Friday, October 7, 2022

ਵਾਹਿਗੁਰੂ

spot_imgਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਆਈ.ਸੀ.ਸੀ. ਸੈਂਟਰ ਦੀ ਸ਼ੁਰੂਆਤ

ਯੈੱਸ ਪੰਜਾਬ
ਜਲੰਧਰ, 14 ਅਗਸਤ, 2022:
ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਐਤਵਾਰ ਨੂੰ ਸ਼ਹਿਰ ਵਿੱਚ ਸਮਾਰਟ ਸਿਟੀ ਮਿਸ਼ਨ ਤਹਿਤ 78 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਇੰਟੈਗਰੇਟਿਡ ਕਮਾਂਡ ਕੰਟਰੋਲ ਸੈਂਟਰ ਅਤੇ ਗੁਰੂ ਨਾਨਕ ਲਾਇਬ੍ਰੇਰੀ ਦੇ ਡਿਜੀਟਲਾਈਜ਼ੇਸ਼ਨ ਤੋਂ ਇਲਾਵਾ ਪਬਲਿਕ ਵਰਕਸ ਇੰਟੀਗ੍ਰੇਟਿਡ ਮੈਨੇਜਮੈਂਟ ਸਿਸਟਮ ਪੋਰਟਲ ਸਮੇਤ ਤਿੰਨ ਪ੍ਰਮੁੱਖ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ।

ਸਥਾਨਕ ਪੁਲਿਸ ਲਾਈਨਜ਼ ਵਿਖੇ ਗਾਰਡ ਆਫ਼ ਆਨਰ ਤੋਂ ਬਾਅਦ ਸਥਾਨਕ ਸਰਕਾਰ ਮੰਤਰੀ ਨੇ ਉਕਤ ਕੰਪਲੈਕਸ ਵਿੱਚ ਇੰਟੈਗਰੇਟਿਡ ਕਮਾਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ 78 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਮੁਕੰਮਲ ਕੀਤਾ ਜਾਣਾ ਹੈ, ਜਿਸ ਤਹਿਤ ਸ਼ਹਿਰ ਦੀਆਂ 188 ਵੱਖ-ਵੱਖ ਥਾਵਾਂ ‘ਤੇ ਛੇ ਕਿਸਮ ਦੇ 1200 ਹਾਈ ਰੈਜ਼ੋਲਿਊਸ਼ਨ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ।

ਡਾ. ਨਿੱਜਰ ਨੇ ਕਿਹਾ ਕਿ ਸੈਂਟਰ ਵਿੱਚ ਸੀ.ਸੀ.ਟੀ.ਵੀ. ਨਿਗਰਾਨੀ ਲਈ ਪ੍ਰਮੁੱਖ ਸੂਚਨਾ ਸੰਚਾਰ ਅਤੇ ਤਕਨੀਕੀ ਮਾਡਿਊਲ, ਇੰਟੈਲੀਜੈਂਸ ਆਵਾਜਾਈ ਪ੍ਰਬੰਧਨ ਪ੍ਰਣਾਲੀ ਅਤੇ ਆਟੋਮੈਟਿਕ ਨੰਬਰ ਪਲੇਟ ਰੈਕੋਗਨੀਸ਼ਨ ਸ਼ਾਮਲ ਹਨ। ਇਸ ਤੋਂ ਇਲਾਵਾ ਸੈਂਟਰ ਨਿਗਰਾਨੀ ਅਤੇ ਕੰਟਰੋਲ ਲਈ ਆਟੋਮੈਟਿਕ ਟਰੈਫਿਕ ਕਾਊਂਟ ਅਤੇ ਵਰਗੀਕਰਨ, ਸਪੀਡ ਵਾਇਲੇਸ਼ਨ ਡਿਟੈਕਸ਼ਨ ਸਿਸਟਮ, ਅਡੈਪਟਿਵ ਟਰੈਫਿਕ ਕੰਟਰੋਲ ਸਿਸਟਮ, ਪਬਲਿਕ ਐਡਰੈੱਸ ਸਿਸਟਮ, ਵੇਰੀਏਬਲ ਮੈਸੇਜ ਡਿਸਪਲੇਅ ਬੋਰਡ, ਪੈਨਿਕ ਬਟਨ ਦੇ ਨਾਲ ਐਮਰਜੈਂਸੀ ਕਾਲ ਬਾਕਸ, ਏਅਰ ਕੁਆਲਿਟੀ ਸੈਂਸਰਾਂ ਨੂੰ ਆਈ.ਸੀ.ਸੀ.ਸੀ. ਦੇ ਨਾਲ ਏਕੀਕ੍ਰਿਤ ਕਰਨ ਨੂੰ ਵੀ ਯਕੀਨੀ ਬਣਾਏਗਾ। ਇਸ ਤੋਂ ਇਲਾਵਾ ਮੌਜੂਦਾ ਈ-ਗਵਰਨੈਂਸ ਐਪਲੀਕੇਸ਼ਨ (ਐਮ-ਸੇਵਾ) ਅਤੇ ਡਾਇਲ 112 ਦਾ ਏਕੀਕਰਣ ਆਈ.ਸੀ.ਸੀ.ਸੀ. ਵਿੱਚ ਕੀਤਾ ਜਾਵੇਗਾ।

ਮੰਤਰੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਇਸ ਪ੍ਰਾਜੈਕਟ ਦੇ ਆਗਾਜ਼ ਮੌਕੇ ਮਾਡਲ ਟਾਊਨ ਚੌਰਾਹੇ ‘ਤੇ ਪਬਲਿਕ ਐਡਰੈਸ ਸਿਸਟਮ (ਪੀ.ਏ.ਐਸ.) ਦੀ ਸਥਾਪਨਾ ਦੇ ਨਾਲ-ਨਾਲ ਸ਼ਹਿਰ ਦੀਆਂ 10 ਪ੍ਰਮੁੱਖ ਥਾਵਾਂ ‘ਤੇ 32 ਨਿਗਰਾਨੀ ਕੈਮਰੇ ਚਾਲੂ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਮਿਊਂਸੀਪਲ ਸੇਵਾਵਾਂ ਜਿਵੇਂ ਸਟ੍ਰੀਟ ਲਾਈਟਾਂ, ਸੀਵਰੇਜ ਤੇ ਵਾਟਰ ਸਪਲਾਈ, ਪ੍ਰਾਪਰਟੀ ਟੈਕਸ, ਸੈਨੀਟੇਸ਼ਨ, ਜਨਮ ਤੇ ਮੌਤ, ਬਿਲਡਿੰਗ ਪਲਾਨ ਮਨਜ਼ੂਰੀਆਂ, ਲਾਇਸੈਂਸ ਅਤੇ ਆਨਲਾਈਨ ਬਿਲਡਿੰਗ ਚਲਾਨ ਨਿਗਰਾਨੀ ਪ੍ਰਣਾਲੀ ਅਤੇ ਨਾਗਰਿਕ ਅਜੀਵਿਕਾ ਸੇਵਾਵਾਂ ਜਿਵੇਂ ਪਲੰਬਰ, ਇਲੈਕਟ੍ਰੀਸ਼ੀਅਨ, ਤਰਖਾਣ, ਮਿਸਤਰੀ ਆਦਿ ਨੂੰ ਵੀ ਆਈ.ਸੀ.ਸੀ.ਸੀ. ਨਾਲ ਏਕੀਕ੍ਰਿਤ ਕੀਤਾ ਜਾਵੇਗਾ।

ਸ਼੍ਰੀ ਗੁਰੂ ਨਾਨਕ ਦੇਵ ਡਿਜਿਟਲ ਲਾਇਬ੍ਰੇਰੀ: ਸ਼ਹਿਰਵਾਸੀਆਂ ਲਈ ਇੱਕ ਹੋਰ ਵਿਲੱਖਣ ਪਹਿਲਕਦਮੀ ਤਹਿਤ ਮੰਤਰੀ ਵੱਲੋਂ 1.99 ਕਰੋੜ ਦੀ ਲਾਗਤ ਨਾਲ ਸ਼੍ਰੀ ਗੁਰੂ ਨਾਨਕ ਦੇਵ ਪਬਲਿਕ ਡਿਜੀਟਲ ਲਾਇਬ੍ਰੇਰੀ ਦੀ ਸ਼ੁਰੂਆਤ ਵੀ ਕੀਤੀ ਗਈ । ਉਨ੍ਹਾਂ ਕਿਹਾ ਕਿ ਡਿਜੀਟਲ ਲਾਇਬ੍ਰੇਰੀ ਗੁਰੂ ਨਾਨਕ ਦੇਵ ਪਬਲਿਕ ਲਾਇਬ੍ਰੇਰੀ ਵਿੱਚ ਇੱਕ ਡਿਜੀਟਲ ਜ਼ੋਨ ਪ੍ਰਦਾਨ ਕਰਦੀ ਹੈ, ਜਿਸ ਵਿੱਚ 20 ਡੈਸਕਟਾਪ ਟੱਚ ਸਕਰੀਨ ਕੰਪਿਊਟਰ ਅਤੇ ਇੱਕ ਵੈੱਬ ਪੋਰਟਲ ਸ਼ਾਮਲ ਹੈ, ਜੋ ਕਿ ਆਮ ਲੋਕਾਂ ਲਈ ਉਪਲਬਧ ਹੈ।

ਪੀ.ਡਬਲਯੂ.ਆਈ.ਐਮ.ਐਸ. ਪੋਰਟਲ ਵੀ ਕੀਤ ਲਾਂਚ : ਮੰਤਰੀ ਵੱਲੋਂ ਪਬਲਿਕ ਵਰਕਸ ਇੰਟੀਗ੍ਰੇਟਿਡ ਮੈਨੇਜਮੈਂਟ ਸਿਸਟਮ ਪੋਰਟਲ ਦੀ ਵੀ ਸ਼ੁਰੂਆਤ ਕੀਤੀ ਗਈ । ਇਸ ਪ੍ਰਾਜੈਕਟ ਤਹਿਤ ਇੰਜੀਨੀਅਰਿੰਗ ਅਤੇ ਪ੍ਰਾਜੈਕਟ ਪ੍ਰਬੰਧਨ ਸਿਸਟਮ (ਈ.ਪੀ.ਐਮ.ਐਸ.), ਜਿਸ ਵਿੱਚ ਕੰਮ ਦੇ ਅਨੁਮਾਨਾਂ ਦੀ ਤਿਆਰੀ, ਪ੍ਰਸ਼ਾਸਕੀ ਪ੍ਰਵਾਨਗੀ ਅਤੇ ਤਕਨੀਕੀ ਮਨਜ਼ੂਰੀ, ਟੈਂਡਰ ਦੀ ਤਿਆਰੀ, ਕੰਟਰੈਕਟ ਪ੍ਰਬੰਧਨ, ਈ-ਐਮਬੀ ਅਤੇ ਆਨਲਾਈਨ ਬਿੱਲਾਂ ਦੀ ਤਿਆਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਅਦਾਇਗੀ ਲਈ ਸਿਸਟਮ ਨੂੰ ਹੋਰ ਵਿਸਥਾਰ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਵਿਧਾਇਕ ਜਲੰਧਰ ਕੇਂਦਰੀ ਰਮਨ ਅਰੋੜਾ, ਵਿਧਾਇਕ ਕਰਤਾਰਪੁਰ ਬਲਕਾਰ ਸਿੰਘ, ਵਿਧਾਇਕ ਜਲੰਧਰ ਪੱਛਮੀ ਸ਼ੀਤਲ ਅੰਗੁਰਾਲ, ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡੀ.ਸੀ.ਪੀ ਹੈੱਡਕੁਆਰਟਰ ਵਤਸਲਾ ਗੁਪਤਾ, ਨਗਰ ਨਿਗਮ ਦੇ ਕਮਿਸ਼ਨਰ ਦਵਿੰਦਰ ਸਿੰਘ, ਹੋਰ ਸੀਨੀਅਰ ਆਗੂ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਫ਼ਦ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜਾ

ਯੈੱਸ ਪੰਜਾਬ ਅੰਮ੍ਰਿਤਸਰ, 6 ਅਕਤੂਬਰ, 2022: ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਅੱਜ ਹਸਨ...

ਪੰਜਾਬ ਸਰਕਾਰ ਦੀ ਐਕਸਾਈਜ਼ ਪਾਲਿਸੀ ’ਤੇ ਸਰਕਾਰ ਦੇ ਅਫ਼ਸਰਾਂ ਨੇ ਚੁੱਕੇ ਸਵਾਲ, ਲਿਖ਼ੀ ਚਿੱਠੀ: ਮਨਜਿੰਦਰ ਸਿਰਸਾ ਦਾ ਦਾਅਵਾ

ਯੈੱਸ ਪੰਜਾਬ ਚੰਡੀਗੜ੍ਹ, 4 ਅਕਤੂਬਰ, 2022: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸ: ਮਨਜਿੰਦਰ ਸਿੰਘ ਸਿਰਸਾ ਨੇ ਇਕ ਅਹਿਮ ਦਾਅਵਾ ਕਰਦਿਆਂ ਕਿਹਾ ਹੈ ਕਿ ਪੰਜਾਬ ਦੀ ‘ਆਮ ਆਦਮੀ ਪਾਰਟੀ’ ਦੀ ਸਰਕਾਰ...

ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ ਕਾਰਡੀਓ ਯੂਨਿਟ ਛੇਤੀ ਸ਼ੁਰੂ ਕੀਤਾ ਜਾਵੇਗਾ: ਕਾਲਕਾ, ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 4 ਅਕਤੂਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚਲਾਈ ਜਾ ਰਹੀ ਗੁਰੂ ਹਰਿਕ੍ਰਿਸ਼ਨ ਪਾਲੀਕਲੀਨਿਕ ਡਿਸਪੈਂਸਰੀ ਵਿਚ ਦਿਲ ਦੇ ਰੋਗਾਂ ਨਾਲ ਪੀੜ੍ਹਤ ਹੇਠਲੇ ਤਬਕੇ...

ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਦਿੱਲੀ ਗੁਰਦੁਆਰਾ ਐਕਟ ‘ਚ ਸ਼ਾਮਿਲ ਕਰਵਾਉਣ ਲਈ ਹੰਗਾਮੀ ਮੀਟਿੰਗ

ਯੈੱਸ ਪੰਜਾਬ ਨਵੀਂ ਦਿੱਲੀ, 03 ਅਕਤੂਬਰ, 2022: ਦਸ਼ਮੇਸ਼ ਸੇਵਾ ਸੁਸਾਇਟੀ ਨੇ ਪੰਜਾਬ ਦੇ ਤਲਵੰਡੀ ਸਾਬੋ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਸਿੱਖਾਂ ਦੇ ਪੰਜਵੇ ਤਖਤ ਵਜੋਂ ਦਿੱਲੀ ਸਿੱਖ ਗੁਰਦੁਆਰਾ ਐਕਟ 1971...

ਦਿੱਲੀ ਕਮੇਟੀ ਵੱਲੋਂ ਸਿੱਖ ਵਿਦਵਾਨਾਂ ਦੀ ਅਗਵਾਈ ’ਚ ਬੋਰਡ ਦਾ ਗਠਨ

ਯੈੱਸ ਪੰਜਾਬ ਨਵੀਂ ਦਿੱਲੀ, 3 ਅਕਤੂਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਇਥੇ ਆਯੋਜਿਤ ਪ੍ਰੈਸ...

ਅਮਰੀਕਾ ਦੀ ਯੁਨੀਵਰਸਿਟੀ ਵਿੱਚ ਸਜਾਈਆਂ ਗਈਆਂ ਦਸਤਾਰਾਂ, ਰਾਈਟ ਸਟੇਟ ਯੁਨੀਵਰਸਿਟੀ ਵਿਖੇ ‘ਸਿੱਖਸ ਇਨ ਅਮਰੀਕਾ’ ਪੌਗਰਾਮ ਦਾ ਆਯੋਜਨ

ਯੈੱਸ ਪੰਜਾਬ ਡੇਟਨ (ਅਮਰੀਕਾ), 3 ਅਕਤੂਬਰ, 2022: ਸਿੱਖ ਧਰਮ ਦੀ ਵਿਲੱਖਣਤਾ ਦਰਸਾਉਣ ਅਤੇ ਵਿਦਿਆਰਥੀਆਂ, ਅਧਿਕਾਰੀਆਂ ਤੇ ਨਗਰ ਵਾਸੀਆਂ ਨੂੰ ਸਿੱਖ ਸਭਿਆਚਾਰ ਦੇ ਗੋਰਵ ਮਈ ਵਿਰਸੇ ਤੋਂ ਜਾਣੂ ਕਰਾਉਣ, ਸਿੱਖ ਪਛਾਣ ਬਾਰੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

41,110FansLike
51,953FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!