Wednesday, April 17, 2024

ਵਾਹਿਗੁਰੂ

spot_img
spot_img

ਜਾਖੜ ਦਾ ਕਿਸਾਨ ਆਗੂਆਂ ਨੂੰ ਸਵਾਲ: ਸਾਡੀ ਪੂਰੀ ਫਸਲ MSP ਤੇ ਚੱਕੀ ਜਾ ਰਹੀ ਹੈ ਫਿਰ ਅਸੀਂ ਕਿਸ ਦੀ ਲੜਾਈ ਲੜ ਰਹੇ ਹਾਂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2024

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਦੋਲਨ ਕਰ ਰਹੇ ਅਖੌਤੀ ਕਿਸਾਨ ਆਗੂਆਂ ਨੂੰ ਸਵਾਲ ਕੀਤਾ ਹੈ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸਿਆਸੀ ਹਿੱਤਾਂ ਲਈ ਮੌਤ ਦੇ ਮੂੰਹ ਨਾ ਪਾਉਣ। ਉਨਾਂ ਨੇ ਆਖਿਆ ਕਿ ਪੰਜਾਬ ਤੋਂ ਪਹਿਲਾਂ ਹੀ ਸਾਰਾ ਕਣਕ ਅਤੇ ਝੋਨਾ ਭਾਰਤ ਸਰਕਾਰ ਵੱਲੋਂ ਐਮਐਸਪੀ ਤੇ ਖਰੀਦ ਕੀਤਾ ਜਾ ਰਿਹਾ ਹੈ ਫਿਰ ਅਸੀਂ ਕਿਸ ਦੀ ਲੜਾਈ ਲੜ ਰਹੇ ਹਾਂ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਬੇਸ਼ਕ ਦੁਨੀਆ ਭਰ ਵਿੱਚ ਕਿਸਾਨੀ ਸੰਕਟ ਵਿੱਚ ਹੈ ਪਰ ਅੰਦੋਲਨ ਲੜ ਰਹੇ ਲੀਡਰਾਂ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਇਹ ਦੱਸਣ ਕਿ ਇਸ ਅੰਦੋਲਨ ਵਿੱਚ ਪੰਜਾਬ ਦੀ ਕੀ ਭਲਾਈ ਹੈ , ਜਦਕਿ ਸਾਨੂੰ ਤਾਂ ਪਹਿਲਾਂ ਹੀ ਸਾਡੀ ਪੂਰੀ ਫਸਲ ਤੇ ਐਮਐਸਪੀ ਮਿਲ ਰਹੀ ਹੈ।

ਉਹਨਾਂ ਨੇ ਸਵਾਲ ਕੀਤਾ ਕਿ ਇਹ ਆਗੂ ਦੱਸਣ ਕਿ ਉਹ ਕਣਕ ਝੋਨਾ ਛੱਡ ਕੇ ਕਿਹੜੀ ਫਸਲ ਲਾਉਣਾ ਚਾਹੁੰਦੇ ਹਨ ਜਿਸ ਤੇ ਉਹਨਾਂ ਨੂੰ ਐਮਐਸਪੀ ਚਾਹੀਦੀ ਹੈ ਤਾਂ ਉਹ ਖੁਦ ਨਾਲ ਜਾ ਕੇ ਇਹ ਐਮਐਸਪੀ ਦਿਵਾਉਣਗੇ ।

ਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਤੋਂ ਬਾਹਰ ਦੇ ਲੋਕਾਂ ਦੇ ਦਿਲ ਵਿੱਚ ਇਹੀ ਗੱਲ ਚੁਭਦੀ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਪੂਰੀ ਫਸਲ ਐਮਐਸਪੀ ਤੇ ਚੁੱਕੀ ਜਾ ਰਹੀ ਹੈ ਅਤੇ ਉਹਨਾਂ ਦੇ ਸੂਬਿਆਂ ਵਿੱਚ ਇਹ ਐਮਐਸਪੀ ਨਹੀਂ ਮਿਲ ਰਹੀ। ਪਰ ਉਹ ਖੁਦ ਆਪਣੇ ਹੱਕਾਂ ਲਈ ਲੜਨ ਦੀ ਬਜਾਏ ਪੰਜਾਬ ਦੇ ਨੌਜਵਾਨਾਂ ਨੂੰ ਇਸ ਲੜਾਈ ਵਿੱਚ ਝੋਕ ਰਹੇ ਹਨ। ਉਨਾਂ ਆਖਿਆ ਕਿ ਜੇਕਰ ਦੂਜੇ ਸੂਬਿਆਂ ਦੇ ਲੋਕਾਂ ਨੇ ਲੜਾਈ ਲੜਨੀ ਹੈ ਤਾਂ ਉਹ ਆਪਣੀ ਲੜਾਈ ਖੁਦ ਕਿਉਂ ਨਹੀਂ ਲੜਦੇ।

ਉਨਾਂ ਕਿਸਾਨ ਆਗੂਆਂ ਨੂੰ ਵੀ ਚੇਤਾਵਨੀ ਦਿੱਤੀ ਕਿ ਜਿਹੜੇ ਲੋਕ ਤੁਹਾਨੂੰ ਬਾਹਰੋਂ ਆ ਕੇ ਸਾਡੇ ਨੌਜਵਾਨਾਂ ਨੂੰ ਸ਼ਿੰਗਾਰ ਕੇ ਮੌਤ ਦੇ ਮੂੰਹ ਲੈ ਕੇ ਜਾ ਰਹੇ ਹਨ ਉਹੀ ਕੱਲ ਨੂੰ ਤੁਹਾਨੂੰ ਦੇਸ਼ ਧਰੋਹੀ ਅਤੇ ਅੰਤਕਵਾਦੀ ਕਹਿਣ ਵਿੱਚ ਸਭ ਤੋਂ ਮੂਹਰੇ ਖੜੇ ਹੋਣਗੇ।

ਉਹਨਾਂ ਪਿਛਲੇ ਅੰਦੋਲਨ ਦੀ ਉਦਾਹਰਨ ਦਿੰਦਿਆਂ ਕਿਹਾ ਕਿ 26 ਜਨਵਰੀ ਵਾਲੇ ਦਿਨ ਟਰੈਕਟਰ ਮਾਰਚ ਲਈ ਸਾਨੂੰ ਅੱਗੇ ਕਰਕੇ ਅਤੇ ਗਲਤ ਰਾਸਤੇ ਤੇ ਸਾਡੇ ਨੌਜਵਾਨਾਂ ਨੂੰ ਲਿਜਾ ਕੇ ਬਾਅਦ ਵਿੱਚ ਸਾਨੂੰ ਹੀ ਅੰਤਕਵਾਦੀ ਅਤੇ ਗਦਾਰ ਕਹਿਣ ਵਾਲੇ ਇਹੀ ਲੋਕ ਸਨ।

ਉਹਨਾਂ ਨੇ ਕਾਂਗਰਸ ਦੇ ਆਗੂਆਂ ਤੋਂ ਵੀ ਪੁੱਛਿਆ ਜਿਨਾਂ ਨੇ ਟਰੈਕਟਰ ਮਾਰਚ ਕੀਤਾ ਸੀ ਕਿ ਕੀ ਉਹ ਝੋਨਾ ਛੱਡ ਕੇ ਜਵਾਰ ਬਾਜਰਾ ਲਗਾਉਣ ਲਈ ਤਿਆਰ ਹਨ । ਉਹਨਾਂ ਸਿਆਸੀ ਪਾਰਟੀਆਂ ਅਤੇ ਕਿਸਾਨ ਆਗੂਆਂ ਦੇ ਵੇਸ਼ ਵਿੱਚ ਛਿਪੇ ਲੋਕਾਂ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਨਾਂ ਤੇ ਸਿਆਸਤ ਬੰਦ ਕਰਨ ਅਤੇ ਕਿਸਾਨਾਂ ਨੂੰ ਭੜਕਾ ਕੇ ਕਿਸਾਨਾਂ ਅਤੇ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਤੋਂ ਬਾਜ ਆਉਣ।

ਉਹਨਾਂ ਕਿਹਾ ਕਿ ਸਾਡੇ ਸ਼ੁਭਕਰਨ ਕਿਉਂ ਮਰਨ ਜਦ ਕਿ ਸਾਨੂੰ ਤਾਂ ਪਹਿਲਾਂ ਤੋਂ ਹੀ ਐਮਐਸਪੀ ਮਿਲ ਰਹੀ ਹੈ ਹੈ। ਉਹਨਾਂ ਸਵਾਲ ਕੀਤਾ ਕਿ ਅਸਲ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੀ ਕਿਉਂ ਅੱਗੇ ਕੀਤਾ ਜਾ ਰਿਹਾ ਹੈ। ਉਹਨਾਂ ਨੇ ਆਖਿਆ ਕਿ ਇਸ ਪਿੱਛੇ ਇੱਕ ਸਾਜਿਸ਼ ਹੈ ਅਤੇ ਕੁਝ ਲੋਕ ਆਪਣੇ ਸਿਆਸੀ ਹਿੱਤਾਂ ਲਈ ਪੰਜਾਬ ਦੇ ਨੌਜਵਾਨਾਂ ਨੂੰ ਭੜਕਾ ਰਹੇ ਹਨ।

ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ 2014 ਵਿੱਚ ਪੰਜਾਬ ਤੋਂ 1.18 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ ਅਤੇ ਇਸ ਬਦਲੇ 16 ਹਜਾਰ ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਸੀ। ਜਦਕਿ ਸਾਲ 2023-24 ਦੌਰਾਨ 1.82 ਲੱਖ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ 40 ਹਜਾਰ ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ।

ਐਮਐਸਪੀ ਦੀ ਗਰੰਟੀ ਸਮੱਸਿਆ ਦਾ ਹੱਲ ਨਹੀਂ ਹੈ ਕਿਉਂਕਿ ਝੋਨੇ ਅਤੇ ਕਣਕ ਤੋਂ ਬਿਨਾਂ ਬਾਕੀ ਦੀਆਂ 21 ਫਸਲਾਂ ਝੋਨੇ ਅਤੇ ਕਣਕ ਦੇ ਬਰਾਬਰ ਮੁਨਾਫਾ ਨਹੀਂ ਦਿੰਦੀਆਂ। ਇਹ ਗੱਲ ਆਖਦਿਆਂ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਸ ਗੰਭੀਰ ਵਿਸ਼ੇ ਤੇ ਸਾਰੀਆਂ ਧਿਰਾਂ ਨੂੰ ਵਿਚਾਰ ਕਰਨ ਦੀ ਜਰੂਰਤ ਹੈ।

ਇਸ ਵਿਸ਼ੇ ਤੇ ਚਿੰਤਾ ਜਾਹਿਰ ਕਰਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਸਾਡਾ ਧਰਤੀ ਹੇਠਲਾ ਪਾਣੀ ਵੀ ਲਗਾਤਾਰ ਹੇਠਾਂ ਜਾ ਰਿਹਾ ਹੈ। ਅਜਿਹੇ ਵਿੱਚ ਸਾਨੂੰ ਪਾਣੀ ਦਾ ਜਰੂਰਤ ਤੋਂ ਜਿਆਦਾ ਦੋਹਣ ਕਰਨ ਵਾਲੀਆਂ ਫਸਲਾਂ ਦਾ ਬਦਲ ਲੱਭਣ ਦੀ ਜਰੂਰਤ ਹੈ ਜੋ ਆਮਦਨ ਪੱਖੋਂ ਵੀ ਝੋਨੇ ਅਤੇ ਕਣਕ ਦੇ ਫਸਲੀ ਚੱਕਰ ਦਾ ਬਦਲ ਹੋਵੇ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਇਸ ਸਮੇਂ ਸਾਡੇ ਸਾਹਮਣੇ ਚੁਣੌਤੀ ਇਹ ਹੈ ਕਿ ਸਾਡਾ ਧਰਤੀ ਹੇਠਲਾ ਪਾਣੀ ਥੱਲੇ ਜਾ ਰਿਹਾ ਹੈ।

ਸਾਨੂੰ ਮਿਲ ਬੈਠ ਕੇ ਇਹ ਵਿਚਾਰ ਕਰਨਾ ਚਾਹੀਦਾ ਹੈ ਕਿ ਅਸੀਂ ਆਉਣ ਵਾਲੇ ਸਮੇਂ ਵਿੱਚ ਕਿਸ ਚੀਜ਼ ਦੀ ਖੇਤੀ ਕਰਾਂਗੇ। ਬਦਲਦੇ ਮੌਸਮ ਵੀ ਸਾਡੇ ਲਈ ਚੁਣੌਤੀ ਹਨ ਪਰ ਸਾਡੇ ਆਗੂ ਇਹਨਾਂ ਗੰਭੀਰ ਵਿਸ਼ਿਆਂ ਤੇ ਚਰਚਾ ਕਰਨ ਦੀ ਬਜਾਏ ਸਾਡੀ ਜਵਾਨੀ ਨੂੰ ਭੜਕਾ ਕੇ ਹੋਰਨਾਂ ਦੇ ਸਿਆਸੀ ਹਿੱਤਾਂ ਲਈ ਵਰਤ ਰਹੇ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਇਸ ਸਮੇਂ ਗੱਲ ਸਿਰਫ ਐਮਐਸਪੀ ਦੀ ਨਹੀਂ ਸਗੋਂ ਇਸ ਗੱਲ ਤੇ ਚਰਚਾ ਕਰਨ ਦੀ ਲੋੜ ਹੈ ਕਿ ਸਾਡੇ ਕਿਸਾਨ ਨੂੰ ਇੱਕ ਨਿਸ਼ਚਿਤ ਆਮਦਨ ਦੀ ਗਾਰੰਟੀ ਕਿਵੇਂ ਮਿਲੇ। ਇਸੇ ਲਈ ਭਾਰਤੀ ਜਨਤਾ ਪਾਰਟੀ 4 ਮਾਰਚ ਨੂੰ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕਰੇਗੀ l

ਭਾਜਪਾ ਸੂਬਾ ਪ੍ਰਧਾਨ ਨੇ ਦੂਜੇ ਰਾਜਾਂ ਦੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਸੰਘਰਸ਼ ਖੁਦ ਲੜਨ ਅਤੇ ਆਪਣੇ ਹਕਾਂ ਲਈ ਪੰਜਾਬੀਆਂ ਦੀ ਵਰਤੋਂ ਨਾ ਕਰਨ।

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,202FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...