Sunday, July 20, 2025
HTML tutorial
spot_img
spot_img

ਚਿੱਟੇ ਦੀ ਥਾਂ ਡੋਡੇ-ਅਫੀਮ ਦੀ ਵਕਾਲਤ ਕਰਕੇ Raja Warring, ਨਸ਼ੇ ਕਾਰਨ ਉਜੜੇ ਪਰਿਵਾਰਾਂ ਦਾ ਕਰ ਰਹੇ ਹਨ ਅਪਮਾਨ: Baltej Pannu

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2025

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਕਾਂਗਰਸ ਪਾਰਟੀ ਦੇ Punjab ਪ੍ਰਧਾਨ Amarinder Singh Raja Warring ਦੇ ਅਫੀਮ ਅਤੇ ਭੁੱਕੀ ਦੀਆਂ ਦੁਕਾਨਾਂ ਖੋਲ੍ਹਣ ਬਾਰੇ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਾਂਗਰਸੀ ਆਗੂਆਂ ‘ਤੇ ਨਸ਼ੇ ਦੀ ਲਤ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ।

ਆਪ ਆਗੂ Baltej Pannu ਨੇ ਕਿਹਾ ਕਿ ਕਾਂਗਰਸੀ ਆਗੂਆਂ ਦੇ ਬਿਆਨਾਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਹੋਵੇ। ਉਹ ਲੋਕ ਇੱਕ ਨਸ਼ਾ ਛੱਡਾ ਕੇ ਦੂਜਾਫੜਾਉਣਾ ਚਾਹੁੰਦੇ ਹਨ ਕਿ ਜਦੋਂ ਕਿ ਉਹ ਜਾਣਦੇ ਹਨ ਕਿ ‘ਆਪ’ ਸਰਕਾਰ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਵਿੱਚੋਂ ਨਸ਼ੇ ਦੀ ਲਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਲੜਾਈ ਲੜ ਰਹੀ ਹੈ।

ਪੰਨੂ ਨੇ ਸਵਾਲ ਕੀਤਾ ਕਿ ਇਹ ਸਮਝ ਤੋਂ ਪਰੇ ਹੈ ਕਿ ਕਾਂਗਰਸੀ ਆਗੂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ’ ਨੂੰ ਕਮਜ਼ੋਰ ਕਿਉਂ ਕਰਨਾ ਚਾਹੁੰਦੇ ਹਨ? ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕੋਈ ਵਿਕਲਪ ਨਹੀਂ ਹੋ ਸਕਦਾ। ਸ਼ਾਇਦ ਰਾਜਾ ਵੜਿੰਗ ਦਾ ਨਸ਼ਿਆਂ ਨਾਲ ਸਬੰਧਤ ਕੋਈ ਨਿੱਜੀ ਤਜਰਬਾ ਹੈ, ਇਸੇ ਲਈ ਉਹ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਅਫੀਮ ਦੇ ਠੇਕੇ ਖੋਲ੍ਹਣਾ ਚਾਹੁੰਦੇ ਹਨ।

ਬਲਤੇਜ ਪੰਨੂ ਨੇ ਵੜਿੰਗ ਨੂੰ ਪੁੱਛਿਆ ਕਿ ਕੀ ਉਹ ਅਫੀਮ ਅਤੇ ਭੁੱਕੀ ਨੂੰ ਕਾਨੂੰਨੀ ਮਾਨਤਾ ਦੇਣਾ ਚਾਹੁੰਦੇ ਹਨ ਜਾਂ ਪੰਜਾਬ ਵਿੱਚ ਨਸ਼ਿਆਂ ਦੇ ਦਰਿਆ ਨੂੰ ਵਗਦੇ ਰੱਖਣਾ ਚਾਹੁੰਦੇ ਹਨ। ਕੀ ਤੁਸੀਂ ਦੁਨੀਆ ਨੂੰ ਸਾਬਤ ਕਰਨਾ ਚਾਹੁੰਦੇ ਹੋ ਕਿ ਪੰਜਾਬੀ ਨਸ਼ੇੜੀ ਹਨ? ਠੇਕੇ ਖੋਲ੍ਹਣ ਦਾ ਮਕਸਦ ਇਹ ਸਾਬਤ ਕਰਨਾ ਹੈ ਕਿ ਪੰਜਾਬ ਦੇ ਲੋਕ ਨਸ਼ਿਆਂ ਤੋਂ ਬਿਨਾਂ ਨਹੀਂ ਰਹਿ ਸਕਦੇ। ਇਸ ਲਈ, ਕਾਂਗਰਸ ਪਾਰਟੀ ਨੂੰ ਆਪਣੇ ਆਗੂਆਂ ਦੇ ਬਿਆਨਾਂ ‘ਤੇ ਲਗਾਮ ਲਗਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਬਿਆਨ ਦੇਣਾ ਬੰਦ ਕਰ ਦੇਣਾ ਚਾਹੀਦਾ ਹੈ।

ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਨਹੀਂ, ਸਿੱਖਿਆ ਅਤੇ ਰੁਜ਼ਗਾਰ ਦੀ ਲੋੜ- ਨੀਲ ਗਰਗ

ਆਪ ਬੁਲਾਰੇ ਨੀਲ ਗਰਗ ਨੇ ਵੀ ਰਾਜਾ ਵੜਿੰਗ ਦੇ ਬਿਆਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਲਗਾਤਾਰ ਨਸ਼ਿਆਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰ ਰਹੇ ਹਨ ਕਿਉਂਕਿ ਉਹ ਸਮੱਸਿਆ ਦਾ ਹੱਲ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਨਹੀਂ, ਸਿੱਖਿਆ ਅਤੇ ਰੁਜ਼ਗਾਰ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨਾਂ ਨੂੰ ਚੰਗੀ ਸਿੱਖਿਆ ਅਤੇ ਨੌਕਰੀਆਂ ਮਿਲਣਗੀਆਂ, ਤਾਂ ਉਹ ਆਪਣੇ ਆਪ ਹੀ ਨਸ਼ੇ ਤੋਂ ਦੂਰ ਹੋ ਜਾਣਗੇ। ‘ਆਪ’ ਸਰਕਾਰ ਇਸ ਗੱਲ ਤੋਂ ਜਾਣੂ ਹੈ, ਇਸ ਲਈ ਅਸੀਂ ਲੋਕਾਂ ਨੂੰ ਨਸ਼ੇ ਦੀ ਦੁਰਵਰਤੋਂ ਬਾਰੇ ਜਾਗਰੂਕ ਕਰ ਰਹੇ ਹਾਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਪ੍ਰਦਾਨ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਹੁਣ ਤਾਂ ਅਜਿਹੀ ਬਿਆਨਬਾਜੀ ਹੋਣੀ ਵੀ ਨਹੀਂ ਚਾਹੀਦੀ ਕਿਉਂਕਿ ਪਿਛਲੇ 20 ਸਾਲਾਂ ਦੌਰਾਨ ਸਾਡੀਆਂ ਦੋ ਪੀੜ੍ਹੀਆਂ ਨਸ਼ਿਆਂ ਦਾ ਸ਼ਿਕਾਰ ਹੋ ਗਈਆਂ ਹਨ। ਹਜ਼ਾਰਾਂ ਘਰ ਤਬਾਹ ਹੋ ਗਏ।

ਨਸ਼ਿਆਂ ਨੇ ਪੰਜਾਬ ਨੂੰ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਤੌਰ ‘ਤੇ ਹਰ ਤਰ੍ਹਾਂ ਨਾਲ ਨੁਕਸਾਨ ਪਹੁੰਚਾਇਆ ਹੈ, ਅਤੇ ਇਸ ਕਾਰਨ ਸਾਡੀ ਛਵੀ ਵੀ ਖਰਾਬ ਹੋਈ ਹੈ। ਨਸ਼ਿਆਂ ਦੇ ਡਰ ਕਾਰਨ ਹਜ਼ਾਰਾਂ ਲੋਕਾਂ ਨੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਕਿਉਂਕਿ ਉਨ੍ਹਾਂ ਨੂੰ ਇੱਥੇ ਨਸ਼ੇ ਦੇ ਜਾਲ ਵਿੱਚ ਫਸਣ ਦਾ ਡੱਰ ਸੀ। ਇਸ ਲਈ, ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਨੂੰ ਇਸ ਤਬਾਹੀ ਵਿੱਚੋਂ ਕੱਢਣਾ ਚਾਹੀਦਾ ਹੈ ਅਤੇ ਅਜਿਹੇ ਬਿਆਨਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਨਸ਼ਿਆਂ ਦਾ ਨਤੀਜਾ ਮਾੜਾ ਹੀ ਹੁੰਦਾ ਹੈ।

Related Articles

spot_img
spot_img

Latest Articles