Saturday, May 21, 2022

ਵਾਹਿਗੁਰੂ

spot_img





ਧੋਖ਼ਾਧੜੀ: ਕੈਨੇਡਾ ਪੜ੍ਹਣ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ਼ ਖ਼ਤਰੇ ’ਚ, ਤਿੰਨ ਕਾਲਜਾਂ ਦੇ ਦੀਵਾਲੀਆ ਹੋਣ ਨਾਲ ਚਿੰਤਾ ਵਧੀ

ਮੌਂਟਰੀਅਲ, 23 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਕੈਨੇਡਾ ਦੇ ਸ਼ਹਿਰ ਮੌਂਟਰੀਅਲ ਦੇ ਤਿੰਨ ਕਾਲਜਾਂ ਨੇ ਦੀਵਾਲੀਆਪਣ (Bankruptcy) ਦਿਖਾਕੇ ਕੈਨੇਡਾ ਅਤੇ ਭਾਰਤ ਬੈਠੇ ਸੈਂਕੜੇ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਅਤੇ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ। ਮੌਂਟਰੀਅਲ ਦੇ ਤਿੰਨ ਕਾਲਜ ਐੱਮ-ਕਾਲਜ, ਸੀਡੀਈ ਅਤੇ ਸੀਸੀਐੱਸਕਿਊ ਦੇ ਮਾਲਕ ਨਵੀਨ ਅਤੇ ਕੈਰਲ ਨੇ ਪੰਜਾਬ-ਭਾਰਤ ਦੇ ਸੈਂਕੜੇ ਵਿਦਿਆਰਥੀਆਂ ਤੋਂ ਹਜ਼ਾਰਾਂ ਡਾਲਰ ਦੀ ਵਸੂਲੀ ਕੀਤੀ ਅਤੇ ਅਗਾਊਂ ਵਿਊਂਤਬੰਦੀ ਨਾਲ ਆਪਣੇ ਤਿੰਨੇ ਕਾਲਜਾਂ ਨੂੰ ਦੀਵਾਲੀਆ ਦਿਖਾਕੇ ਇਕ ਵੱਡੀ ਧੋਖਾਧੜੀ ਨੂੰ ਅੰਜ਼ਾਮ ਦਿੱਤਾ। ਕੈਰਲ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਨਵੀਨ ਧੋਖਾਧੜੀ ਕਰਕੇ ਫਰਾਰ ਹੈ।

ਨੌਜਵਾਨ ਆਗੂਆਂ ਵਰੁਣ ਖੰਨਾ, ਅਮੀਤੋਜ਼ ਸ਼ਾਹ, ਪਰਮ ਢਿੱਲੋਂ, ਜੋਤ ਘੁੰਮਣ, ਹਰਜਿੰਦਰ ਸਿੱਧੂ, ਪਰਮਿੰਦਰ ਪਾਂਗਲੀ ਨੇ ਇਸ ਧੋਖਾਧੜੀ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਅੱਜ ਲਸਾਲ ਦੇ ਮੈਕਸੀ ਪਲਾਜ਼ਾ ਵਿੱਚ ਵੱਧਵੀਂ ਮੀਟਿੰਗ ਕੀਤੀ। ਭਾਰੀ ਬਰਫਵਾਰੀ ਤੇ ਕੜਾਕੇ ਦੀ ਠੰਡ ਦੇ ਬਾਵਜੂਦ ਇਕ ਦਿਨ ਦੇ ਸੱਦੇ ਤੇ ਬੁਲਾਈ ਗਈ ਇਸ ਮੀਟਿੰਗ ਵਿੱਚ ਸੌ ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਸੰਬੰਧੀ ਵਰੁਣ ਖੰਨਾ ਨੇ ਦੱਸਿਆ ਕਿ ਵਿਦਿਆਰਥੀਆਂ ਤੋਂ ਮਿਲੀ ਜਾਣਕਾਰੀ ਮੁਤਾਬਕ ਧੋਖਾਧੜੀ ਕਰਕੇ ਤਿੰਨ ਕਾਲਜਾਂ ਦੇ ਬੰਦ ਹੋਣ ਨਾਲ ਕੈਨੇਡਾ ਅੰਦਰ ਰਹਿੰਦੇ 1500 ਦੇ ਕਰੀਬ ਵਿਦਿਆਰਥੀਆਂ ਦਾ ਭਵਿੱਖ ਦਾਅ ਉੱਤੇ ਲੱਗਾ ਹੋਇਆ ਹੈ। ਇਹਨਾਂ ਵਿੱਚੋਂ 30% ਵਿਦਿਆਰਥੀਆਂ ਦੀ ਹਾਲ ਹੀ ਵਿੱਚ ਪਹਿਲੇ ਸਮੈਸਟਰ ਦੀ ਪੜ੍ਹਾਈ ਸ਼ੁਰੂ ਹੋਈ ਸੀ ਅਤੇ 70% ਵਿਦਿਆਰਥੀਆਂ ਦੀ ਪੜ੍ਹਾਈ ਲੱਗਭੱਗ ਖਤਮ ਹੋਣ ਵਾਲੀ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ-ਭਾਰਤ ਵਿੱਚ ਬੈਠੇ ਵਿਦਿਆਰਥੀਆਂ ਕੋਲੋਂ ਲੱਗਭੱਗ 60 ਲੱਖ ਕੈਨੇਡੀਅਨ ਡਾਲਰ ਫੀਸਾਂ ਦੇ ਰੂਪ ਵਿੱਚ ਵਸੂਲਿਆ ਜਾ ਚੁੱਕਾ ਹੈ। ਕੈਨੇਡਾ ਤੋਂ ਬਾਹਰ ਇਹਨਾਂ ਵਿਦਿਆਰਥੀਆਂ ਦੀ ਗਿਣਤੀ ਲੱਗਭੱਗ 400 ਦੇ ਕਰੀਬ ਬਣਦੀ ਹੈ।

ਗਏਉਨ੍ਹਾਂ ਕਿਹਾ ਕਿ ਕਾਲਜ ਬੰਦ ਹੋਣ ਨਾਲ ਇਹਨਾਂ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋ ਰਹੇ ਹਨ ਅਤੇ ਉਹਨਾਂ ਦੇ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦੇ ਸੁਪਨੇ ਟੁੱਟ ਰਹੇ ਹਨ। ਇਸ ਤੋਂ ਇਲਾਵਾ ਇਹਨਾਂ ਵਿਦਿਆਰਥੀਆਂ ਦੀਆਂ ਲੱਖਾਂ ਡਾਲਰ ਫੀਸਾਂ ਫਿਲਹਾਲ ਡੁੱਬ ਚੁੱਕੀਆਂ ਹਨ। ਵਿਦਿਆਰਥੀਆਂ ਮੁਤਾਬਕ ਉਹਨਾਂ ਨੇ ਪੰਜਾਬ ਵਿੱਚ ਰਹਿਲ ਸਰਵਿਸ ਕੈਨੇਡਾ, ਕੈਨਮ ਸਰਵਿਸ ਸਮੇਤ ਕਈ ਹੋਰ ਏਜੰਟਾਂ ਰਾਹੀਂ ਵਿਦਿਆਰਥੀ ਵੀਜ਼ਾ ਲਈ ਅਪਲਾਈ ਕੀਤਾ ਸੀ।

ਇਸ ਵੱਡੀ ਧੋਖਾਧੜੀ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ। ਕਰੋਨਾ ਮਾਹਾਂਮਾਰੀ ਦੇ ਦੌਰ ਵਿੱਚ ਸੀਮਿਤ ਕੰਮ ਘੰਟੇ, ਘੱਟ ਉਜ਼ਰਤਾਂ, ਮਹਿੰਗੇ ਰਿਹਾਇਸ਼ੀ ਕਮਰੇ, ਮਹਿੰਗੀਆਂ ਫੀਸਾਂ ਅਤੇ ਅਨਿਸ਼ਚਿਤ ਭਵਿੱਖ ਕਾਰਨ ਹਾਲਤ ਹੋਰ ਵੀ ਵੱਧ ਮੁਸ਼ਕਲਾਂ ਭਰੀ ਹੈ। ਪੰਜਾਬ ਵਿੱਚ ਪਹਿਲਾਂ ਹੀ ਮਹਿੰਗਾਈ ਅਤੇ ਬੇਰੁਜਗਾਰੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੇ ਮੁਸ਼ਕਲ ਨਾਲ ਹਜ਼ਾਰਾਂ ਡਾਲਰ ਫੀਸਾਂ ਲਈ ਇਕੱਠੇ ਕੀਤੇ ਸਨ। ਅਜਿਹੀ ਹਾਲਤ ਵਿੱਚ ਇਸ ਧੋਖਾਧੜੀ ਨੇ ਉਹਨਾਂ ਉੱਪਰ ਮੁਸੀਬਤਾਂ ਦਾ ਪਹਾੜ ਸੁੱਟ ਦਿੱਤਾ।

ਅੱਜ ਦੀ ਮੀਟਿੰਗ ਵਿੱਚ ਧੋਖਾਧੜੀ ਦੇ ਸ਼ਿਕਾਰ ਤਿੰਨਾਂ ਕਾਲਜਾਂ ਦੇ ਵਿਦਿਆਰਥੀਆਂ ਦੇ ਹੱਕਾਂ ਲਈ 13 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਇਹ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸ਼ੋਸ਼ਲ ਮੀਡੀਆਂ ਪਲੇਟਫਾਰਮਾਂ ਉੱਤੇ ‘ਮੌਂਟਰੀਅਲ ਯੂਥ-ਸਟੂਡੈਂਟ ਆਰਗੇਨਾਈਜੇਸ਼ਨ’ ਨਾਮ ਹੇਠ ਆਪਣਾ ਪ੍ਰੋਗਰਾਮ ਦੇਵੇਗੀ।

ਇਸ ਮੀਟਿੰਗ ਵਿੱਚ ਆਖਰੀ ਸਮੈਸਟਰ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੀ ਪੜ੍ਹਾਈ ਪੂਰੀ ਕਰਵਾਉਣ, ਪਹਿਲੇ ਸਮੈਸਟਰ ਵਾਲੇ ਵਿਦਿਆਰਥੀਆਂ ਨੂੰ ਅਗਾਂਊ ਉਗਰਾਹੀ ਫੀਸ ਉੱਤੇ ਕਿਸੇ ਹੋਰ ਕਾਲਜਾਂ ਵਿੱਚ ਐਡਜਸਟ ਕਰਨ, ਕੈਨੇਡਾ ਤੋਂ ਬਾਹਰ ਬੈਠੇ ਵਿਦਿਆਰਥੀਆਂ ਦੀ ਫੀਸ ਵਾਪਸ ਕਰਨ, ਭਾਰਤੀ ਰਾਜਦੂਤ ਨੂੰ ਇਸ ਮਾਮਲੇ ਵਿੱਚ ਦਖਲ ਦੇ ਕੇ ਪਹਿਲ ਦੇ ਅਧਾਰ ਤੇ ਹੱਲ ਕਰਨ, ਧੋਖਾਧੜੀ ਕਰਨ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਆਦਿ ਮੰਗਾਂ ਉੱਤੇ ਸੰਘਰਸ਼ ਕਰਨ ਦੀ ਵਿਉਂਤਬੰਦੀ ਬਣਾਈ ਗਈ।

ਇਸ ਮੀਟਿੰਗ ਵਿੱਚ ਕੈਨੇਡਾ ਅਤੇ ਪੰਜਾਬ-ਭਾਰਤ ਦੇ ਵਿਦਿਆਰਥੀਆਂ ਤੇ ਇਨਸਾਫਪਸੰਦ ਲੋਕਾਂ ਨੂੰ ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮੌਂਟਰੀਅਲ ਅਤੇ ਬਰੈਂਪਟਨ ਸ਼ਹਿਰ ਵਿੱਚ ਵਿਸ਼ਾਲ ਵਿਦਿਆਰਥੀ ਲਾਮਬੰਦੀ ਕੀਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਅਦਾਰਿਆਂ ਦੇ ਸਟਾਫ ਦੀ ਬਕਾਇਆ ਤਨਖ਼ਾਹ ਲਈ ਕਰੀਬ 25 ਕਰੋੜ ਦੀ ਰਾਸ਼ੀ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਸਟਾਫ ਦੀਆਂ ਬਕਾਇਆ ਤਨਖ਼ਾਹਾਂ ਦੀ 25 ਕਰੋੜ ਦੇ ਕਰੀਬ ਰਾਸ਼ੀ ਜਾਰੀ ਕੀਤੀ ਗਈ...

ਝਾਰਖੰਡ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ ਦਸਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 18 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ...

ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 18 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ...

ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ਵਿਚ ਸ਼ਾਮਲ ਕਰਨ ‘ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ...

ਦਿੱਲੀ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਟਕਸਾਲ ਵਲੋਂ ‘ਸਾਚੈ ਮੇਲਿ ਮਿਲਾਏ’ ਗੁਰਮਤਿ ਸਮਾਗਮ

ਯੈੱਸ ਪੰਜਾਬ ਨਵੀਂ ਦਿੱਲੀ, 17 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਟਕਸਾਲ ਵਲੋਂ ਸਾਚੈ ਮੇਲਿ ਮਿਲਾਏ ਗੁਰਮਤਿ ਸਮਾਗਮ ਭਾਈ ਲੱਖੀਸ਼ਾਹ ਵਣਜਾਰਾ ਹਾਲ ਗੁਰਦੁਆਰਾ...

ਬਠਿੰਡਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 17 ਮਈ, 2022: ਬਠਿੰਡਾ ’ਚ ਮੁਲਤਾਨੀਆ ਰੋਡ ਸਥਿਤ ਇਕ ਟਾਵਰ ਤੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਦੇ ਅੰਗ ਸੁੱਟ ਕੇ ਬੇਅਦਬੀ ਕਰਨ ਦਾ ਸ਼੍ਰੋਮਣੀ ਕਮੇਟੀ ਦੇ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,934FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼