Saturday, June 25, 2022

ਵਾਹਿਗੁਰੂ

spot_img


ਜਗਰਾਉਂ ਸ਼ਹਿਰ ‘ਚ ਬਹੁਤ ਜ਼ਲਦੀ ਬਣੇਗਾ ‘ਲਾਜਪਤ ਰਾਏ ਭਵਨ’: ਵਿਧਾਇਕਾ ਮਾਣੂੰਕੇ

ਯੈੱਸ ਪੰਜਾਬ
ਜਗਰਾਉਂ, 18 ਮਈ, 2022:
ਵਿਧਾਨ ਸਭਾ ਹਲਕਾ ਜਗਰਾਉਂ ਤੋਂ ਲਗਾਤਾਰ ਦੂਜੀ ਵਾਰ ਚੋਣ ਜਿੱਤੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਨੂੰ ਨਮੂਨੇ ਦਾ ਬਨਾਉਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਸਰਕਾਰ ਬਣਦਿਆਂ ਹੀ ਵਿਧਾਇਕਾ ਵੱਲੋਂ ਹਲਕੇ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲ ਨਾਲ ਰਹਿੰਦੇ ਵਿਕਾਸ ਕਾਰਜਾਂ ਲਈ ਲੋੜੀਂਦੇ ਖਰੜੇ ਤਿਆਰ ਕਰਨ ਅਤੇ ਸ਼ਹਿਰ ਦੇ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਸ਼ਹਿਰ ਵਿੱਚ ਬਹੁਤ ਜ਼ਲਦੀ ਹੀ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ‘ਲਾਜਪਤ ਰਾਏ ਭਵਨ’ ਦਾ ਨਿਰਮਾਣ ਸ਼ੁਰੂ ਹੋ ਜਾ ਰਿਹਾ ਹੈ, ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਦੱਸਿਆ ਕਿ ‘ਲਾਲਾ ਲਾਜਪਤ ਰਾਏ ਭਵਨ’ ਬਨਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਰੋੜ ਅਠਵੰਜਾ ਲੱਖ ਰੁਪਏ ਦੀ ਗਰਾਂਟ ਜਾਰੀ ਹੋ ਚੁੱਕੀ ਹੈ ਅਤੇ ਵਿਭਾਗ ਅਧਿਕਾਰੀਆਂ ਵੱਲੋਂ ਅਗਲੀ ਲੋੜੀਂਦੀ ਕਾਰਵਾਈ ਵੀ ਆਰੰਭ ਦਿੱਤੀ ਹੈ।

ਇਹ ਭਵਨ ਦੇਸ਼ ਦੀ ਅਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਨੂੰ ਸਮਰਪਿਤ ਹੋਵੇਗਾ, ਜੋ ਲੋਕਾਂ ਨੂੰ ਉਹਨਾਂ ਦੀ ਦੇਸ਼ ਲਈ ਕੀਤੀ ਕੁਰਬਾਨੀ ਦੀ ਯਾਦ ਤਾਜ਼ਾ ਕਰਵਾਉਂਦਾ ਰਹੇਗੇ। ਇਸ ਤੋਂ ਇਲਾਵਾ ਉਹਨਾਂ ਹੋਰ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਵਾਅਦੇ ਮੁਤਾਬਿਕ ਜਗਰਾਉਂ ਵਾਸੀਆਂ ਲਈ ਸ਼ਹਿਰ ਵਿੱਚ ਮੁਹੱਲਾ ਕਲੀਨਿਕ ਖੋਲਣ ਲਈ ਵੀ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ।

ਮਾਣੂੰਕੇ ਨੇ ਦੱਸਿਆ ਕਿ ਸ਼ਹਿਰ ਵਿੱਚ ਯੋਗ ਜਗ੍ਹਾ ਦਾ ਨਰੀਖਣ ਕੀਤਾ ਗਿਆ ਹੈ ਅਤੇ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਪ੍ਰੋਜੈਕਟ ਤਿਆਰ ਕਰਨ ਲਈ ਕਹਿ ਦਿੱਤਾ ਗਿਆ ਹੈ ਅਤੇ ਜ਼ਲਦੀ ਹੀ ਸਰਕਾਰ ਪਾਸੋਂ ਮੰਨਜੂਰੀ ਲੈਣ ਉਪਰੰਤ ਜਗਰਾਉਂ ਵਾਸੀਆਂ ਲਈ ਪਹਿਲਾ ਮੁਹੱਲਾ ਕਲੀਨਿਕ ਖੋਲ ਦਿੱਤਾ ਜਾਵੇਗਾ। ਜਿੱਥੇ ਲੋਕ ਆਪਣੀ ਲੋੜ ਅਨੁਸਾਰ ਵਧੀਆ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ।

ਉਹਨਾਂ ਆਖਿਆ ਕਿ ਹੁਣ ਹਲਕੇ ਲਈ ਕੁੱਝ ਕਰ ਵਿਖਾਉਣ ਦਾ ਵੇਲਾ ਹੈ ਅਤੇ ਜਦੋਂ ਤੱਕ ਜਗਰਾਉਂ ਹਲਕੇ ਦੇ ਲੋਕਾਂ ਤੋਂ ਸਹਿਯੋਗ ਉਹਨਾਂ ਦੇ ਨਾਲ ਹੈ, ਉਹ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਜੰਗੀ ਪੱਧਰ ਤੇ ਤੇਜ਼ੀ ਲਿਆਂਦੀ ਜਾਵੇਗੀ ਅਤੇ ਜਗਰਾਉਂ ਸ਼ਹਿਰ ਨੂੰ ਨਵੀਂ ਦਿਖ ਪ੍ਰਦਾਨ ਕਰਨ ਲਈ ਉਹ ਜੀਅ-ਜਾਨ ਲਗਾ ਦੇਣਗੇ।

ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਅਮਰਦੀਪ ਸਿੰਘ ਟੂਰੇ, ਪ੍ਰੀਤਮ ਸਿੰਘ ਅਖਾੜਾ, ਐਡਵੋਕੇਟ ਕਰਮ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਨੋਨੀ, ਸਰਪੰਚ ਗੁਰਨਾਮ ਸਿੰਘ ਭੈਣੀ, ਗੋਪੀ ਸ਼ਰਮਾਂ, ਸੋਨੀ ਕਾਉਂਕੇ, ਛਿੰਦਰਪਾਲ ਸਿੰਘ ਮੀਨੀਆਂ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਸਨੀ ਬੱਤਰਾ, ਅਭਿਨਾਸ਼ ਭੰਡਾਰੀ, ਗੁਰਪ੍ਰੀਤ ਸਿੰਘ ਗੋਪੀ, ਬਲਜੀਤ ਸਿੰਘ, ਸੁਰਿੰਦਰ ਸਿੰਘ ਕਾਕਾ ਆਦਿ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,371FansLike
51,891FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!