Wednesday, September 18, 2024
spot_img
spot_img
spot_img

ਦਰਬਾਰ ਸਾਹਿਬ ਵਿਖ਼ੇ ਲੰਗਰ ਤਿਆਰ ਕਰਦਿਆਂ ਦਾਲ ਦੇ ਕੜਾਹੇ ਵਿੱਚ ਡਿੱਗੇ ਸੇਵਾਦਾਰ ਬਲਬੀਰ ਸਿੰਘ ਨੇ ਦਮ ਤੋੜਿਆ, ਧਾਮੀ ਨੇ ਦੁੱਖ ਪ੍ਰਗਟ ਕੀਤਾ

ਯੈੱਸ ਪੰਜਾਬ
ਅੰਮ੍ਰਿਤਸਰ, 10 ਅਗਸਤ, 2024

ਬੀਤੇ ਦਿਨੀਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ, ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕਰਦਿਆਂ ਆਲੂਆਂ ਵਾਲੇ ਉੱਬਲਦੇ ਪਾਣੀ ਦੇ ਕੜਾਹੇ ਵਿੱਚ ਡਿੱਗਣ ਨਾਲ ਝੁਲਸੇ ਸ. ਬਲਬੀਰ ਸਿੰਘ ਵਾਸੀ ਧਾਰੀਵਾਲ ਗੁਰਦਾਸਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਬਲਬੀਰ ਸਿੰਘ ਪਿਛਲੇ ਲੰਮੇ ਸਮੇਂ ਤੋਂ ਹਫ਼ਤੇ ਵਿੱਚ ਦੋ ਵਾਰ ਸ੍ਰੀ ਹਰਿਮੰਦਰ ਸਾਹਿਬ ਆ ਕੇ ਲੰਗਰ ਵਿੱਚ ਸੇਵਾ ਕਰਦੇ ਸਨ, ਪਰ ਅਚਾਨਕ ਸੇਵਾ ਕਰਦਿਆਂ ਉਨ੍ਹਾਂ ਨਾਲ ਹਾਦਸਾ ਵਾਪਰ ਗਿਆ।

ਉਨ੍ਹਾਂ ਨੂੰ ਇਲਾਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਇਲਾਜ ਦੌਰਾਨ ਉਹ ਬੀਤੀ ਰਾਤ ਚਲਾਣਾ ਕਰ ਗਏ। ਐਡੋਵੋਕੇਟ ਧਾਮੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

ਅੱਜ ਨਾਮਾ – ਤੀਸ ਮਾਰ ਖ਼ਾਂ