Friday, December 2, 2022

ਵਾਹਿਗੁਰੂ

spot_img


ਚਿਤਕਾਰਾ ਯੂਨੀਵਰਸਿਟੀ ਦੇ ਨਵੇਂ ਮਨੋਵਿਗਿਆਨ ਪ੍ਰੋਗਰਾਮ ਦਾ ਉਦਘਾਟਨ; ਦੀਪਤੀ ਨਵਲ, ਮੈਗਡੇਲੀਨ ਜੇਯਾਰਥਨਮ ਅਤੇ ਰਾਜੇਸ਼ ਕੋਠਾਰੀ ਨੇ ਕੀਤੀ ਸ਼ਿਰਕਤ

ਯੈੱਸ ਪੰਜਾਬ
ਬਨੂੜ/ਰਾਜਪੁਰਾ/ਚੰਡੀਗੜ੍ਹ, 3 ਅਕਤੂਬਰ, 2022 –
ਚਿਤਕਾਰਾ ਯੂਨੀਵਰਸਿਟੀ ਦੇ ਨਵੇਂ ਅਤਿ-ਆਧੁਨਿਕ ਮਨੋਵਿਗਿਆਨ ਪ੍ਰੋਗਰਾਮ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਨਾਮਵਰ ਅਦਾਕਾਰਾ, ਨਿਰਦੇਸ਼ਕ, ਲੇਖਕ, ਚਿੱਤਰਕਾਰ, ਫੋਟੋਗ੍ਰਾਫ਼ਰ ਦੀਪਤੀ ਨਵਲ, ਮਸ਼ਹੂਰ ਮਨੋਵਿਗਿਆਨੀ ਸ੍ਰੀਮਤੀ ਮੈਗਡੇਲੀਨ ਜੇਯਾਰਥਨਮ ਅਤੇ ਹੱਥ ਲਿਖਤ ਵਿਸਲੇਸ਼ਕ ਰਾਜੇਸ਼ ਕੋਠਾਰੀ ਨੇ ਪ੍ਰਮੁੱਖ ਤੌਰ ਤੇ ਸ਼ਿਰਕਤ ਕੀਤੀ।

ਸਮਾਰੋਹ ਦਾ ਆਗਾਜ਼ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਸ਼ਮਾ ਰੌਸ਼ਨ ਕਰਕੇ ਕੀਤਾ। ਕਲੀਨਿਕਲ ਸਾਈਕੋਲਾਜੀ ਪ੍ਰੋਗਰਾਮ (ਬੈਚੁਲਰ ਆਫ਼ ਸਾਇੰਸ ਅਤੇ ਮਾਸਟਰਜ਼ ਆਫ਼ ਸਾਇੰਸ) ਨੂੰ ਮਨੋਵਿਗਿਆਨ ਦੇ ਖੇਤਰ ਵਿੱਚ ਹੋ ਰਹੀ ਪ੍ਰਗਤੀ ਦੇ ਨਾਲ ਤਾਲਮੇਲ ਰੱਖਦੇ ਹੋਏ ਡਿਜ਼ਾਇਨ ਕੀਤਾ ਗਿਆ ਹੈ। ਮਨੋਵਿਗਿਆਨ ਵਿੱਚ ਵਿਸ਼ੇਸ਼ਕਿ੍ਰਤ ਜਾਣਕਾਰੀ ਹਾਸਿਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਵਿਦਿਆਰਥੀਆਂ ਦੀ ਕਲੀਨਿਕਲ ਸਾਈਕੋਲਾਜੀ ਅਕਾਦਮਿਕ ਰੁਚੀ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਅਤੇ ਜਾਗਰੂਕਤਾ ਨੂੰ ਵਧਾਉਣ ਵਿੱਚ ਸਹਾਈ ਹੋਵੇਗਾ।

ਸਮਾਰੋਹ ਦੇ ਮੁੱਖ ਬੁਲਾਰੇ ਵਜੋਂ ਬੋਲਦਿਆਂ ਦੀਪਤੀ ਨਵਲ ਨੇ ਥੀਏਟਰ ਵਿੱਚ ਮਨੋਵਿਗਿਆਨ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ‘‘ਮਨੋਵਿਗਿਆਨ ਅਤੇ ਰੰਗਮੰਚ ਸਾਥ-ਸਾਥ, ਦੀਪਤੀ ਨਵਲ ਨਾਲ ਲਮ੍ਹਾ ਲਮ੍ਹਾ” ਵਿਸ਼ੇ ਉੱਤੇ ਹੋਏ ਸੈਸ਼ਨ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੀ ਜੀਵਨੀ ਸਬੰਧੀ ਲਿਖੀ ਪੁਸਤਕ ਵਿੱਚੋਂ ਵੀ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ। ਉਨ੍ਹਾਂ ਕਿਹਾ ਕਿ ਮਨੋਵਿਗਿਆਨ ਅਤੇ ਥੀਏਟਰ ਵਿਚਕਾਰ ਡੂੰਘੀ ਸਾਂਝ ਹੈ ਅਤੇ ਅਦਾਕਾਰਾਂ ਨੂੰ ਉਹਨਾਂ ਦੇ ਕਿਰਦਾਰ ਨਿਭਾਉਣ ਲਈ ਮਨੋਵਿਗਿਆਨਕ ਤੌਰ ਤੇ ਤਿਆਰ ਹੋਣਾ ਪੈਂਦਾ ਹੈ।

ਉੱਘੀ ਥੈਰੇਪਿਸਟ, ਸਾਈਕੋਡਰਾਮੈਟਿਸਟ ਅਤੇ ਈਸਟ ਵੈਸਟ ਸੈਂਟਰ ਫ਼ਾਰ ਕੌਂਸਲਿੰਗ ਦੀ ਸੰਸਥਾਪਕ ਸ੍ਰੀਮਤੀ ਮੈਗਡੇਲੀਨ ਜੈਰਥਨਮ ਨੇ ਇਸ ਮੌਕੇ ਬੋਲਦਿਆਂ ਵਿਦਿਆਰਥੀਆਂ ਨੂੰ ਮਨੋਵਿਗਿਆਨ ਦੀ ਡੂੰਘੀ ਸਮਝ ਪ੍ਰਾਪਤ ਕਰਨ ਅਤੇ ਸਵੈ ਜਾਗਰੂਕ ਹੋਣ ਲਈ ਆਪਣੇ ਤਜਰਬੇ ਸਾਂਝੇ ਕੀਤੇ।

ਨਾਮਵਰ ਹੈਂਡਰਾਈਟਿੰਗ ਐਨਾਲਿਸਟ ਰਾਜੇਸ਼ ਐਸ. ਕੋਠਾਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਸ਼ਕਤੀਆਂ ਦੀ ਪੜਚੋਲ ਕਰਨ ਅਤੇ ਲਗਾਤਾਰ ਸਿੱਖਦੇ ਰਹਿਣ ਦੇ ਹੁਨਰ ਨੂੰ ਅਪਣਾ ਕੇ ਆਪਣੀ ਸਖਸ਼ੀਅਤ ਉਸਰੀ ਕਰਨ ਲਈ ਪ੍ਰੇਰਿਆ।

ਚਿਤਕਾਰਾ ਸਕੂਲ ਆਫ਼ ਸਾਈਕੋਲਾਜੀ ਐਂਡ ਕੌਂਸਲਿੰਗ (ਸੀਐੱਸਪੀਸੀ) ਨੇ ਬੀਏ (ਆਨਰਜ਼), ਅਪਲਾਈਡ ਸਾਈਕੋਲਾਜੀ, ਬੀਐੱਸਸੀ ਕਲੀਨੀਕਲ ਸਾਈਕੋਲਾਜੀ, ਐਮਏ ਅਪਲਾਈਡ ਸਾਈਕੋਲਾਜੀ ਅਤੇ ਐਮਐਸਸੀ ਕਲੀਨਿਕਲ ਸਾਈਕੋਲਾਜੀ ਦੇ ਵਿਦਿਆਰਥੀਆਂ ਦਾ ਪ੍ਰੋਗਰਾਮ ਦੇ ਪਹਿਲੇ ਦਿਨ ਭਰਵਾਂ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਇਸ ਮੌਕੇ ਮਨੋਵਿਗਿਆਨ ਦੀਆਂ ਬਾਰੀਕੀਆਂ, ਮਨੋਵਿਗਿਆਨ ਅਤੇ ਰੰਗ-ਮੰਚ ਦੇ ਸਬੰਧਾਂ ਸਬੰਧੀ ਵੱਖ-ਵੱਖ ਬੁਲਾਰਿਆਂ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਬੋਲਦਿਆਂ ਚਿਤਕਾਰਾ ਯੂਨੀਵਰਸਿਟੀ ਦੀ ਪ੍ਰੋ ਚਾਂਸਲਰ ਡਾ ਮਧੂ ਚਿਤਕਾਰਾ ਨੇ ਆਖਿਆ ਕਿ ਯੂਨੀਵਰਸਿਟੀ ਸਿਹਤ ਸੰਭਾਲ ਖੇਤਰ ਲਈ ਉਚੇਚੇ ਹੁਨਰਮੰਦ ਮਨੋਵਿਗਿਆਨੀ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਮੁਹਾਰਤ ਹਾਸਿਲ ਕਰਨ ਦੇ ਇਛੁੱਕ ਵਿਦਿਆਰਥੀਆਂ ਲਈ ਇਸ ਪ੍ਰੋਗਰਾਮ ਦੇ ਰਾਹੀਂ ਯੋਗਤਾਵਾਂ, ਨਵੀਨਤਾਕਾਰੀ ਸਿਧਾਂਤਕ ਪਹੁੰਚ ਅਤੇ ਤਕਨੀਕਾਂ ਸਬੰਧੀ ਮੁਹਾਰਿਤ ਹਾਸਿਲ ਕਰਨ ਵਿੱਚ ਮੱਦਦ ਮਿਲੇਗੀ, ਜਿਹੜੀ ਕਿ ਇੱਕ ਕਲੀਨਿਕਲ ਸਾਈਕੋਲਾਜਿਸਟ ਦੇ ਰੂਪ ਵਿੱਚ ਪ੍ਰੈਕਟਿਸ ਕਰਨ ਲਈ ਜ਼ਰੂਰੀ ਹੁੰਦੀ ਹੈ।

ਉਨ੍ਹਾਂ ਕਿਹਾ ਕਿ ਮਨੋਵਿਗਿਆਨ ਦੇ ਸਾਰੇ ਪ੍ਰੋਗਰਾਮ ਅੰਤਰ-ਅਨੁਸ਼ਾਸ਼ਨੀ ਵਿਕਾਸ ਦੀ ਭਾਵਨਾ ਨਾਲ ਆਰੰਭ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੇ ਵਿਸ਼ੇਸ਼ਕਿ੍ਰਤ ਖੇਤਰ ਵਿੱਚ ਅਕਾਦਮਿਕ ਜਾਣਕਾਰੀ ਅਤੇ ਖੋਜ ਕਰ ਸਕਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਪੁਰਬ: ਹਰਿਆਣਾ ਵਿੱਚ ਸਰਕਾਰੀ ਕਰਮਚਾਰੀਆਂ ਲਈ ‘ਰਿਸਟ੍ਰਿਕਟਿਡ ਛੁੱਟੀ’ ਦਾ ਐਲਾਨ

ਯੈੱਸ ਪੰਜਾਬ ਚੰਡੀਗੜ੍ਹ, 27 ਨਵੰਬਰ, 2022: ਹਰਿਆਣਾ ਸਰਕਾਰ ਨੇ ਨੌਂਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ ਸੋਮਵਾਰ 28 ਨਵੰਬਰ ਨੂੰ ਰਾਜ ਦੇ ਸਰਕਾਰੀ ਕਰਮਚਾਰੀਆਂ ਲਈ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਯੈੱਸ ਪੰਜਾਬ  ਅੰਮ੍ਰਿਤਸਰ, 26 ਨਵੰਬਰ, 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...

ਪੰਜਾਬੀ ਸਿਨੇਮਾ ਦੀ ਹਿੱਟ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਨੂੰ ‘ਐਮਾਜ਼ਨ ਪ੍ਰਾਈਮ ਵੀਡਓ’ ਤੇ ਮਿਲ ਰਿਹੈ ਭਰਵਾਂ ਹੁੰਗਾਰਾ

ਯੈੱਸ ਪੰਜਾਬ ਚੰਡੀਗੜ੍ਹ, 29 ਨਵੰਬਰ, 2022: ਮਸ਼ਹੂਰ OTT ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ਨੇ ਪੰਜਾਬੀ ਸਿਨੇਮਾ ਦੀ ਸੁਪਰਹਿੱਟ ਫਿਲਮ, 'ਤੇਰੀ ਮੇਰੀ ਗਲ ਬਣ ਗਈ' ਹੁਣ ਸਾਨੂੰ ਦੇਖਣ ਨੂੰ ਮਿਲੇਗੀ। ਇਸ ਫਿਲਮ ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,610FansLike
51,920FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!