Monday, June 27, 2022

ਵਾਹਿਗੁਰੂ

spot_img



ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ
ਨਵੀਂ ਦਿੱਲੀ, 17 ਮਈ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬ ਗੰਜ ਸਾਹਿਬ ਨਵੀ ਦਿੱਲੀ ਵਿਖੇ ਕਰਵਾਇਆ ਗਿਆ।

ਇਸ ਸਮਾਗਮ ਵਿਚ ਪ੍ਰੋ ਮਨਜੀਤ ਸਿੰਘ , ਹਰਜਿੰਦਰ ਕੌਰ ਸਾਬਕਾ ਮੇਅਰ, ਡਾ.ਸੁਖਪ੍ਰੀਤ ਸਿੰਘ ਉਦੋਕੇ, ਡਾ. ਜਸਪਾਲ ਸਿੰਘ ਅਤੇ ਡਾ ਹਰਸ਼ਿੰਦਰ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ।

ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਾਨੂੰ ਜੀਵਨ ਵਿਚ ਅਜਿਹਾ ਕੰਮ ਕਰਨਾ ਚਾਹੀਦਾ ਹੈ ਜਿਸ ਨਾਲ ਹੋਰ ਲੋਕਾਂ ਦਾ ਜੀਵਨ ਪੱਧਰ ਉੱਚਾ ਹੋ ਸਕੇ। ਉਹਨਾਂ ਕਿਹਾ ਕਿ ਇਸ ਸਮਾਗਮ ਵਿਚ ਚੋਟੀ ਦੇ ਵਿਦਵਾਨ ਸ਼ਾਮਲ ਹੋਏ ਹਨ ਜਿਹਨੂੰ ਨੇ ਗਿਆਨ ਦਾ ਖ਼ਜ਼ਾਨਾ ਬੱਚਿਆਂ ਤੇ ਹੋਰਨਾਂ ਨਾਲ ਸਾਂਝਾ ਕੀਤਾ ਹੈ।

ਸਮਾਗਮ ਵਿਚ ਡਾ.ਸੁਖਪ੍ਰੀਤ ਸਿੰਘ ਉਦੋਕੇ, ਪ੍ਰੋ.ਮਨਜੀਤ ਸਿੰਘ ਅਤੇ ਹਰਜਿੰਦਰ ਕੌਰ ਚੰਡੀਗੜ੍ਹ ਵਾਲਿਆਂ ਨੇ ਸੰਗਤਾਂ ਨੂੰ ਗ੍ਰਹਿਸਥ ਜੀਵਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਕਿਸ ਤਰ੍ਹਾਂ ਬਚਿਆ ਜਾ ਸਕਦਾ, ਇਸ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।ਉਨ੍ਹਾਂ ਨੇ ਕਿਹਾ ਕਿ ਜੇ ਅਸੀਂ ਸਿੱਖ ਰਹਿਤ ਮਰਿਆਦਾ ਨੂੰ ਹੀ ਆਪਣੀ ਜ਼ਿੰਦਗੀ ਵਿਚ ਅਪਣਾ ਲਈਏ ਤਾਂ ਅਸੀਂ ਆਪਣੇ ਜੀਵਨ ਵਿਚ ਸਫ਼ਲ ਹੋਵਾਂਗੇ। ਸਾਡੀ ਸਾਰੀ ਭਟਕਣਾ ਖ਼ਤਮ ਹੋ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਡੇ ਉਪਰ ਜੋ ਬਖਸ਼ਿਸ਼ ਕੀਤੀ, ਉਹ ਸਾਡੀ ਸਮਝ ਤੋਂ ਬਾਹਰ ਹੈ। ਅਸੀਂ ਆਪਣੀ ਮਰਜ਼ੀ ਨਾਲ ਇਸ ਪਾਵਨ ਸੰਕਲਪ ਵਿਚ ਬਾਹਰੋਂ ਜਾਂ ਸਮਾਜ ਵਿੱਚੋਂ ਮਨੁੱਖਤਾ ਨੂੰ ਕਿਸ ਭਾਵ ਨਾਲ ਜੋੜ ਲਿਆ, ਇਹ ਵੀ ਅੱਜ ਸਾਡੇ ਸਾਹਮਣੇ ਇੱਕ ਸਮੱਸਿਆ ਦਾ ਕਾਰਨ ਹੈ, ਇਸ ਗੱਲ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਇਸ ਸਾਰੇ ਵਰਤਾਰੇ ਦਾ ਜਿੰਮੇਵਾਰ ਕੌਣ ਹੈ? ਗੁਰੂ ਪਾਤਸ਼ਾਹ ਦੀ ਬਖ਼ਸ਼ੀ ਹੋਈ ਵਿਚਾਰਧਾਰਾ ਜਾਂ ਸਿੱਖ ਗੁਰੂ ਪਾਤਸ਼ਾਹ ਦੀ ਬਖਸ਼ੀ ਵਿਚਾਰਧਾਰਾ ਨੂੰ ਛੱਡ ਕੇ ਅਸੀਂ ਸਮਾਜ ਵਿਚੋਂ ਬਹੁਤ ਸਾਰੀਆਂ ਮਨੌਤਾਂ ਨੂੰ ਇਸ ਵਿਚ ਸ਼ਾਮਲ ਕਰ ਲਿਆ।

ਬੀਬੀ ਹਰਜਿੰਦਰ ਕੌਰ ਨੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਤੇ ਕਿਹਾ ਆਪਣੇ ਮਾਤਾ ਪਿਤਾ ਦਾ ਆਗਿਆਕਾਰੀ ਬਣਨਾ ਹੈ। ਸਾਡੇ ਮਾਤਾ ਪਿਤਾ ਹਮੇਸ਼ਾ ਸਾਡਾ ਭਲਾ ਲੋਚਦੇ ਹਨ। ਇਸ ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਅੱਗੇ ਕਿਹਾ ਕਿ ਇਹ ਬਹੁਤ ਪ੍ਰੋਗਰਾਮ ਹੋਇਆ ਹੈ ਜੋ ਹਰ ਸਾਲ ਕਰਵਾਇਆ ਜਾਵੇਗਾ।

ਡਾ.ਜਸਪਾਲ ਸਿੰਘ, ਡਾ.ਹਰਸ਼ਿੰਦਰ ਕੌਰ ਪਟਿਆਲਾ ਅਤੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵਿਸ਼ੇਸ਼ ਤੌਰ ’ਤੇ ਹਾਜ਼ਰੀਆਂ ਭਰੀਆਂ।ਸਮਾਗਮ ਵਿਚ ਬੀਬੀ ਨਰਿੰਦਰ ਕੌਰ ਨੇ ਸਭ ਦਾ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ 4 ਹਜ਼ਾਰ ਵਿਦਿਆਰਥੀ 26 ਜੂਨ ਨੂੰ ਦੇਣਗੇ ਵਿਸ਼ੇਸ਼ ਪੇਸ਼ਕਾਰੀ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 23 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦਿੱਲੀ...

ਕਾਨਪੁਰ ਸਿੱਖ ਕਤਲੇਆਮ ਮਾਮਲੇ ’ਚ 5 ਹੋਰ ਗ੍ਰਿਫ਼ਤਾਰੀਆਂ, ਫ਼ੜੇ ਗਏ ਦੋਸ਼ੀਆਂ ਦੀ ਗਿਣਤੀ 11 ਹੋਈ

ਯੈੱਸ ਪੰਜਾਬ ਲਖ਼ਨਊ, 23 ਜੂਨ, 2022: ਉਂਤਰ ਪ੍ਰਦੇਸ਼ ਵਿੱਚ ਕਾਨਪੁਰ ਵਿਖ਼ੇ 1984 ਵਿੱਚ ਦਿੱਲੀ ਦੀ ਤਰਜ਼ ’ਤੇ ਹੋਏ ਸਿੱਖ ਕਤਲੇਆਮ ਦੇ 5 ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ...

ਈਕੋਸਿੱਖ ਸੰਸਥਾ ਲਾਏਗੀ ਅੰਮ੍ਰਿਤਸਰ ਵਿੱਚ 450 ਗੁਰੂ ਨਾਨਕ ਪਵਿੱਤਰ ਜੰਗਲ

ਯੈੱਸ ਪੰਜਾਬ ਸ੍ਰੀ ਅਮਿੰਤਸਰ ਸਾਹਿਬ, 23 ਜੂਨ, 2022: ਈਕੋਸਿੱਖ ਸੰਸਥਾ ਵਲੋ 2027 ਵਿੱਚ ਅਮ੍ਰਿੰਤਸਰ ਦੀ ਸਥਾਪਨਾ ਦੇ 450 ਸਾਲ ਮਨਾਉਂਦਿਆਂ ਸ਼ਹਿਰ ਦੇ ਵਾਤਾਵਰਣ ਸੰਕਟ ਨੂੰ ਦੂਰ ਕਰਨ ਲਈ ਪੰਜ ਸਾਲਾ ਮੁਹਿੰਮ...

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਮਨੋਰੰਜਨ

ਸਿੱਧੂ ਮੂਸੇਵਾਲਾ ਦਾ ਗ਼ੀਤ ‘ਐਸ.ਵਾਈ.ਐਲ’ ਯੂ-ਟਿਊਬ ਤੋਂ ਹਟਿਆ, ਸਰਕਾਰ ਦੀ ਸ਼ਿਕਾਇਤ ’ਤੇ ਹਟਾਇਆ ਗਿਆ ਗ਼ੀਤ

ਯੈੱਸ ਪੰਜਾਬ ਨਵੀਂ ਦਿੱਲੀ, 26 ਜੂਨ, 2022: ਬੀਤੀ 29 ਮਈ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਨਾਮਵਰ ਪੰਜਾਬੀ ਗਾਇਕ-ਰੈਪਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਬੀਤੇ ਦਿਨੀਂ ਉਸਦੀ ਮੌਤ ਤੋਂ...

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...
- Advertisement -spot_img

ਸੋਸ਼ਲ ਮੀਡੀਆ

20,372FansLike
51,896FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!