Thursday, January 20, 2022

ਵਾਹਿਗੁਰੂ

spot_img








ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ
ਚੰਡੀਗੜ੍ਹ, ਨਵੰਬਰ 17, 2021:
ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਹੰਬਲ ਮੋਸ਼ਨ ਪਿਕਚਰਜ਼ ਦੇ ਹੇਂਠ ਵਾਰਨਿੰਗ ਨੂੰ ਅਮਰ ਹੁੰਦਲ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਫਿਲਮ ਵਾਰਨਿੰਗ ਵਿੱਚ ਗਿੱਪੀ ਗਰੇਵਾਲ ਨਾਲ ਪ੍ਰਿੰਸ ਕੇ.ਜੇ ਸਿੰਘ, ਧੀਰਜ ਕੁਮਾਰ ਮੁੱਖ ਭੂਮਿਕਾਵਾਂ ਵਿੱਚ ਹਨ। ਮਹਾਬੀਰ ਭੁੱਲਰ, ਆਸ਼ੀਸ਼ ਦੁੱਗਲ ਅਤੇ ਹਨੀ ਮੱਟੂ ਆਪਣੀਆਂ ਸਹਾਇਕ ਭੂਮਿਕਾਵਾਂ ਨੂੰ ਦੁਬਾਰਾ ਪੇਸ਼ ਕਰ ਰਹੇ ਹਨ।

ਕਹਾਣੀ ਗਿੱਪੀ ਗਰੇਵਾਲ ਦੁਆਰਾ ਲਿਖੀ ਅਤੇ ਪ੍ਰੋਡਿਊਸ ਕੀਤੀ ਗਈ ਹੈ। ਇਸ ਦੇ ਸੰਵਾਦ ਪ੍ਰਿੰਸ ਕੇ.ਜੇ. ਸਿੰਘ ਨੇ ਲਿਖੇ ਹਨ। ਫੋਟੋਗ੍ਰਾਫੀ ਦੇ ਨਿਰਦੇਸ਼ਕ ਮਨੀਸ਼ ਭੱਟ ਹਨ। ਭਾਨਾ ਐਲ.ਏ.ਕਾਰਜਕਾਰੀ ਨਿਰਮਾਤਾ ਹਨ। ਵਿਨੋਦ ਅਸਵਾਲ ਅਤੇ ਹਰਦੀਪ ਦੁੱਲਟ ਕ੍ਰਮਵਾਰ ਪ੍ਰੋਜੈਕਟ ਹੈੱਡ ਅਤੇ ਲਾਈਨ ਪ੍ਰੋਡਿਊਸਰ ਹਨ। ਇਸ ਫਿਲਮ ਦੇ ਗੀਤ ਸਾਗਾ ਹਿੱਟਸ ਦੇ ਹੇਂਠ ਪੇਸ਼ ਕੀਤੇ ਜਾਣਗੇ।

ਪ੍ਰਿੰਸ ਕੇ.ਜੇ ਸਿੰਘ ਨੇ ਕਿਹਾ, ”ਮੇਰੇ ਕਿਰਦਾਰ ਨੇ ਦਰਸ਼ਕਾਂ ‘ਚ ਉਤਸੁਕਤਾ ਪੈਦਾ ਕੀਤੀ ਹੈ। ਹੁਣ ਤੱਕ ਦਾ ਹੁੰਗਾਰਾ ਸਾਡੀਆਂ ਉਮੀਦਾਂ ਤੋਂ ਵੱਧ ਨਿਕੇਲਯਾ ਅਤੇ ਸਾਨੂੰ ਉਮੀਦ ਹੈ ਕਿ ਇਹ ਫਿਲਮ ਦੇਖਣ ਤੋਂ ਬਾਅਦ ਵੀ ਇਸ ਹੀ ਤਰਾਹ ਜਾਰੀ ਰਹੇਗਾ।

ਧੀਰਜ ਕੁਮਾਰ ਕਹਿੰਦੇ ਹਨ, “ਜਦੋਂ ਮੈਨੂੰ ਇਹ ਕਹਾਣੀ ਸੁਣਾਈ ਗਈ ਤਾਂ ਮੈਂ ਆਪਣੇ ਕਿਰਦਾਰ ਤੋਂ ਖਾਸ ਤੌਰ ‘ਤੇ ਪ੍ਰਭਾਵਿਤ ਹੋਇਆ। ਮੈਨੂੰ ਯਕੀਨ ਹੈ ਕਿ ਇਹ ਕਿਰਦਾਰ ਦਰਸ਼ਕਾਂ ‘ਤੇ ਵੀ ਚੰਗੀ ਛਾਪ ਛੱਡੇਗਾ।

ਨਿਰਮਾਤਾ ਅਤੇ ਲੇਖਕ ਗਿੱਪੀ ਗਰੇਵਾਲ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ, “ਇਸ ਫਿਲਮ ਦੇ ਨਿਰਮਾਤਾ ਹੋਣ ਦੇ ਨਾਤੇ, ਅਸੀਂ ਆਪਣੇ ਪ੍ਰੋਜੈਕਟ ਨੂੰ ਲੈ ਕੇ ਕਾਫੀ ਆਸਵੰਦ ਹਾਂ। ਅਜਿਹੀ ਪ੍ਰਤਿਭਾਸ਼ਾਲੀ ਸਟਾਰ ਕਾਸਟ ਅਤੇ ਟੀਮ ਦੇ ਨਾਲ ਇੱਕ ਫਿਲਮ ਬਣਾਉਣਾ ਇੱਕ ਸ਼ਾਨਦਾਰ ਅਨੁਭਵ ਰਿਹਾ ਹੈ। ਸਾਨੂੰ ਪੂਰਾ ਯਕੀਨ ਹੈ ਕਿ ਇਹ ਫਿਲਮ ਪਾਲੀਵੁੱਡ ਵਿੱਚ ਐਕਸ਼ਨ ਫਿਲਮਾਂ ਲਈ ਇੱਕ ਚੰਗਾ ਨਾਮ ਬਣਾਏਗੀ।

ਫਿਲਮ ਦੇ ਨਿਰਦੇਸ਼ਕ ਅਮਨ ਹੁੰਦਲ ਨੇ ਕਿਹਾ, “ਜਿਵੇਂ ਕਿ ਇਹ ਫਿਲਮ ਜਲਦੀ ਹੀ ਸਿਨੇਮਾਘਰਾਂ ‘ਚ ਦਸਤਕ ਦੇਣ ਜਾ ਰਹੀ ਹੈ, ਇਸ ਲਈ ਫਿਲਮ ਦੀ ਪੂਰੀ ਟੀਮ ਇਸ ਨੂੰ ਮਸ਼ਹੂਰ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੇਰਾ ਮੰਨਣਾ ਹੈ ਕਿ ਅਸੀਂ ਆਪਣੀ ਪੂਰੀ ਮਿਹਨਤ ਨਾਲ ਇਸ ਫਿਲਮ ਨੂੰ ਪੂਰਾ ਕਰ ਲਿਆ ਹੈ, ਤੇ ਹੁਣ ਫਿਲਮ ਨੂੰ ਪਿਆਰ ਅਤੇ ਉਤਸ਼ਾਹ ਦੇ ਕੇ ਪੰਜਾਬੀ ਸਿਨੇਮਾ ਜਗਤ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਦਰਸ਼ਕਾਂ ਦੇ ਕਿਰਦਾਰ ਦੀ ਸ਼ੁਰੂਆਤ ਹੁੰਦੀ ਹੈ।

ਫਿਲਮ ਨੂੰ ਦੁਨੀਆ ਭਰ ਵਿੱਚ ਮੁਨੀਸ਼ ਸਾਹਨੀ ਦੇ ਓਮਜੀ ਸਟਾਰ ਸਟੂਡੀਓਜ਼ ਦੁਆਰਾ ਵੰਡਿਆ ਗਿਆ ਹੈ। ‘ਵਾਰਨਿੰਗ’ 19 ਨਵੰਬਰ 2021 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼