Sunday, January 16, 2022

ਵਾਹਿਗੁਰੂ

spot_img
ਦਿੱਲੀ ਮੋਰਚਿਆਂ ਦਾ ਇੱਕ ਵਰ੍ਹਾ; ਬੀ ਕੇ ਯੂ (ਏਕਤਾ) ਉਗਰਾਹਾਂ ਵੱਲੋਂ ਟਿੱਕਰੀ ਬਾਰਡਰ ‘ਤੇ ਵਿਸ਼ਾਲ ਰੈਲੀ, ਬਾਕੀ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਯੈੱਸ ਪੰਜਾਬ
ਨਵੀਂ ਦਿੱਲੀ, 26 ਨਵੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਦਿੱਲੀ ਮੋਰਚਿਆਂ ਦਾ ਇੱਕ ਵਰ੍ਹਾ ਪੂਰਾ ਹੋਣ ਮੌਕੇ ਟਿਕਰੀ ਬਾਰਡਰ ‘ਤੇ ਪਕੌੜਾ ਚੌਕ ‘ਚ ਵਿਸ਼ਾਲ ਇਤਿਹਾਸਕ ਰੈਲੀ ਕੀਤੀ ਗਈ। ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਮਗਰੋਂ ਜੇਤੂ ਰੌੰਅ ਨਾਲ ਅੱਜ ਪੰਡਾਲ ‘ਚ ਪੁੱਜੇ ਪੰਜਾਬ, ਹਰਿਆਣੇ ਦੇ ਕਿਸਾਨਾਂ ਅਤੇ ਔਰਤਾਂ ਨੇ ਦੇਸ਼ ਦੇ ਕਿਸਾਨਾਂ ਤੇ ਸੰਘਰਸ਼ ਦੇ ਹਮਾਇਤੀ ਹਿੱਸਿਆਂ ਦੀ ਇਸ ਵੱਡੀ ਜਿੱਤ ਦਾ ਜਸ਼ਨ ਮਨਾਉਂਦਿਆਂ ਸਭਨਾਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਅੱਜ ਦਾ ਇਹ ਵਿਸ਼ਾਲ ਇਕੱਠ ਜੇਤੂ ਜਸ਼ਨਾਂ ਦੇ ਨਾਲ ਨਾਲ ਬਾਕੀ ਮੰਗਾਂ ਦੀ ਪ੍ਰਾਪਤੀ ਖਾਤਰ ਸੰਘਰਸ਼ ‘ਚ ਡਟਣ ਦਾ ਅਹਿਦ ਵੀ ਹੋ ਨਿਬੜਿਆ।

ਸਮਾਗਮ ਦੀ ਸ਼ੁਰੂਆਤ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਰਧਾਂਜਲੀ ਦੇਣ ਨਾਲ ਹੋਈ। ਜਥੇਬੰਦੀ ਦੀ ਸੂਬਾ ਕਮੇਟੀ ਨੇ ਪੰਡਾਲ ‘ਚ ਸਥਾਪਤ ਕੀਤੀ ਸਮਾਰਕ ਕੋਲ ਖਡ਼੍ਹੇ ਹੋ ਕੇ ਅਤੇ ਸਾਰੇ ਪੰਡਾਲ ਨੇ ਖੜ੍ਹੇ ਹੋ ਕੇ ਸਹੀਦਾਂ ਦੀ ਯਾਦ ‘ਚ ਵੱਡੇ ਤਰਾਨੇ ਨਾਲ਼ ਸ਼ਰਧਾਂਜਲੀ ਦਿੱਤੀ। ਸੰਤ ਰਾਮ ਉਦਾਸੀ ਦੇ ਗੀਤ “ਚਡ਼੍ਹਨ ਵਾਲਿਓ ਹੱਕਾਂ ਦੀ ਭੇਂਟ ਉੱਤੇ” ਰਾਹੀਂ ਸਾਰੇ ਲੋਕਾਂ ਨੇ ਸਾਂਝੇ ਤੌਰ ਤੇ ਸਿਜਦਾ ਕੀਤਾ।

ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਹੁੰਦਿਆਂ ਬੀਕੇਯੂ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕਰਨਾ ਵੱਡੀ ਇਤਿਹਾਸਕ ਜਿੱਤ ਹੈ। ਇਹ ਜਿੱਤ ਦੇਸ਼ ਭਰ ਦੇ ਕਿਸਾਨਾਂ ਦੇ ਏਕੇ ਦੇ ਜ਼ੋਰ ਹਾਸਲ ਕੀਤੀ ਗਈ ਹੈ ਪਰ ਸਰਕਾਰ ਅਜੇ ਵੀ ਐਮਐਸਪੀ ਤੇ ਸਰਕਾਰੀ ਖ਼ਰੀਦ ਸਮੇਤ ਬਾਕੀ ਸੰਘਰਸ਼ ਮੰਗਾਂ ‘ਤੇ ਚੁੱਪ ਵੱਟੀ ਬੈਠੀ ਹੈ।

ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਪਾਰਲੀਮੈਂਟ ‘ਚ ਕਿਸਾਨਾਂ ਦੀ ਤਸੱਲੀ ਅਨੁਸਾਰ ਰੱਦ ਹੋਣ ਮਗਰੋਂ ਤੇ ਬਾਕੀ ਮੁੱਦਿਆਂ ਦੇ ਹੱਲ ਮਗਰੋਂ ਹੀ ਸੰਘਰਸ਼ ਦੇ ਬਾਰੇ ਫੈਸਲਾ ਕੀਤਾ ਜਾਵੇਗਾ। ਉਦੋਂ ਤੱਕ ਕਿਸਾਨ ਦਿੱਲੀ ਦੇ ਮੋਰਚਿਆਂ ‘ਤੇ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਰਾਹੀਂ ਸਾਕਾਰ ਹੋਈ ਦੇਸ਼ ਭਰ ਦੇ ਕਿਸਾਨਾਂ ਦੀ ਏਕਤਾ ਨੂੰ ਹੋਰ ਉਚੇਰੇ ਪੱਧਰਾਂ ‘ਤੇ ਲਿਜਾਣ ਦੀ ਜ਼ਰੂਰਤ ਹੈ ਤਾਂ ਕਿ ਖੇਤੀ ਸੰਕਟ ਦੇ ਕਿਸਾਨ ਪੱਖੀ ਹੱਲ ਲਈ ਮੁਲਕ ਪੱਧਰੀ ਵਿਸ਼ਾਲ ਕਿਸਾਨ ਲਹਿਰ ਉਸਾਰੀ ਜਾ ਸਕੇ।

ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਐਮਐਸਪੀ ‘ਤੇ ਸਰਕਾਰੀ ਖ਼ਰੀਦ ਅਤੇ ਜਨਤਕ ਵੰਡ ਪ੍ਰਣਾਲੀ ਦੇ ਮੁੱਦੇ ਇਸ ਕਰ ਕੇ ਹੱਲ ਨਹੀਂ ਹੋ ਰਹੇ ਕਿਉਂਕਿ ਭਾਰਤੀ ਹਾਕਮ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ‘ਤੇ ਫੁੱਲ ਚੜ੍ਹਾ ਰਹੇ ਹਨ। ਲਿਆਂਦੇ ਗਏ ਖੇਤੀ ਕਾਨੂੰਨ ਵੀ ਇਨ੍ਹਾਂ ਨੀਤੀਆਂ ਦਾ ਹੀ ਸਿੱਟਾ ਸਨ। ਇਸ ਲਈ ਵਿਸ਼ਵ ਵਪਾਰ ਸੰਸਥਾ ‘ਚੋਂ ਬਾਹਰ ਆਉਣ ਨਾਲ ਇਨ੍ਹਾਂ ਮੁੱਦਿਆਂ ਦਾ ਹੱਲ ਜੁੜਿਆ ਹੋਇਆ ਹੈ।

ਸ਼੍ਰੀ ਕੋਕਰੀ ਕਲਾਂ ਨੇ ਕਿਹਾ ਕਿ ਇਸ ਸੰਸਥਾ ਦੀ 29 ਨਵੰਬਰ ਤੋਂ 3 ਦਸੰਬਰ ਤੱਕ ਜਨੇਵਾ ‘ਚ ਹੋਣ ਵਾਲੀ ਮੀਟਿੰਗ ਮੌਕੇ ਜਥੇਬੰਦੀ ਵੱਲੋਂ ਆਵਾਜ਼ ਉਠਾਈ ਜਾਵੇਗੀ ਕਿ ਭਾਰਤੀ ਹਾਕਮ ਵਿਸ਼ਵ ਵਪਾਰ ਸੰਸਥਾ ‘ਚੋਂ ਬਾਹਰ ਆਉਣ। ਇਸ ਲਈ 29 ਤਰੀਕ ਨੂੰ ਦਿੱਲੀ ਮੋਰਚੇ ‘ਤੇ ਅਤੇ ਪੰਜਾਬ ਭਰ ਅੰਦਰ ਚੱਲ ਰਹੇ ਸਭਨਾਂ ਮੋਰਚਿਆਂ ‘ਤੇ ਵਿਸ਼ਵ ਵਪਾਰ ਸੰਸਥਾ ਦੇ ਪੁਤਲੇ ਫੂਕੇ ਜਾਣਗੇ।

ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਸ ਸੰਘਰਸ਼ ਨੇ ਦਿਖਾਇਆ ਹੈ ਕਿ ਕਿਸਾਨ ਸੰਘਰਸ਼ ਏਕੇ ਦੇ ਜ਼ੋਰ ‘ਤੇ ਆਪਣੀ ਪੁੱਗਤ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਸੂਬੇ ਦੇ ਕਿਸਾਨਾਂ ਦੀ ਏਕਤਾ ‘ਤੇ ਹਮਲਾ ਸਾਬਤ ਹੋ ਸਕਦੀਆਂ ਹਨ ਜੇਕਰ ਕਿਸਾਨਾਂ ਨੇ ਮੌਕਾਪ੍ਰਸਤ ਪਾਰਟੀਆਂ ਪ੍ਰਤੀ ਚੌਕਸੀ ਨਾ ਦਿਖਾਈ।

ਇਸ ਲਈ ਉਨ੍ਹਾਂ ਦੀ ਜਥੇਬੰਦੀ ਆਉਂਦੇ ਸਮੇਂ ‘ਚ ਲੋਕਾਂ ਨੂੰ ਚੋਣਾਂ ਦੌਰਾਨ ਆਪਣੀ ਏਕਤਾ ਕਾਇਮ ਰੱਖਣ ਅਤੇ ਆਪਣੇ ਅਹਿਮ ਤੇ ਬੁਨਿਆਦੀ ਮੁੱਦਿਆਂ ਨੂੰ ਉਭਾਰਨ ਦਾ ਸੱਦਾ ਦੇਵੇਗੀ ਤੇ ਲੋਕਾਂ ਨੂੰ ਅਜਿਹੀ ਪਰਖ ਕਸਵੱਟੀ ਦੇਵੇਗੀ ਜਿਸ ਦੇ ਆਧਾਰ ਤੇ ਉਹ ਪਾਰਟੀਆਂ ਅਤੇ ਸਿਆਸਤਦਾਨਾਂ ਦੇ ਲਾਰਿਆਂ, ਨਾਅਰਿਆਂ ਨੂੰ ਪਰਖ ਸਕਣ। ਵੋਟਾਂ ਤੋਂ ਭਲੇ ਦੀ ਆਸ ਛੱਡ ਕੇ ਸੰਘਰਸ਼ਾਂ ਦਾ ਰਸਤਾ ਬੁਲੰਦ ਕਰਨ ਦਾ ਨਾਅਰਾ ਉੱਚਾ ਕਰੇਗੀ।

ਜਥੇਬੰਦੀ ਦੇ ਔਰਤ ਵਿੰਗ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਇਸ ਸੰਘਰਸ਼ ਦੇ ਮਿਸਾਲੀ ਬਣਨ ਵਿਚ ਔਰਤਾਂ ਦੀ ਬਹੁਤ ਮੋਹਰੀ ਭੂਮਿਕਾ ਹੈ, ਔਰਤਾਂ ਨੇ ਮਰਦਾਂ ਦੇ ਬਰਾਬਰ ਇਸ ਸੰਘਰਸ਼ ਵਿੱਚ ਰੋਲ ਨਿਭਾਇਆ ਹੈ। ਅਗਲੇ ਵੱਡੇ ਸੰਘਰਸ਼ਾਂ ਲਈ ਇਸ ਭੂਮਿਕਾ ਨੂੰ ਹੋਰ ਉਗਾਸਾ ਦਿੱਤਾ ਜਾਣਾ ਚਾਹੀਦਾ ਹੈ।ਔਰਤਾਂ ਨੂੰ ਆਗੂਆਂ ਤੇ ਕਾਰਕੁੰਨਾਂ ਦੀਆਂ ਜ਼ਿੰਮੇਵਾਰੀਆਂ ਚੁੱਕਣ ਲਈ ਅੱਗੇ ਆਉਣਾ ਚਾਹੀਦਾ ਹੈ।

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਖੇਤ ਮਜ਼ਦੂਰਾਂ ਨੇ ਵੀ ਇਸ ਮੋਰਚੇ ਵਿੱਚ ਹਿੱਸਾ ਪਾਇਆ ਅਤੇ ਮਜ਼ਦੂਰ ਕਿਸਾਨ ਏਕਤਾ ਮਜ਼ਬੂਤ ਹੋਈ ਹੈ ।

ਪਲਸ ਮੰਚ ਦੇ ਸੂਬਾਈ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਾਹਿਤਕਾਰਾਂ/ ਕਲਾਕਾਰਾਂ ਨੇ ਹਮੇਸ਼ਾ ਦੀ ਤਰ੍ਹਾਂ ਸੰਘਰਸ਼ ਅੰਦਰ ਆਪਣੀ ਭੂਮਿਕਾ ਅਦਾ ਕੀਤੀ ਹੈ ਅਤੇ ਲੋਕ ਦੀ ਸੰਘਰਸ਼ਾਂ ਨਾਲ ਇਹ ਜੋਟੀ ਮਜਬੂਤ ਹੋਈ ਹੈ।

ਇਸ ਮੌਕੇ ਮਨੁੱਖੀ ਹੱਕਾਂ ਦੀ ਉੱਘੀ ਕਾਰਕੁੰਨ ਡਾਕਟਰ ਨਵਸ਼ਰਨ, ਗੌਹਰ ਰਜ਼ਾ, ਸ਼ਬਨਮ ਹਾਸ਼ਮੀ, ਨੰਦਨੀ ਸੁੰਦਰ, ਸੰਤੂ ਦਾਸ ਵੈਸਟ ਬੰਗਾਲ, ਹਰਿਆਣਾ ਤੋਂ ਮਹਿਲਾ ਕਿਸਾਨ ਆਗੂ ਸੁਸ਼ੀਲਾ, ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਹਮੀਰ ਸਿੰਘ , ਸੰਤੂ ਦਾਸ ਵੈਸਟ ਬੰਗਾਲ, ਹਰਿਆਣਾ ਤੋਂ ਮਹਿਲਾ ਕਿਸਾਨ ਆਗੂ ਸੁਸ਼ੀਲਾ, ਰਿੱਤੂ ਕੌਸ਼ਿਕ, ਰਾਜਸਥਾਨ ਕਵਿਤਾ ਸ੍ਰੀ ਵਾਸਤਵ, ਰਾਮਸ਼ਰਨ ਜੋਸ਼ੀ, ਪ੍ਰੋਫੈਸਰ ਅਰਜ਼ਮੰਦ ਆਰਾ, ਸੁਭਾਸ਼ ਅਲੀ,ਰਾਮਛੰਦ , ਅਧਿਆਪਕ ਆਗੂ ਸੁਖਵਿੰਦਰ ਸਿੰਘ ਸੁੱਖੀ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਕਹਾਣੀਕਾਰ ਅਤਰਜੀਤ ਸਿੰਘ, ਡਾ ਮਨਜਿੰਦਰ ਸਰਾਂ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਦਿੱਲੀ ਗੁਰਦੁਆਰਾ ਕਮੇਟੀ ’ਚ ਨਵਾਂ ਵਿਵਾਦ, ਡੇਰੇ ਦੇ ਪ੍ਰਧਾਨ ਦੀ ਸਿੰਘ ਸਭਾ ਪ੍ਰਧਾਨ ਵਜੋਂ ਨਾਮਜ਼ਦਗੀ ’ਤੇ ਉੱਠੇ ਸਵਾਲ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਨਵੀਂ ਦਿੱਲੀ, 12 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰੇ ਦੇ ਦੂਜੇ ਪ੍ਰਧਾਨ ਦੀ ਨਾਮਜਦਗੀ ਦਾ ਮਾਮਲਾ ਵੀ ਕਾਨੂੰਨੀ ਪੇਚਾਂ ‘ਚ ਉਲੱਝ ਗਿਆ ਹੈ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,474FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼