Wednesday, April 24, 2024

ਵਾਹਿਗੁਰੂ

spot_img
spot_img

ਜੀ.ਕੇ. ਨੂੰ ਅਕਾਲੀ ਦਲ ਵਿਚੋਂ ਬਾਹਰ ਕਰਨ ਦੀ ਤਿਆਰੀ – ਦਿੱਲੀ ਕਮੇਟੀ ਨੇ ਮਤਾ ਪਾਸ ਕੀਤਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਮਈ, 2019:
ਪਾਰਟੀ ਦੀ ਲੀਡਰਸ਼ਿਪ ਨੂੰ ਬਿਆਨਾਂ ਰਾਹੀਂ ਚੁਣੌਤੀ ਦਿੰਦੇ ਆ ਰਹੇ ਅਤੇ ਪਾਰਟੀ ਹਾਈਕਮਾਨ ਨਾਲ ਖੱਟੇ ਮਿੱਠੇ ਸੰਬੰਧ ਰੱਖਦੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਹਰ ਕੱਢਣ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ।

ਇਸੇ ਸੰਬੰਧ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਰ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿਚ ਇਕ ਮਤਾ ਬਕਾਇਦਾ ਸਰਬਸੰਮਤੀ ਨਾਲ ਪਾਸ ਕਰਕੇ ਪਾਰਟੀ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੂੰ ਭੇਜਿਆ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜੀ.ਕੇ. ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਮੁੜ ਸ਼ੁਰੂ ਹੋਣ ਨਾਲ ਪਾਰਟੀ ਦੇ ਅਕਸ ਨੂੰ ਧੱਕਾ ਲੱਗ ਰਿਹਾ ਹੈ ਅਤੇ ਪਾਰਟੀ ਨੂੰ ਨਮੋਸ਼ੀ ਤੋਂ ਬਚਾਉਣ ਲਈ ਇਹ ਜ਼ਰੂਰੀ ਹੈ ਕਿ ਜੀ.ਕੇ. ਨੂੰ ਪਾਰਟੀ ਵਿਚੋਂ ਚੱਲਦਾ ਕੀਤਾ ਜਾਵੇ।

ਯਾਦ ਰਹੇ ਕਿ ਬੀਤੇ ਦਿਨੀਂ ਅੰਮ੍ਰਿਤਸਰ ਆਏ ਸ: ਜੀ.ਕੇ. ਨੇ ਕਿਹਾ ਸੀ ਕਿ ਜੇ ਇੰਨੀ ਜ਼ਬਰਦਸਤ ਮੋਦੀ ਲਹਿਰ ਦੇ ਹੁੰਦਿਆਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਚ ਹਾਰ ਹੁੰਦੀ ਹੈ ਤਾਂ ਪਾਰਟੀ ਲੀਡਰਸ਼ਿਪ ਨੂੰ ਸੋਚਣਾ ਚਾਹੀਦਾ ਹੈ। ਸਮਝਿਆ ਜਾਂਦਾ ਹੈ ਕਿ ਸ:ਜੀ.ਕੇ. ਦਾ ਇਹ ਤਾਜ਼ਾ ਬਿਆਨ ਉਨ੍ਹਾਂ ਦੇ ਖਿਲਾਫ਼ ਕਾਰਵਾਈ ਵਿਚ ਤੇਜ਼ੀ ਲਿਆਉਣ ਦਾ ਕਾਰਨ ਬਣਿਆ ਹੈ।

ਦਿੱਲੀ ਕਮੇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਜਿਸ ਵਿਚ ਦਿੱਲੀ ਸਟੇਟ ਦੇ ਇੰਚਾਰਜ ਸੀਨੀਅਰ ਆਗੂ ਸ: ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਸੀਨੀਅਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਇਸ ਮੌਕੇ ਜੀ.ਕੇ.’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸੰਬੰਧੀ ਚੱਲ ਰਹੀ ਅਦਾਲਤੀ ਕਾਰਵਾਈ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕਰਨ ਦਾ ਮਤਾ ਪੇਸ਼ ਕੀਤਾ ਗਿਆ ਜੋ ਸਰਬਸੰਮਤੀ ਨਾਲ ਪਾਸ ਹੋ ਗਿਆ।

ਸੂਤਰਾਂ ਨੇ ਦਾਅਵਾ ਕੀਤਾ ਕਿ ਜੀ.ਕੇ.’ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਸੰਬੰਧੀ ਸਬੂਤ ਅਤੇ ਉਕਤ ਮਤਾ ਪਾਰਟੀ ਪ੍ਰਧਾਨ ਨੂੰ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਦੂਜੇ ਬੰਨੇ ਜੀ.ਕੇ.ਕੈਂਪ ਦੇ ਇਕ ਸੂਤਰ ਨੇ ਕਿਹਾ ਕਿ ਕੋਈ ਮਤਾ ਪਾਸ ਤਾਂ ਕੀਤਾ ਗਿਆ ਹੈ ਪਰ ਉਨ੍ਹਾਂ ਇਸ ਗੱਲ ’ਤੇ ਹੈਰਾਨੀ ਪ੍ਰਗਟ ਕੀਤੀ ਕਿ ਦਿੱਲੀ ਸਟੇਟ ਅਕਾਲੀ ਦਲ ਦੀ ਇਕਾਈ ਪਿਛਲੇ ਚਾਰ ਮਹੀਨਿਆਂ ਤੋਂ ਭੰਗ ਹੋਣ ਦੇ ਬਾਵਜੂਦ ਬੀਤੇ ਕਲ੍ਹ ਕਿਸ ਕੋਰ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ ਇਹ ਮਤਾ ਪਾਸ ਕੀਤਾ ਗਿਆ।

ਸ: ਜੀ.ਕੇ. ਅਤੇ ਉਨ੍ਹਾਂ ਦੇ ਸਾਥੀ ਸ: ਪਰਮਿੰਦਰ ਪਾਲ ਸਿੰਘ ਨੇ ਯੈੱਸ ਪੰਜਾਬ ਨਾਲ ਗੱਲਬਾਤ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਪਰੋਕਤ ਵਿਸ਼ੇ ਸੰਬੰਧੀ ਇਕ ਮਤਾ ਕਲ੍ਹ ਪਾਸ ਕੀਤਾ ਗਿਆ ਹੈ।

ਇਸ ਨੂੰ ਵੀ ਪੜ੍ਹੋ:
ਅਕਾਲੀ ਦਲ ਦੀ ਪੰਜਾਬ ਵਿਚ ਹਾਰ ’ਤੇ ਚਿੰਤਨ ਦੀ ਲੋੜ – ਜੀ.ਕੇ. ਦਾ ਸਿੱਖ ਕੌਮ ਦੇ ਨਾਂਅ ਖੁਲ੍ਹਾ ਖ਼ਤ – ਇੱਥੇ ਕਲਿੱਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...