Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ ’ਤੇ SGPC ਨੇ ਪ੍ਰਗਟਾਇਆ ਸਖ਼ਤ ਇਤਰਾਜ਼

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਦਸੰਬਰ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਰਕਾਰ ਵੱਲੋਂ ਗੁਰੂ ਘਰ ਦੇ ਸੇਵਕ ਰਾਏ ਬੁਲਾਰ ਭੱਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਘਰ ਦੇ ਨਾਮ ਕੀਤੀ ਜ਼ਮੀਨ ਵਿੱਚੋਂ ਕੁਝ ਹਿੱਸਾ ਕਿਸੇ ਹੋਰ ਕਾਰਜ ਲਈ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰਾਏ ਬੁਲਾਰ ਭੱਟੀ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਪਾਕਿਸਤਾਨ ਦੀ ਸਰਕਾਰ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਮ ਕੀਤੀ ਜਮੀਨ ਵਿੱਚੋਂ ਕਰੀਬ 60% ਹਿੱਸਾ ਕਿਸੇ ਹੋਰ ਕਾਰਜ ਲਈ ਇੱਕ ਟ੍ਰਸਟ ਨੂੰ ਦੇਣ ਦੀ ਕਾਰਵਾਈ ਕੀਤੀ ਹੈ।

ਉਨ੍ਹਾਂ ਕਿਹਾ ਕਿ ਰਾਏ ਬੁਲਾਰ ਭੱਟੀ ਗੁਰੂ ਘਰ ਦੇ ਅਨਿੰਨ ਸ਼ਰਧਾਲੂ ਸਨ ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਤਿਕਾਰ ਵਜੋਂ 750 ਮੁਰੱਬੇ ਜ਼ਮੀਨ ਭੇਟ ਕੀਤੀ ਸੀ। ਉਨ੍ਹਾਂ ਕਿਹਾ ਕਿ ਰਾਏ ਬੁਲਾਰ ਭੱਟੀ ਦੇ ਪਰਿਵਾਰ ਦੀ ਅੱਜ ਵੀ ਗੁਰੂ ਘਰ ਪ੍ਰਤੀ ਉਸੇ ਤਰ੍ਹਾਂ ਸ਼ਰਧਾ ਬਰਕਰਾਰ ਹੈ ਅਤੇ ਅਜਿਹੀ ਕਾਰਵਾਈ ਨਾਲ ਸਿੱਖਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਵੱਜੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਜ਼ਮੀਨਾਂ ਦੀ ਦੇਖ ਰੇਖ ਕਰ ਰਹੇ ਔਕਾਫ ਬੋਰਡ ਨੂੰ ਵੀ ਤੁਰੰਤ ਹਰਕਤ ਵਿਚ ਆਉਂਦਿਆਂ ਗੁਰੂ ਘਰ ਦੀ ਜ਼ਮੀਨ-ਜਾਇਦਾਦ ਨੂੰ ਸੁਰੱਖਿਅਤ ਰੱਖਣ ਲਈ ਜ਼ਰੂਰੀ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕਿਹਾ ਕਿ ਉਹ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਉੱਥੋਂ ਦੀ ਉੱਚ ਅਦਾਲਤ ਵਿੱਚ ਕੇਸ ਦਾਇਰ ਕਰਨ ਅਤੇ ਇਸ ਕਾਰਵਾਈ ਨੂੰ ਰੋਕਣ ਲਈ ਹਰ ਹੀਲਾ ਵਰਤਣ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੁਰੂ ਘਰ ਦੀ ਜਮੀਨ ਨੂੰ ਕਿਸੇ ਹੋਰ ਕਾਰਜ ਲਈ ਤਬਦੀਲ ਕਰਨ ਦਾ ਫੈਸਲਾ ਤੁਰੰਤ ਰੋਕੇ ਅਤੇ ਇਹ ਜਮੀਨ ਪਹਿਲਾਂ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਨਾਮ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...