Sunday, May 26, 2024

ਵਾਹਿਗੁਰੂ

spot_img
spot_img

ਦਿੱਲੀ ਸਰਕਾਰ ਸਿੱਖ ਕਤਲੇਆਮ ਦੇ ਸਮੂਹ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਵੇ: ਜੀ.ਕੇ. – ‘ਜਾਗੋ’ ਪਾਰਟੀ ਨੇ ਕੇਜਰੀਵਾਲ ਨੂੰ ਲਿਖਿਆ ਪੱਤਰ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 22 ਮਾਰਚ, 2023:
ਜਾਗੋ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੰਬਰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਵਿੱਚ ਮਾਰੇ ਗਏ ਸਮੂਹ ਸਿੱਖਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਪੱਤਰ ਲਿਖਿਆ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਦਿੱਲੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਕਤਲੇਆਮ ਦੇ ਸਾਰੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀ ਦੇ ਦਾਅਵੇ ਨੂੰ ਪ੍ਰਾਪਤ ਕਰਨ ਲਈ ਤੁਰੰਤ ਵੈੱਬ ਪੋਰਟਲ ਮੁਹੱਈਆ ਕਰਵਾਇਆ ਜਾਵੇ।

ਕੇਜਰੀਵਾਲ ਨੂੰ ਲਿਖੇ ਪੱਤਰ ਵਿੱਚ ਜੀਕੇ ਨੇ ਦੱਸਿਆ ਹੈ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਦੌਰਾਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ 14 ਆਸ਼ਰਿਤਾਂ ਨੂੰ ਦਿੱਲੀ ਸਰਕਾਰ ਵੱਲੋਂ ਨੌਕਰੀਆਂ ਦੇਣ ਦੀ ਖ਼ਬਰ ਮੇਰੇ ਧਿਆਨ ਵਿੱਚ ਆਈ ਹੈ।

ਇਨ੍ਹਾਂ 14 ਪੀੜਤਾਂ ਨੂੰ 2006 ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੁਆਰਾ ਪੀੜਤਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਸੰਸਦ ਵਿੱਚ ਐਲਾਨੀ ਗਈ 1984 ਸਿੱਖ ਨਸਲਕੁਸ਼ੀ ਪੀੜਤਾਂ ਦੀ ਮੁੜ ਵਸੇਬਾ ਨੀਤੀ ਦੇ ਹਿੱਸੇ ਵਜੋਂ ਸਰਕਾਰੀ ਨੌਕਰੀਆਂ ਮਿਲਣੀਆਂ ਹਨ। ਇਸ ਮਾਮਲੇ ‘ਚ ਮੈਂ 2018 ਵਿਚ ਪਟੀਸ਼ਨਰ ਦੇ ਤੌਰ ‘ਤੇ ਦਿੱਲੀ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਕਿਉਂਕਿ ਦਿੱਲੀ ਸਰਕਾਰ ਇਸ ਮਾਮਲੇ ਨੂੰ ਲਗਾਤਾਰ ਲਟਕਾ ਰਹੀ ਸੀ। ਇਸ ਪਟੀਸ਼ਨ ਦਾ 2021 ਵਿਚ ਨਿਪਟਾਰਾ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਨੂੰ 1984 ਸਿੱਖ ਕਤਲੇਆਮ ਦੇ ਆਸ਼ਰਿਤਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਸੀ।

ਪਰ ਇਸ ਮਾਮਲੇ ਵਿਚ ਦੇਰੀ ਨੂੰ ਵੇਖ ਕੇ 20 ਦਸੰਬਰ 2021 ਨੂੰ ਦਿੱਲੀ ਸਰਕਾਰ ਦੇ ਮਾਲ ਵਿਭਾਗ ਦੇ ਡੀਸੀ, ਸ਼੍ਰੀ ਸੰਜੀਵ ਖੇਰਵਾਲ ਨੂੰ ਜਾਗੋ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦਾ ਸਾਂਝਾ ਵਫਦ ਮਿਲਿਆ ਸੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਸੀ ਕਿ ਨੌਕਰੀ ਪ੍ਰਕਿਰਿਆ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ। ਜਿਸ ਤੋਂ ਬਾਅਦ ਹੁਣ ਪਹਿਲੇ ਪੜਾਅ ਵਿੱਚ 14 ਆਸ਼ਰਿਤਾਂ ਨੂੰ ਨੌਕਰੀ ਮਿਲੀ ਹੈ।

ਜੀਕੇ ਨੇ ਕਿਹਾ ਕਿ ਨਾਨਾਵਤੀ ਕਮਿਸ਼ਨ ਦੇ ਸਰਕਾਰੀ ਅੰਕੜਿਆਂ ਅਨੁਸਾਰ ਇਸ ਕਤਲੇਆਮ ਦੌਰਾਨ ਦਿੱਲੀ ਵਿੱਚ 2733 ਸਿੱਖ ਮਾਰੇ ਗਏ ਸਨ। ਪਰ ਜੇਕਰ ਖਬਰਾਂ ਦੀ ਮੰਨੀਏ ਤਾਂ ਦਿੱਲੀ ਸਰਕਾਰ ਸਿਰਫ 76 ਆਸ਼ਰਿਤਾਂ ਨੂੰ ਹੀ ਨੌਕਰੀਆਂ ਦੇਣ ਦਾ ਕੰਮ ਕਰ ਰਹੀ ਹੈ, ਜਦਕਿ ਅਧਿਕਾਰਤ ਤੌਰ ‘ਤੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਪੈਦਾ ਹੋਣੀਆਂ ਚਾਹੀਦੀਆਂ ਸਨ।

ਇਸ ਲਈ 17 ਸਾਲਾਂ ਬਾਅਦ ਕੇਂਦਰ ਸਰਕਾਰ ਦੀ ਮੁੜ ਵਸੇਬੇ ਦੀ ਨੀਤੀ ਤਹਿਤ ਸਿੱਖ ਕਤਲੇਆਮ ਦੇ ਆਸ਼ਰਿਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਇਨ੍ਹਾਂ ਸਰਕਾਰੀ ਨੌਕਰੀਆਂ ਲਈ ਸਾਰੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ ਸ਼ਾਮਲ ਕੀਤਾ ਜਾਵੇ। ਇਸ ਲਈ ਦਿੱਲੀ ਸਰਕਾਰ ਵੱਲੋਂ ਸਿਰਫ਼ 76 ਲੋਕਾਂ ਨੂੰ ਨੌਕਰੀਆਂ ਦੇ ਕੇ ਰਸਮੀ ਕਾਰਵਾਈਆਂ ਪੂਰੀਆਂ ਕਰਨ ਦੀ ਬਜਾਏ ਸਿੱਖ ਕਤਲੇਆਮ ਦੇ ਸਾਰੇ ਪੀੜਤਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,098FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...