Sunday, March 3, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਜੈ ਇੰਦਰ ਕੌਰ ਅਤੇ ਪਰਮਿੰਦਰ ਬਰਾੜ ਦੀ ਅਗਵਾਈ ਵਿੱਚ ਭਾਜਪਾ ਪੰਜਾਬ ਨੇ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਮਨਾਇਆ

- Advertisement -

ਯੈੱਸ ਪੰਜਾਬ
ਪਟਿਆਲਾ, 3 ਦਸੰਬਰ, 2023:
ਭਾਰਤੀ ਜਨਤਾ ਪਾਰਟੀ ਪੰਜਾਬ ਨੇ ਅੱਜ ਵੱਖ-ਵੱਖ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਜਿੱਤ ਦਾ ਜਸ਼ਨ ਪਟਿਆਲਾ ਵਿੱਚ ਲੱਡੂ ਵੰਡ ਕੇ ਅਤੇ ਬਾਈਕ ਰੈਲੀ ਕੱਢ ਕੇ ਮਨਾਇਆ।

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਅਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਦੀ ਅਗਵਾਈ ਹੇਠ ਇਹ ਬਾਈਕ ਰੈਲੀ ਪਟਿਆਲਾ ਦੇ ਨਿਊ ਮੋਤੀ ਬਾਗ ਪੈਲੇਸ ਤੋਂ ਸ਼ੁਰੂ ਹੋ ਕੇ ਸ਼ੇਰਾਂ ਵਾਲਾ ਗੇਟ ਸਥਿਤ ਪਾਰਟੀ ਦਫ਼ਤਰ ਵਿਖੇ ਸਮਾਪਤ ਹੋਈ।

ਜਿੱਤ ਦੇ ਜਸ਼ਨਾਂ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ, “ਸਭ ਤੋਂ ਪਹਿਲਾਂ ਮੈਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਵਿਸ਼ਵਾਸ ਜਤਾਉਣ ਅਤੇ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾਉਣ ਲਈ ਧੰਨਵਾਦ ਕਰਦੀ ਹਾਂ ਅਤੇ ਉਨ੍ਹਾਂ ਨੂੰ ਵਧਾਈ ਵੀ ਦੇਣਾ ਚਾਹੁੰਦੀ ਹਾਂ। ਇਹ ਫਤਵਾ ਭਾਰਤ ਦੇ ਲੋਕਾਂ ਦਾ ਮਾਨਯੋਗ ਨਰਿੰਦਰ ਮੋਦੀ ਜੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ‘ਤੇ ਭਰੋਸੇ ਅਤੇ ਵਿਸ਼ਵਾਸ ਦਾ ਸਪੱਸ਼ਟ ਸੰਕੇਤ ਹੈ।”

ਉਨ੍ਹਾਂ ਅੱਗੇ ਕਿਹਾ, “ਰਾਜਸਥਾਨ ਵਿੱਚ ਨਿੱਜੀ ਤੌਰ ‘ਤੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਮੈਂ ਤੁਹਾਨੂੰ ਦੱਸ ਸਕਦੀ ਹਾਂ ਕਿ ਲੋਕ ਕਾਂਗਰਸ ਸਰਕਾਰ ਤੋਂ ਛੁਟਕਾਰਾ ਪਾਉਣ ਅਤੇ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਕਿੰਨੇ ਉਤਸੁਕ ਸਨ। ਨਾ ਸਿਰਫ ਵੱਖ-ਵੱਖ ਲੋਕ ਭਲਾਈ ਸਕੀਮਾਂ, ਸਗੋਂ ਮੋਦੀ ਸਰਕਾਰ ਦੁਆਰਾ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਲਈ ਚੁੱਕੇ ਗਏ ਕਦਮਾਂ ਕਾਰਨ ਵੀ ਲੋਕਾਂ ਨੇ ਸਾਡੀ ਪਾਰਟੀ ਨੂੰ ਵੋਟ ਪਾਈ ਹੈ।”

ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ, “ਅੱਜ ਦੇ ਨਤੀਜੇ ਸਪੱਸ਼ਟ ਤੌਰ ‘ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ‘ਤੇ ਜਨਤਾ ਦੇ ਭਰੋਸੇ ਨੂੰ ਦੁਹਰਾਉਂਦੇ ਹਨ ਅਤੇ ਸਾਰਿਆਂ ਲਈ ਸਪੱਸ਼ਟ ਸੰਕੇਤ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਵੱਡੇ ਫਰਕ ਨਾਲ ਜਿੱਤ ਕੇ ਦੁਬਾਰਾ ਸਰਕਾਰ ਬਣਾਵੇਗੀ।”

ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਨੇ ਕਿਹਾ, ”ਮੈਂ ਇਸ ਇਤਿਹਾਸਕ ਨਤੀਜਿਆਂ ‘ਤੇ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਜੀ ਅਤੇ ਪਾਰਟੀ ਦੇ ਹਰੇਕ ਵਰਕਰ ਨੂੰ ਵਧਾਈ ਦਿੰਦਾ ਹਾਂ। ਜੋ ਲੋਕ ਇਨ੍ਹਾਂ ਚੋਣਾਂ ਨੂੰ ਸੈਮੀਫਾਈਨਲ ਕਹਿ ਰਹੇ ਸਨ, ਉਨ੍ਹਾਂ ਨੂੰ ਭਾਰਤ ਦੇ ਲੋਕਾਂ ਤੋਂ ਜਵਾਬ ਮਿਲਿਆ ਹੈ ਕਿ ਉਹ ਸਿਰਫ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੀ ਚੁਣਨਾ ਚਾਹੁੰਦੇ ਹਨ ਹੋਰ ਕਿਸੇ ਨੂੰ ਨਹੀਂ।”

ਉਨ੍ਹਾਂ ਅੱਗੇ ਕਿਹਾ, “ਮੈਂ ਪੰਜਾਬ ਦੇ ਲੋਕਾਂ ਨੂੰ ਵੀ ਆਗਾਮੀ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕਰਨਾ ਚਾਹਾਂਗਾ ਕਿਉਂਕਿ ਇਹ ਬਿਲਕੁਲ ਸਪੱਸ਼ਟ ਹੈ ਕਿ ਭਾਜਪਾ ਇੱਕ ਵਾਰ ਫਿਰ ਕੇਂਦਰ ਵਿੱਚ ਸਰਕਾਰ ਬਣਾਏਗੀ ਅਤੇ ਸਰਕਾਰ ਵਿੱਚ ਪੰਜਾਬ ਦੀ ਸਹੀ ਨੁਮਾਇੰਦਗੀ ਹੋਣੀ ਚਾਹੀਦੀ ਹੈ ਅਤੇ ਇਹ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਚੁਣ ਕੇ ਹੀ ਯਕੀਨੀ ਬਣਾਇਆ ਜਾ ਸਕੇਗਾ।”

‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਬਰਾੜ ਨੇ ਕਿਹਾ, “ਅੱਜ ਦੇ ਨਤੀਜੇ ਆਮ ਆਦਮੀ ਪਾਰਟੀ ਲਈ ਵੀ ਸਪੱਸ਼ਟ ਸੰਕੇਤ ਹਨ, ਸਾਡੇ ਭਗਵੰਤ ਮਾਨ ਜੀ ਜਿੱਥੇ ਵੀ ਪਾਰਟੀ ਦੇ ਪ੍ਰਚਾਰ ਲਈ ਗਏ ਹਨ, ਉਨ੍ਹਾਂ ਨੂੰ ਬਹੁਤ ਵੱਡੀ ਹਾਰ ਝੱਲਣੀ ਪਈ ਹੈ। ਮੇਰਾ ਮੁੱਖਮੰਤਰੀ ਭਗਵੰਤ ਮਾਨ ਜੀ ਨੂੰ ਨਿਮਰਤਾਪੂਰਵਕ ਸੁਝਾਅ ਹੈ ਕਿ ਪੰਜਾਬ ਦੀ ਜਨਤਾ ਦਾ ਕਰੋੜਾਂ ਰੁਪਿਆ ਆਪਣੀ ਪਾਰਟੀ ਦੇ ਪ੍ਰਚਾਰ ਲਈ ਦੂਜੇ ਰਾਜਾਂ ਵਿੱਚ ਬਰਬਾਦ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ‘ਤੇ ਧਿਆਨ ਕੇਂਦਰਿਤ ਕਰਕੇ ਉਹ ਪੈਸਾ ਪੰਜਾਬ ਦੇ ਸਿੱਖਿਆ ਅਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਖਰਚ ਕਰਨ।

ਜੇਕਰ ਭਗਵੰਤ ਮਾਨ ਦੀ ਸਰਕਾਰ ਪੰਜਾਬ ਪ੍ਰਤੀ ਜ਼ਿਆਦਾ ਗੰਭੀਰ ਹੁੰਦੀ ਤਾਂ ਮੁੱਖ ਮੰਤਰੀ ਦੇ ਸ਼ਹਿਰ ਦੇ ਮੈਰੀਟੋਰੀਅਸ ਸਕੂਲ ਵਿੱਚ ਅਜਿਹੀ ਸ਼ਰਮਨਾਕ ਘਟਨਾ ਕਦੇ ਨਾ ਵਾਪਰਦੀ। ਮੁੱਖਮੰਤਰੀ ਸਾਬ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿਓ, ਆਪਣੇ ਦਿੱਲੀ ਦੇ ਆਕਾਵਾਂ ਦੀਆਂ ਲਾਲਸਾਵਾਂ ਨੂੰ ਤਰਜੀਹ ਦੇਣ ਦੀ ਬਜਾਏ।

ਜੈ ਇੰਦਰ ਕੌਰ ਅਤੇ ਪਰਮਿੰਦਰ ਬਰਾੜ ਦੇ ਨਾਲ ਜ਼ਿਲ੍ਹਾ ਪ੍ਰਧਾਨ ਹਰਮੇਸ਼ ਗੋਇਲ, ਸਾਬਕਾ ਮੇਅਰ ਸੰਜੀਵ ਸ਼ਰਮਾ ਬਿੱਟੂ, ਸਾਬਕਾ ਜ਼ਿਲ੍ਹਾ ਪ੍ਰਧਾਨ ਅਨਿਲ ਬਜਾਜ, ਬਲਵੰਤ ਰਾਏ, ਸੀਨੀਅਰ ਆਗੂ ਕੇ.ਕੇ.ਸ਼ਰਮਾ, ਅਨਿਲ ਮੰਗਲਾ, ਨਰਿੰਦਰ ਸਹਿਗਲ, ਟੋਨੀ ਬਿੰਦਰਾ, ਯੂਥ ਪ੍ਰਧਾਨ ਨਿਖਿਲ ਕਾਕਾ ਅਤੇ ਪੂਰੀ ਪਟਿਆਲਾ ਭਾਜਪਾ ਟੀਮ ਸ਼ਾਮਿਲ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬਾਦਲ ਪਰਿਵਾਰ ਸਰਕਾਰੀ ਸਹੂਲਤਾਂ ਦਾ ਆਦਤਨ ਲਾਭਪਾਤਰੀ: ਮਲਵਿੰਦਰ ਸਿੰਘ ਕੰਗ

ਯੈੱਸ ਪੰਜਾਬ ਚੰਡੀਗੜ੍ਹ, 1 ਮਾਰਚ, 2024 ਸੁਖਵਿਲਾਸ ਹੋਟਲ ਮੁੱਦੇ 'ਤੇ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਫਿਰ ਹਮਲਾ ਬੋਲਿਆ ਹੈ। ‘ਆਪ’ ਪੰਜਾਬ ਦੇ ਮੁੱਖ...

ਗੁਰਜੀਤ ਸਿੰਘ ਕਤਲ ਕੇਸ – ਪੁਲਿਸ ਵੱਲੋਂ ਗਿ੍ਰਫਤਾਰ ਵਿਅਕਤੀ ਨੇ ਅਦਾਲਤੀ ਪੇਸ਼ੀ ਦੌਰਾਨ ਕਿਹਾ ‘‘ਮੈਂ ਦੋਸ਼ੀ ਨਹੀਂ’’

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 27 ਫਰਵਰੀ 2024: ਬੀਤੀ 29 ਜਨਵਰੀ ਨੂੰ ਦੱਖਣੀ ਟਾਪੂ ਦੇ ਦੂਜੇ ਵੱਡੇ ਸ਼ਹਿਰ ਡੁਨੀਡਨ ਵਿਖੇ 27 ਸਾਲਾ ਪੰਜਾਬੀ ਨੌਜਵਾਨ ਸ. ਗੁਰਜੀਤ ਸਿੰਘ ਮੱਲ੍ਹੀ ਪਿੰਡ ਪਮਾਲ ਜ਼ਿਲ੍ਹਾ ਲੁਧਿਆਣਾ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,397FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...