Friday, May 20, 2022

ਵਾਹਿਗੁਰੂ

spot_img





ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਕਰਕੇ ਚੋਣਾ ਅੱਗੇ ਪਾਉਣ ਦਾ ‘ਆਪ’ ਵੱਲੋਂ ਸਵਾਗਤ, ਭਗਵੰਤ ਮਾਨ ਨੇ ਮੁੱਖ ਚੋਣ ਕਮਿਸ਼ਨ ਨੂੰ ਲਿਖਿਆ ਸੀ ਪੱਤਰ

ਯੈੱਸ ਪੰਜਾਬ
ਚੰਡੀਗੜ੍ਹ, 17 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਵੋਟਾਂ ਪਾਉਣ ਦੀ ਤਰੀਕ 20 ਫਰਵਰੀ ਕੀਤੇ ਜਾਣ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਾਵਨਾ ਦਾ ਸਤਿਕਾਰ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਵੋਟਾਂ ਪਾਉਣ ਦੀ ਤਰੀਕ 14 ਫਰਵਰੀ ਤੋਂ 20 ਫਰਵਰੀ ਕੀਤੀ ਹੈ, ਅਜਿਹਾ ਸੰਗਤ ਦੀ ਆਸਥਾ ਦੇ ਸਤਿਕਾਰ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਜਾਣਾ ਜ਼ਰੂਰੀ ਸੀ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਪੰਜਾਬ ਸਮੇਤ ਪੂਰੇ ਭਾਰਤ ਵਿੱਚ 16 ਫਰਵਰੀ ਨੂੰ ਮਨਾਇਆ ਜਾਣਾ ਹੈ, ਜਿਸ ਕਾਰਨ ਸਮੂਹ ਗੁਰੂ ਰਵਿਦਾਸ ਨਾਮ ਲੇਵਾ ਸੰਗਤ ਕਰੀਬ ਇੱਕ ਹਫ਼ਤਾ ਧਾਰਮਿਕ ਕਾਰਜਾਂ ਵਿੱਚ ਲੱਗੀ ਰਹੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚੋ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵਾਰਾਣਸੀ (ਬਨਾਰਸ) ਜਾਂਦੇ ਹਨ। ਇਹ ਸ਼ਰਧਾਲੂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਤਰੀਕ ਤੋਂ ਇੱਕ ਹਫ਼ਤਾ ਪਹਿਲਾਂ ਬਨਾਰਸ ਚਲੇ ਜਾਂਦੇ ਹਨ ਅਤੇ ਆਮ ਤੌਰ ‘ਤੇ 3-4 ਦਿਨਾਂ ਬਾਅਦ ਵਾਪਸ ਆਉਂਦੇ ਹਨ।

ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਲਈ 14 ਫਰਵਰੀ ਨੂੰ ਵੋਟਾਂ ਪਾਈਆਂ ਜਾਣੀਆਂ ਹਨ, ਇਸ ਕਾਰਨ ਜਾਂ ਤਾਂ ਬਹੁਤ ਸਾਰੀ ਗੁਰੂ ਰਵਿਦਾਸ ਨਾਮਲੇਵਾ ਸੰਗਤ ਬਨਾਰਸ ਦਰਸ਼ਨ ਕਰਨ ਤੋਂ ਵਾਂਝੀ ਰਹਿ ਜਾਵੇਗੀ ਜਾਂ ਫਿਰ ਉਹ ਆਪਣੀ ਵੋਟ ਪਾਉਣ ਦੇ ਸੰਵਿਧਾਨਕ ਹੱਕ ਦੀ ਵਰਤੋਂ ਨਹੀਂ ਕਰ ਸਕੇਗੀ।

ਪੱਤਰ ਅਨੁਸਾਰ ਮਾਨ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਬੇਨਤੀ ਕੀਤੀ ਸੀ ਕਿ ਪੰਜਾਬ ਅੰਦਰ ਵੋਟਾਂ ਪਾਉਣ ਦੀ ਤਰੀਕ ਵਿੱਚ ਘੱਟੋ -ਘੱਟ ਇੱਕ ਹਫ਼ਤੇ ਦਾ ਵਾਧਾ ਕੀਤਾ ਜਾਵੇ, ਤਾਂ ਜੋ ਪੰਜਾਬ ਵਿੱਚੋਂ ਬਨਾਰਸ ਜਾਣ ਵਾਲੀ ਸੰਗਤ ਬਿਨ੍ਹਾਂ ਕਿਸੇ ਰੁਕਾਵਟ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਖੁਸ਼ੀਆਂ ਨਾਲ ਮਨਾਂ ਸਕੇ ਅਤੇ ਉਥੋਂ ਵਾਪਸ ਆ ਕੇ ਆਪਣੇ ਸੰਵਿਧਾਨਕ ਹੱਕ ਵੋਟ ਪਾਉਣ ਦੀ ਵਰਤੋਂ ਵੀ ਕਰ ਸਕੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨਰ ਨੇ ਅਪੀਲ ਨੂੰ ਪ੍ਰਵਾਨ ਕਰਦਿਆਂ ਪੰਜਾਬ ’ਚ ਵੋਟਾਂ ਪਾਉਣ ਦੀ ਤਰੀਕ 20 ਫਰਵਰੀ ਕਰ ਦਿੱਤੀ ਹੈ, ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਸਵਾਗਤ ਕੀਤਾ ਜਾਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਬਣਾਈ ਕਮੇਟੀ ਦੇ ਵਿਸਥਾਰ ਦਾ ਐਲਾਨ; ਦੋ ਹੋਰ ਮੈਂਬਰ ਸ਼ਾਮਲ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਬਣਾਈ ਗਈ ਕਮੇਟੀ ਦਾ ਵਿਸਥਾਰ...

ਸ਼੍ਰੋਮਣੀ ਕਮੇਟੀ ਗਰਮੀਆਂ ਦੀਆਂ ਛੁੱਟੀਆਂ ’ਚ ਗੁਰਮਤਿ ਕੈਂਪਾਂ ਦਾ ਆਯੋਜਨ ਕਰੇਗੀ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਹਰ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,928FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼