Sunday, January 23, 2022

ਵਾਹਿਗੁਰੂ

spot_img
ਚੰਨੀ ਨੇ ਲਿਖ਼ਿਆ ਪ੍ਰਧਾਨ ਮੰਤਰੀ ਨੂੰ ਪੱਤਰ: ਕਿਸਾਨਾਂ ਅਤੇ ਖ਼ੇਤ ਕਾਮਿਆਂ ਦੇ ਕਰਜ਼ੇ ਦੀ ਮੁਕੰਮਲ ਮੁਆਫ਼ੀ ਲਈ ਸਾਂਝੇ ਤੌਰ ’ਤੇ ਰਾਹ ਤਲਾਸ਼ਣ ਦਾ ਸੁਝਾਅ

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਨੂੰ ਮੁਕੰਮਲ ਤੌਰ ਉਤੇ ਮੁਆਫ ਕਰਨ ਦੇ ਪ੍ਰਸਤਾਵ ਨੂੰ ਸਵਿਕਾਰ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਭਾਰਤ ਸਰਕਾਰ ਨਾਲ ਮਿਲ ਕੇ ਆਪਣੇ ਹਿੱਸੇ ਦਾ ਬਣਦਾ ਬੋਝ ਸਹਿਣ ਕਰਨ ਲਈ ਤਿਆਰ ਹੈ।

ਪ੍ਰਧਾਨ ਮੰਤਰੀ ਨੂੰ ਲਿਖੇ ਬਹੁਤ ਹੀ ਭਾਵੁਕ ਪੱਤਰ ਵਿਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਮਸਲੇ ਨਾਲ ਨਿਪਟਣ ਅਤੇ ਸਾਡੇ ਕਿਸਾਨਾਂ ਅਤੇ ਖੇਤ ਕਾਮਿਆਂ ਦਾ ਕਰਜ਼ਾ ਹਮੇਸ਼ਾ ਲਈ ਖਤਮ ਕਰਨ ਵਾਸਤੇ ਇਕ ਢੁਕਵੇਂ ਅਨੁਪਾਤ ਵਾਲੀ ਕੇਂਦਰ ਅਤੇ ਸੂਬੇ ਦੀ ਸਾਂਝੀ ਯੋਜਨਾ ਸਮਾਂਬੱਧ ਅਤੇ ਲੋੜਾਂ ਦੇ ਮੁਤਾਬਕ ਉਲੀਕੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ, “ਸੂਬਾ ਸਰਕਾਰ ਦੇ ਪਹਿਲਾਂ ਤੋਂ ਦਬਾਅ ਹੇਠ ਮਾਲੀਏ ਦੇ ਬਾਵਜੂਦ ਕੋਈ ਵੀ ਕੁਰਬਾਨੀ ਏਨੀ ਵੱਡੀ ਨਹੀਂ, ਜਿੰਨੀ ਵੱਡੀ ਕਿ ਕਿਸਾਨ ਭਾਈਚਾਰੇ ਪ੍ਰਤੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ।”

ਪ੍ਰਧਾਨ ਮੰਤਰੀ ਨੂੰ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਉਹ ਦਿਨ ਹੈ, ਅੱਜ ਹੀ ਉਹ ਮੌਕਾ ਹੈ ਅਤੇ ਆਓ, ਅੱਜ ਹੀ ਅਸੀਂ ਇਕ ਨਵੀਂ ਸ਼ੁਰੂਆਤ ਕਰੀਏ ਅਤੇ ਮੁਲਕ ਵਿਚ ਤੇ ਖਾਸ ਕਰਕੇ ਪੰਜਾਬ ਵਿਚ ਖੇਤੀਬਾੜੀ ਦੇ ਸਮੁੱਚੇ ਢਾਂਚੇ ਸੰਵਾਰਨ ਦੀ ਦਿਸ਼ਾ ਵਿਚ ਕੰਮ ਕਰੀਏ। ਮੁੱਖ ਮੰਤਰੀ ਨੇ ਕਿਹਾ, “ਅਸੀਂ ਇਕ ਭਾਈਵਾਲ ਦੇ ਨਾਤੇ ਸਾਰੇ ਹੋਰ ਸਬੰਧਤ ਭਾਈਵਾਲਾਂ ਵੱਲੋਂ ਆਪਸੀ ਸਹਿਮਤੀ ਨਾਲ ਉਲੀਕੇ ਕਿਸੇ ਵੀ ਨਵੇਂ ਪ੍ਰਬੰਧ ਪ੍ਰਤੀ ਸਮਰਪਿਤ ਹੋਣ ਲਈ ਵਚਨਬੱਧ ਹਾਂ।”

ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਂ ਜਾਣਦਾ ਹਾਂ ਕਿ ਕੁਝ ਲੋਕ ਵਿੱਤੀ ਦਸਤਾਵੇਜ਼ ਹੱਥਾਂ ਵਿਚ ਲੈ ਕੇ ਸੁਆਲ ਕਰਨਗੇ ਪਰ ਸ੍ਰੀਮਾਨ ਜੀ, ਤੁਸੀਂ ਇਹ ਯਾਦ ਰੱਖਣਾ ਕਿ ਕੱਲ੍ਹ ਨਾ ਤਾਂ ਮੈਂ ਅਤੇ ਨਾ ਹੀ ਤੁਸੀਂ ਇੱਥੇ ਹੋਣਾ ਹੈ, ਸਾਡੇ ਫੈਸਲੇ ਦਾ ਨਿਤਾਰਾ ਉਦੋਂ ਕੀਤਾ ਜਾਵੇਗਾ। ਇਹ ਲੇਖਾ-ਜੋਖਾ ਜ਼ਰੂਰ ਹੋਵੇਗਾ।

ਭਾਵੇਂ ਅਸੀਂ ਆਪਣਾ-ਆਪ ਵਿਚਾਰੀਏ ਜਾਂ ਸਾਡੀ ਜ਼ਮੀਰ ਤੋਂ ਇਹ ਆਵਾਜ਼ ਆਵੇ ਜਾਂ ਫੇਰ ਜਦੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਇਹ ਔਖਾ ਸਵਾਲ ਖੜ੍ਹਾ ਕਰਨ ਕਿ ਸਾਡੀ ਭੁੱਖ ਮਿਟਾਉਣ ਲਈ ਰਿਜ਼ਕ ਦੇਣ ਵਾਲਿਆਂ ਅਤੇ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਜਮਹੂਰੀ ਸੰਘਰਸ਼ ਲੜਨ ਵਾਲਿਆਂ ਲਈ ਅਸੀਂ ਕੀ ਕਰ ਰਹੇ ਸੀ। ਇਤਿਹਾਸ ਸਾਨੂੰ ਸਾਡੇ ਕਰਮਾਂ ਤੋਂ ਜਾਣੇ ਅਤੇ ਜਦੋਂ ਵੀ ਲੇਖੇ-ਜੋਖੇ ਦੇ ਪਲ ਆਉਣ ਤਾਂ ਅਸੀਂ ਡਰ ਨਾਲ ਕੰਬੀਏ ਨਾ ਬਲਕਿ ਲਹਿਰਾਂ ਦੇ ਉਲਟ ਸੀਨਾ ਠੋਕ ਕੇ ਖੜ੍ਹੇ ਹੋਈਏ।”

ਸ੍ਰੀ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਰੱਦ ਕਰ ਦੇਣ ਦੇ ਐਲਾਨ ਨੂੰ ਚੇਤੇ ਕਰਵਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਇਸ ਨਾਲ ਕਿਸਾਨ ਅਤੇ ਸਰਕਾਰ ਕੁਝ ਵੱਡੇ ਲੰਬਿਤ ਮਸਲੇ ਹੱਲ ਕਰਨ ਦੇ ਇਕ ਕਦਮ ਨੇੜੇ ਆ ਗਏ ਹਨ ਜੋ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਦੀ ਮੰਗ ਦੇ ਨਾਲ ਇਹ ਲੰਬਿਤ ਮੁੱਦੇ ਵੀ ਮੁੱਖ ਤੌਰ ਉਤੇ ਉਭਰੇ ਹਨ। ਇਨ੍ਹਾਂ ਵਿੱਚੋਂ ਪ੍ਰਮੁੱਖ ਤੌਰ ਉਤੇ ਖੇਤੀ ਕਰਜ਼ੇ ਦਾ ਮੁੱਦਾ ਹੈ।

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਹਾਲ ਹੀ ਵਿਚ ਕਿਸਾਨਾਂ ਦੇ ਇਕ ਵਫ਼ਦ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਮੇਰੇ ਨਾਲ ਮੁਲਾਕਾਤ ਕੀਤੀ ਸੀ ਅਤੇ ਇਨ੍ਹਾਂ ਵਿੱਚੋਂ ਇਕ ਵੱਡਾ ਮਸਲਾ ਜੋ ਮੇਰੇ ਪੱਧਰ ਉਤੇ ਲਟਕਿਆ ਹੋਇਆ ਰਹਿ ਗਿਆ, ਉਹ ਖੇਤੀ ਕਰਜ਼ੇ ਦੇ ਹੱਲ ਦਾ ਸੀ। ਹਾਲਾਂਕਿ, ਭਾਰਤ ਸਰਕਾਰ ਦੇ ਬਦਲੇ ਰੁਖ ਤੋਂ ਬਾਅਦ ਉਮੀਦ ਦੀ ਕਿਰਨ ਜਗੀ ਹੈ।

ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਇਹ ਪੰਜਾਬ ਦੇ ਕਿਸਾਨ ਹੀ ਹਨ ਜਿਨ੍ਹਾਂ ਨੇ ਮੁਲਕ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵੰਗਾਰ ਨੂੰ ਖਿੜੇ ਮੱਥੇ ਕਬੂਲਿਆ ਅਤੇ ਹਰੀ ਕ੍ਰਾਂਤੀ ਦੇ ਮੋਢੀ ਬਣੇ। ਅਨਾਜ ਨਾਲ ਨੱਕੋ-ਨੱਕ ਭਰੇ ਗੁਦਾਮ ਕਿਸਾਨਾਂ ਦੀ ਅਣਥੱਕ ਮਿਹਨਤ ਦੀ ਗਵਾਹੀ ਭਰਦੇ ਹਨ।

ਪੀ.ਐਲ. 480 (ਜਹਾਜ਼ ਤੋਂ ਮੂੰਹ ਤੱਕ) ਦੇ ਘਾਟ ਵਾਲੇ ਦਿਨ ਤੋਂ ਲੈ ਕੇ ਦੇਸ਼ ਦੇ ਨਾਗਰਿਕਾਂ ਲਈ ਭੋਜਨ ਦੇ ਅਧਿਕਾਰ ਤੱਕ ਦਾ ਲੰਮਾ ਸਫ਼ਰ ਸਾਡੇ ਕਿਸਾਨਾਂ ਅਤੇ ਖੇਤ ਕਾਮਿਆਂ ਦੀ ਮਿਹਨਤ-ਮੁਸ਼ੱਕਤ ਦਾ ਜਿਉਂਦਾ-ਜਾਗਦਾ ਸਬੂਤ ਹੈ। ਹਾਲਾਂਕਿ, ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਡੇ ਸਵੈ-ਮਾਣ ਵਾਲੇ ਕਿਸਾਨਾਂ ਨੇ ਆਪਣੇ ਆਪ ਨੂੰ ਕਰਜ਼ੇ ਦੇ ਬੋਝ ਥੱਲੇ ਦੱਬ ਲਿਆ।

ਮੁੱਖ ਮੰਤਰੀ ਚੰਨੀ ਨੇ ਭਾਵੁਕ ਹੁੰਦਿਆਂ ਕਿਹਾ, “ਜਦੋਂ ਕਿਸਾਨ ਖੇਤੀ ਕਰਦੇ ਹਨ ਤਾਂ ਉਸ ਵੇਲੇ ਉਨ੍ਹਾਂ ਦੇ ਬਹਾਦਰ ਪੁੱਤ ਆਪਣੀਆਂ ਜਾਨਾਂ ਵਾਰ ਕੇ ਦੇਸ਼ ਦੀਆਂ ਸੰਵੇਦਨਸ਼ੀਲ ਸਰਹੱਦਾਂ ਦੀ ਰਾਖੀ ਕਰ ਰਹੇ ਹੁੰਦੇ ਹਨ। ਅੱਜ ਭਾਰਤ ਮਿੱਟੀ ਦੇ ਸੱਚੇ ਸਪੂਤਾਂ ਦਾ ਦਿਲੋਂ ਰਿਣੀ ਹੈ।

ਮੇਰਾ ਇਹ ਦ੍ਰਿੜ ਵਿਚਾਰ ਹੈ ਕਿ ਇਹ ਮਹਾਨ ਮੁਲਕ ਜਿਸ ਦੀ ਕਿਸਾਨਾਂ ਨੇ ਦਹਾਕਿਆਂਬੱਧੀ ਸੇਵਾ ਕੀਤੀ, ਦਾ ਹੁਣ ਨੈਤਿਕ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਦਾ ਬੋਝ ਸਹਿਣ ਕਰੇ ਅਤੇ ਖੇਤੀ ਕਰਜ਼ੇ ਨੂੰ ਮੁਕੰਮਲ ਤੌਰ ਉਤੇ ਨਿਪਟਾਰਾ ਕਰ ਦੇਵੇ। ਕਿਸੇ ਵੀ ਬੈਂਕਿੰਗ ਜਾਂ ਗੈਰ-ਬੈਂਕਿੰਗ ਸੰਸਥਾ ਨੂੰ ਖੇਤੀ ਕਰਜ਼ੇ ਦੀ ਵਸੂਲੀ ਲਈ ਸਾਡੇ ਕਿਸਾਨਾਂ ਜਾਂ ਖੇਤ ਕਾਮਿਆਂ ਦਾ ਦਰ ਨਹੀਂ ਖੜ੍ਹਕਾਉਣਾ ਚਾਹੀਦਾ ਕਿਉਂ ਜੋ ਇਹ ਕਰਜ਼ੇ ਹੀ ਕਿਸਾਨਾਂ ਅਤੇ ਖੇਤ ਕਾਮਿਆਂ ਦੀਆਂ ਖੁਦਕੁਸ਼ੀਆਂ ਦਾ ਮੂਲ ਕਾਰਨ ਹਨ ਅਤੇ ਇਸੇ ਕਰਕੇ ਪੇਂਡੂ ਅਰਥਚਾਰਾ ਵੀ ਦਬਾਅ ਹੇਠ ਹੈ।”

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਕੇਜਰੀਵਾਲ ਸਰਕਾਰ ਨੇ ਪ੍ਰੋ: ਭੁੱਲਰ ਦੀ ਰਿਹਾਈ ਸੰਬੰਧੀ ਫ਼ਾਈਲ ਕਲੀਅਰ ਨਾ ਕੀਤੀ ਤਾਂ ‘ਆਪ’ ਉਮੀਦਵਾਰਾਂ ਦਾ ਘਿਰਾਓ ਕਰਾਂਗੇ: ਪੰਥਕ ਧਿਰਾਂ

ਯੈੱਸ ਪੰਜਾਬ ਅੰਮ੍ਰਿਤਸਰ, 20 ਜਨਵਰੀ, 2022 - ਸਜਾ ਪੂਰੀ ਕਰ ਚੁੱਕੇ ਸਿੱਖ ਸਿਆਸੀ ਕੈਦੀ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਾ ਹੋਣ’ਤੇ ਸਿੱਖ ਕੌਮ ਅੰਦਰ ਵਿਆਪਕ ਰੋਸ ਦੇ ਚਲਦਿਆਂ ਸੰਘਰਸ਼ਸ਼ੀਲ ਸਿੱਖ...

ਦਿੱਲੀ ਸਰਕਾਰ ਕੈਦੀਆਂ ਦੇ ਜਮਹੂਰੀ ‘ਤੇ ਮਨੁੱਖੀ ਅਧਿਕਾਰਾਂ ਦਾ ਘਾਣ ਬੰਦ ਕਰੇ – ਰਿਹਾਈ ਮੋਰਚੇ ਨੇ ਕੈਦੀਆਂ ਦੇ ਸਜ਼ਾ ਸਮੀਖਿਆ ਅਧਿਕਾਰਾਂ ਦਾ ਕੀਤਾ ਖੁਲਾਸਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਆਗੂਆਂ ਨੇ ਖੁਲਾਸਾ ਕੀਤਾ ਹੈ ਕਿ ਕਥਿਤ ਤੌਰ 'ਤੇ ਅਤਵਾਦੀ ਗਤਿਵਿਧਿਆਂ ਜਾਂ ਘਿਨਾਉਣੇ ਜੁਰਮ ਵਿੱਚ ਸ਼ਾਮਲ...

ਸੰਗਤਾਂ ਦੇ ਫਤਵੇ ਮੁਤਾਬਕ 30 ਮੈਂਬਰੀ ਟੀਮ ਦਿੱਲੀ ਕਮੇਟੀ ਅਹੁਦੇਦਾਰਾਂ ਦੀ ਚੋਣ ਵਾਸਤੇ ਤਿਆਰ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਚੋਣਾਂ ਵਿਚ ਸੰਗਤ ਵੱਲੋਂ ਦਿੱਤੇ...

55 ਮੈਂਬਰੀ ਹਾਉਸ ਪੂਰਾ ਹੋਣ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਗੈਰ-ਕਾਨੂੰਨੀ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 19 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਲਈ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਲੁਧਿਆਣਾ ਵਿਖ਼ੇ ਗੁਟਕਾ ਸਾਹਿਬ ਦੀ ਬੇਅਦਬੀ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਘਟਨਾ ਦੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਜਨਵਰੀ, 2022; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੁਧਿਆਣਾ ਦੇ ਬਸੰਤ ਨਗਰ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ...

ਕਾਬੁਲ ਗੁਰਦਆਰੇ ’ਤੇ ਹਮਲੇ ਦਾ ‘ਮਾਸਟਰਮਾਈਂਡ’ ਅਸਲਮ ਫ਼ਾਰੂਕੀ ਮਾਰਿਆ ਗਿਆ; ਗੋਲੀਬਾਰੀ ਵਿੱਚ ਮਾਰੇ ਗਏ ਸਨ 27 ਅਫ਼ਗਾਨ ਸਿੱਖ

ਯੈੱਸ ਪੰਜਾਬ ਕਾਬੁਲ, ਅਫ਼ਗਾਨਿਸਤਾਨ, 19 ਜਨਵਰੀ 2022: ਕਾਬੁਲ ਦੇ ਗੁਰਦੁਆਰਾ ਹਰਿ ਰਾਏ ਸਾਹਿਬ ਵਿੱਚ ਗੋਲੀਬਾਰੀ ਕਰਕੇ 27 ਅਫ਼ਗਾਨ ਸਿੱਖਾਂ ਨੂੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਦੇ ਮਾਸਟਰਮਾਈਂਡ ਅਤੇ ਇਸਲਾਮਿਕ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,504FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼