Friday, January 27, 2023

ਵਾਹਿਗੁਰੂ

spot_img


ਜੌੜਾਮਾਜਰਾ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

ਯੈੱਸ ਪੰਜਾਬ

ਚੰਡੀਗੜ, 24 ਜਨਵਰੀ,2023-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਚੰਡੀਗੜ ਵਿਖੇ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਪੰਜਾਬ ਦਾ ਦੌਰਾ ਕੀਤਾ। ਰੱਖਿਆ ਸੇਵਾਵਾਂ ਭਲਾਈ, ਪੰਜਾਬ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਣ-ਪਛਾਣ ਅਤੇ ਸਵਾਗਤੀ ਭਾਸ਼ਣ ਤੋਂ ਬਾਅਦ, ਬਿ੍ਰਗੇਡੀਅਰ ਸਤਿੰਦਰ ਸਿੰਘ (ਸੇਵਾਮੁਕਤ) ਨੇ  ਉਨਾਂ ਨੂੰ ਰੱਖਿਆ ਸੇਵਾਵਾਂ ਭਲਾਈ ਡਾਇਰੈਕਟੋਰੇਟ ਦੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ । ਉਨਾਂ ਨੇ ਰੱਖਿਆ ਸੇਵਾਵਾਂ ਦੇ ਡਾਇਰੈਕਟੋਰੇਟ ਵੱਲੋਂ ਪੰਜਾਬ ਦੇ ਸਾਬਕਾ ਸੈਨਿਕਾਂ  ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।

ਸ੍ਰੀ ਜੌੜਾਮਾਜਰਾ ਨੇ ਵਿਭਾਗ ਨੂੰ ਕੰਮਕਾਜ ਵਿੱਚ ਆ ਰਹੀਆਂ ਦਿੱਕਤਾਂ ਬਾਰੇ ਵੀ ਚਰਚਾ ਕੀਤੀ। ਉਨਾਂ ਹਦਾਇਤ ਕੀਤੀ ਕਿ ਜਿਲਾ ਰੱਖਿਆ ਸੇਵਾਵਾਂ ਭਲਾਈ ਅਫਸਰਾਂ ਅਤੇ ਹੋਰ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਲਈ ਠੋਸ ਉਪਰਾਲੇ ਕੀਤੇ ਜਾਣ। ਉਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਹੋਰ ਪ੍ਰੀ-ਰਿਕਰੂਟਮੈਂਟ ਸੈਂਟਰ ਖੋਲੇ ਜਾਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਉਨਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਅਤੇ ਮਿਊਜੀਅਮ ਬਾਰੇ ਲੋਕ  ਬਹੁਤ ਘੱਟ ਜਾਗਰੂਕ ਹਨ। ਉਨਾਂ ਹਦਾਇਤ ਕੀਤੀ ਕਿ ਅਜਾਇਬ ਘਰ ਵਿੱਚ ਰੋਜਾਨਾ ਆਉਣ ਵਾਲੇ ਸੈਲਾਨੀਆਂ ਦੀ ਜਾਗਰੂਕਤਾ ਵਧਾਉਣ ਲਈ ਵੱਖ-ਵੱਖ  ਕਦਮ ਚੁੱਕੇ ਜਾਣ। ਮੰਤਰੀ ਨੇ ਇਹ ਵੀ  ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਜਲਦ  ਹੀ ਕਪੂਰਥਲਾ ਵਿਖੇ ਮੌਜੂਦਾ ਸੈਨਿਕ ਸਕੂਲ ਦਾ ਮੈਮੋਰੈਂਡੰਮ ਸਹੀਬੱਧ ਕਰਨ ਅਤੇ ਨਵਾਂ ਸੈਨਿਕ ਸਕੂਲ ਖੋਲਣ ਦਾ ਮੁੱਦਾ ਕੇਂਦਰ ਸਰਕਾਰ ਕੋਲ ਉੱਚ ਪੱਧਰ ‘ਤੇ ਉਠਾਏਗੀ।

ਮੰਤਰੀ ਨੇ ਪੈਸਕੋ ਵੱਲੋਂ ਸਾਬਕਾ ਫੌਜੀਆ (ਈਐਸਐਮ) ਲਈ ਭਲਾਈ ਸੰਸਥਾ ਵਜੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਉਨਾਂ ਸਰਕਾਰੀ ਸੰਸਥਾਵਾਂ ਵਿੱਚ ਸਾਬਕਾ ਫੌਜੀਆਂ ਲਈ ਹੋਰ ਅਸਾਮੀਆਂ ਲਈ ਪੈਸਕੋ ਨੂੰ ਭਰੋਸਾ ਦਿਵਾਇਆ। ਉਨਾਂ ਨੇ ਪੈਸਕੋ ਨੂੰ ਕਿਰਾਏ ਦੀ ਰਿਹਾਇਸ਼ ਦੇ ਬੋਝ ਨੂੰ ਘਟਾਉਣ ਲਈ ਵਾਧੂ ਪੀਵੀਟੀਆਈਜ ਦੀ ਯੋਜਨਾ ਬਣਾਉਣ ਅਤੇ ਪੀਵੀਟੀਆਈ ਮੁਹਾਲੀ ਨੂੰ ਸੈਕਟਰ 82 ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਹਦਾਇਤ ਕੀਤੀ ਕਿ ਪੰਜਾਬ ਅਤੇ ਚੰਡੀਗੜ ਦੇ ਡੀਸੀ ਰੇਟਾਂ ਵਿਚਕਾਰ  ਪੇਅ ਪੈਰਿਟੀ  ਘਟਾਉਣ ਲਈ ਮਾਮਲਾ ਸਬੰਧਤ ਅਧਿਕਾਰੀਆਂ ਕੋਲ ਉਠਾਇਆ ਜਾਵੇ।

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ 26 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ...

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ; ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਯੈੱਸ ਪੰਜਾਬ  ਅੰਮ੍ਰਿਤਸਰ, 24 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ...

ਦਿੱਲੀ ਗੁਰਦੁਆਰਾ ਕਮੇਟੀ ਨੇ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ ਨੂੰ ਸਤਵੇਂ ਸਥਾਨ ’ਤੇ ਕਰਨ ਦੇ ਮਾਮਲੇ ਵਿਚ ਅਮਿਤ ਸ਼ਾਹ ਤੋਂ ਦਖਲ ਮੰਗਿਆ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2023 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2023: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ...

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਨਾਲ ਪੰਜਾਬੀਆਂ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ,2023-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...

ਮਨੋਰੰਜਨ

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਆਪਣੀ ਫ਼ਿਲਮ ‘ਕਲੀ ਜੋਟਾ’ ਦੇ ਪ੍ਰਚਾਰ ਲਈ ਕਪਿਲ ਸ਼ਰਮਾ ਸ਼ੋਅ ਵਿੱਚ ਪੁੱਜੇ

ਯੈੱਸ ਪੰਜਾਬ  ਜਨਵਰੀ 16, 2023 - ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮਸ਼ਹੂਰ ਕਾਮੇਡੀ ਸ਼ੋ...

ਡਾ: ਗੁਰਪ੍ਰੀਤ ਕੌਰ ਨੇ ਕੀਤਾ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਫ਼ਿਲਮਸਿਟੀ ਐਚ.ਐਲ.ਵੀ. ਸਟੂਡੀਓ ਦਾ ਉਦਘਾਟਨ

ਯੈੱਸ ਪੰਜਾਬ ਖਰੜ, 10 ਜਨਵਰੀ, 2023: ਪੰਜਾਬ ਵਿਚ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਫਿਲਮਾਂ ਅਤੇ ਸੰਗੀਤ ਵੀਡਿਓਜ਼ ਨੂੰ ਹੋਰ ਵੀ ਖੂਬਸੂਰਤ ਬਣਾਉਣ ਵਿੱਚ ਮਦਦ ਕਰਨ ਲਈ ਐਚ.ਐਲ.ਵੀ. ਸਟੂਡੀਓਜ਼ ਤੋਂ ਇੱਕ ਫਿਲਮ ਸਿਟੀ ਦਿੱਤੀ। ਉੱਭਰ ਰਹੇ ਯੂਥ ਆਈਕਨ,...

ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਮੀਕਾ ਗੱਬੀ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਜਾਰੀ

ਯੈੱਸ ਪੰਜਾਬ ਚੰਡੀਗੜ੍ਹ, 9 ਜਨਵਰੀ 2023: ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ...
- Advertisement -spot_img

ਸੋਸ਼ਲ ਮੀਡੀਆ

52,362FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!