spot_img
Sunday, June 16, 2024

ਵਾਹਿਗੁਰੂ

spot_img
spot_img

ਦੋ ਮਹੀਨਿਆਂ ਤੋਂ ਸੰਗਰੂਰ ਵਿਖ਼ੇ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਅਧਿਆਪਕ ਮੁਨੀਸ਼ ਫ਼ਾਜ਼ਿਲਕਾ ਨੇ ਕਿਹਾ, ਰੁਜ਼ਗਾਰ ਲਈ ਆਖ਼ਰੀ ਦਮ ਤੱਕ ਸੰਘਰਸ਼ ਜਾਰੀ ਰੱਖਾਂਗਾ

- Advertisement -

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 20 ਅਕਤੂਬਰ, 2021:
ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੱਗਭਗ ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਚੜ੍ਹੇ ਹੋਏ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਮੁਨੀਸ਼ ਫਾਜਲਿਕਾ ਨੇ ਕਿਹਾ ਕਿ ਭਾਵੇਂ ਉਹ ਇਸ ਦੁਨੀਆਂ ਵਿੱਚ ਰਹੇ ਭਾਵੇਂ ਨਾ, ਪਰ ਰੁਜ਼ਗਾਰ ਪ੍ਰਾਪਤੀ ਦੀ ਲੜਾਈ ਆਖਰੀ ਸਾਹਾਂ ਤੱਕ ਲੜੇਗਾ।

ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਬਹੁਤ ਵੱਡਾ ਭੁਲੇਖਾ ਹੈ ਕਿ ਬੇਰੁਜ਼ਗਾਰ ਬਿਨਾਂ ਰੁਜ਼ਗਾਰ ਦੇ ਘਰਾਂ ਵਿੱਚ ਵੜ ਜਾਣਗੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਆਪਣੇ ਰੁਜ਼ਗਾਰ ਲਈ ਦ੍ਰਿੜ ਹਨ ਅਤੇ ਉਹ ਹਰ ਹਾਲਤ ਰੁਜ਼ਗਾਰ ਪ੍ਰਾਪਤ ਕਰਕੇ ਹੀ ਰਹਿਣਗੇ।

ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਅਕਤੂਬਰ ਦੀ ਪੈੱਨਲ ਮੀਟਿੰਗ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੰਜਾਬ ਅੰਦਰ ਹਰੇਕ ਜਨਤਕ ਸਮਾਗਮ ਵਿੱਚ ਵਿਰੋਧ ਕੀਤਾ ਜਾਵੇਗਾ, ਕਿਉਂਕਿ ਅਹੁਦੇ ਸੰਭਾਲਣ ਮਗਰੋਂ ਦੋਵੇਂ ਆਗੂ ਹੀ ਬੇਰੁਜ਼ਗਾਰਾਂ ਨੂੰ ਲਾਰੇ ਲਗਾ ਰਹੇ ਹਨ।

ਬੇਰੁਜ਼ਗਾਰਾਂ ਨੇ ਸੰਘਰਸ਼ ਦੀ ਜਿੱਤ ਅਤੇ ਮੁਨੀਸ਼ ਦੀ ਸਿਹਤਯਾਬੀ ਲਈ ਪੰਜਾਬ ਦੇ ਪਿੰਡਾਂ ਦੇ ਧਾਰਮਿਕ ਕੇਂਦਰਾਂ ਵਿੱਚ ਅਰਦਾਸਾਂ ਕਰਵਾਉਣ ਦਾ ਵੀ ਫ਼ੈਸਲਾ ਵੀ ਕੀਤਾ।

ਜ਼ਿਕਰਯੋਗ ਹੈ ਕਿ ਪਿਛਲੇ ਕਰੀਬ 2 ਮਹੀਨੇ ਤੋ ਮੁਨੀਸ਼ ਟੈਂਕੀ ਉੱਤੇ ਬੈਠਾ ਹੋਇਆ ਹੈ। ਦੂਜੇ ਪਾਸੇ ਬੇਰੁਜ਼ਗਾਰ ਕਈ ਵਾਰ ਨਵੇਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਵੀ ਕਰ ਚੁੱਕੇ ਹਨ।

ਇਸ ਮੌਕੇ ਗਗਨਦੀਪ ਕੌਰ, ਜਗਜੀਤ ਸਿੰਘ ਜੱਗੀ ਜੋਧਪੁਰ, ਕੁਲਵਿੰਦਰ ਸਿੰਘ ਨਾਭਾ, ਜਗਤਾਰ ਸਿੰਘ ਨਾਭਾ, ਕਰਮਜੀਤ ਕੌਰ ਸੰਗਰੂਰ, ਅਨੀਤਾ ਰਾਣੀ ਫਾਜਲਿਕਾ, ਰਜਨੀਤ ਕੌਰ ਫਾਜਲਿਕਾ, ਰੇਨੂੰ ਮਾਨਸਾ, ਬਲਜੀਤ ਕੌਰ ਮਾਨਸਾ, ਸੁਖਪਾਲ ਕੌਰ ਬਰਨਾਲਾ, ਹਰਦੀਪ ਕੌਰ ਬਰਨਾਲਾ, ਸਤਪਾਲ ਕੌਰ, ਪਿਰਤਪਲ ਕੌਰ, ਰਾਣੋ, ਕਰਮਜੀਤ ਕੌਰ ਨਾਗਰਾ, ਮਨਦੀਪ ਕੌਰ ਸਮਾਣਾ, ਸਰਬਜੀਤ ਕੌਰ ਬਹਾਦਰਪੁਰ, ਗੁਰਪ੍ਰੀਤ ਕੌਰ ਬਹਾਦਰਪੁਰ, ਗਗਨਦੀਪ ਕੌਰ, ਗੁਰਮੇਲ ਬਰਗਾੜੀ, ਮਿੰਟੂ ਕੋਠਾ ਗੁਰੂ ਅਤੇ ਅਵਤਾਰ ਹਰੀਗੜ੍ਹ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...