Saturday, May 21, 2022

ਵਾਹਿਗੁਰੂ

spot_img





ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁੜ ਕਰਵਾਈਆਂ ਜਾਣ, ਨਾਮਜ਼ਦਗੀ ਭਰਣ ਤੋਂ ਪਹਿਲਾਂ ਲਿਆ ਜਾਵੇ ਗੁਰਮੁਖ਼ੀ ਦਾ ਟੈਸਟ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ
ਦਿੱਲੀ, 15 ਜਨਵਰੀ, 2022 –
ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਦਿੱਲੀ ਕਮੇਟੀ ਦੇ ਸਾਰੇ 46 ਵਾਰਡਾਂ ਦੀਆਂ ਆਮ ਚੋਣਾਂ ਮੁੱੜ੍ਹ ਕਰਵਾਉਣ ਦੀ ਮੰਗ ਕੀਤੀ ਹੈ।

Inder Mohan Singh 1ਉਨ੍ਹਾਂ ਦਸਿਆ ਕਿ ਦਿੱਲੀ ਗੁਰੂਦੁਆਰਾ ਕਮੇਟੀ ਦੀਆਂ ਬੀਤੇ ਅਗਸਤ 2021 ‘ਚ ਹੋਈਆਂ ਆਮ ਚੋਣਾਂ ‘ਚ ਤਕਰੀਬਨ 37 ਫੀਸਦੀ ਸਿੱਖ ਵੋਟਰਾਂ ਨੇ ਸ਼ਿਰਕਤ ਕੀਤੀ ਸੀ ਜਿਸ ‘ਚ 1 ਜਨਵਰੀ 2021 ਨੂੰ 18 ਸਾਲ ਦੀ ਉਮਰ ਪ੍ਰਾਪਤ ਕਰ ਚੁੱਕੇ ਵੋਟਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ ਪਰੰਤੂ ਸਾਲ 2021 ਦੇ ਬੀਤ ਜਾਣ ਤੋਂ ਬਾਅਦ ਵੀ ਦਿੱਲੀ ਕਮੇਟੀ ਦੇ ਜਨਰਲ ਹਾਉਸ ਦਾ ਗਠਨ ਨਹੀ ਹੋ ਸਕਿਆ ਹੈ, ਇਥੋਂ ਤੱਕ ਕਿ ਨਵੇ ਚੁਣੇ ਮੈਂਬਰਾਂ ਨੂੰ ਹੁੱਣ ਤੱਕ ਸੰਹੁ ਵੀ ਨਹੀ ਚੁਕਵਾਈ ਗਈ ਹੈ।

ਉਨ੍ਹਾਂ ਕਿਹਾ ਕਿ ਜਦਕਿ ਕਮੇਟੀ ਦੇ ਜਨਰਲ ਹਾਉਸ ਦਾ ਗਠਨ ਹੁਣ ਸਾਲ 2022 ‘ਚ ਹੋਣਾਂ ਹੈ ਇਸ ਲਈ ਇਸ ਨਵੇਂ ਜਨਰਲ ਹਾਉਸ ਦੇ ਮੈਂਬਰਾਂ ਨੂੰ ਚੁੱਣਨ ਲਈ 1 ਜਨਵਰੀ 2022 ਨੂੰ 18 ਸਾਲ ਦੀ ਉਮਰ ਪ੍ਰਾਪਤ ਕਰ ਚੁੱਕੇ ਨੋਜਵਾਨਾਂ ਨੂੰ ਵੀ ਹਿੱਸਾ ਲੈਣ ਦੀ ਇਜਾਜਤ ਹੋਣੀ ਚਾਹੀਦੀ ਹੈ ।

ਸ. ਇੰਦਰ ਮੋਹਨ ਸਿੰਘ ਨੇ ਕਿਹਾ ਕਿ ਇਸ ਲਈ ਦਿੱਲੀ ਗੁਰਦੁਆਰਾ ਕਮੇਟੀ ਦੀ ਆਮ ਚੋਣਾਂ ਮੁੱੜ੍ਹ ਤੋਂ ਹੋਣੀਆਂ ਲਾਜਮੀ ਹਨ, ਜਿਸ ‘ਚ ਹਰ ਉਮੀਦਵਾਰ ਵਲੋਂ ਨਾਮਜਦਗੀ ਦਾਖਿਲ ਕਰਨ ਤੋਂ ਪਹਿਲਾਂ ਉਸ ਦਾ ਗੁਰਮੁਖੀ ਭਾਸ਼ਾ ਦਾ ਟੈਸਟ ਲਿਆ ਜਾਵੇ ‘ਤੇ ਕੇਵਲ ਉਸ ਟੈਸਟ ‘ਚ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਹੀ ਨਾਮਜਦਗੀ ਪੱਤਰ ਦਾਖਿਲ ਕਰਨ ਦੀ ਇਜਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਮੋਜੂਦਾ ਦਰਜਨਾਂ ਲੰਬਿਤ ਚੋਣ ਪਟੀਸ਼ਨਾਂ ਤੋਂ ਨਿਜਾਤ ਮਿਲ ਸਕਦੀ ਹੈ।

ਸ. ਇੰਦਰ ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਬੀਤੇ 5 ਮਹੀਨੇ ਤੋਂ ਸਰਕਾਰ ਵਲੋਂ ਦਿੱਲੀ ਕਮੇਟੀ ਦੀ ਕੋ-ਆਪਸ਼ਨ ਪ੍ਰਕਿਰਿਆਂ ਪੂਰੀ ਨਹੀ ਕੀਤੀ ਜਾ ਰਹੀ ਹੈ ਕਿਉਂਕਿ ਸਿੰਘ ਸਭਾ ਗੁਰਦੁਆਰਿਆਂ ਦੇ ਪਹਿਲੇ ਪ੍ਰਧਾਨ ਦੀ ਨਾਮਜਦਗੀ ਦਾ ਵਿਵਾਦ ਦਿੱਲੀ ਹਾਈ ਕੋਰਟ ‘ਚ ਚੱਲ ਰਿਹਾ ਹੈ ਜਦਕਿ ਸਿੰਘ ਸਭਾ ਦੇ ਦੂਜੇ ਪ੍ਰਧਾਨ ਦੀ ਲਾਟਰੀ ਬੀਤੇ 5 ਜਨਵਰੀ 2022 ਨੂੰ ਕੱਢਣ ਤੋਂ ਉਪਰੰਤ ਮੁੱੜ੍ਹ ਵਿਵਾਦ ਹੋਣ ਕਾਰਨ ਹੁੱਣ ਤੱਕ ਸਰਕਾਰ ਵਲੋਂ ਇਸ ਸਬੰਧ ‘ਚ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਸਿੰਘ ਸਭਾ ਪ੍ਰਧਾਨ ਦੀ ਨਵੀ ਲਾਟਰੀ ਕੱਢਣ ਲਈ ਗੁਰਦੁਆਰਾ ਚੋਣ ਡਾਇਰੈਕਟਰ ਵਲੋਂ ਮੁੱੜ੍ਹ ਕੋ-ਆਪਸ਼ਨ ਦੀ ਮੀਟਿੰਗ ਸੱਦੇ ਜਾਣ ਦੀ ਪੂਰੀ ਸੰਭਾਵਨਾ ਹੈ, ਜਿਸ ਨਾਲ ਦਿੱਲੀ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ਨਿਕਟ ਭਵਿਖ ‘ਚ ਹੋਣ ਦੇ ਕੋਈ ਆਸਾਰ ਨਜਰ ਨਹੀ ਆਉਂਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼