Tuesday, November 30, 2021

ਵਾਹਿਗੁਰੂ

spot_img
yes punjab english redirection

Lokan Da Channi

Channi 8

Bijli Bill

36000

Sada CM

Hunarmand

Mera Ghar

Kisan Karza

Markfed Sept to Nov

Innokids Green

ਦੇਸ਼ ਦੇ ਸਾਰੇ ਜ਼ਿਲ੍ਹਾ ਤੇ ਤਹਿਸੀਲ ਹੈਡ-ਕੁਆਟਰਾਂ ‘ਤੇ 26 ਅਕਤੂਬਰ ਨੂੰ ਕੀਤੇ ਜਾਣਗੇ ਰੋਸ ਪ੍ਰਦਰਸ਼ਨ: ਸੰਯੁਕਤ ਕਿਸਾਨ ਮੋਰਚਾ

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਸੂਬੇ ਭਰ ‘ਚ 100 ਤੋਂ ਵੱਧ ਥਾਵਾਂ ‘ਤੇ ਜਾਰੀ ਪੱਕੇ-ਧਰਨੇ ਅੱਜ 389ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ।

ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 26 ਅਕਤੂਬਰ ਨੂੰ ਦਿੱਲੀ ਮੋਰਚਿਆਂ ਦੇ 11 ਮਹੀਨੇ ਪੂਰੇ ਹੋ ਰਹੇ ਹਨ। ਇਸ ਦਿਨ ਲਈ ਸੰਯੁਕਤ ਕਿਸਾਨ ਮੋਰਚਾ ਨੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਹਨ। ਮੋਰਚੇ ਨੇ ਸੱਦਾ ਦਿੱਤਾ ਹੈ ਕਿ 26 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਸਾਰੇ ਜਿਲ੍ਹਾ ਤੇ ਤਹਿਸੀਲ ਹੈਡ-ਕੁਆਟਰਾਂ ਉੱਪਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਨ੍ਹਾਂ ਵਿੱਚ ਅਜੈ ਮਿਸ਼ਰਾ ਟੇਨੀ ਦੀ ਬਰਖਾਸਤਗੀ ਅਤੇ ਗ੍ਰਿਫਤਾਰੀ ਦੀ ਮੰਗ ਕੀਤੀ ਜਾਵੇਗਾ। ਖਰਾਬ ਮੌਸਮ, ਸੌਣੀ ਦੀ ਫਸਲ ਦੀ ਕਟਾਈ ਅਤੇ ਹਾੜ੍ਹੀ ਦੀ ਬਿਜਾਈ ਦੇ ਮੱਦੇਨਜ਼ਰ ਲਖਨਊ ਕਿਸਾਨ ਮਹਾਂਪੰਚਾਇਤ ਹੁਣ 26 ਅਕਤੂਬਰ ਦੀ ਬਜਾਏ 22 ਨਵੰਬਰ ਨੂੰ ਕੀਤੀ ਜਾਵੇਗੀ।

ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਲਖੀਮਪੁਰ-ਖੇੜੀ ਦੇ ਸ਼ਹੀਦਾਂ ਦੀ ਅਸਥੀ ਕਲਸ਼ ਯਾਤਰਾ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਹੁੰਚੀ। ਮਾਝਾ, ਮਾਲਵਾ ਅਤੇ ਦੋਆਬਾ ਤਿੰਨੋੰ ਖੇਤਰਾਂ ‘ਚ ਅਲੱਗ ਅਲੱਗ ਯਾਤਰਾਵਾਂ ਕੱਢੀਆਂ ਗਈਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੀਆਂ ਜਾਬਰ ਕਪਟੀ ਫਿਰਕੂ ਚਾਲਾਂ ਦਾ ਖਹਿੜਾ ਛੱਡ ਕੇ ਕਿਸਾਨਾਂ ਦੀਆ ਬਿਲਕੁਲ ਹੱਕੀ ਮੰਗਾਂ ਨੂੰ ਪ੍ਰਵਾਨ ਕਰੇ। ਜਿਨ੍ਹਾਂ ਵਿੱਚ ਤਿੰਨੇ ਕਾਲੇ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ ਤੇ ਪਰਾਲ਼ੀ ਆਰਡੀਨੈਂਸ ਰੱਦ ਕਰਨਾ, ਲਾਭਕਾਰੀ ਐਮ ਐਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਕਰਨਾ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਸਾਰੇ ਗਰੀਬਾਂ ਨੂੰ ਜਿਉਂਦੇ ਰਹਿਣ ਲਈ ਜ਼ਰੂਰੀ ਸਾਰੀਆਂ ਵਸਤਾਂ ਸਸਤੇ ਭਾਅ ਦੇਣ ਦੀ ਗਰੰਟੀ ਕਰਨਾ ਆਦਿ ਸ਼ਾਮਿਲ ਹਨ।

ਕਿਸਾਨ ਮੋਰਚੇ ਦੇ ਆਗੂਆਂ ਨੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਸਾਮਰਾਜੀ ਕਾਰਪੋਰੇਟਾਂ ਦੀ ਚੌਕੀਦਾਰੀ ਕਰ ਰਹੀ ਮੋਦੀ ਹਕੂਮਤ ਦੀਆਂ ਜਾਬਰ ਤੇ ਫਿਰਕੂ ਸਾਜ਼ਿਸ਼ੀ ਚਾਲਾਂ ਨੂੰ ਪਹਿਲਾਂ ਵਾਂਗ ਮਿੱਟੀ ‘ਚ ਰੋਲ਼ਦਿਆਂ ਕਾਲ਼ੇ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਘੋਲ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕੀਤਾ ਜਾਵੇ।

ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਅੱਜ ਸ਼ਹੀਦ ਭਗਤ ਸਿੰਘ ਦੇ ਨਜਦੀਕੀ ਸਾਥੀ ਜੈਦੇਵ ਕਪੂਰ ਦਾ ਜਨਮ ਦਿਨ ਸੀ। ਅੱਜ ਦੇ ਦਿਨ ਸੰਨ 1908 ਵਿੱਚ ਜਨਮੇ ਜੈਦੇਵ ਨੇ ਭਗਤ ਸਿੰਘ ਤੇ ਬੀ. ਕੇ.ਦੱਤ ਲਈ ਦਿੱਲੀ ਅਸੈਂਬਲੀ ਲਈ ਪਾਸ ਦਾ ਇੰਤਜ਼ਾਮ ਕੀਤਾ ਸੀ ਅਤੇ ਬੰਬ ਫਟਣ ਤੋਂ ਕੁੱਝ ਮਿੰਟ ਪਹਿਲਾਂ ਹੀ ਅਸੈਂਬਲੀ ਹਾਲ ‘ਚੋਂ ਬਾਹਰ ਆ ਗਏ ਸਨ। ਬੁਲਾਰਿਆਂ ਨੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਭਾਵਪੂਰਤ ਸਿਜਦਾ ਕੀਤਾ।

ਅੱਜ ਪੰਜਾਬ ਦਾ ਮੌਸਮ ਨਾ-ਖੁਸ਼ਗਵਾਰ ਰਿਹਾ, ਪਰ ਧਰਨਾਕਾਰੀਆਂ ਦੇ ਜੋਸ਼ ਵਿੱਚ ਕੋਈ ਕਮੀ ਨਹੀਂ ਆਈ। ਵਿਸ਼ੇਸ਼ ਗੱਲ ਇਹ ਰਹੀ ਕਿ ਧਰਨਾਕਾਰੀਆਂ ਵਿੱਚ ਵੱਡੀ ਗਿਣਤੀ ਵਿੱਚ ਉਹੀ ਕਿਸਾਨ ਮਰਦ ਔਰਤਾਂ ਸ਼ਾਮਲ ਸਨ, ਜੋ ਲਖੀਮਪੁਰ ਦੇ ਸ਼ਹੀਦਾਂ ਦੇ ਅਸਥੀ ਕਲਸ਼ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ‘ਤੇ ਪਹੁੰਚੇ ਹੋਏ ਸਨ, ਜੋ ਦੁਬਾਰਾ ਤੋਂ ਫਿਰ ਇਸ ਸੰਘਰਸ਼ੀ ਅਖਾੜੇ ਵਿੱਚ ਹਾਜ਼ਰ ਸਨ।

ਬੁਲਾਰਿਆਂ ਨੇ ਅੱਜ ਫਿਰ ਡੀਏਪੀ ਖਾਦ ਦੀ ਕਿੱਲਤ ਬਾਰੇ ਚਰਚਾ ਕੀਤੀ ਜੋ ਦਿਨ-ਬਦਿਨ ਬਦ ਤੋਂ ਬਦਤਰ ਹੋ ਰਹੀ ਹੈ। ਪਰਾਈਵੇਟ ਡੀਲਰ ਹਾਲਤ ਦਾ ਨਜਾਇਜ਼ ਉਠਾ ਰਹੇ ਹਨ ਅਤੇ ਖਰੀਦਦਾਰਾਂ ਨੂੰ ਖਾਦ ਦੇ ਨਾਲ ਹੋਰ ਬੇਲੋੜੀਆਂ ਵਸਤਾਂ ਖਰੀਦਣ ਲਈ ਮਜ਼ਬੂਰ ਕਰ ਰਹੇ ਹਨ। 1200 ਰੁਪਏ ਦੀ ਕੀਮਤ ਵਾਲੇ ਥੈਲੇ ਲਈ ਕਿਸਾਨਾਂ ਨੂੰ 1400 ਰੁਪਏ ਦੇਣੇ ਪੈ ਰਹੇ ਹਨ।

ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਧਰ ਖੇਤੀ ਮਾਹਰਾਂ ਨੇ ਡੀਏਪੀ ਖਾਦ ਦੇ ਉਲਟੇ ਸਿੱਧੇ ਬਦਲ ਸੁਝਾਉਣੇ ਸ਼ੁਰੂ ਕਰ ਦਿੱਤੇ ਹਨ। ਡੀਏਪੀ ਦੀ ਬਜਾਏ ਐਨਪੀਕੇ ਖਾਦ ਵਰਤਣ ਲਈ ਕਿਹਾ ਜਾ ਰਿਹਾ ਹੈ ਜਿਸ ਦੇ ਰੇਟ ਕੇਂਦਰ ਸਰਕਾਰ ਨੇ ਪਹਿਲਾਂ ਹੀ 1180 ਰੁਪਏ ਤੋਂ ਵਧਾ ਕੇ 1450 ਰੁਪਏ ਕਰ ਦਿੱਤੇ ਹਨ। ਆਗੂਆਂ ਨੇ ਜਿੱਥੇ ਸਰਕਾਰ ਨੂੰ ਕਿੱਲਤ ਦੂਰ ਕਰਨ ਲਈ ਤੁਰੰਤ ਕਦਮ ਉਠਾਉਣ ਲਈ ਕਿਹਾ ਉਥੇ ਦੂਸਰੀ ਤਰਫ਼ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਖਾਦ ਦੀ ਜ਼ਖੀਰੇਬਾਜੀ ਨਾ ਕਰਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਮਨਾਇਆ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ

ਯੈੱਸ ਪੰਜਾਬ ਅੰਮ੍ਰਿਤਸਰ, 28 ਨਵੰਬਰ, 2021: ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸਿੱਖ ਪੰਥ ਦੀਆਂ ਤਿੰਨ ਅਹਿਮ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਸ਼ਖ਼ਸੀਅਤਾਂ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਬਰਗਾੜੀ ਮੋਰਚਾ: 146ਵੇਂ ਜੱਥੇ ਦੇ 16 ਸਿੰਘਾਂ ਨੇ ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਦਿੱਤੀ ਗ੍ਰਿਫ਼ਤਾਰੀ

ਦੀਪਕ ਗਰਗ ਕੋਟਕਪੂਰਾ, 26 ਨਵੰਬਰ, 2021 - 2015 ਨੂੰ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਲੰਡਨ ’ਚ ਸਿੱਖ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਬੀਬੀ ਜਗੀਰ ਕੌਰ ਨੇ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 26 ਨਵੰਬਰ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਲੰਡਨ ਦੇ ਸਾਊਥਾਲ ਵਿਚ ਰਹਿਣ ਵਾਲੇ 16 ਸਾਲਾ ਸਿੱਖ ਨੌਜਵਾਨ ਅਸ਼ਮੀਤ ਸਿੰਘ ਦਾ ਕਤਲ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੰਗਣਾ ਰਣੌਤ ਦੇ ਖਿਲਾਫ਼ ਐਫ.ਆਈ.ਆਰ. ਦਰਜ, ਗ੍ਰਿਫ਼ਤਾਰੀ ਦੀ ਮੰਗ – ਸਿੱਖਾਂ ਖਿਲਾਫ਼ ਨਫ਼ਰਤੀ ਟਿੱਪਣੀਆਂ ਕਰਕੇ ਦਿੱਲੀ ਕਮੇਟੀ ਨੇ ਕੀਤੀ ਸੀ ਸ਼ਿਕਾਇਤ

ਯੈੱਸ ਪੰਜਾਬ ਨਵੀਂ ਦਿੱਲੀ, 23 ਨਵੰਬਰ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਵਿਵਾਗ੍ਰਸਤ ਕੰਗਣਾ ਰਣੌਤ ਦੇ ਖਿਲਾਫ ਫਿਰਕੂ ਨਫਰਤ ਫੈਲਾਉਣ ਦਾ ਕੇਸ ਮੁੰਬਈ ਦੇ ਖਾਰ ਪੁਲਿਸ ਥਾਣੇ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁੱਦੇ ਉੱਤੇ ਸਿੱਖ ਕੌਮ 28 ਨਵੰਬਰ ਨੂੰ ਬਰਗਾੜੀ ਦੇ ਇਕੱਠ ਵਿੱਚ ਪਹੁੰਚੇ: ਸਿਮਰਨਜੀਤ ਸਿੰਘ ਮਾਨ

ਯੈੱਸ ਪੰਜਾਬ ਫ਼ਤਹਿਗੜ੍ਹ ਸਾਹਿਬ, 23 ਨਵੰਬਰ , 2021 - "ਕਿਉਂਕਿ ਬਾਦਲ ਸਰਕਾਰ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ, ਬਰਗਾੜੀ,...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਯੋ ਯੋ ਹਨੀ ਸਿੰਘ ਅਤੇ ਹਿਮੇਸ਼ ਰੇਸ਼ਮੀਆ ਇਨਗਰੂਵਜ਼ ਮਿਊਜ਼ਿਕ ਗਰੁੱਪ ਦੇ ਅਧਿਕਾਰਤ ਕਲਾਕਾਰ ਬਣੇ

ਯੈੱਸ ਪੰਜਾਬ ਚੰਡੀਗੜ੍ਹ, 25 ਨਵੰਬਰ, 2021: ਇੰਗਰੂਵਜ਼ ਮਿਊਜ਼ਿਕ ਗਰੁੱਪ, ਸੰਗੀਤ ਵੰਡ, ਮਾਰਕੀਟਿੰਗ ਅਤੇ ਤਕਨਾਲੋਜੀ ਵਿੱਚ ਇੱਕ ਵਿਸ਼ਵ ਆਗੂ, ਨੇ ਹਿਮੇਸ਼ ਰੇਸ਼ਮੀਆ ਅਤੇ ਯੋ ਯੋ ਹਨੀ ਸਿੰਘ ਨੂੰ ਆਪਣੇ ਅਧਿਕਾਰਤ ਕਲਾਕਾਰਾਂ ਵਜੋਂ ਸਾਈਨ ਕੀਤਾ ਹੈ। ਇਹ ਸੌਦੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫ਼ਿਲਮ ‘ਵਾਰਨਿੰਗ’ ਪੰਜਾਬੀ ਫ਼ਿਲਮ ਜਗਤ ਦਾ ਨਵਾਂ ਮੀਲ ਪੱਥਰ

ਯੈੱਸ ਪੰਜਾਬ ਚੰਡੀਗੜ੍ਹ, 21 ਨਵੰਬਰ, 2021 ਹਜੇ ਤਕ ਸਿਰਫ ਇੱਕ ਹੀ ਦਿਨ ਹੋਇਆ ਹੈ ਤੇ ਫਿਲਮ ਨੇ ਧੂਮਾਂ ਮਚਾਹੀਆਂ ਹੋਈਆਂ ਨੇ ਅਤੇ ਦਰਸ਼ਕ ਆਪਣੀ ਖੁਸ਼ੀ ਨੂੰ ਸ਼ਬਦਾਂ ਵਿੱਚ ਬਿਆਨ ਕਰਨ ਤੋਂ ਅਸਮਰੱਥ ਹੁੰਦੇ ਨਜ਼ਰ ਆ ਰਹੇ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੰਜਾਬ ਦੇ ਕਿਸਾਨੀ ਜੀਵਨ ‘ਤੇ ਝਾਤ ਪਾਉਂਦੀ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਤੀਜਾ ਪੰਜਾਬ’

ਪੰਜਾਬੀ ਫਿਲਮੀ ਖੇਤਰ ‘ਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕਹੀ ਵੱਡੀ ਗੱਲ

ਕੋਟਕਪੂਰਾ, 19 ਨਵੰਬਰ, 2021 ( ਦੀਪਕ ਗਰਗ) ਪੀਐਮ ਮੋਦੀ ਵਲੋਂ ਖੇਤੀ ਕਾਨੂੰਨ ਰੱਦ ਕਰਣ ਦੇ ਐਲਾਨ ਤੋਂ ਬਾਅਦ ਅਭਿਨੇਤਾ ਸੋਨੂੰ ਸੂਦ ਨੇ ਟਵੀਟ ਕਰਕੇ ਕਿਹਾ, ''ਕਿਸਾਨ ਆਪਣੇ ਖੇਤਾਂ 'ਚ ਵਾਪਸ ਆਉਣਗੇ, ਦੇਸ਼ ਦੇ ਖੇਤ ਫਿਰ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਗਿੱਪੀ ਗਰੇਵਾਲ ਦੀ ਐਕਸ਼ਨ ਥ੍ਰਿਲਰ ਫ਼ਿਲਮ ‘ਵਾਰਨਿੰਗ’ 19 ਨਵੰਬਰ ਨੂੰ ਹੋਵੇਗੀ ਵੱਡੇ ਪਰਦੇ ’ਤੇ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਨਵੰਬਰ 17, 2021: ਗਿੱਪੀ ਗਰੇਵਾਲ ਦੀ ਝਲਕ ਸੁਰਖੀਆਂ ਬਟੋਰ ਰਹੀ ਹੈ ਕਿਉਂਕਿ ਵਾਰਨਿੰਗ ਨੇ ਪਹਿਲਾਂ ਹੀ ਦਰਸ਼ਕਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਹ ਫਿਲਮ 19 ਨਵੰਬਰ 2021 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ...
- Advertisement -spot_img

ਸੋਸ਼ਲ ਮੀਡੀਆ

20,370FansLike
51,216FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼