Sunday, December 4, 2022

ਵਾਹਿਗੁਰੂ

spot_img


ਤਿਲਕ ਨਗਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਇਆ ਜਾਗਰੂਕਤਾ ਪ੍ਰਦਰਸ਼ਨ, ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ

ਯੈੱਸ ਪੰਜਾਬ
ਨਵੀਂ ਦਿੱਲੀ, 25 ਸਤੰਬਰ, 2022:
ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਅੱਜ “ਸੰਵਿਧਾਨ ਇਹ ਕਹਿੰਦਾ ਹੈ- ਬੰਦੀ ਸਿੰਘ ਰਿਹਾ ਕਰੋਂ” ਲਹਿਰ ਤਹਿਤ ਤਿਲਕ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਜਾਗਰੂਕਤਾ ਮੁਹਿੰਮ ਚਲਾਈ ਗਈ। ਤਿਲਕ ਨਗਰ ਗੋਲ ਚੱਕਰ ਉਤੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਖੜ੍ਹੇ ਸਿੱਖਾਂ ਨੇ “ਸਤਿਨਾਮ-ਵਾਹਿਗੁਰੂ” ਤੇ “ਬੰਦੀ ਸਿੰਘ ਰਿਹਾ ਕਰੋਂ” ਦੇ ਸ਼ਾਂਤਮਈ ਨਾਅਰੇ ਲਾਏ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਬੰਦੀ ਸਿੰਘਾਂ ਦੇ ਸਮਾਜਿਕ ਤੇ ਕਾਨੂੰਨੀ ਪੱਖਾਂ ਬਾਰੇ ਜਾਣਕਾਰੀ ਦਿੰਦੇ ਇਸ਼ਤਿਹਾਰਾਂ ਦੀ ਵੰਡ ਕੀਤੀ।

ਪਰ ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਹੋਣ ਦਾ ਹਵਾਲਾ ਦੇਕੇ ਵਿਖਾਵਾਕਾਰੀਆਂ ਨੂੰ ਹਿਰਾਸਤ ਵਿਚ ਲੈਣ ਦਾ ਐਲਾਨ ਕਰਕੇ ਤਿਲਕ ਨਗਰ ਥਾਣੇ ਵਿੱਚ ਲੈ ਆਇਆ ਗਿਆ। ਜਿਥੇ ਰਿਹਾਈ ਮੋਰਚੇ ਦੇ ਪ੍ਰਬੰਧਕਾਂ ਦੇ ਨਾਂਮ ਤੇ ਪਤਾ ਲਿਖਣ ਤੋਂ ਬਾਅਦ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਿਹਾਈ ਮੋਰਚੇ ਦੇ ਪ੍ਰਧਾਨ ਚਮਨ ਸਿੰਘ ਨੇ ਦੱਸਿਆ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਰਜਸ਼ੀਲ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਜਥੇਬੰਦਕ ਢਾਂਚੇ ਦਾ ਸਿੰਘ ਸਾਹਿਬ ਜੀ ਵੱਲੋਂ ਗਠਨ ਕੀਤਾ ਗਿਆ ਹੈ।

ਜਿਸ ਵਿਚ ਅਵਤਾਰ ਸਿੰਘ ਕਾਲਕਾ ਨੂੰ ਕਨਵੀਨਰ, ਰਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਗੁਰਦੀਪ ਸਿੰਘ ਮਿੰਟੂ ਨੂੰ ਜਨਰਲ ਸਕੱਤਰ, ਡਾਕਟਰ ਪਰਮਿੰਦਰ ਪਾਲ ਸਿੰਘ ਨੂੰ ਬੁਲਾਰਾ, ਜਗਦੀਪ ਸਿੰਘ ਨੂੰ ਜੁਆਇੰਟ ਸਕੱਤਰ ਅਤੇ ਮਨਜੀਤ ਸਿੰਘ ਨੂੰ ਖ਼ਜ਼ਾਨਚੀ ਬਣਾਇਆ ਗਿਆ ਹੈਂ। ਭਾਈ ਜਗਤਾਰ ਸਿੰਘ ਹਵਾਰਾ ਦੇ ਮੁਲਾਕਾਤੀ ਇਕਬਾਲ ਸਿੰਘ ਇਨ੍ਹਾਂ ਅਹੁਦਿਆਂ ਸੰਬੰਧੀ ਭਾਈ ਹਵਾਰਾ ਪਾਸੋਂ ਸ਼ੁਕਰਵਾਰ ਨੂੰ ਤਿਹਾੜ ਜੇਲ੍ਹ ਵਿਖੇ ਹੋਈ ਮੁਲਾਕਾਤ ਦੌਰਾਨ ਪ੍ਰਵਾਨਗੀ ਲੈਕੇ ਆਏ ਹਨ।

ਰਿਹਾਈ ਮੋਰਚੇ ਦੇ ਕਨਵੀਨਰ ਅਵਤਾਰ ਸਿੰਘ ਕਾਲਕਾ ਨੇ ਕਿਹਾ ਕਿ ਅਸੀਂ ਸੰਵਿਧਾਨ ਤਹਿਤ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਹੇ ਹਾਂ, ਕਿਸੇ ਨੂੰ ਵੀ ਇਸ ਤੋਂ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਰਿਹਾਈ ਮੋਰਚੇ ਦੇ ਬੁਲਾਰੇ ਡਾਕਟਰ ਪਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਹਿਰ ਨਾਲ ਆਮ ਲੋਕਾਂ ਨੂੰ ਜੋੜਨ ਲਈ ਅਜਿਹੇ ਜਾਗਰੂਕਤਾ ਪ੍ਰਦਰਸ਼ਨਾਂ ਦੀ ਲੜੀ ਦੀ ਰੂਪਰੇਖਾ ਤਿਆਰ ਕੀਤੀ ਜਾ ਰਹੀ ਹੈ।

ਇਸੇ ਕੜੀ ਤਹਿਤ ਅਸੀਂ ਬਾਕੀ ਹਮਖਿਆਲ ਜਥੇਬੰਦੀਆਂ ਨੂੰ ਨਾਲ ਜੋੜਨ ਲਈ ਕਾਰਜਸ਼ੀਲ ਹਾਂ। ਤਾਂਕਿ ਸਮਾਜਿਕ, ਧਾਰਮਿਕ ਅਤੇ ਕਾਨੂੰਨੀ ਲੜਾਈ ਨੂੰ ਇੱਕ ਸਾਥ ਲੜਿਆ ਜਾ ਸਕੇ। ਰਿਹਾਈ ਮੋਰਚੇ ਦੇ ਜਨਰਲ ਸਕੱਤਰ ਗੁਰਦੀਪ ਸਿੰਘ ਮਿੰਟੂ ਨੇ ਦੱਸਿਆ ਕਿ ਅਸੀਂ ਹੁਣ ਅੰਤਿਮ ਅਰਦਾਸਾਂ ਮੌਕੇ ਭਾਈ ਹਵਾਰਾ ਵੱਲੋਂ ਭੇਜਿਆ ਸ਼ੋਕ ਸੰਦੇਸ਼ ਪੜ੍ਹਣ ਦੀ ਸ਼ੁਰੂਆਤ ਕੀਤੀ ਹੈ, ਤਾਂਕਿ ਲੋਕਾਂ ਦੀ ਬੰਦੀ ਸਿੰਘਾਂ ਬਾਰੇ ਜਾਣਕਾਰੀ ਲੈਣ ਪ੍ਰਤੀ ਉਤਸੁਕਤਾ ਪੈਦਾ ਹੋਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!