Friday, January 27, 2023

ਵਾਹਿਗੁਰੂ

spot_img


ਦਿੱਲੀ ਏਅਰਪੋਰਟ ਲਈ ਸਰਕਾਰੀ ਵਾਲਵੋ ਬੱਸਾਂ ਚੱਲਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋਇਆ: ਲਾਲਜੀਤ ਸਿੰਘ ਭੁੱਲਰ

ਯੈੱਸ ਪੰਜਾਬ
ਚੰਡੀਗੜ੍ਹ/ਨੰਗਲ, 24 ਜਨਵਰੀ, 2023 –
ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਾਂਝੇ ਤੌਰ ‘ਤੇ ਨੰਗਲ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਲਈ ਸਰਕਾਰੀ ਵਾਲਵੋ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਗਈ। ਇਲਾਕੇ ਦੀ ਚਿਰੋਕਣੀ ਮੰਗ ਪੂਰੀ ਹੋਣ ਨਾਲ ਹੁਣ ਕੰਢੀ ਇਲਾਕੇ ਦੇ ਲੋਕ ਮਹਿਜ਼ 1130 ਰੁਪਏ ਕਿਰਾਏ ਵਿੱਚ ਦਿੱਲੀ ਹਵਾਈ ਅੱਡੇ ਤੱਕ ਸਫ਼ਰ ਤੈਅ ਕਰ ਸਕਣਗੇ।

ਪਨਬੱਸ ਦੀ ਨਵੀਂ ਵਾਲਵੋ ਬੱਸ ਨੂੰ ਹਰੀ ਝੰਡੀ ਵਿਖਾਉਣ ਉਪਰੰਤ ਆਪਣੇ ਸੰਬੋਧਨ ਵਿੱਚ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਸਰਕਾਰੀ ਵਾਲਵੋ ਬੱਸ ਸ਼ੁਰੂ ਹੋਣ ਨਾਲ ਨਿੱਜੀ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੀ ਮਨਮਰਜ਼ੀ ਨਾਲ 3000 ਤੋਂ 3500 ਰੁਪਏ ਤੱਕ ਕਿਰਾਇਆ ਵਸੂਲਣ ਵਾਲੀਆਂ ਇਨ੍ਹਾਂ ਨਿੱਜੀ ਕੰਪਨੀਆਂ ਵੱਲੋਂ ਕਿਰਾਇਆ ਘਟਾਉਣ ਦੇ ਬਾਵਜੂਦ ਲੋਕ ਸਰਕਾਰੀ ਵਾਲਵੋ ਬੱਸ ਸੇਵਾ ਨੂੰ ਤਰਜੀਹ ਦੇ ਰਹੇ ਹਨ ਜਿਸ ਨਾਲ ਸਰਕਾਰੀ ਬੱਸ ਸੇਵਾ ਨਿਰੰਤਰ ਮੁਨਾਫ਼ੇ ਵਿੱਚ ਜਾਣ ਲੱਗੀ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਸਾਲ ਜੂਨ ਮਹੀਨੇ ਦੌਰਾਨ ਵਾਲਵੋ ਬੱਸ ਸਰਵਿਸ ਸ਼ੁਰੂ ਕੀਤੀ ਗਈ ਸੀ ਜਿਸ ਦਾ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੇ ਖ਼ੂਬ ਲਾਹਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਚੱਲਦੀਆਂ ਇਨ੍ਹਾਂ ਬੱਸਾਂ ਵਿੱਚ ਹੁਣ ਤੱਕ 80,000 ਤੋਂ ਵੱਧ ਯਾਤਰੀ ਸਫ਼ਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਅੰਕੜੇ ਇਸ ਸੇਵਾ ਦੀ ਸਫ਼ਲਤਾ ਨੂੰ ਸਾਬਤ ਕਰਦੇ ਹਨ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਇਸ ਸੇਵਾ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।

ਟਰਾਂਸਪੋਰਟ ਮੰਤਰੀ ਨੇ ਨੰਗਲ ਬੱਸ ਸਟੈਂਡ ਵਿਖੇ ਛੇਤੀ ਹੀ ਸ਼ਾਪਿੰਗ ਕੰਪਲੈਕਸ ਬਣਾਉਣ ਦਾ ਐਲਾਨ ਵੀ ਕੀਤਾ।

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਦਿੱਤੇ ਇਸ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹੁਤੇ ਲੋਕ ਅਰਬ ਦੇਸ਼ਾਂ ਵਿੱਚ ਹੋਣ ਕਾਰਨ ਉਨ੍ਹਾਂ ਨੂੰ ਮਹਿੰਗੀਆਂ ਗੱਡੀਆਂ ਕਿਰਾਏ ਉਤੇ ਲੈ ਕੇ ਏਅਰਪੋਰਟ ਜਾਣਾ ਪੈਂਦਾ ਹੈ, ਇਸ ਲਈ ਇਹ ਬੱਸ ਸੇਵਾ ਇਲਾਕੇ ਦੇ ਲੋਕਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਵੇਗੀ।

ਉਨ੍ਹਾਂ ਕਿਹਾ ਕਿ 6 ਮਹੀਨੇ ਦੇ ਸਮੇਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਹਲਕੇ ਦੇ ਸਾਰੇ ਸਕੂਲ ਅਪਗ੍ਰੇਡ ਕੀਤੇ ਜਾਣਗੇ। ਨੰਗਲ ਵਿਖੇ ਸਕੂਲ ਆਫ ਐਮੀਨੈਂਸ ਦਾ ਨਾਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੇ ਨਾਂ ਉੱਤੇ ਰੱਖਿਆ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਕੀਰਤਪੁਰ ਸਾਹਿਬ ਵਿਖੇ ਸਕੂਲ ਦਾ ਨਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਨਾਂ ਉੱਤੇ ਰੱਖਿਆ ਜਾਵੇਗਾ।

ਸਿਰਫ਼ 1130 ਰੁਪਏ ਕਿਰਾਏ ਨਾਲ ਦਿੱਲੀ ਹਵਾਈ ਅੱਡੇ ਤੱਕ ਸਫ਼ਰ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਟਰਮੀਨਲ-3 ਤੱਕ ਲੋਕ ਸਿਰਫ਼ 1130 ਰੁਪਏ ਕਿਰਾਏ ਨਾਲ ਵਾਲਵੋ ਬੱਸ ਵਿੱਚ ਸਫ਼ਰ ਕਰ ਸਕਣਗੇ। ਬੱਸ ਰੋਜ਼ਾਨਾ ਦੁਪਹਿਰ 1:30 ਵਜੇ ਨੰਗਲ ਬੱਸ ਸਟੈਂਡ ਤੋਂ ਚੱਲੇਗੀ, 1.50 ਵਜੇ ਸ੍ਰੀ ਅਨੰਦਪੁਰ ਸਾਹਿਬ ਅਤੇ 2.50 ਵਜੇ ਰੂਪਨਗਰ ਪੁੱਜੇਗੀ ਜਦਕਿ ਬੱਸ ਸਟੈਂਡ ਸੈਕਟਰ-17 ਚੰਡੀਗੜ੍ਹ ਤੋਂ ਸ਼ਾਮ 4.35 ਵਜੇ ਦਿੱਲੀ ਹਵਾਈ ਅੱਡੇ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਬੱਸ ਰਾਤ 11:40 ਵਜੇ ਏਅਰਪੋਰਟ ਦੇ ਪਬਲਿਕ ਟਰਾਂਸਪੋਰਟ ਸੈਂਟਰ ਤੋਂ ਚੱਲੇਗੀ ਅਤੇ ਆਈ.ਐਸ.ਬੀ.ਟੀ. ਦਿੱਲੀ ਤੋਂ ਰਾਤ 12:50 ਵਜੇ ਨੰਗਲ ਲਈ ਰਵਾਨਾ ਹੋਵੇਗੀ।

ਉਨ੍ਹਾਂ ਦੱਸਿਆ ਕਿ ਨੰਗਲ ਤੋਂ ਦਿੱਲੀ ਏਅਰਪੋਰਟ (ਟਰਮੀਨਲ-3) ਦਾ ਕਿਰਾਇਆ 1130 ਰੁਪਏ, ਸ੍ਰੀ ਅਨੰਦਪੁਰ ਸਾਹਿਬ ਤੋਂ 1085 ਰੁਪਏ ਅਤੇ ਰੋਪੜ ਤੋਂ 970 ਰੁਪਏ ਜਦਕਿ ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਲਈ 820 ਰੁਪਏ ਕਿਰਾਇਆ ਹੋਵੇਗਾ।

ਨੰਗਲ ਬੱਸ ਅੱਡੇ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਬੱਸ ਸਟੈਂਡ ਨੰਗਲ ਤੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਾਂਗ ਆਲਾ-ਦੁਆਲਾ ਸਵੱਛ ਰੱਖਣ।

ਦੋਵੇਂ ਕੈਬਨਿਟ ਮੰਤਰੀਆਂ ਨੇ ਬੱਸ ਸਟੈਂਡ ਦੇ ਚੁਗਿਰਦੇ ਨੂੰ ਸਵੱਛ ਰੱਖਣ ਲਈ ਝਾੜੂ ਲਗਾਇਆ। ਉਨ੍ਹਾਂ ਨੰਗਲ ਬੱਸ ਸਟੈਂਡ ਨਾਲ ਖ਼ਾਲੀ ਪਏ ਸ਼ੈਡ ਦਾ ਮੁਆਇਨਾ ਕੀਤਾ ਅਤੇ ਨੰਗਲ ਬੱਸ ਸਟੈਂਡ ਦੇ ਵਿਕਾਸ ਲਈ ਅਧਿਕਾਰੀਆਂ ਨੂੰ ਯੋਜਨਾ ਤਿਆਰ ਕਰਨ ਲਈ ਕਿਹਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਮੁਸ਼ਕਿਲਾਂ ਬਾਰੇ ਜਾਣੂ ਕਰਵਾਉਣ ‘ਤੇ ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਦਿੱਤਾ ਕਿ ਟਰਾਂਸਪੋਰਟ ਵਿਭਾਗ ਨਾਲ ਸਬੰਧਿਤ ਮਸਲੇ ਤੁਰੰਤ ਹੱਲ ਕੀਤੇ ਜਾਣਗੇ।

ਇਸ ਮੌਕੇ ਡਾਇਰੈਕਟਰ ਟਰਾਂਸਪੋਰਟ ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ, ਐਸ.ਡੀ.ਐਮ. ਮਨੀਸ਼ਾ ਰਾਣਾ, ਡਿਪਟੀ ਡਾਇਰੈਕਟਰ ਪਰਨੀਤ ਸਿੰਘ ਮਿਨਹਾਸ, ਜਨਰਲ ਮੈਨੇਜਰ ਪਰਮਵੀਰ ਸਿੰਘ ਤੇ ਗੁਰਸੇਵਕ ਸਿੰਘ ਰਾਜਪਾਲ ਅਤੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ 26 ਜਨਵਰੀ, 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ...

ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ; ਸਮੇਂ ਦੀ ਲੋੜ ਅਨੁਸਾਰ ਨਿਰਧਾਰਤ ਕੀਤੀਆਂ ਜਾਣਗੀਆਂ ਬਜਟ ਤਰਜ਼ੀਹਾਂ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 25 ਜਨਵਰੀ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਉਣ ਵਾਲੇ ਬਜਟ ਨੂੰ ਲੈ ਕੇ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਹਾਕੀ ਮੁਕਾਬਲਿਆਂ ਦੌਰਾਨ ਦਰਜ ਕੀਤੀਆਂ ਜਿੱਤਾਂ

ਯੈੱਸ ਪੰਜਾਬ  ਅੰਮ੍ਰਿਤਸਰ, 24 ਜਨਵਰੀ, 2023 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ ਜਿੱਤਾਂ ਹਾਸਲ ਕਰਕੇ ਸਿੱਖ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ। ਹਾਲ ਹੀ ਵਿਚ...

ਦਿੱਲੀ ਗੁਰਦੁਆਰਾ ਕਮੇਟੀ ਨੇ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ ਨੂੰ ਸਤਵੇਂ ਸਥਾਨ ’ਤੇ ਕਰਨ ਦੇ ਮਾਮਲੇ ਵਿਚ ਅਮਿਤ ਸ਼ਾਹ ਤੋਂ ਦਖਲ ਮੰਗਿਆ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ, 2023 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਸੀ ਬੀ ਐਸ ਈ ਵੱਲੋਂ ਭਾਸ਼ਾ ਵਿਸ਼ੇ...

ਬੰਦੀ ਸਿੰਘਾਂ ਦੀ ਰਿਹਾਈ ਲਈ ਘਰ ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਕਮੇਟੀ: ਗੁਰਚਰਨ ਸਿੰਘ ਗਰੇਵਾਲ

ਯੈੱਸ ਪੰਜਾਬ ਅੰਮ੍ਰਿਤਸਰ, 23 ਜਨਵਰੀ, 2023: ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕ ਲਹਿਰ ਸਿਰਜਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਨੂੰ ਹੋਰ ਤੇਜ ਕਰਦਿਆਂ ਹੁਣ...

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ਨਾਲ ਪੰਜਾਬੀਆਂ ਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜਨਵਰੀ,2023-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...

ਮਨੋਰੰਜਨ

ਰੂਹਾਂ ਦੇ ਹਾਣੀਆਂ ਦੇ ਕਿਰਦਾਰ ਨਿਭਾਅ ਰਹੇ ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ  17 ਜਨਵਰੀ, 2023 - ਨਵੀਆਂ ਕਹਾਣੀਆਂ ਅਤੇ ਨਵੀਆਂ ਜੋੜੀਆਂ ਹਮੇਸ਼ਾਂ ਦਰਸ਼ਕਾਂ ਦੀ ਭਾਵਨਾ ਨੂੰ ਉਤਸ਼ਾਹਿਤ ਅਤੇ ਆਕਰਸ਼ਿਤ ਕਰਦੀਆਂ ਹਨ। ਇੱਕ ਨਵੀਂ ਆਨ-ਸਕਰੀਨ ਜੋੜੀ ਜਿਸਦੀ ਸਾਰੇ ਦਰਸ਼ਕ ਗੱਲ ਕਰ ਰਹੇ ਹਨ। ਨੀਰੂ ਬਾਜਵਾ ਅਤੇ ਸਤਿੰਦਰ...

ਪੰਜਾਬ ਦੀ ਛੁਪੀ ਸੰਗੀਤ ਪ੍ਰਤਿਭਾ ਅਤੇ ਉੱਭਰਦੇ ਸੰਗੀਤਕਾਰਾਂ ਦੀ ਭਾਲ ਲਈ ‘ਟੇਲੈਂਟ ਸ਼ੋਅ’ ‘ਜੇ.ਐਲ.ਪੀ.ਐਲ. ਗਾਉਂਦਾ ਪੰਜਾਬ’ ਲਾਂਚ ਕੀਤਾ

ਯੈੱਸ ਪੰਜਾਬ ਜਲੰਧਰ, 16 ਜਨਵਰੀ, 2023: ਜੇ.ਐਲ ਪ੍ਰੋਡਕਸ਼ਨਜ਼ ਦੇ ਡਾਇਰੈਕਟਰ ਮਹਿਤਾਬ ਚੌਹਾਨ ਅਤੇ ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਸ਼ਖਸੀਅਤ ਜਰਨੈਲ ਘੁਮਾਣ ਵਲੋਂ ਅਜ ਜਲੰਧਰ ਵਿਖੇ ਆਯੋਜਿਤ ਇਕ ਪ੍ਰੇਸ ਕਾਨਫਰੰਸ ਵਿਚ ਪੰਜਾਬ ਦੇ ਉੱਭਰਦੇ ਗਾਇਕਾਂ, ਗੀਤਕਾਰਾਂ ਅਤੇ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਆਪਣੀ ਫ਼ਿਲਮ ‘ਕਲੀ ਜੋਟਾ’ ਦੇ ਪ੍ਰਚਾਰ ਲਈ ਕਪਿਲ ਸ਼ਰਮਾ ਸ਼ੋਅ ਵਿੱਚ ਪੁੱਜੇ

ਯੈੱਸ ਪੰਜਾਬ  ਜਨਵਰੀ 16, 2023 - ਆਪਣੀ ਆਉਣ ਵਾਲੀ ਫਿਲਮ 'ਕਲੀ ਜੋਟਾ' ਨੂੰ ਦਰਸ਼ਕਾਂ ਦੇ ਦਿਲਾਂ ਤਕ ਪਹੁੰਚਾਉਣ ਲਈ ਫਿਲਮ ਦੇ ਨਿਰਦੇਸ਼ਕ ਵਿਜੈ ਕੁਮਾਰ ਅਰੋੜਾ ਦੇ ਨਾਲ ਕਲਾਕਾਰ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਮਸ਼ਹੂਰ ਕਾਮੇਡੀ ਸ਼ੋ...

ਡਾ: ਗੁਰਪ੍ਰੀਤ ਕੌਰ ਨੇ ਕੀਤਾ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਫ਼ਿਲਮਸਿਟੀ ਐਚ.ਐਲ.ਵੀ. ਸਟੂਡੀਓ ਦਾ ਉਦਘਾਟਨ

ਯੈੱਸ ਪੰਜਾਬ ਖਰੜ, 10 ਜਨਵਰੀ, 2023: ਪੰਜਾਬ ਵਿਚ ਫਿਲਮ ਨਿਰਮਾਤਾਵਾਂ ਨੂੰ ਆਪਣੀਆਂ ਫਿਲਮਾਂ ਅਤੇ ਸੰਗੀਤ ਵੀਡਿਓਜ਼ ਨੂੰ ਹੋਰ ਵੀ ਖੂਬਸੂਰਤ ਬਣਾਉਣ ਵਿੱਚ ਮਦਦ ਕਰਨ ਲਈ ਐਚ.ਐਲ.ਵੀ. ਸਟੂਡੀਓਜ਼ ਤੋਂ ਇੱਕ ਫਿਲਮ ਸਿਟੀ ਦਿੱਤੀ। ਉੱਭਰ ਰਹੇ ਯੂਥ ਆਈਕਨ,...

ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਮੀਕਾ ਗੱਬੀ ਦੀ ਫ਼ਿਲਮ ‘ਕਲੀ ਜੋਟਾ’ 3 ਫ਼ਰਵਰੀ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਜਾਰੀ

ਯੈੱਸ ਪੰਜਾਬ ਚੰਡੀਗੜ੍ਹ, 9 ਜਨਵਰੀ 2023: ਸਮਾਂ ਆ ਗਿਆ ਹੈ ਕਿ ਸਾਨੂੰ ਇੱਕ ਸ਼ਾਨਦਾਰ ਟ੍ਰੇਲਰ ਰਾਹੀਂ ਫਿਲਮ,"ਕੱਲੀ ਜੋਟਾ" ਦੀ ਇੱਕ ਝਲਕ ਦੇਖਣ ਦਾ ਮੌਕਾ ਮਿਲੇਗਾ, ਜਿਸ ਵਿੱਚ ਅਸੀਂ ਪਹਿਲੀ ਵਾਰ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ...
- Advertisement -spot_img

ਸੋਸ਼ਲ ਮੀਡੀਆ

52,362FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!