Sunday, June 13, 2021










ਨਸ਼ਿਆਂ ਵਿਰੁੱਧ ਮੁਹਿੰਮ: ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪੁਲਿਸ ਮੁਖ਼ੀਆਂ ਨੂੰ ਡਰੱਗ ਹੌਟਸਪੌਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਆਦੇਸ਼

ਯੈੱਸ ਪੰਜਾਬ
ਚੰਡੀਗੜ੍ਹ, 16 ਮਈ, 2021:
ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ਼, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ, ਡੀ ਜੀ ਪੀ ਨੇ ਕਿਹਾ, “ਆਪਣੇ ਸਬੰਧਤ ਖੇਤਰਾਂ ਵਿੱਚ ਸਾਰੇ ਨਾਮੀ ਨਸ਼ਾ ਤਸਕਰਾਂ ਅਤੇ ਨਸ਼ਿਆਂ ਦੀ ਤਸਕਰੀ ਲਈ ਹਾਟਸਪਾਟਜ਼ ਦੀ ਪਛਾਣ ਕਰੋ ਅਤੇ ਨਸ਼ਾ ਵੇਚਣ / ਤਸਕਰੀ ਕਰਨ ਵਾਲੇ ਸਾਰੇ ਅਪਰਾਧੀਆਂ ਨੂੰ ਜਲਦ ਤੋਂ ਜਲਦ ਕਾਬੂ ਕਰੋ।’’

ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਨਾ ਬਰਦਾਸ਼ਤਕਰਨ ਯੋਗ ਵਤੀਰੇ ਤਹਿਤ, ਹਰੇਕ ਪੁਲਿਸ ਕਮਿਸ਼ਨਰ (ਸੀ ਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਨੂੰ ਚਾਹੀਦਾ ਹੈ ਕਿ ਉਹ ਆਪਣੇ ਸਬੰਧਤ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਵਿਕਰੀ ਰੋਕਣਾ ਯਕੀਨੀ ਬਣਾਉਣ।

ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਜੇਲ੍ਹਾਂ-ਨਸ਼ਿਆਂ ਦਾ ਗੱਠਜੋੜ ਤੋੜਨ ਲਈ ਜੇਲ੍ਹਾਂ ਵਿਚ ਸਮੇਂ-ਸਮੇਂ ‘ਤੇ ਸੰਗਠਿਤ ਛਾਪੇਮਾਰੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਜ਼ਿਲ੍ਹਾ ਮੁਖੀਆਂ ਨੂੰ ਸਾਰੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜ਼ਬਤ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਉਨ੍ਹਾਂ ਵੱਲੋਂ ਗਲਤ ਢੰਗਾਂ ਨਾਲ ਇੱਕਠੇ ਕੀਤੇ ਧਨ ਦੀ ਬਰਾਮਦਗੀ ਕੀਤੀ ਜਾ ਸਕੇ।

ਪੰਜਾਬ ਭਰ ਦੇ ਪੁਲਿਸ ਥਾਣਿਆਂ ਦੇ ਮਾਲਖਾਨਿਆਂ ਵਿਚ ਪਏ ਡਰੱਗ ਦੇ ਜਾਇਦਾਦ ਸਬੰਧੀ ਮਾਮਲਿਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਖਾਤਮਾ ਕਰਨ ਲਈ, ਡੀਜੀਪੀ ਨੇ ਪੁਲਿਸ ਮੁਖੀਆਂ ਨੂੰ ਪ੍ਰਕਿਰਿਆ ਅਨੁਸਾਰ 31 ਜੁਲਾਈ, 2021 ਤੱਕ ਸਾਰੇ ਨਸ਼ੀਲੇ ਪਦਾਰਥਾਂ ਨੂੰ ਖਤਮ ਕਰਨ ਲਈ ਪ੍ਰਸਤਾਵ ਬਣਾਉਣ ਦੇ ਆਦੇਸ਼ ਦਿੱਤੇ।

ਡੀਜੀਪੀ ਗੁਪਤਾ ਨੇ ਅਧਿਕਾਰੀਆਂ ਨੂੰ ਸਾਰੇ ਘੋਸ਼ਿਤ ਅਪਰਾਧੀਆਂ (ਪੀਓਜ਼) ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਐਨਡੀਪੀਐਸ ਐਕਟ ਤਹਿਤ ਨਜ਼ਰਬੰਦੀ ਪ੍ਰਸਤਾਵ ਭੇਜਣ ਲਈ ਵੀ ਕਿਹਾ ਤਾਂ ਜੋ ਮੁੱਖ ਅਪਰਾਧੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਇਸ ਦੌਰਾਨ ਏਡੀਜੀਪੀ ਸਪੈਸ਼ਲ ਟਾਸਕ ਫੋਰਸ (ਐਸਟੀਐਫ) -ਕਮ-ਇੰਟਰਨਲ ਵਿਜੀਲੈਂਸ ਸੈੱਲ (ਆਈਵੀਸੀ) ਬੀ ਚੰਦਰ ਸ਼ੇਖਰ ਨੇ 01 ਜਨਵਰੀ, 2021 ਤੋਂ 30 ਅਪ੍ਰੈਲ, 2021 ਤੱਕ ਦੇ ਸੂਬੇ ਭਰ ਦੇ ਜ਼ਿਲ੍ਹਿਆਂ ਵਿੱਚ ਵੱਖ ਵੱਖ ਨਸ਼ਿਆਂ ਦੀ ਬਰਾਮਦਗੀ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਇਸ ਸਮੇਂ ਦੌਰਾਨ ਐਨਡੀਪੀਐਸ ਐਕਟ ਤਹਿਤ 3073 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਜਦਕਿ 4160 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਕੁੱਲ 196 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਸਮੈਕ ਅਤੇ 261 ਕਿਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਲਈ ਪਲਾਂਟ ਲਗਾਉਣ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ, 11 ਜੂਨ, 2021: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਬਿਜਲੀ ਸਪਲਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੋਲਰ ਪਲਾਂਟ ਲਗਾਉਣ ਦੀ ਅੱਜ ਸ਼ੁਰੂਆਤ ਅਰਦਾਸ ਉਪਰੰਤ ਕੀਤੀ ਗਈ। ਇਸ...

ਦਿੱਲੀ ਕਮੇਟੀ ਦੀ ਧਾਰਮਿਕ ਅਵੱਗਿਆ ’ਤੇ ‘ਜਾਗੋ’ ਨੇ ਕੀਤੀ ਖ਼ਿਮਾ ਜਾਚਨਾ ਦੀ ਅਰਦਾਸ; ਜੀ.ਕੇ. ਨੇ ਮੀਡੀਆ ਕਰਮੀਆਂ ’ਤੇ ਹਮਲੇ ਦੀ ਕੀਤੀ ਨਿਖ਼ੇਧੀ

ਯੈੱਸ ਪੰਜਾਬ ਨਵੀਂ ਦਿੱਲੀ, 8 ਜੂਨ, 2021 - ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਫ਼ਿਲਮੀ ਗੀਤ ਵਜਾਉਣ ਦੇ ਕਾਰਨ ਮਰਿਆਦਾ ਦੀ ਉੜੀਆ ਧੱਜੀਆਂ ਦੇ ਪਸ਼ਚਾਤਾਪ ਲਈ ਅੱਜ ਜਾਗੋ ਪਾਰਟੀ ਵੱਲੋਂ...

ਕੋਰੋਨਾ ਕੇਅਰ ਸੈਂਟਰ ਵਿੱਚ ਬਣੀ ਵੀਡੀਓ ਨੁੰ 6 ਜੂਨ ਨਾਲ ਜੋੜ ਕੇ ਜੀ ਕੇ ਨੇ ਕੌਮ ਨਾਲ ਧਰੋਹ ਕਮਾਇਆ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 7 ਜੂਨ, 2021 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ...

ਨਿਊਜ਼ੀਲੈਂਡ ਵਿੱਚ ਘੱਲੂਘਾਰਾ ਦਿਵਸ ਮਨਾਇਆ

ਯੈੱਸ ਪੰਜਾਬ ਨਿਊਜ਼ੀਲੈਂਡ, 7 ਜੂਨ, 2021: ਇਥੋਂ ਦੇ ਸ਼ਹਿਰ ਆਕਲੈਂਡ ਵਿੱਚ ਮੈਨੂਰੇਵਾ ਵਿਖੇ ਸਥਿੱਤ ਗੁਰੂਦੁਆਰਾ ਨਾਨਕ ਠਾਠ ਵਿੱਚ ਸਾਕਾ ਨੀਲਾ ਤਾਰਾ ਦੀ ਯਾਦ ਮਨਾਉਂਦਿਆਂ ਪ੍ਰੋਗਰਾਮ ਕਰਵਾਇਆ ਗਿਆ। ੪ ਜੂਨ ਦਿਨ ਸ਼ੁਕਰਵਾਰ...

ਸਿੱਖਸ ਫ਼ਾਰ ਇਕੁਐਲਟੀ ਫ਼ਾਂਊਂਡੇਸ਼ਨ ਵੱਲੋਂ ਜੂਨ 1984 ਦੇ ਤੀਸਰ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਕਰਵਾਇਆ ਗਿਆ

ਯੈੱਸ ਪੰਜਾਬ ਚੰਡੀਗੜ੍ਹ, ਜੂਨ 7, 2021: ਭਾਈ ਘਨਈਆ ਜੀ ਸੇਵਾ ਸਿਮਰਨ ਕੇਂਦਰ , ਚਾਹਲ ਨਗਰ , ਫਗਵਾੜਾ ਵਿਖੇ ਕਰਵਾਇਆਂ ਗਿਆ । ਇਸ ਮੋਕੇ ਅਲੱਗ ਅਲੱਗ ਬੁਲਾਰਿਆ ਨੇ ਜਿੱਥੇ ਘੱਟ ਗਿਣਤੀ ਕੌਮਾਂ...

‘ਅਪ੍ਰੇਸ਼ਨ ਬਲੂ ਸਟਾਰ ’ਜਾਂ ‘ਸਾਕਾ ਨੀਲਾ ਤਾਰਾ’ ਕਹਿਣਾ ਬੰਦ ਕਰੋ, 1984 ਦਾ ਘੱਲੂਘਾਰਾ ਸੀ ਇਹ: ਜਥੇਦਾਰ ਅਕਾਲ ਤਖ਼ਤ

ਯੈੱਸ ਪੰਜਾਬ ਅੰਮ੍ਰਿਤਸਰ, 6 ਜੂਨ, 2021: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਜੂਨ 84 ਦਾ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ 1984 ਦਾ ਘੱਲੂਘਾਰਾ...

ਮਨੋਰੰਜਨ

ਕੰਗਨਾ ਰਣੌਤ ਸੋਮਵਾਰ ਅੰਮ੍ਰਿਤਸਰ ਪੁੱਜੇਗੀ, ਦਰਬਾਰ ਸਾਹਿਬ ਵਿੱਚ ਹੋਵੇਗੀ ਨਤਮਸਤਕ

ਯੈੱਸ ਪੰਜਾਬ ਅੰਮ੍ਰਿਤਸਰ, 30 ਮਈ, 2021: ਵਿਵਾਦਿਤ ਫ਼ਿਲਮ ਅਦਾਕਾਰਾ ਕੰਗਨਾ ਰਣੌਤ ਸੋਮਵਾਰ 31 ਮਈ ਨੂੰ ਅੰਮ੍ਰਿਤਸਰ ਆ ਰਹੀ ਹੈ। ਸੂਤਰਾਂ ਅਨੁਸਾਰ ਇਸ ਵੇਲੇ ਹਿਮਾਚਲ ਪੁੱਜੀ ਹੋਈ ਕੰਗਨਾ ਰਣੌਤ ਸੋਮਵਾਰ ਸਵੇਰੇ ਸੜਕੀ ਰਸਤੇ ਅੰਮ੍ਰਿਤਸਰ ਪੁੱਜੇਗੀ ਜਿੱਥੇ ਉਹ ਸੱਚਖੰਡ...

ਨਾਮਵਰ ਰੰਗਕਰਮੀ ਗੁਰਚਰਨ ਚੰਨੀ ਦਾ ਕੋਰੋਨਾ ਨਾਲ ਦਿਹਾਂਤ

ਯੈੱਸ ਪੰਜਾਬ ਚੰਡੀਗੜ੍ਹ, 20 ਮਈ, 2021: ਪ੍ਰਸਿੱਧ ਰੰਗਕਰਮੀ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ ਹੋ ਗਿਆ ਹੈ। ਇਕ ਅਦਾਕਾਰ ਅਤੇ ਡਾਇਰੈਕਟਰ ਵਜੋਂ ਆਪਣੀ ਵਿਲੱਖਣ ਪਛਾਣ ਰੱਖਦੇ ਸ: ਚੰਨੀ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ। ਉਹ ਮੋਹਾਲੀ ਦੇ...

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
- Advertisement -spot_img

ਸੋਸ਼ਲ ਮੀਡੀਆ

20,370FansLike
50,605FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼