Wednesday, March 3, 2021
Sarbat Sehat 40 5

Markfed Sohna New

Verka Ice Cream

Innocent Hearts INNOKIDS Banner

ਗੁਰਦਾਸਪੁਰ ਵਿਖ਼ੇ ਗਣਤੰਤਰ ਦਿਵਸ ਸਮਾਰੋਹ ’ਚ ਕੈਬਨਿਟ ਮੰਤਰੀ ਸੁਖ਼ਜਿੰਦਰ ਰੰਧਾਵਾ ਨੇ ਲਹਿਰਾਇਆ ਰਾਸ਼ਟਰੀ ਝੰਡਾ

ਯੈੱਸ ਪੰਜਾਬ
ਗੁਰਦਾਸਪੁਰ, 26 ਜਨਵਰੀ, 2021 –
ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ।

ਗਣਤੰਤਰ ਦਿਵਸ ਸਮਾਗਮ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਫਤਿਹਜੰਗ ਸਿੰਘ ਬਾਜਵਾ ਹਲਕਾ ਵਿਧਾਇਕ ਕਾਦੀਆਂ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ.ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਜਤਿੰਦਰ ਕੋਰ ਰੰਧਾਵਾ ਧਰਮ ਪਤਨੀ ਕੈਬਨਿਟ ਮੰਤਰੀ ਸ੍ਰੀ ਰੰਧਾਵਾ, ਸ੍ਰੀਮਤੀ ਸਰਬਜੀਤ ਕੋਰ ਪਾਹੜਾ ਧਰਮ ਪਤਨੀ ਵਿਧਾਇਕ ਪਾਹੜਾ, ਮੈਡਮ ਸਾਹਿਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਦੈਵੀਰ ਸਿੰਘ ਰੰਧਾਵਾ ਸਪੁੱਤਰ ਸ੍ਰੀ ਰੰਧਾਵਾ ਜੀ , ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ ਪੰਜਾਬ, ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ, ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।

ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਵਜ਼ੀਰ ਸ੍ਰੀ ਰੰਧਾਵਾ ਕਿਹਾ ਕਿ ਅੱਜ ਅਸੀਂ ਆਪਣੇ ਮੁਲਕ ਦਾ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਮੈਂ ਸਾਡੀਆਂ ਹਥਿਆਰਬੰਦ ਫੌਜਾਂ ਦੇ ਬਹਾਦਰ ਸੈਨਿਕਾਂ, ਪੈਰਾ ਮਿਲਟਰੀ ਫੋਰਸਾਂ ਅਤੇ ਸੂਬਿਆਂ ਦੀਆਂ ਪੁਲਿਸ ਫੋਰਸਾਂ ਦੇ ਜਵਾਨਾਂ ਨੂੰ ਵੀ ਸਲਾਮ ਕਰਦਾ ਹਾਂ ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਿਹਾ ਹੈ। 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋ ਜਾਣ ਨਾਲ ਗਣਰਾਜ ਦੀ ਸਥਾਪਨਾ ਹੋਈ। ਅੱਜ ਦੇ ਦਿਨ ਮੈਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਵੀ ਸਿਜਦਾ ਕਰਦਾ ਹੈ।

ਆਜ਼ਾਦੀ ਸੰਘਰਸ਼ ਦੌਰਾਨ 80 ਫੀਸਦੀ ਯੋਗਦਾਨ ਪੰਜਾਬੀਆਂ ਦਾ ਰਿਹਾ। ਸਾਡੇ ਪੰਜਾਬੀਆਂ ਨੇ ਕਾਲੇ ਪਾਣੀ ਵਰਗੀਆਂ ਸਖਤ ਸਜ਼ਾਵਾਂ ਹੱਸ-ਹੱਸ ਕੇ ਕੱਟੀਆਂ। ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਮੈਂ ਖੁਦ ਜਾ ਕੇ ਦੇਖ ਕੇ ਆਇਆ ਕਿਵੇਂ ਪੰਜਾਬੀਆਂ ਨੇ ਕੁਰਬਾਨੀਆਂ ਕੀਤੀਆਂ। ਉਨਾਂ ਅੱਗੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਮਹਾਨ ਸੂਰਮੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਊਧਮ ਸਿੰਘ, ਲਾਲਾ ਹਰਦਿਆਲ ਵਰਗੇ ਸੂਰਬੀਰਾਂ ਨੂੰ ਵੀ ਅੱਜ ਮੈਂ ਸਿਜਦਾ ਕਰਦਾ ਹਾਂ। ਮੇਰੇ ਆਪਣੇ ਪਿੰਡ ਧਾਰੋਵਾਲੀ ਦੇ ਸ਼ਹੀਦ ਸਰਦਾਰ ਲਛਮਣ ਸਿੰਘ ਦੀ ਕੁਰਬਾਨੀ ਨੂੰ ਕੌਣ ਭੁੱਲ ਸਕਦਾ ਹੈ।

ਅਗਲੇ ਮਹੀਨੇ ਅਸÄ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾ ਰਹੇ ਹਾਂ। ਉਨਾਂ ਅੱਗੇ ਕਿਹਾ ਕਿ ਅੱਜ ਜਦੋਂ ਸਮੁੱਚਾ ਰਾਸ਼ਟਰ ਗਣਤੰਤਰ ਦਿਵਸ ਮਨਾ ਰਿਹਾ ਹੈ ਤਾਂ ਅਜਿਹੇ ਸਮੇਂ ਸਾਡੇ ਦੇਸ਼ ਨੂੰ ਸੰਵਿਧਾਨ ਨੂੰ ਬਚਾਉਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁੱਖ ਦੀ ਗੱਲ ਇਹ ਹੈ ਕਿ ਇਹ ਖਤਰਾ ਸਾਡੇ ਆਪਣਿਆਂ ਤੋਂ ਹੀ ਹੈ।

ਕੇਂਦਰ ਸਰਕਾਰ ਵੱਲੋਂ ਸੰਵਿਧਾਨਕ ਕਦਰਾਂ-ਕੀਮਤਾਂ ਦਾ ਘਾਣ ਕਰਕੇ ਸੂਬਿਆਂ ਨੂੰ ਮਿਲੇ ਅਧਿਕਾਰਾਂ ਉਤੇ ਡਾਕਾ ਮਾਰਿਆ ਜਾ ਰਿਹਾ। ਸੈਨਿਕ ਜਿੱਥੇ ਦੇਸ਼ ਦੀ ਰੱਖਿਆ ਕਰਦੇ ਹਨ, ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ। ਸੰਵਿਧਾਨ ਅਨੁਸਾਰ ਖੇਤੀਬਾੜੀ ਸੂਬਿਆਂ ਦੇ ਅਧਿਕਾਰ ਦਾ ਵਿਸ਼ਾ ਹੈ ਪਰ ਕੇਂਦਰ ਸਰਕਾਰ ਨੇ ਇਸ ਵਿੱਚ ਸਿੱਧਾ ਦਖਲ ਦਿੰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਬਣਾ ਕੇ ਪੂਰੇ ਦੇਸ਼ ਵਿੱਚ ਬੇਚੈਨੀ ਤੇ ਰੋਸ ਦਾ ਮਾਹੌਲ ਬਣਾ ਦਿੱਤਾ।

ਅੱਜ ਪੂਰੇ ਦੇਸ਼ ਦਾ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਹੱਡ ਚੀਰਵੀ ਠੰਢ ਵਿੱਚ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਿਹਾ ਹੈ। ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਅੰਨਦਾਤਾ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਅੰਦੋਲਨ ਵਿੱਚ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ ਤੋਂ ਇਲਾਵਾ ਮੱਧ ਪ੍ਰਦੇਸ਼, ਉਤਰ ਪ੍ਰਦੇਸ਼, ਮਹਾਂਰਾਸ਼ਟਰ ਸਣੇ ਦੱਖਣ ਭਾਰਤ ਦੇ ਸੂਬੇ ਵੀ ਕੁੱਦ ਗਏ ਹਨ। ਸਭ ਤੋਂ ਦੁੱਖ ਦੀ ਗੱਲ ਹੈ ਕਿ ਦੋ ਮਹੀਨਿਆਂ ਤੋਂ ਦਿੱਲੀ ਵਿਖੇ ਹੱਡ ਚੀਰਵੀ ਠੰਢ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਵਿੱਚੋਂ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ।

ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਾ ਹੋਇਆ ਮੈਂ ਕਿਸਾਨਾਂ ਦੀ ਕੁਰਬਾਨੀ ਨੂੰ ਸਿਜਦਾ ਕਰਦਾ ਹਾਂ। ਸਾਡੀ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਕਿਸਾਨ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨਾਂ ਸੰਬੋਧਨ ਵਿਚ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਮੇਸ਼ਾ ਕਿਸਾਨਾਂ ਦੀ ਬਾਂਹ ਫੜੀ ਗਈ।

‘ਕਰਜ਼ਾ ਮੁਆਫੀ ਸਕੀਮ’ ਲਿਆਂਦੀ ਗਈ। ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਾ ਪ੍ਰਾਪਤ ਛੋਟੇ ਅਤੇ ਦਰਮਿਆਨੇ 5 ਲੱਖ 63 ਹਜ਼ਾਰ ਕਿਸਾਨਾਂ ਦਾ 4610 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ। ਕਿਸਾਨਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 8 ਲੱਖ 70 ਹਜ਼ਾਰ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80 ਹਜ਼ਾਰ ਗੰਨਾ ਕਾਸ਼ਤਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਲਿਆਂਦਾ ਗਿਆ ਜਿਸ ਤਹਿਤ ਇਨ੍ਹਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਸਿਹਤ ਸਹੂਲਤਾਂ ਮਿਲਣਗੀਆਂ।

ਕੈਪਟਨ ਸਰਕਾਰ ਦੇ ਪਿਛਲੇ 5 ਸਾਲਾਂ ਵਾਂਗ ਇਸ ਵਾਰ ਵੀ 4 ਸਾਲਾਂ ਦੌਰਾਨ 8 ਫਸਲਾਂ ਦੀ ਖਰੀਦ ਮੌਕੇ 48 ਘੰਟਿਆਂ ਅੰਦਰ ਕਰਕੇ ਕਿਸਾਨਾਂ ਨੂੰ ਬਣਦੀ ਰਕਮ ਅਦਾ ਕੀਤੀ ਗਈ ਹੈ।

ਉਨਾਂ ਨੇ ਅੱਗੇ ਕਿਹਾ ਕਿ ਸਾਨੂੰ ਤਾਂ ਸਾਡੇ ਗੁਰੂਆਂ ਤੋਂ ਸਰਬੱਤ ਦੇ ਭਲੇ ਦਾ ਸੰਦੇਸ਼ ਮਿਲਿਆ ਹੈ। ਹਾਲ ਹੀ ਵਿੱਚ ਅਸÄ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਬੜੇ ਚਾਅ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਸਾਲ ਅਸÄ ਧਰਮ ਦੇ ਰਾਖੇ, ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ

ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲਿ੍ਹਆ ਅਤੇ ਕਰਤਾਰਪੁਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ ਦੀਦਾਰ’ ਨਾਲ ਪੰਜਾਬੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਮੌਕੇ ਡੇਰਾ ਬਾਬਾ ਨਾਨਕ ਉਤਸਵ ਮਨਾਇਆ ਗਿਆ। ਗੁਰੂ ਸਾਹਿਬ ਦੀ ਯਾਦ ਵਿੱਚ ਕਲਾਨੌਰ ਵਿਖੇ ਗੰਨਾ ਖੋਜ ਕੇਂਦਰ ਬਣ ਰਿਹਾ ਹੈ। 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ-ਰਈਆ-ਬਾਬਾ ਬਕਾਲਾ-ਬਟਾਲਾ-ਡੇਰਾ ਬਾਬਾ ਨਾਨਕ ਚਾਰ ਮਾਰਗੀ ਸੜਕ ਬਣਾਉਣ ਦਾ ਫੈਸਲਾ ਕੀਤਾ ਗਿਆ।

ਉਨਾਂ ਨੇ ਅੱਗੇ ਕਿਹਾ ਕਿ ਮੇਰੇ ਆਪਣੇ ਵਿਭਾਗ ਸਹਿਕਾਰਤਾ ਦੇ ਸ਼ੂਗਰਫੈਡ ਅਦਾਰੇ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿਖੇ ਨਵੇਂ ਖੰਡ ਮਿੱਲ ਕੰਪਲੈਕਸ ਬਣਾਏ ਜਾ ਰਹੇ ਹਨ ਜਿਸ ਨਾਲ ਇਸ ਖੇਤਰ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਫਾਇਦਾ ਹੋਵੇਗਾ। ਪਿਛਲੀ ਸਰਕਾਰ ਤੋਂ ਵਿਰਸੇ ਵਿਚ ਮਿਲੇ ਖ਼ਾਲੀ ਖ਼ਜ਼ਾਨੇ ਦੇ ਬਾਵਜੂਦ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਸਾਡੀ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

ਉਨਾਂ ਅੱਗੇ ਕਿਹਾ ਕਿ ਅੱਜ ਦੇ ਇਸ ਮੌਕੇ ਮੈਂ ਕੋਵਿਡ-19 ਮਹਾਂਮਾਰੀ ਕਾਰਨ ਸਵਰਗਵਾਸ ਹੋਏ ਵਿਅਕਤੀਆਂ ਨੂੰ ਵੀ ਸ਼ਰਧਾਂਜਲੀ ਭੇਂਟ ਕਰਦਾ ਹਾਂ। ਹੈਲਥ ਵਰਕਰਾਂ ਤੇ ਮੈਡੀਕਲ ਸਟਾਫ ਦੇ ਨਾਲ ਫਰੰਟਲਾਈਨ ਵਰਕਰਾਂ ਨੂੰ ਵੀ ਸਲਾਮ ਕਰਦਾ ਹੈ ਜਿਨ੍ਹਾਂ ਨੇ ਇਸ ਮਹਾਂਮਾਰੀ ਖਿਲਾਫ ਅਗਲੀ ਕਤਾਰ ਵਿੱਚ ਹੋ ਕੇ ਲੜਾਈ ਲੜੀ। ਮੈਂ ਆਪਣੇ ਵਿਭਾਗ ਸਹਿਕਾਰਤਾ ਦੇ ਮਾਰਕਫੈਡ, ਮਿਲਕਫੈਡ ਅਤੇ ਸ਼ੂਗਰਫੈਡ ਅਦਾਰਿਆਂ ਦੇ ਸਟਾਫ ਨੂੰ ਵੀ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਲੌਕਡਾਊਨ ਦੌਰਾਨ ਸੂਬਾ ਵਾਸੀਆਂ ਨੂੰ ਜ਼ਰੂਰੀ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈਆਂ।

ਉਨਾਂ ਅੱਗੇ ਕਿਹਾ ਕਿ ਆਪਣੇ ਜ਼ਿਲੇ ਗੁਰਦਾਸਪੁਰ ਵਿਖੇ ਗਣਤੰਤਰ ਦਿਵਸ ਦੀਆਂ ਖੁਸ਼ੀਆਂ ਸਾਂਝੀਆਂ ਕਰਦਿਆਂ ਮੈਨੂੰ ਉਨ੍ਹਾਂ ਸਖਸ਼ੀਅਤਾਂ ਦੇ ਨਾਂ ਲੈਣ ਵਿੱਚ ਵੀ ਮਾਣ ਮਹਿਸੂਸ ਹੋ ਰਿਹਾ ਹੈ ਜਿਨ੍ਹਾਂ ਨੇ ਗੁਰਦਾਸਪੁਰ ਜ਼ਿਲੇ ਦਾ ਨਾਂ ਰੌਸ਼ਨ ਕੀਤਾ। ਸਾਡੇ ਗੁਰਦਾਸਪੁਰ ਜ਼ਿਲੇ ਨੇ ਹਰ ਖੇਤਰ ਵਿੱਚ ਮੋਹਰੀ ਰੋਲ ਨਿਭਾਇਆ। ਤੇਜਾ ਸਿੰਘ ਸੁਤੰਤਰ, ਰਾਮ ਸਿੰਘ ਦੱਤ, ਮੇਲਾ ਰਾਮ ਤਾਇਰ ਸਾਡੀ ਸ਼ਾਨ ਹੈ। ਖੇਡਾਂ ਦੇ ਖੇਤਰ ਵਿੱਚ ਇਸ ਜ਼ਿਲੇ ਦੇ ਮੁਖਬੈਨ ਸਿੰਘ, ਸੁਰਜੀਤ ਸਿੰਘ, ਨਿਰਿਪਜੀਤ ਸਿੰਘ ਬੇਦੀ, ਹਰਚਰਨ ਸਿੰਘ, ਮਨਜੀਤ ਕੌਰ, ਪ੍ਰਭਜੋਤ ਸਿੰਘ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ।

ਉਨਾਂ ਸੰਬੋਧਨ ਕਰਦਿਆਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਬਿਮਾਰੀ ਨਾਲ ਨਜਿੱਠਣ ਦੇ ਨਾਲ ਜ਼ਿਲੇ ਅੰਦਰ ਵਿਕਾਸ ਕੰਮਾਂ ਦੀ ਰਫਤਾਰ ਨਾਲ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ। ਜ਼ਿਲੇ ਅੰਦਰ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਸਾਲ 2021 ਦੌਰਾਨ 650 ਕਰੋੜ ਰੁਪਏ ਖਰਚ ਜਾਣਗੇ, ਜਿਸ ਲਈ ਪੇਂਡੂ ਖੇਤਰ ਵਿਚ 350 ਕਰੋੜ ਰੁਪਏ ਅਤੇ ਸ਼ਹਿਰੀ ਖੇਤਰ ਵਿਚ 300 ਰੁਪਏ ਮਨਜੂਰ ਹੋ ਗਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਵਿਰੁੱਧ ਸਫਲ ਯਤਨ ਕੀਤੇ ਗਏ ਹਨ ਅਤੇ ਜਿਲੇ ਵਿਚ ਪਰ ਮਿਲੀਅਨ (Per Million) 1 ਲੱਖ 89 ਹਜ਼ਾਰ 449 ਲੋਕਾਂ ਦੀ ਟੈਸਟਿੰਗ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਵੈਕਸੀਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਵੈਕਸੀਨ ਪੂਰੀ ਤਰਾਂ ਮਨੁੱਖੀ ਸਿਹਤ ਲਈ ਸੁਰੱਖਿਅਤ ਹੈ।

ਉਨਾਂ ਅੱਗੇ ਕਿਹਾ ਕਿ ਜਿਲੇ ਅੰਦਰ ਮਗਨਰੇਗਾ ਸਕੀਮ ਤਹਿਤ ਵਿੱਤੀ ਸਾਲ 2019-20 ਦੋਰਾਨ 75 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਗਏ, ਜਿਸ ਕਰਕੇ ਜ਼ਿਲਾ ਗੁਰਦਾਸਪੁਰ ਪੰਜਾਬ ਭਰ ਵਿਚ ਪਹਿਲੇ ਸਥਾਨ ਤੇ ਕਾਬਜ਼ ਹੈ। ਸਮਾਰਟ ਵਿਲੇਜ਼ ਸਕੀਮ ਤਹਿਤ ਵਿੱਤੀ ਸਾਲ 2019-20 ਦੌਰਾਨ ਜਿਲੇ ਅੰਦਰ 1105 ਵਿਕਾਸ ਕੰਮ ਕਰਵਾਏ ਗਏ ਹਨ। ਵਿੱਤੀ ਸਾਲ ਸਾਲ 2020-21 ਦੌਰਾਨ ਜਿਲੇ ਅੰਦਰ 4298 ਵਿਕਾਸ ਕਾਰਜ ਕਰਵਾਉਣ ਲਈ ਪ੍ਰਵਾਨ ਹੋਏ ਹਨ, ਜਿਸ ਲਈ 306.77 ਕਰੋੜ ਰੁਪਏ ਖਰਚੇ ਜਾਣਗੇ।

‘ਜਲ ਜੀਵਨ ਮਿਸ਼ਨ’ ਪ੍ਰੋਜੈਕਟ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸਾਲ 2022 ਤੱਕ ‘ਹਰ ਘਰ ਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਘਰ-ਘਰ ਪਾਣੀ ਦੇ ਕੂਨੈਕਸ਼ਨ ਦੇਣ ਲਈ 95 ਹਜ਼ਾਰ 295 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਵਾਟਰ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਤਹਿਤ ਬਟਾਲਾ ਵਿਖੇ ਅਮਰੁਤ ਯੋਜਨਾ ਤਹਿਤ ਕਰੀਬ 141.08 ਕਰੋੜ ਰੁਪਏ ਦੀ ਲਾਗਤ ਨਾਲ ਹਰ ਘਰ ਨੂੰ ਜਲ ਸਪਲਾਈ ਅਤੇ ਸੀਵਰੇਜ ਨਾਲ ਜੋੜਨ ਲਈ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਿਹਾ ਹੈ। ਇਸੇ ਤਰਾਂ ਗੁਰਦਾਸਪੁਰ ਵਿਖੇ ਕਰੀਬ 43.05 ਕਰੋੜ ਰੁਪਏ ਅਤੇ ਦੀਨਾਨਗਰ ਵਿਖੇ 35.33 ਕਰੋੜ ਰੁਪਏ ਦੇ ਵਿਕਾਸ ਕੰਮ ਪ੍ਰਗਤੀ ਅਧੀਨ ਹਨ।

ਉਨਾਂ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਅੰਦਰ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਤਹਿਤ ਸ਼ਹਿਰੀ ਖੇਤਰ ਨੂੰ ਸਾਫ ਸੁਥਰਾ ਰੱਖਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ , ਜਿਸ ਤਹਿਤ ਜਿਲੇ ਅੰਦਰ 3,98, 643 ਪੋਦੇ ਲਗਾਏ ਗਏ। ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਸਾਲ 2020 ਵਿਚ ਕਰੀਬ 62 ਹਜ਼ਾਰ 301 ਨੌਜਵਾਨਾਂ ਦੀ ਰਜਿਸ਼ਟਰੇਸ਼ਨ ਕੀਤੀ ਜਾ ਚੁੱਕੀ ਹੈ। 83 ਪਲੇਸਮੈਂਟ ਕੈਂਪ ਲਗਾ ਕੇ 16 ਹਜ਼ਾਰ 459 ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ।

ਕੋਵਿਡ-19 ਦੇ ਚੱਲਦਿਆਂ ਕਣਕ ਤੇ ਝੋਨੇ ਦੇ ਸ਼ੀਜ਼ਨ ਦੌਰਾਨ, ਜਿਲੇ ਅੰਦਰ 515088 ਮੀਟਰਕ ਟਨ ਕਣਕ ਦੀ ਨਿਰਵਿਘਨ ਖਰੀਦ ਕੀਤੀ ਤੇ ਕਿਸਾਨਾਂ ਨੂੰ 991,54,50,160 ਰੁਪਏ ਦੀ ਅਦਾਇਗੀ ਕੀਤੀ ਗਈ। ਇਸੇ ਤਰਾਂ ਜਿਲੇ ਅੰਦਰ 928506 ਰਿਕਾਰਡ ਝੋਨੇ ਦੀ ਖਰੀਦ ਕੀਤੀ ਗਈ ਤੇ ਕਿਸਾਨਾਂ ਨੂੰ 1753,02,06,251 ਰੁਪਏ ਦੀ ਅਦਾਇਗੀ ਕੀਤੀ ਗਈ।

ਜਿਲੇ ਅੰਦਰ 843 ਸਕੂਲਾਂ ਸਮਾਰਟ ਸਕੂਲ ਵਜੋਂ ਵਿਕਸਿਤ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਦੀ ਸਮਾਰਟ ਮੋਬਾਇਲ ਫੋਨ ਸਕੀਮ ਤਹਿਤ ਜਿਲੇ ਅੰਦਰ ਤਿੰਨ ਫੇਜਾਂ ਵਿਚ 12703 ਸਮਾਰਟ ਫੋਨ ਤੇ 141 ਟੈਬਲੈੱਟ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਹਨ। ਡਿਪਟੀ ਕਮਿਸ਼ਨਰ ਦੀ ਸੁਚੱਜੀ ਤੇ ਦੂਰ ਅੰਦੇਸ਼ੀ ਸੋਚ ਸਦਕਾ 25 ਜੁਲਾਈ 2020 ਨੂੰ ‘ਅਚੀਵਰਜ਼ ਪ੍ਰੋਗਰਾਮ ਸਟੋਰੀਜ਼ ਆਫ ਦ ਚੈਂਪੀਅਨ ਆਫ ਗੁਰਦਾਸਪੁਰ’ ਦੀ ਸ਼ੁਰੂਆਤ ਕੀਤੀ ਗਈ ਸੀ।

ਉਨਾਂ ਨੇ ਅੱਗੇ ਕਿਹਾ ਕਿ ਅੰਤ ਵਿੱਚ ਮੈਂ ਸਰਬੱਤ ਦੇ ਭਲੇ ਦੀ ਜੋਦੜੀ ਕਰਦਾ ਹੋਇਆ ਆਸ ਕਰਦਾ ਹਾਂ ਕਿ ਸਾਡੇ ਕਿਸਾਨ ਵੀਰ ਆਪਣਾ ਸੰਘਰਸ਼ ਜਿੱਤਣ ਅਤੇ ਸੁੱਖੀ ਸਾਂਦੀ ਆਪਣੇ ਘਰਾਂ ਵਿੱਚ ਪਰਤਣ। ਮੈਂ ਇਕ ਵਾਰ ਫਿਰ ਆਪ ਸਭ ਨੂੰ ਗਣਤੰਤਰ ਦਿਵਸ ਮੌਕੇ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਾ ਹਾਂ। ਜੈ ਹਿੰਦ। ਜੈ ਪੰਜਾਬ। ਜੈ ਜਵਾਨ, ਜੈ ਕਿਸਾਨ।

ਉਪਰੰਤ ਮੁੱਖ ਮਹਿਮਾਨ ਵਲੋਂ ਸਮਾਗਮ ਵਿਚ ਪੁਹੰਚੇ ਸ਼ਹੀਦਾਂ ਦੇ ਪਰਿਵਾਰਿਕ ਮੈਂਬਰ ਅਤੇ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਲੋਂ ਸਮੁੱਚੀ ਪਰੇਡ ਦਾ ਨਿਰੀਖਣ ਵੀ ਕੀਤਾ ਗਿਆ ਤੇ ਡੀ.ਐਸ.ਪੀ ਮਹੇਸ਼ ਕੁਮਾਰ ਦੀ ਅਗਵਾਈ ਹੇਠ ਮਾਰਚ ਪਾਸਟ ਕੀਤਾ ਗਿਆ । ਇਸ ਮੌਕੇ ਸਰਕਾਰੀ ਕਾਲਜ ਗੁਰਦਾਸਪੁਰ ਅਤੇ ਗਿਆਨ ਅੰਜਨ ਪਬਲਿਕ ਹਾਈ ਸਕੂਲ ਜਾਫਰਪੁਰ ਦੇ ਅਧਿਆਪਕਾਂ ਵਲੋਂ ਸ਼ਬਦ ਗਾਇਨ ਅਤੇ ਦੇਸ਼ ਭਗਤੀ ਦਾ ਗੀਤ ਪੇਸ਼ ਕੀਤਾ ਗਿਆ।

ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਸ਼ਾਨਦਾਰ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਲੋਂ ਲੋੜਵੰਦਾਂ ਨੂੰ
ਟਰਾਈ ਸਾਈਕਲ ਵੀ ਵੰਡੇ ਗਏ ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ, ਦੀਨਾਨਗਰ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਵਿਖੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਸਰਵ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀਮਤੀ ਅਮਨਦੀਰ ਕੋਰ ਸਹਾਇਕ ਕਮਿਸ਼ਨਰ (ਜਨਰਲ), ਏ.ਪੀ.ਐਸ ਸੰਧੂ ਜਿਲਾ ਅਟਾਰਨੀ, ਐਚ ਐਸ.ਬਾਜਵਾ ਉਪ ਜਿਲਾ ਅਟਾਰਨੀ, ਐਚ.ਐਸ ਬਾਜਵਾ ਜਿਲਾ ਉਪਰ ਅਟਾਰਨੀ, ਸ੍ਰੀ ਐਚ.ਐਸ ਸੰਧੂ ਐਸ.ਪੀ (ਡੀ), ਸ੍ਰੀ ਨਵਜੋਤ ਸਿੰਘ ਐਸ.ਪੀ ਹੈੱਡਕੁਆਟਰ, ਡੀ.ਐਸ.ਪੀ ਰਜੇਸ਼ ਕੱਕੜ, ਐਡਵੋਕੈਟ ਬਲਜੀਤ ਸਿੰਘ ਪਾਹੜਾ , ਚੇਅਰਮੈਨ ਮਿਲਕ ਪਲਾਂਟ ਗੁਰਦਾਸਪੁਰ,ਸੁਪਰਡੈਂਟ ਜੇਲ੍ਹ ਬਲਕਾਰ ਸਿੰਘ ਭੁੱਲਰ, ਮਨਜੀਤ ਸਿੰਘ ਸਹਾਇਕ ਸੁਪਰਡੈਂਟ ਜੇਲ੍ਹ ਚੇਅਰਮੈਨ ਰੰਜੂ ਸ਼ਰਮਾ, ਰੋਸ਼ਨ ਜੋਸਫ ਜਿਲਾ ਪ੍ਰਧਾਨ ਕਾਂਗਰਸ ਪਾਰਟੀ, ਤਰਸੇਮ ਸਹੋਤਾ ਵਾਈਸ ਚੇਅਰਮੈਨ ਕ੍ਰਿਸ਼ੀਚਨ ਵੈਲਫੇਅਰ ਬੋਰਡ, ਅਨੂੰ ਗੰਡੋਤਰਾ ਜਨਰਲ ਸਕੱਤਰ ਕਾਂਗਰਸ ਕਮੇਟੀ, ਅਮਨਦੀਪ ਕੋਰ ਰੰਧਾਵਾ ਜਿਲਾ ਪ੍ਰਧਾਨ ਮਹਿਲਾ ਕਾਂਗਰਸ ਗੁਰਦਾਸਪੁਰ, ਕੇਪੀ ਪਾਹੜਾ, ਹਰਜਿੰਦਰ ਸਿੰਘ ਸੰਧੂ ਡੀਡੀਪੀ.ਓ,ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ), ਸੁਰਜੀਤ ਪਾਲ ਜ਼ਿਲਾ ਸਿੱਖਿਆ ਅਫਸਰ (ਪ), ਸੁਖਜਿੰਦਰ ਸਿੰਘਤੇ ਗੁਰਜੀਤ ਸਿੰਘ ਬੀ.ਡੀ.ਪੀ.ਓ, ਹਿਮਾਸ਼ੂ ਕੱਕੜ ਡੀ.ਐਸ.ਐਫ.ਸੀ, ਸ੍ਰੀ ਪਰਮਿੰਦਰ ਸਿੰਘ ਸੈਣੀ, ਹਰਮਨਪ੍ਰੀਤ ਸਿੰਘ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ, ਇਕਬਾਲ ਸਮਰਾ ਡਿਪਟੀ ਡੀ.ਈ.ਓ ਖੇਡਾਂ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੋਜੂਦ ਸਨ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Kisan Andolan ਦੌਰਾਨ ਗ੍ਰਿਫ਼ਤਾਰ 15 ਹੋਰਨਾਂ ਨੂੰ ਜ਼ਮਾਨਤ ਮਿਲੀ, 84 ਹੁਣ ਤਕ ਹੋਏ ਰਿਹਾਅ:...

ਯੈੱਸ ਪੰਜਾਬ ਨਵੀਂ ਦਿੱਲੀ, 1 ਮਾਰਚ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਗ੍ਰਿਫਤਾਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਰਤ ਸਰਕਾਰ ਵੱਲੋਂ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਸਿੱਖਾਂ ਨੂੰ ਹਮੇਸ਼ਾਂ ਰੜਕਦਾ ਰਹੇਗਾ:...

ਯੈੱਸ ਪੰਜਾਬ ਅੰਮ੍ਰਿਤਸਰ, 1 ਮਾਰਚ, 2021: ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਨੂੰ ਮਹੰਤਾਂ ਤੋਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਦਿਨ ਦੂਰ ਨਹੀਂ ਜਦੋਂ ਨੌਦੀਪ ਕੌਰ ਦੀ ਆਵਾਜ਼ ਸੰਸਦ ਵਿਚ ਗੂੰਜੇਗੀ : ਸਿਰਸਾ –...

ਯੈੱਸ ਪੰਜਾਬ ਨਵੀਂ ਦਿੱਲੀ, 28 ਫਰਵਰੀ, 2021: ਮਨੁੱਖੀ ਅਧਿਕਾਰਾਂ ਤੇ ਮਜ਼ਦੂਰਾਂ ਦੇ ਹੱਕਾਂ ਲਈ ਲੜਨ ਵਾਲੀ ਕਾਰਕੁੰਨ ਨੌਦੀਪ ਕੌਰ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

DSGMC ਦੇ ਯਤਨਾਂ ਸਦਕਾ 10 ਹੋਰ ਨੌਜਵਾਨ Tihar Jail ਵਿਚੋਂ ਹੋਏ ਰਿਹਾਅ

ਯੈੱਸ ਪੰਜਾਬ ਨਵੀਂ ਦਿੱਲੀ, 27 ਫਰਵਰੀ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ

ਯੈੱਸ ਪੰਜਾਬ ਅੰਮ੍ਰਿਤਸਰ, 27 ਫ਼ਰਵਰੀ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

Nodeep Kaur ਦੀ ਜ਼ਮਾਨਤ ’ਤੇ ਬੋਲੇ GK, ਕਿਹਾ 307 ਵਰਗੀ ਗੰਭੀਰ ਧਾਰਾ ’ਚ ਅਦਾਲਤਾਂ...

ਯੈੱਸ ਪੰਜਾਬ ਨਵੀਂ ਦਿੱਲੀ, 26 ਫਰਵਰੀ, 2021 - ਕਿਰਤੀ ਕਾਰਕੁਨਾਂ ਲਈ ਕਾਰਜ ਕਰਨ ਵਾਲੀ ਨੌਦੀਪ ਕੌਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਜਮਾਨਤ ਦੇਣ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਹੀਂ ਰਹੇ ਸੁਰਾਂ ਦੇ ਸਿਕੰਦਰ, Sardool Sikander

ਯੈੱਸ ਪੰਜਾਬ ਖੰਨਾ, 24 ਫ਼ਰਵਰੀ, 2021: ਪੰਜਾਬੀ ਗਾਇਕੀ ਵਿੱਚ ਆਪਣੀ ਇਕ ਵਿਲੱਖਣ ਪਛਾਣ ਰੱਖਦੇ, ਪੰਜਾਬੀ ਦੇ ਸਿਰਮੌਰ ਗਾਇਕਾਂ ਵਿੱਚੋਂ ਇਕ ਸਰਦੂਲ ਸਿਕੰਦਰ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਬੇਵਕਤੀ ਅਤੇ ਅਚਾਨਕ ਮੌਤ ਬਾਰੇ ਆਈ ਖ਼ਬਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਵੈਲੇਨਟਾਈਨ ਡੇਅ ਨੂੰ ਹੋਰ ਖ਼ਾਸ ਬਣਾਉਣ ਲਈ, ਮੀਕਾ ਸਿੰਘ ਨੇ ਰਿਲੀਜ਼ ਕੀਤਾ ਨਵਾਂ ਗ਼ੀਤ ‘ਤੇਰੇ ਬਿਨ ਜ਼ਿੰਦਗੀ’

ਚੰਡੀਗੜ੍ਹ, ਫਰਵਰੀ 15, 2021 - ਪਿਆਰ ਇੱਕ ਭਾਵਨਾ ਹੈ ਜੋ ਭਾਸ਼ਾਈ ਅਤੇ ਭੂਗੋਲਿਕ ਸੀਮਾਵਾਂ ਤੋਂ ਪਰੇ ਹੈ। ਹਾਲਾਂਕਿ, ਜਦੋਂ ਇਸ ਭਾਵਨਾ ਦੇ ਪ੍ਰਗਟਾਵੇ ਦੀ ਗੱਲ ਆਉਂਦੀ ਹੈ, ਤਾਂ ਰੋਮਾੰਟਿਕ ਗੀਤਾਂ ਤੋਂ ਬੇਹਤਰ ਕਿ ਹੋ ਸਕਦਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਬੀ ਪਰਾਕ ਦਾ ਆਪਣੀ ਪਤਨੀ ਮੀਰਾ ਬੱਚਨ ਲਈ ਖ਼ਾਸ ਵੈਲੇਨਟਾਈਨ ਡੇਅ ‘ਸਰਪ੍ਰਾਈਜ਼’

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 15, 2021 - ਜ਼ੀ ਪੰਜਾਬੀ ਦਾ ਸ਼ੋ 'ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ', ਭਾਰਤ ਦੇ ਬਾਕਮਾਲ ਗਾਇਕ ਬੀ ਪ੍ਰਾਕ ਦੇ ਨਾਲ ਵੈਲੇਨਟਾਈਨ ਦਾ ਜਸ਼ਨ ਮਨਾਉਣ ਲਈ ਬਿਲਕੁਲ ਤਿਆਰ ਹੈ। ਇਸ ਸ਼ੋ ਚ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਹੰਸਿਕਾ ਮੋਟਵਾਨੀ ਆਪਣੀ ਪੰਜਾਬੀ ਪਾਰੀ ਦੀ ਸ਼ੁਰੂਆਤ ਕਰਨ ਲਈ ਬਿਲਕੁਲ ਤਿਆਰ

ਯੈੱਸ ਪੰਜਾਬ ਚੰਡੀਗੜ੍ਹ, ਫਰਵਰੀ 8, 2021: ਅਕਸਰ ਕਿਹਾ ਜਾਂਦਾ ਹੈ, ਪੁਰਸ਼ਾਂ ਦੇ ਮੁਕਾਬਲੇ ਅਭਿਨੇਤਰੀਆਂ ਦਾ ਕਰੀਅਰ ਦਾ ਸਮਾਂ ਛੋਟਾ ਹੁੰਦਾ ਹੈ। ਹਾਲਾਂਕਿ, ਇੱਥੇ ਇੱਕ ਲੜਕੀ ਹੈ ਜਿਸਨੇ ਨਾ ਸਿਰਫ ਇੱਕ ਟੀਵੀ ਸ਼ੋਅ ਅਤੇ ਰਿਤਿਕ ਰੋਸ਼ਨ ਸਟਾਰਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨਾਂ ਨੇ ਰੋਕੀ ਬੌਬੀ ਦਿਓਲ ਦੀ ਫ਼ਿਲਮ ਦੀ ਸ਼ੂਟਿੰਗ, ਪਹਿਲਾਂ ਰੋਕੀ ਸੀ ਜਾਹਨਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ

ਯੈੱਸ ਪੰਜਾਬ ਪਟਿਆਲਾ, 5 ਫ਼ਰਵਰੀ, 2021: ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਛੋਟੇ ਬੇਟੇ ਬਾਲੀਵੁੱਡ ਕਲਾਕਾਰ ਬੌਬੀ ਦਿਓਲ ਦੀ ਫ਼ਿਲਮ ਪਟਿਆਲਾ ਵਿੱਚ ਨਹੀਂ ਹੋਵੇਗੀ। ਇਹ ਸ਼ੂਟਿੰਗ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤੇ ਜਾਣ ਮਗਰੋਂ ਟਾਲ ਦਿੱਤੀ ਗਈ ਹੈ। ਬੌਬੀ ਦਿਓਲ...
- Advertisement -Bibi Jagir Kaur Guru Gobind Singh Prakash Purab Banner

ਸੋਸ਼ਲ ਮੀਡੀਆ

20,438FansLike
50,456FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ

ਅੱਜ-ਨਾਮਾ ਕੰਗਣਾ ਨਵੇਂ ਇੱਕ ਕੇਸ ਵਿੱਚ ਫੇਰ ਉਲਝੀ, ਕੱਢਿਆ ਉਸ ਦਾ ਹੈ ਕੋਰਟ ਵਾਰੰਟ ਮਿੱਤਰ। ਜਾਵੇਦ ਅਖਤਰ ਨੇ ਕਹਿੰਦੇ ਆ ਕੇਸ ਕੀਤਾ, ਖੁੱਲ੍ਹ ਗਿਆ ਨਵਾਂ ਇੱਕ ਹੋਰ ਫਰੰਟ...

ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ

ਅੱਜ-ਨਾਮਾ ਹੋ ਗਿਆ ਸੈਸ਼ਨ ਹੈ ਸ਼ੁਰੂ ਅਸੰਬਲੀ ਦਾ, ਪੂਰਾ ਹਫਤਾ ਹੀ ਪੈਣੀ ਆ ਖੱਪ ਮਿੱਤਰ। ਹੰਗਾਮਾ ਕਰ-ਕਰ ਕੇ ਧਿਰ ਵਿਰੋਧ ਵਾਲੀ, ਕਰਦੀ ਰਹਿਣਾ ਹੈ ਕੰਮ ਸਭ ਠੱਪ ਮਿੱਤਰ। ਆਏ...

ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ

ਅੱਜ-ਨਾਮਾ ਪੁੱਛਿਆ ਜਾਂਦਾ ਸਵਾਲ ਇਹ ਕਈ ਵਾਰੀ, ਮਿਲਦਾ ਕਿਤੋਂ ਜਵਾਬ ਨਹੀਂ ਠੋਸ ਮੀਆਂ। ਕਰਦੀ ਗੱਲ ਨਾ ਮੋਦੀ ਸਰਕਾਰ ਕਾਹਤੋਂ, ਆਮ ਲੋਕਾਂ ਦੇ ਅੰਦਰ ਇਹ ਰੋਸ ਮੀਆਂ। ਲੋਕਤੰਤਰ ਵਿੱਚ ਲੋਕਾਂ...

ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ

ਅੱਜ-ਨਾਮਾ ਰਾਹੁਲ ਗਾਂਧੀ ਦਾ ਸਮਾਂ ਨਹੀਂ ਰਿਹਾ ਚੰਗਾ, ਨਵੀਂਉਂ ਨਵੀਂ ਮੁਸ਼ਕਲ ਹੁੰਦੀ ਖੜੀ ਬੇਲੀ। ਆਉਂਦਾ ਰਾਸ ਨਾ ਕਦੇ ਵੀ ਕਦਮ ਉਸ ਦਾ, ਕਰਦਾ ਕੋਸ਼ਿਸ਼ ਤਾਂ ਭਾਵੇਂ ਉਹ ਬੜੀ...

ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ

ਅੱਜ-ਨਾਮਾ ਹੋ ਗਿਆ ਚੋਣਾਂ ਦਾ ਨਵਾਂ ਐਲਾਨ ਮੀਆਂ, ਵੰਡਿਆ ਦੇਸ਼ ਦਾ ਜਾਊ ਧਿਆਨ ਮੀਆਂ। ਪੰਜਾਂ ਰਾਜਾਂ ਦੇ ਲੋਕਾਂ ਹਨ ਵੋਟ ਪਾਉਣੇ, ਆਗੂ ਆਏ ਫਿਰ ਵਿੱਚ ਮੈਦਾਨ ਮੀਆਂ। ਸੁੱਟਦੇ ਚਿੱਕੜ...

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

ਇਸਤਰੀ ਬੰਦ ਖ਼ਲਾਸੀ ਲਈ ਸੰਘਰਸ਼ ਜ਼ਰੂਰੀ: ਰਜਿੰਦਰ ਕੌਰ ਚੋਹਕਾ – 8 ਮਾਰਚ ਕੌਮਾਂਤਰੀ ਦਿਵਸ ’ਤੇ ਵਿਸ਼ੇਸ਼

ਜਦੋਂ ਤੋਂ ਹੀ ਇਸ ਮਨੁੱਖੀ ਸਮਾਜ ਅੰਦਰ ਮਨੁੱਖ ਨੇ ਉਤਪਾਦਿਕ ‘ਚ ਵਾਧਾ ਕਰਨ ਦਾ ਸਫ਼ਰ ਸ਼ੁਰੂ ਕੀਤਾ, ਕੁਦਰਤ ਸਮਾਜ ਅਤੇ ਸੋਚ ਦੀਆਂ ਧਾਰਨਾਵਾਂ ਵੀ...

ਵੇ ਮੈਂ ਤੇਰੀ ਮਾਂ ਦੀ ਬੋਲੀ ਆਂ: ਪ੍ਰੋ: ਗੁਰਭਜਨ ਸਿੰਘ ਗਿੱਲ – ਵਿਸ਼ਵ ਮਾਂ ਬੋਲੀ ਦਿਹਾੜੇ ’ਤੇ ਵਿਸ਼ੇਸ਼

ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ...

ਬੜਾ ਕੁਝ ਸਿਖ਼ਾ ਰਿਹਾ ਹੈ ਕਿਸਾਨ ਅੰਦੋਲਨ, ਮੁੜ ਆਈਆਂ ਮੁਹੱਬਤਾਂ ਤੇ ਮਿਲਵਰਤਨ: ਡਾ: ਅਮਰਜੀਤ ਟਾਂਡਾ

ਚਲ ਰਹੇ ਕਿਸਾਨਾਂ ਦੇ ਅੰਦੋਲਨ ਵਿਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਹੈ ਪਿਆਰ ਮੁਹੱਬਤ ਮਿਲਵਰਤਣ ਮੁੜ ਕੇ ਫਿਰ ਪਿੰਡਾਂ ਨੂੰ ਪਰਤ ਆਇਆ ਹੈ।...

ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ: ਬੀਬੀ ਜਗੀਰ ਕੌਰ – 20 ਜਨਵਰੀ ਨੂੰ ਪ੍ਰਕਾਸ਼ ਪੁਰਬ ’ਤੇ ਵਿਸ਼ੇਸ਼

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਯੁੱਗ ਪਲਟਾਊ ਇਤਿਹਾਸ ਦੀ ਗਾਥਾ ਬਿਆਨ ਕਰਦਾ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ...

ਸ੍ਰੀ ਮੁਕਤਸਰ ਸਾਹਿਬ ਦੀ ਲਾਸਾਨੀ ਜੰਗ: ਬੀਬੀ ਜਗੀਰ ਕੌਰ

ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਲੜੀਆਂ ਗਈਆਂ ਜੰਗਾਂ ਧਰਮ, ਸੱਚ ਤੇ ਹੱਕ ਦੀ ਖਾਤਰ ਸੰਘਰਸ਼ ਸੀ। ਇਸੇ ਅਨੁਸਾਰ ਧਰਮ ਦਾ...
error: Content is protected !!