Tuesday, June 6, 2023

ਵਾਹਿਗੁਰੂ

spot_img
No menu items!

spot_img
spot_img

Array

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

- Advertisement -

ਯੈੱਸ ਪੰਜਾਬ
ਮੁੰਬਈ, 23 ਮਾਰਚ, 2023:
ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ।

ਇਸ ਤੋਂ ਪਹਿਲਾਂ ਦੋਵੇਂ ਇਕ ‘ਡਿਨਰ ਡੇਟ’ ਮੌਕੇ ਵੀ ਵੇਖ਼ੇ ਗਏ ਸਨ।

ਪਹਿਲਾਂ ਦੋਵੇਂ ਮੁੰਬਈ ਵਿੱਚ ਗੋਰੇਗਾਉਂ ਦੇ ‘ਵੈਸਟ ਇੰਨ’ ਹੋਟਲ ਵਿੱਚ ‘ਡਿਨਰ’ ਮੌਕੇ ਵੇਖ਼ੇ ਗਏ ਸਨ ਅਤੇ ਅੱਜ ਦੋਵੇਂ ਬਾਂਦਰਾ ਦੇ ਇੱਕ ਰੈਸਟੋਰੈਂਟ ਵਿੱਚ ਲੰਚ ਤੋਂ ਬਾਅਦ ਬਾਹਰ ਆਉਂਦੇ ਵੇਖ਼ੇ ਗਏ।

ਇਸ ਮੌਕੇ ਸ੍ਰੀ ਰਾਘਵ ਚੱਢਾ ਤਾਂ ਬਾਹਰ ਆਉਂਦਿਆਂ ਹੀ ਐੱਸ.ਯੂ.ਵੀ. ਦੀ ਪਿਛਲੀ ਸੀਟ ’ਤੇ ਬੈਠ ਗਏ ਪਰ ਪ੍ਰਨੀਤੀ ਚੋਪੜਾ ਨੇ ਗੱਡੀ ’ਤੇ ਚੜ੍ਹਣ ਤੋਂ ਪਹਿਲਾਂ ਤਸਵੀਰਾਂ ਖ਼ਿਚਾਈਆਂ ਅਤੇ ਫ਼ਿਰ ਸ੍ਰੀ ਚੱਢਾ ਦੇ ਨਾਲ ਦੀ ਸੀਟ ’ਤੇ ਬੈਠ ਕੇ ਰਵਾਨਾ ਹੋ ਗਈ। ਇਸ ਮੌਕੇ ਸ੍ਰੀ ਚੱਢਾ ਨੇ ‘ਫ਼ੌਰਮਲ’ ਪੈਂਟ ਸ਼ਰਟ ਪਾਈ ਹੋਈ ਸੀ ਜਦਕਿ ਪ੍ਰਨੀਤੀ ਚੋਪੜਾ ਨੇ ਇੱਕ ਕੈਯੂਅਲ ਕਾਲੀ ਡਰੈੱਸ ਪਾਈ ਹੋਈ ਸੀ।

ਇਨ੍ਹਾਂ ਦੋਹਾਂ ਦੀ ਲੰਚ ਮੀਟਿੰਗ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ ਜਿਸ ’ਤੇ ਇਹ ਕਿਆਫ਼ ਲਗਾਏ ਜਾ ਰਹੇ ਹਨ ਕਿ ਕੀ ਦੋਹਾਂ ਵਿੱਚਕਾਰ ਕੁਝ ਚੱਲ ਰਿਹਾ ਹੈ।

ਪ੍ਰਨੀਤੀ ਚੋਪੜਾ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਅਭਿਨੇਤਰੀ ਪ੍ਰਿਅੰਕਾ ਚੋਪੜਾ ਦੀ ਚਚੇਰੀ ਭੈਣ ਹੈ ਅਤੇ 2011 ਤੋਂ ਖ਼ੁਦ ਵੀ ਬਾਲੀਵੁੱਡ ਵਿੱਚ ਕੰਮ ਕਰ ਰਹੀ ਹੈ ਜਦਕਿ ਰਾਘਵ ਚੱਢਾ ‘ਆਪ’ ਦੇ ਸੀਨੀਅਰ ਆਗੂ ਹੋਣ ਦੇ ਨਾਲ ਨਾਲ ਰਾਜ ਸਭਾ ਵਿੱਚ ਸਭ ਤੋਂ ਛੋਟੀ ਉਮਰ ਦੇ ਮੈਂਬਰ ਹਨ।

ਪ੍ਰਨੀਤੀ ਚੋਪੜਾ ਨੇ ‘ਇਸ਼ਕਜ਼ਾਦੇ’, ‘ਲੇਡੀਜ਼ ਵਰਸਿਜ਼ ਰਿੱਕੀ ਬਹਿਲ’, ‘ਸ਼ੁੱਧ ਦੇਸੀ ਰੋਮਾਂਸ’, ‘ਹੱਸੀ ਤੋਹ ਫ਼ੱਸੀ’, ‘ਗੋਲਮਾਲ ਅਗੇਨ’ ਅਤੇ ‘ਸੰਦੀਪ ਔਰ ਪਿੰਕੀ ਫ਼ਰਾਰ’ ਜਿਹੀਆਂ ਫ਼ਿਲਮਾਂ ਵਿੱਚ ਕੰਮ ਕਰ ਚੁੱਕੀ ਹੈ।

ਅਗਲੇ ਸਮੇਂ ਵਿੱਚ ਪ੍ਰਨੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਦੀ ਪੰਜਾਬੀ ਦੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ’ਤੇ ਬਣੀ ਫ਼ਿਲਮ ‘ਚਮਕੀਲਾ’ ਤੋਂ ਇਲਾਵਾ ‘ਕੈਪਸੂਲ ਗਿੱਲ’ ਆਦਿ ਫ਼ਿਲਮਾਂ ਆ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ...

ਮਨੋਰੰਜਨ

ਬੰਦੀ ਸਿੰਘਾਂ ਦੀ ਰਿਹਾਈ ਲਈ ਵੱਖਰੇ ਤੌਰ ’ਤੇ ਰੱਖ਼ਿਆ ਵਿਸ਼ੇਸ਼ ਫੰਡ; ਸ਼੍ਰੋਮਣੀ ਕਮੇਟੀ ਦਾ 11 ਅਰਬ 38 ਕਰੋੜ ਰੁਪਏ ਦਾ ਬਜਟ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2023-24 ਦਾ ਸਾਲਾਨਾ ਬਜਟ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਇਜਲਾਸ ਦੌਰਾਨ ਪਾਸ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ...

ਸਿੱਖ ਆਪਣੇ ਬੱਚਿਆਂ ਦੇ ਨਾਂਵਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਾਉਣ; ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸੰਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, 28 ਮਾਰਚ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ...

ਅਮਨ ਅਰੋੜਾ ਵੱਲੋਂ ਸਟੇਟ CBG ਪਾਲਿਸੀ ਤਿਆਰ ਕਰਨ ਵਾਸਤੇ ਵਰਕਿੰਗ ਗਰੁੱਪ ਬਣਾਉਣ ਅਤੇ ਅਪਰੈਲ ਦੇ ਅਖੀਰ ਤੱਕ ਰਿਪੋਰਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਸੂਬੇ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਸਥਾਪਤ ਕਰਨ ਵਿੱਚ ਹੋਰ ਤੇਜ਼ੀ ਲਿਆਉਣ ਵਾਸਤੇ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ...

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ: ਹਰਜੋਤ ਸਿੰਘ ਬੈਂਸ

ਯੈੱਸ ਪੰਜਾਬ ਚੰਡੀਗੜ੍ਹ, 28 ਮਾਰਚ, 2023: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਤੋਂ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਪਲਾਈ ਪੋਰਟਲ ਖੋਲ੍ਹ ਦਿੱਤਾ ਹੈ। ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਦਲੀ ਕਰਵਾਉਣ ਦੇ...
spot_img
spot_img

ਸੋਸ਼ਲ ਮੀਡੀਆ

115,693FansLike
51,854FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!