Sunday, July 20, 2025
HTML tutorial
spot_img
spot_img

ਜ਼ੀਰਕਪੁਰ ਦੇ Crown Hotel ਵਿੱਚੋਂ ਨਜਾਇਜ਼ ਹਥਿਆਰ ਸਹਿਤ ਇੱਕ ਵਿਅਕਤੀ ਗ੍ਰਿਫ਼ਤਾਰ

ਯੈੱਸ ਪੰਜਾਬ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੂਨ, 2025

ਸ਼੍ਰੀ ਹਰਮਨਦੀਪ ਸਿੰਘ ਹਾਂਸ, IPS, ਸੀਨੀਅਰ ਕਪਤਾਨ ਪੁਲਿਸ ਜਿਲਾ SAS Nagar ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਇੱਕ ਦੋਸ਼ੀ ਨੂੰ ਨਜਾਇਜ਼ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਕਾਰਵਾਈ ਕਪਤਾਨ ਪੁਲਿਸ (ਜਾਂਚ) ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਆਪਰੇਸ਼ਨ) ਸ਼੍ਰੀ ਤਲਵਿੰਦਰ ਸਿੰਘ, ਉਪ ਕਪਤਾਨ ਪੁਲਿਸ (ਜਾਂਚ) ਸ਼੍ਰੀ ਜਤਿੰਦਰ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ ਕੀਤੀ ਗਈ।

ਪ੍ਰਾਪਤ ਸੂਚਨਾ ਦੇ ਅਧਾਰ ‘ਤੇ 21 ਸਾਲਾ ਯਾਦਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਜੀਠਾ ਰੋਡ, ਅੰਮ੍ਰਿਤਸਰ ਨੂੰ ਹੋਟਲ ਕ੍ਰਾਊਨ, ਲੋਹਗੜ ਰੋਡ, ਜ਼ੀਰਕਪੁਰ ਦੇ ਕਮਰਾ ਨੰਬਰ 302 ਵਿੱਚੋਂ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇੱਕ ਨਜਾਇਜ਼ ਪਿਸਤੌਲ .32 ਬੋਰ ਅਤੇ 04 ਜਿੰਦਾ ਰੌਂਦ ਬਰਾਮਦ ਕੀਤੇ ਗਏ। ਉਕਤ ਵਿਅਕਤੀ ਸੀ.ਜੀ.ਸੀ. ਕਾਲਜ ਝੰਜੇੜੀ ਵਿਖੇ ਲਾਅ ਦਾ ਵਿਦਿਆਰਥੀ ਹੈ।

ਉਸ ਵਿਰੁੱਧ ਥਾਣਾ ਜ਼ੀਰਕਪੁਰ ਵਿਖੇ ਆਰਮਜ਼ ਐਕਟ ਦੀਆਂ ਧਾਰਾਵਾਂ 25-54-59 ਅਧੀਨ ਮੁਕੱਦਮਾ ਨੰ: 291 ਮਿਤੀ 14.06.2025 ਨੂੰ ਦਰਜ ਕੀਤਾ ਗਿਆ। ਦੋਸ਼ੀ ਨੂੰ ਪੁਲਿਸ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਨਜਾਇਜ਼ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਪ੍ਰਾਪਤ ਕੀਤਾ।

Related Articles

spot_img
spot_img

Latest Articles