮੁਕਤ ਕਰਮਚਾਰੀ Kisan Andolan ਦੀ ਹਿਮਾਇਤ ’ਚ Delhi Borders ’ਤੇ ਜਾਣਗੇ: Adliwal

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਮੁਲਾਜ਼ਮਾਂ ਦੀ ਸੇਵਾ ਮੁਕਤ ਕਰਮਚਾਰੀ ਐਸੋਸੀਏਸ਼ਨ (ਰਜਿ) ਨੇ ਸਮੁੱਚੇ ਰੂਪ ਚ ਇਕੱਠੇ ਹੋ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬੀਬੀ ਜਗੀਰ ਕੌਰ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਾਜਸਥਾਨ ਦੇ ਮੁੱਖ ਮੰਤਰੀ...

ਯੈੱਸ ਪੰਜਾਬ ਅੰਮ੍ਰਿਤਸਰ, 3 ਮਾਰਚ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਿਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਖਿਲਾਫ਼ ਮੁਕੱਦਮੇ ਦਰਜ ਕਰਾਵਾਂਗੇ, ਕਿਸਾਨ ਅੰਦੋਲਨ ਦੌਰਾਨ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ Canada ਦੇ ਬਰੈਪਟਨ ਵਿੱਚ ਗੁਰਦੁਆਰਾ ਸਾਹਿਬ ਦੇ ਬਾਹਰ ਪ੍ਰਦਰਸ਼ਨ ਦਾ: Sirsa ਨੇ ਵਿਦੇਸ਼...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕੁਝ ਕੱਟੜਵਾਦੀਆਂ ਵੱਲੋਂ ਕੈਨੇਡਾ ਦੇ ਬਰੈਂਪਟਨ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Inderjit Singh Monty DSGMC ਦੀ ਧਰਮ ਪ੍ਰਚਾਰ ਕਮੇਟੀ ਦੇ ਕੋ-ਚੇਅਰਮੈਨ ਤੇ ਦਲਬੀਰ ਸਿੰਘ ਬੀਰਾ...

ਯੈੱਸ ਪੰਜਾਬ ਨਵੀਂ ਦਿੱਲੀ, 2 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਇੰਦਰਜੀਤ ਸਿੰਘ ਮੋਂਟੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕੋ ਚੇਅਰਮੈਨ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Ajay Devgun ਦੀ ਗੱਡੀ ਰੋਕਣ ਵਾਲੇ Rajdeep Dhaliwal ਨੂੰ Mumbai Police ਨੂੰ ਛੱਡਣਾ ਪਿਆ, DSGMC ਨੇ ਕਰਾਈਆਂ 10 ਲੋਕਾਂ ਦੀਆਂ ਜ਼ਮਾਨਤਾਂ

ਯੈੱਸ ਪੰਜਾਬ ਨਵੀਂ ਦਿੱਲੀ, 3 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਤੇ ਮੁੰਬਈ ਦੀ ਸੰਗਤ ਅਤੇ ਖਾਸ ਤੌਰ ’ਤੇ ਕਿਸਾਨੀ ਅੰਦੋਲਨ ਨਾਲ ਜੁੜੇ ਲੋਕਾਂ ਨੂੰ ਵਧਾਈ ਦਿੰਦਿਆ ਕਿਹਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਦਾ ਪੱਖ ਲੈਣ ਵਾਲੀਆਂ Bollywood ਹਸਤੀਆਂ Anurag Kashyap, Taapsee Pannu ਅਤੇ Vikas Bahl ’ਤੇ Income Tax Raids

ਯੈੱਸ ਪੰਜਾਬ ਮੁੰਬਈ, 3 ਮਾਰਚ, 2021: ਕਿਸਾਨ ਅੰਦੋਲਨ ਦਾ ਪੱਖ ਲੈਣ ਵਾਲੀਆਂ ਤਿੰਨ ਬਾਲੀਵੁੱਡ ਹਸਤੀਆਂ ਨਿਰਮਾਤਾ ਨਿਰਦੇਸ਼ਕ ਅਨੁਰਾਗ ਕਸ਼ਿਅਪ, ਫ਼ਿਲਮ ਅਦਾਕਾਰਾ ਤਾਪਸੀ ਪੰਨੂੰ ਅਤੇ ਫ਼ਿਲਮਸਾਜ਼ ਵਿਕਾਸ ਬਹਿਲ ਦੇ ਮੁੰਬਈ ਅਤੇ ਪੁੂਨਾ ਸਥਿਤ ਟਿਕਾਣਿਆਂ ’ਤੇ ਬੁੱਧਵਾਰ ਆਮਦਨ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਅਭੈ ਸਿੰਘ ਦਾ ਨਵਾਂ ਪੰਜਾਬੀ ਰੋਮਾਟਿਕ ਟਰੈਕ ‘ਤੇਰੀ ਨੀਡ ਵੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ 1 ਮਾਰਚ, 2021 - ਹਾਲਾਂਕਿ, ਵੈਲੇਨਟਾਈਨ ਮਹੀਨਾ ਖਤਮ ਹੋ ਗਿਆ ਹੈ, ਫਿਰ ਵੀ ਜਦੋਂ ਰੋਮਾਂਸ ਦੀ ਗੱਲ ਆਉਂਦੀ ਹੈ ਤਾਂ ਇਹ ਇਕ ਮਹੀਨੇ ਜਾਂ ਹਫ਼ਤੇ ਤੱਕ ਸੀਮਿਤ ਨਹੀਂ ਰਹਿੰਦੀ ਅਤੇ ਨਾ ਹੀ ਰੋਮਾਂਟਿਕ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ

ਅੱਜ-ਨਾਮਾ ਪੰਜਾਂ ਸੀਟਾਂ ਲਈ ਦਿੱਲੀ ਵਿੱਚ ਚੋਣ ਹੋਈ, ਪਾਰਟੀ ‘ਆਪ’ ਨੇ ਜਿੱਤੀਆਂ ਚਾਰ ਭਾਈ। ਸਿੱਟਾ ਆਇਆ ਅਜਬ ਜਿਹਾ ਪੰਜਵੀਂ ਦਾ, ਕਾਂਗਰਸ ਪਾਰਟੀ ਦਾਅ ਗਈ ਮਾਰ ਭਾਈ। ਸੀਟ ਇੱਕ ਵੀ...

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!