Saturday, June 25, 2022

ਵਾਹਿਗੁਰੂ

spot_img


ਟਰਾਂਸਪੋਰਟ ਮੰਤਰੀ ਵੱਲੋਂ ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਵੱਧ ਹਾਦਸੇ ਵਾਲੀਆਂ ਥਾਵਾਂ ਛੇਤੀ ਦਰੁਸਤ ਕਰਨ ਦੀ ਹਦਾਇਤ

ਯੈੱਸ ਪੰਜਾਬ
ਚੰਡੀਗੜ੍ਹ, 25 ਮਈ, 2022:
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੜਕਾਂ ਨਾਲ ਸਬੰਧਤ ਸਮੂਹ ਵਿਭਾਗਾਂ ਅਤੇ ਏਜੰਸੀਆਂ ਨੂੰ ਅੱਜ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕੀ ਹਾਦਸਿਆਂ ਦੌਰਾਨ ਮੌਤ ਦਰ ਘਟਾਉਣ ਲਈ ਸਾਰੇ ਰਾਜ ਅਤੇ ਕੌਮੀ ਮਾਰਗਾਂ ‘ਤੇ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਦਾ ਕੰਮ ਛੇਤੀ ਤੋਂ ਛੇਤੀ ਮੁਕੰਮਲ ਕੀਤਾ ਜਾਵੇ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸੂਬੇ ਵਿੱਚ ਪਹਿਲੇ ਪੜਾਅ ਦੌਰਾਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਦਰੁਸਤ ਕਰਨ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਮੁਰੰਮਤ ਸਬੰਧੀ 62 ਫ਼ੀਸਦੀ ਕਾਰਜ ਮੁਕੰਮਲ ਕੀਤਾ ਜਾ ਚੁੱਕਾ ਹੈ। ਕੁੱਲ 391 ਥਾਵਾਂ ਵਿੱਚੋਂ, ਦਰੁਸਤ ਕਰਨ ਤੋਂ ਰਹਿੰਦੀਆਂ 149 ਅਜਿਹੀਆਂ ਥਾਵਾਂ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਕਿਹਾ ਕਿ ਉਹ ਇਸ ਕੰਮ ਨੂੰ ਛੇਤੀ ਮੁਕੰਮਲ ਕਰਨ ਲਈ ਸਬੰਧਤ ਸਾਰੇ ਵਿਭਾਗਾਂ ਅਤੇ ਏਜੰਸੀਆਂ ਨੂੰ ਪੱਤਰ ਲਿਖਣ।

ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਪੰਜਾਬ ਦੇ 14 ਪੁਲਿਸ ਜ਼ਿਲ੍ਹਿਆਂ ਵਿੱਚ ਵੱਧ ਹਾਦਸਿਆਂ ਵਾਲੀਆਂ ਕੁੱਲ 391 ਥਾਵਾਂ ਦੀ ਸ਼ਨਾਖਤ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਐਨ.ਐਚ.ਏ.ਆਈ. ਨਾਲ ਸਬੰਧਤ ਕੁੱਲ 267 ਥਾਵਾਂ ਵਿੱਚੋਂ 218 ਨੂੰ ਠੀਕ ਕਰਨ ਦਾ ਕੰਮ ਲਗਭਗ 600 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕਰ ਲਿਆ ਗਿਆ ਹੈ ਜਦਕਿ ਬਾਕੀ 49 ਥਾਵਾਂ ਨੂੰ ਠੀਕ ਕਰਨ ਦਾ ਕੰਮ ਪ੍ਰਗਤੀ ਅਧੀਨ ਹੈ। ਇਸੇ ਤਰ੍ਹਾਂ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ) ਵੱਲੋਂ ਕੁੱਲ 84 ਥਾਵਾਂ ਵਿੱਚੋਂ 18 ਥਾਵਾਂ ਨੂੰ ਠੀਕ ਕੀਤਾ ਗਿਆ ਹੈ ਜਦਕਿ ਸਥਾਨਕ ਸਰਕਾਰਾਂ ਅਤੇ ਹੋਰ ਵਿਭਾਗਾਂ ਨੇ ਕੁੱਲ 54 ਥਾਵਾਂ ਵਿੱਚੋਂ 20 ਨੂੰ ਦਰੁਸਤ ਕਰ ਲਿਆ ਹੈ।

ਮੀਟਿੰਗ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਪਨਬੱਸ ਵੱਲੋਂ ਤਿਆਰ ਕੀਤੀ ਪੰਜਾਬ ਦੇ ਵੱਖ-ਵੱਖ ਮੁੱਖ ਮਾਰਗਾਂ/ਸੜਕਾਂ ਬਾਰੇ ਕਿਤਾਬ ‘ਐਕਸੀਡੈਂਟ ਬਲੈਕ ਸਪਾਟ ਆਈਡੈਂਟੀਫਿਕੇਸ਼ਨ ਐਂਡ ਰੈਕਟੀਫੀਕੇਸ਼ਨ ਪ੍ਰੋਗਰਾਮ-2021, ਭਾਗ-2’ ਰਿਲੀਜ਼ ਕੀਤੀ, ਜਿਸ ਵਿੱਚ ਦੂਜੇ ਪੜਾਅ ਅਧੀਨ ਦਰੁਸਤ ਕੀਤੀਆਂ ਜਾਣ ਵਾਲੀਆਂ ਪੰਜਾਬ ਦੇ 16 ਪੁਲਿਸ ਜ਼ਿਲ੍ਹਿਆਂ ਦੀਆਂ ਕੁੱਲ 407 ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਇਸ ਕਿਤਾਬ ਵਿੱਚ ਸਬੰਧਤ ਪ੍ਰਸ਼ਾਸਕੀ ਜ਼ਿਲ੍ਹਿਆਂ ਦੀ ਜਾਣਕਾਰੀ ਸਮੇਤ ਅਜਿਹੀਆਂ ਥਾਵਾਂ ਨੂੰ ਦਰੁਸਤ ਕਰਨ ਸਬੰਧੀ ਵੀ ਸੁਝਾਅ ਦਿੱਤੇ ਗਏ ਹਨ।

ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਅੱਗੇ ਦੱਸਿਆ ਕਿ ਐਨ.ਐਚ.ਏ.ਆਈ. ਨੇ ਦੂਜੇ ਪੜਾਅ ਅਧੀਨ ਪੰਜਾਬ ਸਰਕਾਰ ਵੱਲੋਂ ਸ਼ਨਾਖ਼ਤ ਕਰਕੇ ਭੇਜੀਆਂ 291 ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਨਾਲ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਘਟਾਉਣ ਲਈ ਇਨ੍ਹਾਂ ਥਾਵਾਂ ਨੂੰ ਛੇਤੀ ਠੀਕ ਕਰਨ ਦਾ ਰਾਹ ਪੱਧਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੌਮੀ ਰਾਜ ਮਾਰਗਾਂ ‘ਤੇ ਪੈਂਦੀਆਂ 292 ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਮੁਕੰਮਲ ਸੂਚੀ ਕੇਂਦਰੀ ਆਵਾਜਾਈ ਅਤੇ ਕੌਮੀ ਰਾਜਮਾਰਗ ਮੰਤਰਾਲੇ ਦੇ ਟ੍ਰੈਫਿਕ ਰਿਸਰਚ ਵਿੰਗ ਨੂੰ ਸੌਂਪੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 22.04.2022 ਨੂੰ ਕੇਂਦਰੀ ਟਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਇਹ ਮੁੱਦਾ ਉਠਾਇਆ ਸੀ। ਇਸ ਤੋਂ ਇਲਾਵਾ ਪੰਜਾਬ ਦੇ ਟਰਾਂਸਪੋਰਟ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ ਸ੍ਰੀ ਆਰ. ਵੈਂਕਟ ਰਤਨਮ ਨੇ ਵੀ ਸੂਬੇ ਵਿੱਚ ਅਜਿਹੀਆਂ ਥਾਵਾਂ ਨੂੰ ਦਰੁਸਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਨਵੀਂ ਦਿੱਲੀ ਵਿਖੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਸਕੱਤਰ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਚੇਅਰਪਰਸਨ ਨਾਲ ਮੁਲਾਕਾਤ ਕੀਤੀ ਸੀ, ਜਿਸ ਉਪਰੰਤ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ 23.05.2022 ਨੂੰ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸੂਚੀ ਦੀ ਪੁਸ਼ਟੀ ਕਰਨ ਅਤੇ ਇਨ੍ਹਾਂ ਥਾਵਾਂ ਨੂੰ ਦਰੁਸਤ ਕਰਨ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ।

ਉਨ੍ਹਾਂ ਕਿਹਾ ਕਿ ਦੂਜੇ ਪੜਾਅ ਅਧੀਨ ਰਾਜ ਸਰਕਾਰ ਦੇ ਹਿੱਸੇ ਤੋਂ ਇਲਾਵਾ, ਕੌਮੀ ਰਾਜਮਾਰਗਾਂ ‘ਤੇ ਸੁਧਾਰ ਦਾ ਕੰਮ ਐਨ.ਐਚ.ਏ.ਆਈ. ਵੱਲੋਂ ਲਗਭਗ 700 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।

ਮੰਤਰੀ ਨੇ ਦੱਸਿਆ ਕਿ ਸੇਫ਼ ਸੁਸਾਇਟੀ ਵੱਲੋਂ ਸੌਂਪੀ ਗਈ ਰਿਪੋਰਟ ਅਨੁਸਾਰ 407 ਵੱਧ ਹਾਦਸਿਆਂ ਵਾਲੀਆਂ ਥਾਵਾਂ ਵਿੱਚੋਂ 292 ਥਾਵਾਂ ਕੌਮੀ ਰਾਜਮਾਗਰਾਂ ‘ਤੇ ਹਨ, 96 ਥਾਵਾਂ ਸਟੇਟ ਹਾਈਵੇਜ਼/ਓ.ਡੀ.ਆਰ/ਐਮ.ਡੀ.ਆਰ ‘ਤੇ ਮੌਜੂਦ ਹਨ, 9 ਥਾਵਾਂ ਪਿੰਡਾਂ ਦੀਆਂ ਸੜਕਾਂ ‘ਤੇ ਹਨ ਅਤੇ ਵੱਧ ਹਾਦਸਿਆਂ ਵਾਲੀਆਂ 10 ਥਾਵਾਂ ਮਿਊਂਸੀਪਲ ਸੜਕਾਂ ‘ਤੇ ਮੌਜੂਦ ਹਨ।

ਮੰਤਰੀ ਨੇ ਦੱਸਿਆ ਕਿ ਕੌਮੀ ਰਾਜਮਾਰਗ ‘ਤੇ ਵੱਧ ਹਾਦਸਿਆਂ ਵਾਲੀ ਸੜਕੀ ਥਾਂ ਲਗਭਗ 500 ਮੀਟਰ ਲੰਬਾਈ ਵਾਲੀ ਉਹ ਸੜਕ ਹੁੰਦੀ ਹੈ, ਜਿਥੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਨੁਸਾਰ ਪਿਛਲੇ ਤਿੰਨ ਸਾਲਾਂ ਦੌਰਾਨ ਜਾਂ ਤਾਂ 5 ਸੜਕ ਹਾਦਸੇ (ਮੌਤਾਂ/ਗੰਭੀਰ ਸੱਟਾਂ ਵਾਲੇ) ਹੋਏ ਹੋਣ ਜਾਂ 10 ਮੌਤਾਂ ਹੋਈਆਂ ਹੋਣ।

ਉਨ੍ਹਾਂ ਕਿਹਾ ਕਿ ਇਸ ਪਰਿਭਾਸ਼ਾ ਨੂੰ ਅਪਣਾਉਂਦਿਆਂ ਸੂਬੇ ਵਿੱਚ ਸਾਰੇ ਕੌਮੀ ਰਾਜ ਮਾਰਗਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਪੰਜਾਬ ਵਿੱਚ ਵੱਧ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖ਼ਤ ਤੇ ਸੁਧਾਰ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਕੰਮ ਪੰਜਾਬ ਪੁਲਿਸ, ਟਰਾਂਸਪੋਰਟ ਵਿਭਾਗ ਅਤੇ ਸੇਫ਼ ਪੰਜਾਬ ਪ੍ਰੋਗਰਾਮ ਨੂੰ ਸਾਂਝੇ ਤੌਰ ‘ਤੇ ਸੌਂਪਿਆ ਗਿਆ ਹੈ।

ਐਨ.ਐਚ.ਏ.ਆਈ. ਅਤੇ ਸੜਕਾਂ ਨਾਲ ਸਬੰਧਤ ਹੋਰਨਾਂ ਵਿਭਾਗਾਂ ਜਿਵੇਂ ਲੋਕ ਨਿਰਮਾਣ ਵਿਭਾਗ (ਭਵਨ ਤੇ ਸੜਕਾਂ), ਸਥਾਨਕ ਸਰਕਾਰਾਂ ਅਤੇ ਪੰਜਾਬ ਮੰਡੀ ਬੋਰਡ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੂਜੇ ਪੜਾਅ ਅਧੀਨ ਸ਼ਨਾਖ਼ਤ ਕੀਤੀਆਂ ਗਈਆਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ ਛੇਤੀ ਤੋਂ ਛੇਤੀ ਦਰੁਸਤ ਕਰਨ ਦੀ ਅਪੀਲ ਕੀਤੀ ਕਿਉਂ ਜੋ 65 ਫ਼ੀਸਦੀ ਤੋਂ ਵੱਧ ਸੜਕ ਹਾਦਸੇ ਅਤੇ ਮੌਤਾਂ ਸੂਬਾਈ ਅਤੇ ਕੌਮੀ ਮਾਰਗਾਂ ‘ਤੇ ਹੁੰਦੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,371FansLike
51,891FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!