Thursday, December 26, 2024
spot_img
spot_img
spot_img

ਜਲੰਧਰ ਪ੍ਰਸ਼ਾਸਨ ਵਲੋਂ ਝੋਨੇ ਦੀ ਤੁਰੰਤ ਲਿਫਟਿੰਗ ਦੇ ਭਰੋਸੇ ਤੋਂ ਬਾਅਦ ਧਰਨਾ ਸਮਾਪਤ

ਯੈੱਸ ਪੰਜਾਬ
ਜਲੰਧਰ, 11 ਅਕਤੂਬਰ, 2024

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਲਿਫਟਿੰਗ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਸੰਜੀਦਾ ਯਤਨਾਂ ਸਦਕਾ ਕਿਸਾਨਾਂ ਵਲੋਂ ਜਲੰਧਰ-ਮੋਗਾ ਕੌਮੀ ਮਾਰਗ ’ਤੇ ਲਗਾਇਆ ਗਿਆ ਧਰਨਾ ਸਮਾਪਤ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖਰੀਦ ਅਤੇ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਗਈ ਹੈ ਅਤੇ 100 ਫੀਸਦੀ ਲਿਫਟਿੰਗ ਵੀ ਯਕੀਨੀ ਬਣਾਈ ਜਾਵੇਗੀ।

ਡਾ. ਅਗਰਵਾਲ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਜਿਸ ਵਿੱਚ ਐਸ.ਡੀ.ਐਮ.-1 ਰਣਦੀਪ ਸਿੰਘ ਹੀਰ, ਡੀ.ਐਫ.ਐਸ.ਸੀ.ਨਰਿੰਦਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ, ਵਲੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੀਮ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਮਾਪਦੰਡਾਂ ਅਨੁਸਾਰ ਝੋਨੇ ਦੀ ਖਰੀਦ ਕਰਕੇ ਲਿਫਟਿੰਗ ਯਕੀਨੀ ਬਣਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਚੁੱਕਿਆ ਜਾਵੇਗਾ।

ਅਧਿਕਾਰੀਆਂ ਨੇ ਕਿਸਾਨਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਖ਼ਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਪ੍ਰਕਿਰਿਆ ਨੂੰ ਅਸਰਦਾਰ ਢੰਗ ਨਾਲ ਅਪਣਾਇਆ ਜਾਵੇਗਾ। ਉਨ੍ਹਾਂ ਭਰੋਸਾ ਦੁਆਇਆ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ ਅਤੇ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਦੌਰਾਨ ਲੋੜੀਂਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਨਿਰਵਿਘਨ ਲਿਫਟਿੰਗ ਦੇ ਦਿੱਤੇ ਗਏ ਭਰੋਸੇ ਤੋਂ ਬਾਅਦ ਕਿਸਾਨਾਂ ਵਲੋਂ ਆਪਣਾ ਵਿਰੋਧ ਪ੍ਰਦਰਸ਼ਨ ਵਾਪਿਸ ਲੈਂਦਿਆਂ ਤੁਰੰਤ ਧਰਨਾ ਚੁੱਕ ਲਿਆ ਗਿਆ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ