Saturday, October 16, 2021
spot_img
yes punjab english redirection

kissan

ajaib ghar

sarkari naukri

bijli

madadgaar

sports club

kisan sarkari naukri

muavja

Markfed Sept to Nov

mrsptu

Innocent

ਗੁਰਭਜਨ ਗਿੱਲ ਵਿਸ਼ਵਕੋਸ਼ੀ ਗਿਆਨ ਤੇ ਲੋਕ ਧਾਰਾ ਦਾ ਪ੍ਰਮੁੱਖ ਪੰਜਾਬੀ ਕਵੀ ਹੈ: ਡਾ: ਸ ਸ ਜੌਹਲ

ਯੈੱਸ ਪੰਜਾਬ
ਲੁਧਿਆਣਾ, 22 ਸਤੰਬਰ, 2021 –
ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਗੁਰਭਜਨ ਗਿੱਲ ਦੀ ਸਾਹਿਤਕ ਦੇਣ ਸਬੰਧੀ ਪ੍ਰੋਗਰਾਮ ਦਾ ਆਰੰਭ ਕਰਦਿਆਂ ਡਾ. ਸ. ਪ. ਸਿੰਘ , ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਗੁਰਭਜਨ ਗਿੱਲ 1971-74 ਦੌਰਾਨ ਇਸ ਕਾਲਿਜ ਚ ਮੇਰਾ ਵਿਦਿਆਰਥੀ ਰਿਹਾ ਹੈ।

ਉਨ੍ਹਾਂ ਇਸ ਸਮਾਗਮ ਦੀ ਪ੍ਰਧਾਨਗੀ ਕਰ ਰਹੇ ਡਾ. ਸਰਦਾਰਾ ਸਿੰਘ ਜੌਹਲ, ਸਾਬਕਾ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਬਠਿੰਡਾ, ਵਿਦਵਾਨ ਬੁਲਾਰੇ ਡਾ. ਸੁਖਦੇਵ ਸਿੰਘ ਸਿਰਸਾ ਸਾਬਕਾ ਮੁਖੀ, ਪੰਜਾਬ ਯੂਨੀਵਰਸਿਟੀ, ਚੰਡੀਗਡ਼੍ਹ ਅਤੇ ਡਾ. ਸੁਰਜੀਤ ਸਿੰਘ ਭੱਟੀ ਸਾਬਕਾ ਮੁਖੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਹਾਜ਼ਰ ਮਹਿਮਾਨਾਂ ਨੂੰ ਜੀ ਆਇਆਂ ਕਿਹਾ।

ਡਾ: ਸ ਪ ਸਿੰਘ ਨੇ ਗੁਰਭਜਨ ਗਿੱਲ ਦੀ ਸਾਹਿਤਕ ਦੇਣ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਇਸੇ ਹੀ ਕਾਲਜ ਵਿੱਚ ਪੜ੍ਹਦਿਆਂ ਹੀ ਗੁਰਭਜਨ ਨੂੰ ਸਾਹਿਤ ਸਿਰਜਣਾ ਦੀ ਚੇਟਕ ਲੱਗੀ। ਉਨ੍ਹਾਂ ਕਿਹਾ ਕਿ ਪਿਛਲੇ ਪੰਜਾਹ ਸਾਲ ਨਿਰੰਤਰ ਸਾਹਿੱਤ ਰਚਨਾ ਕਰਕੇ ਉਸ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ 17 ਕਾਵਿ ਪੁਸਤਕਾਂ ਤੇ ਇੱਕ ਵਾਰਤਕ ਰਚਨਾ ਪਾਈ ਹੈ।

ਅਮਰੀਕਾ ਵਸਦੇ ਪੰਜਾਬੀ ਤੇ ਅੰਗਰੇਜ਼ੀ ਦੇ ਕਵੀ ਐਸ਼ਕੁਮ ਐਸ਼ ਨੇ ਗੁਰਭਜਨ ਗਿੱਲ ਦੀ ਸਾਹਿਤਕ ਪ੍ਰਤਿਭਾ ਸਬੰਧੀ ਲਿਖੀ ਆਪਣੀ ਕਵਿਤਾ ‘ਸਾਹਿਤਕਾਰਾਂ ਵਿੱਚੋਂ ਸਾਹਿਤਕਾਰ ਸੁਣੀਂਦਾ ਸਾਹਿਤਕਾਰ ਪ੍ਰੋ ਗੁਰਭਜਨ ਗਿੱਲ’ ਰਾਹੀਂ ਉਨ੍ਹਾਂ ਲਈ ਆਪਣਾ ਪਿਆਰ, ਸਤਿਕਾਰ ਪ੍ਰਗਟ ਕੀਤਾ।

ਡਾ ਸੁਰਜੀਤ ਸਿੰਘ ਭੱਟੀ ਨੇ ਗੁਰਭਜਨ ਗਿੱਲ ਦੀ ਸ਼ਾਇਰੀ ਬਾਰੇ ਚਰਚਾ ਕਰਦੇ ਹੋਏ ਕਿਹਾ ਕਿ ਗੁਰਭਜਨ ਗਿੱਲ ਦੀ ਕਵਿਤਾ ਲੋਕਾਂ ਦੀ ਕਵਿਤਾ ਹੈ। ਪੰਜਾਬ ਸੰਕਟ ਹੋਵੇ ਜਾਂ ਅਨੇਕਾਂ ਕਿਸਾਨੀ ਸੰਕਟ ਹੋਵੇ ਜਿਸ ਵਿਚ ਨਿਡਰਤਾ ਨਾਲ ਉਨ੍ਹਾਂ ਦੀ ਕਵਿਤਾ ਹਾਅ ਦਾ ਨਾਅਰਾ ਮਾਰਦੀ ਹੈ, ਉਸ ਦਾ ਕੋਈ ਸਾਨੀ ਨਹੀਂ ਉਸ ਦੀ ਕਵਿਤਾ ਅਜੋਕੀ ਖੋਟੀ ਸਿਆਸਤ ਦਾ ਹੀ ਪਰਦਾ ਚਾਕ ਨਹੀਂ ਕਰਦੀ ਬਲਕਿ ਅਜੋਕੇ ਸਮੇਂ ਧਰਮਾਂ ਦੇ ਠੇਕੇਦਾਰਾਂ ਦੇ ਦੰਭ ਨੂੰ ਵੀ ਫਿਟਕਾਰਦਾ ਹੈ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਡਾ ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਪ੍ਰੋ ਗਿੱਲ ਦੀ ਸਾਹਿਤਕ ਪ੍ਰਤਿਭਾ ਆਮ ਲੋਕਾਈ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ “ਚਰਖ਼ੜੀ” ਤੇ “ਸੁਰਤਾਲ” ਕਾਵਿ ਸੰਗ੍ਰਹਿ ਦੇ ਆਧਾਰ ‘ਤੇ ਉਨ੍ਹਾਂ ਦੀ ਕਾਵਿ ਪ੍ਰਤਿਭਾ ਦਾ ਵਿਸ਼ਲੇਸ਼ਣ ਕੀਤਾ। ਉਨ੍ਹਾਂ ਨੇ ਕਿਹਾ ਕਿ ਬੌਧਿਕਤਾ ਤੇ ਮੁਕਤ, ਲੋਕਾਂ ਦੀ ਸਰਲ ਸਾਦੀ ਜ਼ੁਬਾਨ ਵਿਚ ਗੁਰਭਜਨ ਗਿੱਲ ਦੀ ਕਵਿਤਾ ਬੜੀ ਹੀ ਸਰਲਤਾ ਤੇ ਸਹਿਜਤਾ ਨਾਲ ਅਵਾਮ ਨੂੰ ਮੁਖ਼ਾਤਿਬ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੰਤਰ ਰਾਸ਼ਟਰੀ ਪੱਧਰ ਤੇ ਮਾਂ ਬੋਲੀ ਪੰਜਾਬੀ ਦੇ ਪਰਚਾਰ ਪਸਾਰ ਲਈ ਵੀ ਉਸ ਨੇ ਯਾਦਗਾਰੀ ਕੰਮ ਕੀਤਾ ਹੈ।

ਸੈਂਟਰਲ ਯੂਨੀਵਰਸਿਟੀ ਆਫ ਪੰਜਾਬ ਦੇ ਸਾਬਕਾ ਚਾਂਸਲਰ ਤੇ ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਪਦਮ ਭੂਸ਼ਨ ਡਾ ਸਰਦਾਰਾ ਸਿੰਘ ਜੌਹਲ ਨੇ ਇਸ ਮੌਕੇ ਤੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਪ੍ਰੋ ਗੁਰਭਜਨ ਗਿੱਲ ਸ਼ਬਦਾਂ ਦਾ ਜਾਦੂਗਰ, ਵਿਸ਼ਵਕੋਸ਼ੀ ਗਿਆਨ ਤੇ ਲੋਕਧਾਰਾ ਪੇਸ਼ਕਾਰ, ਸੰਵੇਦਨਸ਼ੀਲ ਮਨੁੱਖ ਤੇ ਜਾਣਕਾਰੀ ਦਾ ਭਰਪੂਰ ਖ਼ਜ਼ਾਨਾ ਹੈ। ਉਨ੍ਹਾਂ ਨੇ ਅਜੋਕੇ ਸਾਹਿਤ ਤੇ ਵਿਸ਼ੇਸ਼ ਕਰਕੇ ਕਵਿਤਾ ਤੇ ਭਾਰੂ ਹੋ ਰਹੀ ਅਥਾਹ ਬੌਧਿਕਤਾ ਤੇ ਵੀ ਚਿੰਤਾ ਪ੍ਰਗਟ ਕੀਤੀ ਕਿਉਂਕਿ ਇਹ ਸਾਹਿਤ ਪਾਠਕਾਂ ਵਿੱਚ ਪਾੜੇ ਨੂੰ ਵਧਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਾਹਿਤਕਾਰ ਦੂਰ ਅੰਦੇਸ਼ੀ ਹੁੰਦਾ ਹੈ ਜੋ ਸਾਨੂੰ ਭਵਿੱਖ ਦੀਆਂ ਚੁਣੌਤੀਆਂ ਤੋਂ ਸੁਚੇਤ ਕਰਵਾਉਂਦਾ ਹੈ।
ਗੁਰਭਜਨ ਗਿੱਲ ਨੇ ਆਪਣੇ ਕਾਵਿ ਸੰਸਾਰ ਬਾਰੇ ਸਰੋਤਿਆਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਪਣੇ ਵੱਡੇ ਵੀਰ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਜੀ ਦੀ ਪ੍ਰੇਰਨਾ ਸਦਕਾ ਉਹ 1971 ਵਿੱਚ ਪੜ੍ਹਨ ਆਏ ਜਿੱਥੇ ਡਾ: ਸ ਪ ਸਿੰਘ ਜੀ ਨੇ ਉਸ ਨੂੰ ਪੜ੍ਹਨ ਲਿਖਣ ਦੀ ਵਿਧੀ ਸਿਖਾਈ।

ਇਸ ਸੰਸਥਾ ਵਿੱਚ ਪੰਜਾਬੀ ਸਾਹਿਤਕਾਰਾਂ ਦੀਆਂ ਮਿਲਣੀਆਂ ਤੇ ਸਾਹਿਤਕਾਰ ਦੋਸਤਾਂ ਦੀ ਸੰਗਤ ਤੇ ਆਪਣੇ ਅਧਿਆਪਕ ਡਾ. ਸ. ਪ. ਸਿੰਘ ਦੀ ਪ੍ਰੇਰਨਾ ਨਾਲ ਉਹ ਸਾਹਿਤ ਦੁਨੀਆਂ ਵਿੱਚ ਦਾਖਲ ਹੋਏ। ਉਨ੍ਹਾਂ ਨੇ ਆਪਣੇ ਬਚਪਨ, ਮਾਤਾ-ਪਿਤਾ, ਪਿੰਡ ਦੀਆਂ ਕਈ ਯਾਦਾਂ, ਆਪਣੇ ਅਧਿਆਪਕਾਂ ਤੇ ਪੰਜਾਬੀ ਲੇਖਕਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਪੰਜਾਬੀ ਲੋਕਧਾਰਾ, ਗੁਰਬਾਣੀ, ਸਾਹਿਤ ਤੇ ਆਪਣੀਆਂ ਨਜ਼ਮਾਂ ਦੇ ਹਵਾਲੇ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਪ੍ਰਿੰਸੀਪਲ ਡਾ ਅਰਵਿੰਦਰ ਸਿੰਘ ਭੱਲਾ ਨੇ ਹਾਜ਼ਰ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦਾ ਸੰਚਾਲਨ ਪ੍ਰੋ ਸ਼ਰਨਜੀਤ ਕੌਰ ਵੱਲੋਂ ਕੀਤਾ। ਗਿਆ ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ: ਭੁਪਿੰਦਰ ਸਿੰਘ, ਡਾ: ਗੁਰਪ੍ਰੀਤ ਸਿੰਘ, ਡਾ: ਤੇਜਿੰਦਰ ਕੌਰ ਤੇ ਕਾਲਿਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮੇਘਾਲਿਆ ਦੇ ਰਾਜਪਾਲ ਨੇ ਸਿੱਖਾਂ ਦਾ ਗੈਰ ਕਾਨੂੰਨੀ ਤਰੀਕੇ ਨਾਲ ਉਜਾੜਾ ਨਾ ਹੋਣ ਦੇਣ ਦਾ ਭਰੋਸਾ ਦੁਆਇਆ, ਸਿਰਸਾ ਦੀ ਅਗਵਾਈ ਹੇਠ ਗਏ ਵਫਦ ਨੇ ਕੀਤੀ ਸਤਿਆ ਪਾਲ ਮਲਿਕ ਨਾਲ...

ਯੈੱਸ ਪੰਜਾਬ ਨਵੀਂ ਦਿੱਲੀ, 14 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲਾਂਗ ਪਹੁੰਚੇ ਅਕਾਲੀ ਦਲ ਦੇ ਉਚ ਤਾਕਤੀ ਵਫਦ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਦਾ ਚਾਰ ਮੈਂਬਰੀ ਉਚ ਪੱਧਰੀ ਵਫਦ ਸ਼ਿਲਾਂਗ ਪੁੱਜਾ, 350 ਸਿੱਖ ਪਰਿਵਾਰਾਂ ਦਾ ਉਜਾੜਾ ਰੋਕਣ ’ਚ ਦਵੇਗਾ ਮਦਦ

ਯੈੱਸ ਪੰਜਾਬ ਨਵੀਂ ਦਿੱਲੀ, 13 ਅਕਤੂਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਅਕਾਲੀ ਦਲ ਉਚ ਪੱਧਰੀ ਵਫਦ ਅੱਜ ਸ਼ਿਲਾਂਗ ਪਹੁੰਚ ਗਿਆ,...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ ’ਤੇ ਜਲੰਧਰ ਵਿਖ਼ੇ ਖੋਲ੍ਹੇਗੀ ‘ਸੁਪਰ ਸਪੈਸ਼ਿਐਲਟੀ ਹਸਪਤਾਲ’: ਬੀਬੀ ਜਗੀਰ ਕੌਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 12 ਅਕਤੂਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਕਮੇਟੀ ਦੇ ਢਾਡੀ ਤੇ ਕਵੀਸ਼ਰ ਜਥਿਆਂ ਦੇ 26 ਸਹਾਇਕ ਸਾਥੀਆਂ ਨੂੰ ਨਿਯੁਕਤੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖੀਮਪੁਰ ਖੀਰੀ ਦੇ ਸ਼ਹੀਦਾਂ ਨਮਿਤ ਗੁਰਦੁਆਰਾ ਬੰਗਲਾ ਸਾਹਿਬ ਵਿਚ ਹੋਇਆ ਅਰਦਾਸ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਸਮਾਗਮ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲਖ਼ੀਮਪੁਰ ਖ਼ੀਰੀ ਦੇ ਸ਼ਹੀਦਾਂ ਦੇ ਸ਼ਰਧਾਂਜਲੀ ਸਮਾਗਮ ਵਿੱਚ ਸਿਰਸਾ ਦਾ ਵੱਡਾ ਐਲਾਨ, ਦਿੱਲੀ ਕਮੇਟੀ ਕਤਲੇਆਮ ਵਾਲੀ ਥਾਂ ਖ਼ਰੀਦ ਕੇ ਬਣਾਏਗੀ ਪੱਕੀ ਯਾਦਗਾਰ

ਯੈੱਸ ਪੰਜਾਬ ਨਵੀਂ ਦਿੱਲੀ, 12 ਅਕਤੂਬਰ, 2021 - ਲਖੀਮਪੁਰ ਖੀਰੀ ਦੇ ਪੰਜ ਸ਼ਹੀਦਾਂ ਦੀ ਅੰਤਿਮ ਅਰਦਾਸ ਨੁੰ ਸਮਰਪਿਤ ਅੱਜ ਲਖੀਮਪੁਰ ਖੀਰੀ ਵਿਚ ਹੋਏ ਸ਼ਰਧਾਂਜਲੀ ਸਮਾਗਮ ਵਿਚ ਅੱਜ ਇਹ ਵੱਡਾ ਐਲਾਨ ਕੀਤਾ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

‘ਪਾਣੀ ਚ ਮਧਾਣੀ ‘ ਫਿਲਮ ਦਾ ਧਮਾਕੇਦਾਰ ਟ੍ਰੇਲਰ ਹੋਇਆ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 15 ਅਕਤੂਬਰ, 2021: ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਨੇ 'ਪਾਣੀ ਚ ਮਧਾਣੀ' ਦਾ ਟ੍ਰੇਲਰ ਪੇਸ਼ ਕੀਤਾ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦਾ ਧਮਾਕੇਦਾਰ ਪਟਾਕਾ ਹੈ| 'ਪਾਣੀ ਚ ਮਧਾਣੀ ' ਪਹਿਲਾਂ ਹੀ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਦੁਬਈ ਦੇ ਪੰਜਾਬੀ ਸੰਗੀਤ ਪ੍ਰੇਮੀਆਂ ਲਈ ਵੱਡਾ ਸ਼ੋਅ 12 ਨਵੰਬਰ ਨੂੰ – ਐਮੀ ਵਿਰਕ, ਗੈਰੀ ਸੰਧੂ, ਸੋਨਮ ਬਾਜਵਾ, ਮਨਿੰਦਰ ਬੁੱਟਰ ਅਤੇ ਮੰਨਤ ਨੂਰ ਭਰਣਗੇ ਹਾਜ਼ਰੀ

ਕੋਵਿਡ-19 ਮਹਾਂਮਾਰੀ ਦੇ ਡਰ-ਭੈਅ ਤੋਂ ਮੁਕਤ ਹੁੰਦਿਆਂ ਹੀ ਦੇਸ਼-ਦੁਨਿਆਂ ਵਿਚ ਮਨੋਰੰਜਨ ਦੇ ਸਾਰੇ ਪਲੇਟਫਾਰਮ ਮੁੜ ਖੁੱਲ ਗਏ ਹਨ। ਇਸੇ ਤਹਿਤ   ਈ.3 ਯੂ.ਕੇ. ਵਲੋਂ ਫ਼ਿਲਮੀ ਤੇ ਗਾਇਕੀ ਖੇਤਰ ਵਿਚ ਵੱਡੀ ਪਹਿਚਾਣ ਬਣੇ ਸਟਾਰਾਂ ਨੂੰ ਇਨਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਕਿਸਾਨੀ ਮੁੱਦੇ ’ਤੇ ਬਣੀ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ ਜੱਟ’ ’ਤੇ ਸੈਂਸਰ ਨੇ ਲਗਾਈ ਰੋਕ, 1 ਅਕਤੂਬਰ ਨੂੰ ਹੋਣੀ ਸੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 29 ਸਤੰਬਰ, 2021: ਪੰਜਾਬ ਦੇ ਇਕ ਕਿਸਾਨ ਦੀ ਮੁਸ਼ਕਿਲਾਂ ਭਰੀ ਜ਼ਿੰਦਗੀ ’ਤੇ ਬਣੀ ਅਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੂੰਨਾਂ ਦੇ ਸੰਬੰਧ ਵਿੱਚ ਵੀ ਬਾਤ ਪਾਉਂਦੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਮੂਸਾ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਨਿੰਜਾ ਦਾ ਨਵਾਂ ਭੰਗੜਾ ਟਰੈਕ ‘ਨਾਂ ਪੁੱਛ ਕੇ’ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 23 ਸਤੰਬਰ, 2021: ਪੰਜਾਬੀ ਮਨੋਰੰਜਨ ਉਦਯੋਗ ਗੀਤਾਂ ਲਈ ਅਤੇ ਨੱਚਣ ਲਈ, ਖਾਸ ਕਰਕੇ ਭੰਗੜੇ ਤੋਂ ਬਿਨਾਂ ਤਾਂ ਬਿਲਕੁਲ ਹੀ ਅਧੂਰਾ ਹੈ ਅਤੇ ਇੱਥੇ ਸਾਡੇ ਕੋਲ ਤੁਹਾਡਾ ਮਨਪਸੰਦ ਸੁਪਰਸਟਾਰ ਨਿੰਜਾ ਉਸਦੇ ਨਵੇਂ ਡਾਂਸ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਐਮੀ ਵਿਰਕ ਅਤੇ ਸਰਗੁਨ ਮਹਿਤਾ ਪੰਜਾਬੀ ਫ਼ਿਲਮ ‘ਕਿਸਮਤ 2’ ਵਿੱਚ ਰੂਪਮਾਨ ਕਰਨਗੇ ਮੁਹੱਬਤ ਦੀ ਅਨੋਖ਼ੀ ਦਾਸਤਾਨ

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾਂ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ...
- Advertisement -spot_img

ਸੋਸ਼ਲ ਮੀਡੀਆ

20,370FansLike
51,002FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼