Sunday, December 4, 2022

ਵਾਹਿਗੁਰੂ

spot_img


ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਬੈਂਕ ਤੋਂ ਕਰਜ਼ਾ ਲੈ ਕੇ ਫ਼ਰਾਡ ਕਰਨ ਵਾਲਾ ਭਗੌੜਾ ਦੋਸ਼ੀ ਵਿਜੀਲੈਂਸ ਨੇ ਕੀਤਾ ਕਾਬੂ

ਯੈੱਸ ਪੰਜਾਬ
ਚੰਡੀਗੜ, 26 ਸਤੰਬਰ, 2022 –
ਪੰਜਾਬ ਵਿਜੀਲੈਂਸ ਬਿਉਰੋ ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਦੋਸ਼ੀ ਸਤੀਸ਼ ਝਾਅ ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗਿ੍ਰਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਸ ਇਨਕੁਆਰੀ ਨੰਬਰ 10/2017 ਜਿਲਾ ਜਲੰਧਰ ਦੀ ਪੜਤਾਲ ’ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਹੋਇਆ ਸੀ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ।

ਉਨਾਂ ਦੱਸਿਆ ਕਿ ਕਿ ਉਪਰੋਕਤ ਮੁਕੱਦਮੇ ਵਿੱਚ ਕੁੱਲ 16 ਦੋਸ਼ੀ ਹਨ ਜਿਨਾਂ ਵਿੱਚੋਂ ਛੇ ਦੋਸ਼ੀਆਂ – ਰਾਜ ਕੁੵਮਾਰ ਵਾਸੀ ਠਠਿਆਲਾ ਮੁਹੱਲਾ, ਫਗਵਾੜਾ, ਵੈਲੂਅਰ ਸਤੀਸ਼ ਕੁਮਾਰ ਸ਼ਰਮਾ, ਸੁਭਾਸ਼ ਕੁਮਾਰ ਵਾਸੀ ਮਹਿੰਦਵਾਣੀ, ਜ਼ਿਲਾ ਹੁਸ਼ਿਆਰਪੁਰ, ਅਵਤਾਰ ਸਿੰਘ ਵਾਸੀ ਆਸ਼ਾ ਪਾਰਕ ਕਲੋਨੀ, ਫਗਵਾੜਾ, ਪੰਕਜ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਅਤੇ ਰਜੇਸ਼ ਕੁਮਾਰ ਵਾਸੀ ਮੁਹੱਲਾ ਰਤਨਪੁਰਾ, ਫਗਵਾੜਾ ਨੂੰ ਪਹਿਲਾਂ ਹੀ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਬਾਕੀ ਰਹਿੰਦੇ ਦੋਸ਼ੀਆਂ ਦੀ ਗਿ੍ਰਫਤਾਰੀ ਲਈ ਵਿਜੀਲੈਂਸ ਬਿਉਰੋ ਵੱਲੋਂ ਭਾਲ ਕੀਤੀ ਜਾ ਰਹੀ ਹੈ ਜਿਨਾਂ ਨੂੰ ਜਲਦ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।

ਇਸ ਕੇਸ ਦੇ ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਪਿੰਡ ਚੱਕ ਹਕੀਮ ਦੇ ਕੁੱਲ ਰਕਬਾ 35 ਕਨਾਲ 03 ਮਰਲੇ ਵਿੱਚ ਭਾਈ ਘਨੱਈਆ ਇਨਕਲੇਵ ਨਾਮੀ ਰਿਹਾਇਸ਼ੀ ਕਾਲੋਨੀ ਬਣੀ ਹੋਈ ਹੈ। ਇਸ ਕਾਲੋਨੀ ਦੇ ਉਕਤ ਖਸਰਾ ਨੰਬਰਾਂ ਦੇ ਰਕਬੇ ਵਿੱਚੋ ਸੁਖਵਿੰਦਰ ਕੌਰ ਅਟਵਾਲ ਤੇ ਮਨਿੰਦਰ ਕੌਰ ਅਟਵਾਲ ਦੀ 8 ਕਨਾਲ 15 ਮਰਲੇ ਦੀ ਹਿੱਸਾ ਬਰਾਬਰ ਮਾਲਕੀ ਹੈ ਜਿਹਨਾ ਨੇ ਆਪਣੀ ਜਮੀਨ ਦੀ ਦੇਖਭਾਲ ਅਤੇ ਖਰੀਦੋ-ਫਰੋਖਤ ਲਈ ਗੁਰਚਰਨ ਸਿੰਘ ਅਟਵਾਲ ਵਾਸੀ ਪਿੰਡ ਅਨੋਖਵਾਲ ਨੂੰ ਦੋ ਵੱਖ-ਵੱਖ ਦਸਤਾਵੇਜ਼ਾਂ ਰਾਂਹੀ ਮੁਖਤਿਆਰੇ ਆਮ ਮੁਕੱਰਰ ਕੀਤਾ ਹੋਇਆ ਸੀ ਜਿਸ ਨੇ ਅੱਗੇ ਰਾਜ ਕੁਮਾਰ ਵਾਸੀ ਠਠਿਆਰਾ ਮੁਹੱਲਾ, ਫਗਵਾੜਾ ਨੂੰ ਮੁਖਤਿਆਰੇ ਖਾਸ ਮੁਕੱਰਰ ਕਰ ਦਿੱਤਾ।

ਉਨਾਂ ਦੱਸਿਆ ਕਿ ਰਾਜ ਕੁਮਾਰ ਦੇ ਦੱਸਣ ਅਨੁਸਾਰ ਉਹ ਸਾਲ 2009-10 ਦੌਰਾਨ ਉਕਤ ਅਵਤਾਰ ਸਿੰਘ ਫਗਵਾੜਾ ਕੋਲ ਪ੍ਰਾਈਵੇਟ ਤੌਰ ’ਤੇ ਕੰਮ ਕਰਦਾ ਸੀ ਤਾਂ ਇਹ ਦਸਤਾਵੇਜ਼ ਉਸ ਦੇ ਮਾਲਕ ਅਵਤਾਰ ਸਿੰਘ ਨੇ ਨਾਲ ਸਾਜਬਾਜ ਹੋ ਕੇ ਉਸ ਦੇ ਨਾਮ ਰਜਿਸਟਰਡ ਕਰਵਾਇਆ ਸੀ। ਗੁਰਚਰਨ ਸਿੰਘ ਦਾ ਅਵਤਾਰ ਸਿੰਘ ਜਾਣਕਾਰ ਵੀ ਸੀ। ਪਿੰਡ ਚੱਕ ਹਕੀਮ ਵਿਖੇ ਭਾਈ ਘਨੱਈਆ ਇਨਕਲੇਵ ਕਾਲੋਨੀ ਦਾ ਕਰੀਬ 101 ਮਰਲੇ ਰਕਬਾ ਵੱਖ-ਵੱਖ ਪਲਾਟਾਂ ਦੇ ਰੂਪ ਵਿੱਚ ਵਿੱਕਰੀ ਹੋ ਜਾਣ ਤੋ ਬਾਅਦ ਕਰੀਬ-ਕਰੀਬ 74 ਮਰਲੇ ਰਕਬਾ, ਜੋ ਸੜਕਾਂ ਅਤੇ ਗਲੀਆਂ ਦਾ ਬਕਾਇਆ ਬਚ ਗਿਆ ਉਸ ਦੀ ਮਾਲਕੀ ਮਾਲ ਰਿਕਾਰਡ ਦੀ ਜਮਾਂਬੰਦੀ ਵਿੱਚ ਅਸਲ ਮਾਲਕਾਂ ਦੇ ਨਾਮ ਉਤੇ ਹੀ ਚੱਲ ਰਹੀ ਸੀ।

ਰਾਜ ਕੁਮਾਰ (ਮੁਖਤਿਆਰੇ ਖਾਸ) ਅਤੇ ਇਸ ਦੇ ਮਾਲਕ ਅਵਤਾਰ ਸਿੰਘ ਨੇ ਫਰਾਡ ਕਰਨ ਦੀ ਨੀਯਤ ਨਾਲ ਮਹਿਕਮਾ ਮਾਲ ਤੋਂ ਫਰਦ ਜਮਾਂਬੰਦੀ ਕਢਵਾ ਕੇ ਪਿੰਡ ਚੱਕ ਹਕੀਮ ਦੀ ਭਾਈ ਘਨੱਈਆ ਇਨਕਲੇਵ ਕਲੋਨੀ ਦੀਆਂ ਸੜਕਾਂ ਵਾਲੇ ਬਚਦੇ ਰਕਬੇ ਕਰੀਬ 74 ਮਰਲੇ ਵਿੱਚੋਂ ਛੋਟੇ-ਛੋਟੇ ਪਲਾਟ ਵੇਚਣ ਸਬੰਧੀ ਰਾਜ ਕੁਮਾਰ (ਮੁਖਤਿਆਰੇ ਖਾਸ) ਨੇ ਆਪਣੇ ਮਾਲਕ ਅਵਤਾਰ ਸਿੰਘ, ਪ੍ਰਦੀਪ ਕੁਮਾਰ, ਪੰਕਜ ਕੁਮਾਰ ਅਤੇ ਹੋਰ ਜਾਣਕਾਰੀ ਵਿਅਕਤੀਆਂ ਦੇ ਨਾਮ ਇਕਰਾਰਨਾਮੇ ਲਿਖ ਦਿੱਤੇ ਜੋ ਬਾਅਦ ਵਿੱਚ ਇਨਾਂ ਵਿਅਕਤੀਆਂ ਨੇ ਆਪਣੇ ਹੱਕ ਵਿੱਚ ਲਿਖੇ ਹੋਏ ਇਕਰਾਰਨਾਮੇ ਉਕਤ ਪੰਜਾਬ ਗ੍ਰਾਮੀਣ ਬੈਕ ਵਿਖੇ ਮੈਨੇਜਰ ਹਰਭਜਨ ਸਿੰਘ ਕਪੂਰ ਨੂੰ ਦੇ ਕੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋਂ ਲੱਖਾਂ ਰੁਪਏ ਦਾ ਕਰਜਾ ਮੰਨਜੂਰ ਕਰਵਾ ਲਿਆ ਜਦੋ ਕਿ ਅਸਲ ਵਿੱਚ ਇਸ ਜਗਾ ਕੋਈ ਮਕਾਨ ਹੀ ਨਹੀਂ ਸੀ ਬਣ ਸਕਦਾ ਤੇ ਨਾ ਹੀ ਇੰਨਾਂ ਨੇ ਕਿਤੇ ਕੋਈ ਮਕਾਨ ਦੀ ਉਸਾਰੀ ਕਰਵਾਈ ਬਲਕਿ ਇਹਨਾਂ ਨੇ ਪਿੰਡ ਚੱਕ ਹਕੀਮ ਵਿੱਚ ਹੀ ਪੈਦੀਆਂ ਦੂਸਰੀਆਂ ਕਲੋਨੀਆਂ ਵਿੱਚ ਲੋਕਾਂ ਦੀਆਂ ਕੋਠੀਆਂ ਅੱਗੇ ਖੜੇ ਹੋ ਕੇ ਫਰਜ਼ੀ ਤੌਰ ’ਤੇ ਬੈਕ ਦੇ ਨਾਮ ਆੜ ਰਹਿਣ ਕਰਵਾ ਦਿੱਤੀਆਂ।

ਇਸ ਬਾਰੇ ਸਾਰੇ ਫਰਾਡ ਵਿੱਚ ਬੈਕ ਮੈੇਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਕਰਜਾ ਲੈਣ ਵਾਲੇ ਵਿਅਕਤੀਆਂ ਦਾ ਪੂਰਾ-ਪੂਰਾ ਸਾਥ ਦਿੱਤਾ ਜਿਸ ਕਰਕੇ ਇਨਾਂ ਦੋਵਾਂ ਦੀ ਕਰਜਾ ਲੈਣ ਵਾਲੇ ਉਕਤ ਵਿਅਕਤੀਆਂ ਨਾਲ ਮਿਲੀਭੁਗਤ ਹੋਣ ਕਰਕੇ ਬੈਂਕ ਤੇ ਸਰਕਾਰ ਨੂੰ ਕੁੱਲ ਰਕਮ 3,40,71,000 ਰੁਪਏ ਦਾ ਵਿੱਤੀ ਨੁਕਸਾਨ ਹੋਣਾ ਸਾਬਤ ਹੋਇਆ ਸੀ।

ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਉਕਤ ਦੋਸ਼ੀ ਸਤੀਸ਼ ਝਾਅ ਵੱਲੋਂ ਵੀ ਮਿਤੀ 30-06-2015 ਨੂੰ ਇੱਕ ਸਾਢੇ 5 ਮਰਲੇ ਦਾ ਪਲਾਟ ਖਰੀਦਣ ਤੋ ਬਾਅਦ ਇੰਤਕਾਲ ਨੰਬਰ ਮੰਨਜੂਰ ਕਰਵਾ ਕੇ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਉਕਤ ਪੰਜਾਬ ਗ੍ਰਾਮੀਣ ਬੈਕ ਤੋਂ ਨਵੇ ਮਕਾਨਾਂ ਦੀ ਉਸਾਰੀ ਸਬੰਧੀ ਬੈਕ ਤੋ 25,00,000 ਰੁਪਏ ਦਾ ਕਬਜਾ ਮੰਨਜੂਰ ਕਰਵਾ ਲਿਆ ਗਿਆ ਜਦੋਂ ਕਿ ਅਸਲ ਵਿੱਚ ਇਸ ਨੇ ਕੋਈ ਮਕਾਨ ਦੀ ਉਸਾਰੀ ਹੀ ਨਹੀ ਕਰਵਾਈ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,919FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!