Wednesday, January 19, 2022

ਵਾਹਿਗੁਰੂ

spot_img








ਚੰਨੀ ਮਾਡਲ ਤੋਂ ਵਧੀਆ ਹੋਰ ਕੋਈ ਮਾਡਲ ਨਹੀਂ ਹੋ ਸਕਦਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

ਯੈੱਸ ਪੰਜਾਬ
ਮੋਗਾ, 25 ਨਵੰਬਰ, 2021:
ਦਿੱਲੀ ਮਾਡਲ ਨੂੰ ਸਿਰੇ ਤੋਂ ਨਕਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੂਬੇ ਵਿਚ ਚੰਨੀ ਮਾਡਲ ਇਸ ਦਾ ਪ੍ਰਤੱਖ ਪ੍ਰਮਾਣ ਹੈ ਜਿੱਥੇ ਸਾਰਿਆਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ।

ਇੱਥੇ ਪੁਰਾਣੀ ਦਾਣਾ ਮੰਡੀ ਵਿਖੇ ਮਹਾਰਾਜਾ ਅਗਰਸੈਨ ਦੇ ਬੁੱਤ ਤੋਂ ਪਰਦਾ ਹਟਾਉਣ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਹ ਮਾਡਲ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੀ ਦਿਸ਼ਾ ਮੁਤਾਬਕ ਹੈ ਜਿਨ੍ਹਾਂ ਨੇ ਸਾਨੂੰ ਬਰਾਬਰੀ ਅਤੇ ਭਾਈਚਾਰਕ ਸਾਂਝ ਦਾ ਮਾਰਗ ਦਿਖਾਇਆ।

ਉਨ੍ਹਾਂ ਕਿਹਾ ਕਿ ਇਹ ਮਾਡਲ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਾਡਲ ਉਦੋਂ ਤੱਕ ਲਾਗੂ ਰਹੇਗਾ, ਜਦੋਂ ਤੱਕ ਉਹ ਸੂਬੇ ਦੇ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਦੇ ਰਹਿਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਮਾਡਲ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਉਤੇ ਅਧਾਰਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਿਸੇ ਇਕ ਵਿਅਕਤੀ ਜਾਂ ਪਰਿਵਾਰ ਨੂੰ ਸੂਬੇ ਦੇ ਵਸੀਲੇ ਲੁੱਟਣ ਦੀ ਇਜਾਜ਼ਤ ਨਹੀਂ ਦਿੰਦਾ। ਹਾਲਾਂਕਿ, ਉਨ੍ਹਾਂ ਕਿਹਾ ਕਿ ਚੰਨੀ ਮਾਡਲ ਸੂਬੇ ਵਿਚ ਵਸੀਲਿਆਂ ਅਤੇ ਮੌਕਿਆਂ ਪ੍ਰਤੀ ਹਰੇਕ ਦੀ ਪਹੁੰਚ ਹੋਣ ਉਤੇ ਅਧਾਰਿਤ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਇਸ ਮਾਡਲ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਤਾਂ ਕਿ ਸੂਬੇ ਦੀ ਸ਼ਾਨ ਬਹਾਲ ਕੀਤੀ ਜਾ ਸਕੇ।

ਆਪ ਦੇ ਮੁਖੀ ਉਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਝੂਠ ਦਾ ਪੁਲੰਦਾ ਹੋਣ ਤੋਂ ਵੱਧ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਭਲੇ ਲਈ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਦਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਲੋਕਾਂ ਨਾਲ ਮਹਿਜ਼ ਵਾਅਦੇ ਹੀ ਕਰ ਰਹੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਕਦੇ ਵੀ ਨਕਲੀ ਕੇਜਰੀਵਾਲ ਨਹੀਂ ਹੋ ਸਕਦਾ ਕਿਉਂਕਿ ਮੈਂ ਉਸ ਵਾਂਗ ਕਪਟੀ ਅਤੇ ਮੱਕਾਰ ਨਹੀਂ ਹੋ ਸਕਦਾ।

ਸੂਬੇ ਦੀ ਵਿੱਤੀ ਸਥਿਤੀ ਉਤੇ ਸੁਆਲ ਚੁੱਕਣ ਵਾਲਿਆਂ ਉਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੰਡ ਲੋਕਾਂ ਦੇ ਹਨ ਅਤੇ ਉਨ੍ਹਾਂ ਦੀ ਸਰਕਾਰ ਇਸ ਨੂੰ ਲੋਕਾਂ ਹੀ ਖਰਚੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੇ ਕੰਮਕਾਜ ਦੀਆਂ ਚੋਰ-ਮੋਰੀਆਂ ਬੰਦ ਕਰ ਰਹੇ ਹਨ ਅਤੇ ਦਲਾਲਾਂ ਵੱਲੋਂ ਹੜੱਪੇ ਜਾ ਰਹੇ ਪੈਸੇ ਨੂੰ ਆਮ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਹੱਲਾਸ਼ੇਰੀ ਹੇਠ ਕੇਬਲ ਆਪਰੇਟਰਾਂ ਵੱਲੋਂ ਲੋਕਾਂ ਦੀ ਕੀਤੀ ਜਾ ਰਹੀ ਖੁੱਲ੍ਹੀ ਲੁੱਟ ਹਰ ਹੀਲੇ ਰੋਕੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਰ ਅਦਾ ਕਰਨ ਵਾਲਿਆਂ ਦੇ ਖੂਨ-ਪਸੀਨੇ ਦੀ ਕਮਾਈ ਦੀ ਲੁੱਟ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਕੇਬਲ ਆਪਰੇਟਰਾਂ ਵੱਲੋਂ ਵਸੂਲ ਕੀਤੀਆਂ ਜਾਣ ਵਾਲੀਆਂ ਭਾਰੀ ਕੀਮਤਾਂ ਹਰ ਹੀਲੇ ਰੱਦ ਹੋਣਗੀਆਂ।

ਅਗਰਵਾਲ ਸਮਾਜ ਨਾਲ ਆਪਣੀ ਪੁਰਾਣੀ ਸਾਂਝ ਯਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਚਪਨ ਦਾ ਦੋਸਤ ਵੀ ਇਸੇ ਭਾਈਚਾਰੇ ਨਾਲ ਸਬੰਧ ਰੱਖਦਾ ਹੈ। ਉਨ੍ਹਾਂ ਅਗਰਵਾਲ ਭਾਈਚਾਰੇ ਨੂੰ ਦੇਸ਼ ਦਾ ਸਭ ਤੋਂ ਵੱਧ ਦੇਸ਼ਭਗਤ ਭਾਈਚਾਰਾ ਕਰਾਰ ਦਿੰਦੇ ਹੋਏ ਇਸ ਵੱਲੋਂ ਦੇਸ਼ ਅਤੇ ਸੂਬੇ ਦੀ ਸਾਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਵੈਟ ਦੇ ਕੁੱਲ 48000 ਮਾਮਲਿਆਂ ਵਿਚੋਂ 40000 ਬਕਾਇਆ ਮਾਮਲੇ ਪਹਿਲਾਂ ਹੀ ਵਾਪਸ ਲਏ ਜਾ ਚੁੱਕੇ ਹਨ ਜੋ ਕਿ ਵਿੱਤੀ ਵਰ੍ਹਿਆਂ 2014-15, 2015-16 ਅਤੇ 2016-17 ਦੌਰਾਨ ਸੂਬਾ ਭਰ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਖਿਲਾਫ ਦਰਜ ਕੀਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਹੀ ਵਪਾਰੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਲਈ ਕਈ ਹੋਰ ਕਦਮ ਵੀ ਚੁੱਕੇ ਗਏ ਹਨ। ਉਨ੍ਹਾਂ ਇਸ ਮੌਕੇ ਸੂਬੇ ਵਿੱਚ ਵਪਾਰ ਕਲਿਆਣ ਬੋਰਡ ਦੀ ਸਥਾਪਨਾ ਕੀਤੇ ਜਾਣ ਦਾ ਵੀ ਐਲਾਨ ਕੀਤਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪੁਰਾਣੀ ਅਨਾਜ ਮੰਡੀ ਵਿਚਲੇ ਚੌਕ ਦਾ ਨਾਂ ਮਹਾਰਾਜਾ ਅਗਰਸੈਨ ਦੇ ਨਾਂ ‘ਤੇ ਰੱਖੇ ਜਾਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਜਾ ਅਗਰਸੈਨ ਦੇ ਨਾਂ ‘ਤੇ ਪਹਿਲਾਂ ਤੋਂ ਹੀ ਮੌਜੂਦ ਚੇਅਰ ਨੂੰ 2 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਜਦੋਂ ਤੋਂ ਮੁੱਖ ਮੰਤਰੀ ਦਾ ਅਹੁਦਾ ਚਰਨਜੀਤ ਸਿੰਘ ਚੰਨੀ ਨੇ ਸੰਭਾਲਿਆ ਹੈ ਉਦੋਂ ਤੋਂ ਹੀ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਦਾ ਅੱਜ ਇੱਥੇ ਮਹਾਰਾਜਾ ਅਗਰਸੈਨ ਜੀ ਦੇ ਬੁੱਤ ਉਤੋਂ ਪਰਦਾ ਚੁੱਕਣ ਲਈ ਆਪਣੇ ਕੀਮਤੀ ਰੁਝੇਵਿਆਂ ਵਿਚੋਂ ਸਮਾਂ ਕੱਢਣ ਲਈ ਧੰਨਵਾਦ ਕੀਤਾ ਅਤੇ ਲੋਕਾਂ ਦੀ ਭਲਾਈ ਹਿੱਤ ਚੁੱਕੇ ਜਾ ਰਹੇ ਕਦਮਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੋਟਕਪੂਰਾ ਬਾਈਪਾਸ ‘ਤੇ ਮਹਾਨ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ ਬੁੱਤ ਨੂੰ ਵੀ ਜਨਤਾ ਨੂੰ ਸਮਰਪਿਤ ਕੀਤਾ।

ਇਸ ਮੌਕੇ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਵਿਧਾਇਕ ਡਾ. ਹਰਜੋਤ ਕਮਲ ਅਤੇ ਸੁਖਜੀਤ ਸਿੰਘ ਲੋਹਗੜ੍ਹ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਿਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਸਿੱਖਾਂ ਦੀ ਲੜਾਈ ਲੜਨ ਦੀ ਥਾਂ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ: ਮਨਜਿੰਦਰ ਸਿੰਘ ਸਿਰਸਾ

ਯੈੱਸ ਪੰਜਾਬ ਚੰਡੀਗੜ੍ਹ, 16 ਜਨਵਰੀ, 2022: ਭਾਜਪਾ ਦੇ ਸਿੱਖ ਨੇਤਾ ਮਨਜਿੰਦਰ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਲੀ ਦੇ ਸਿੱਖਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨੂੰ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,495FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼