Sunday, September 29, 2024
spot_img
spot_img
spot_img
spot_img
spot_img

ਜਥੇਦਾਰ ਟੌਹੜਾ ਦੇ ਫਲਸਫੇ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ: SGPC ਤੇ SAD ਨੇ ਪੰਥ ਰਤਨ ਦੀ ਜਨਮ ਸ਼ਤਾਬਦੀ ’ਤੇ ਕੀਤਾ ਵਿਸ਼ਾਲ ਗੁਰਮਤਿ ਸਮਾਗਮ

ਯੈੱਸ ਪੰਜਾਬ
ਪਟਿਆਲਾ , 24 ਸਤੰਬਰ, 2024

ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਫਲਸਫੇ ਨੂੰ ਅਪਣਾਉਣ ਦੀ ਜ਼ਰੂਰਤ ਹੈ ਅਤੇ ਜਥੇਦਾਰ ਟੌਹੜਾ ਵੱਲੋਂ ਜਿਸ ਭਾਵਨਾ ਨਾਲ ਕੌਮ ਦੀ ਸੇਵਾ ਕੀਤੀ ਗਈ, ਉਹ ਭਾਵਨਾ ਅਪਣਾਉਣ ਦੀ ਜ਼ਰੂਰਤ ਹੈ।

ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਜਥੇਦਾਰ ਟੌਹੜਾ ਦੇ ਸਾਰੇ ਕੰਮ ਇਸ ਆਧਾਰ ’ਤੇ ਹੁੰਦੇ ਸਨ ਕਿ ਉਹ ਕੌਮ ਲਈ ਚੰਗੇ ਹਨ ਜਾਂ ਨਹੀਂ। ਉਹਨਾਂ ਕਿਹਾ ਕਿ ਸਾਰੀ ਉਮਰ ਜਥੇਦਾਰ ਟੌਹੜਾ ਨੇ ਸਿੱਖ ਕੌਮ ਦੇ ਹੱਕਾਂ ਵਾਸਤੇ ਸੰਘਰਸ਼ ਕੀਤਾ ਤੇ ਉਹ ਸਾਦਗੀ, ਨਿਮਰਤਾ ਤੇ ਇਮਾਨਦਾਰੀ ਦੀ ਇਕ ਮਿਸਾਲ ਸਨ।

ਸਰਦਾਰ ਭੂੰਦੜ ਨੇ ਕਿਹਾ ਕਿ ਜੇਕਰ ਜਥੇਦਾਰ ਟੌਹੜਾ ਹੁੰਦੇ ਤਾਂ ਉਹ ਕਦੇ ਵੀ ਮੌਜੂਦਾ ਭਾਜਪਾ ਦੇ ਨਾਲ ਨਹੀਂ ਜਾਂਦੇ। ਉਹਨਾਂ ਕਿਹਾ ਕਿ ਸਿੱਖਾਂ ਨੇ ਤਾਂ ਮੁਗਲਾਂ ਤੇ ਅੰਗਰੇਜ਼ਾਂ ਖਿਲਾਫ ਲੜਾਈਆਂ ਲੜੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ ਤੇ ਅੱਜ ਸਰਹੱਦਾਂ ਦੀ ਰਾਖੀ ਵਾਸਤੇ ਸਭ ਤੋਂ ਅੱਗੇ ਹੋ ਕੇ ਯੋਗਦਾਨ ਦੇ ਰਹੇ ਹਨ।

ਉਹਨਾਂ ਕਿਹਾ ਕਿ ਇਸਦੇ ਬਾਵਜੂਦ ਸਿੱਖਾਂ ਨੂੰ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਹਨਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਕਿਵੇਂ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ’ਤੇ ਕਬਜ਼ਾ ਕਰ ਲਿਆ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਲਈ ਵੱਖਰੀ ਗੁਰਦੁਆਰਾ ਕਮੇਟੀ ਬਣਾ ਦਿੱਤੀ। ਉਹਨਾਂ ਕਿਹਾ ਕਿ ਸਿੱਖ ਕੌਮ ਦੀਆਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸਰਦਾਰ ਭੂੰਦੜ ਨੇ ਸੁਧਾਰ ਲਹਿਰ ਦੇ ਆਗੂਆਂ ਸਮੇਤ ਸਾਰੇ ਅਕਾਲੀਆਂ ਨੂੰ ਸੱਦਾ ਦਿੱਤਾ ਕਿ ਉਹ ਇਕ ਦੂਜੇ ਖਿਲਾਫ ਬੋਲਣ ਨਾਲੋਂ ਦਿੱਲੀ ਦੇ ਖਿਲਾਫ ਆਵਾਜ਼ ਬੁਲੰਦ ਕਰਨ। ਉਹਨਾਂ ਕਿਹਾ ਕਿ ਇਸ ਵੇਲੇ ਆਪਣੇ ਹੱਕਾਂ ਦੀ ਰਾਖੀ ਲਈ ਦਿੱਲੀ ਦਾ ਟਾਕਰਾ ਕਰਨ ਦੀ ਜ਼ਰੂਰਤ ਹੈ ਤੇ ਸਾਨੂੰ ਸਮਝਣਾ ਪਵੇਗਾ ਕਿ ਕੌਣ ਸਾਡਾ ਦੋਸਤ ਹੈ ਤੇ ਕੌਣ ਸਾਡਾ ਦੁਸ਼ਮਣ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ਮਨਾਉਣ ਸਬੰਧੀ ਬੇਲੋੜਾ ਵਿਵਾਦ ਪੈਦਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਬਾਰੇ ਫੈਸਲਾ ਤਾਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਵਿਚ ਪਹਿਲਾਂ ਹੀ ਲਿਆ ਜਾ ਚੁੱਕਾ ਸੀ ਅਤੇ ਕੌਮ ਦੀਆਂ ਭਾਵਨਾਵਾਂ ਅਨੁਸਾਰ ਜਨਮ ਸ਼ਤਾਬਦੀ ਮਨਾਈ ਗਈ ਹੈ।

ਐਡਵੋਕੇਟ ਧਾਮੀ ਨੇ ਜਥੇਦਾਰ ਟੌਹੜਾ ਨਾਲ ਆਪਣੀ ਸਾਂਝ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਵੇਂ ਮਰਹੂਮ ਆਗੂ ਨੇ ਆਪਣੀ ਇਮਾਨਦਾਰੀ, ਨੇਕ ਨੀਅਤੀ ਤੇ ਸਮਰਪਣ ਦੀ ਭਾਵਨਾ ਨਾਲ ਉਹਨਾਂ ਨੂੰ ਬਹੁਤ ਪ੍ਰਭਾਵਤ ਕੀਤਾ। ਉਹਨਾਂ ਦੱਸਿਆ ਕਿ ਕਿਵੇਂ ਜਥੇਦਾਰ ਟੌਹੜਾ ਅੰਮ੍ਰਿਤ ਸੰਚਾਰ ’ਤੇ ਜ਼ੋਰ ਦਿੰਦੇ ਸਨ ਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਦੇ ਸਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ਇੰਦਰ ਸਿੰਘ ਗਰੇਵਾਲ, ਇਕਬਾਲ ਸਿੰਘ ਝੂਦਾ, ਗੁਰਚਰਨ ਸਿੰਘ ਗਰੇਵਾਲ, ਐਨ ਕੇ ਸ਼ਰਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਅਮਰਿੰਦਰ ਸਿੰਘ ਬਜਾਜ, ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ, ਮੱਖਣ ਸਿੰਘ ਲਾਲਕਾ, ਕਬੀਰ ਦਾਸ, ਵਿੰਨਰਜੀਤ ਸਿੰਘ ਗੋਲਡੀ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼ਹਿਰੀ ਪ੍ਰਧਾਨ ਅਮਿਤ ਰਾਠੀ, ਸਾਬਕਾ ਚੇਅਰਮੈਨ ਲਖਵੀਰ ਲੋਟ, ਐਡਵੋਕੇਟ ਰਾਕੇਸ਼ ਪ੍ਰਾਸ਼ਰ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ