Friday, August 19, 2022

ਵਾਹਿਗੁਰੂ

spot_img











ਨਿਰੰਤਰ ਗਤੀਸ਼ੀਲ ਸਿਰਜਕ ਗੁਰਭਜਨ ਗਿੱਲ – ਤ੍ਰੈਲੋਚਨ ਲੋਚੀ

ਪੰਜਾਬੀ ਕਵੀ ਗੁਰਭਜਨ ਗਿੱਲ ਦਾ ਜਨਮ 2 ਮਈ 1953 ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਬਸੰਤ ਕੋਟ (ਨੇੜੇ ਧਿਆਨਪੁਰ )ਵਿਖੇ ਪਿਤਾ ਸਰਦਾਰ ਹਰਨਾਮ ਸਿੰਘ ਗਿੱਲ ਅਤੇ ਮਾਤਾ ਤੇਜ ਕੌਰ ਦੇ ਘਰ ਹੋਇਆ। ਵੱਡੇ ਭੈਣ ਜੀ ਪ੍ਰਿੰਸੀਪਲ ਮਨਜੀਤ ਕੌਰ ਵੜੈਚ, ਵੱਡੇ ਵੀਰ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਤੇ ਪ੍ਰੋ: ਸੁਖਵੰਤ ਸਿੰਘ ਗਿੱਲ ਦਾ ਨਿੱਕਾ ਗੁਰਭਜਨ ਗਿੱਲ ਸਮਰੱਥ ਤੇ ਲਗਾਤਾਰ ਕ੍ਰਿਆਸ਼ੀਲ ਪੰਜਾਬੀ ਕਵੀ, ਸਾਹਿਤਕ ਟਿੱਪਣੀਕਾਰ, ਖੇਤੀਬਾੜੀ ਵਿਗਿਆਨ ਸਾਹਿੱਤ ਸੰਪਾਦਕ ਅਤੇ ਪੇਂਡੂ ਖੇਡਾਂ ਦੇ ਖੇਤਰ ਵਿੱਚ ਸਰਪ੍ਰਸਤ ਵਜੋਂ ਬਹੁਤ ਹੀ ਸਰਗਰਮ ਸਖਸ਼ੀਅਤ ਹੈ। ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਮੈਂਬਰ ਵਜੋਂ ਪੰਜਾਬੀ ਭਵਨ ਲੁਧਿਆਣਾ ਵਿੱਚ ਉਹ 1980 ਤੋਂ ਲਗਾਤਾਰ ਸਰਗਰਮ ਹਨ।

ਪਿੰਡ ਤੋਂ ਪ੍ਰਾਇਮਰੀ, ਧਿਆਨਪੁਰ ਤੋਂ ਦਸਵੀਂ, ਗੁਰੂ ਨਾਨਕ ਕਾਲਿਜ ਕਾਲਾ ਅਫਗਾਨਾ(ਗੁਰਦਾਸਪੁਰ) ਤੋਂ ਬੀਏ ਭਾਗ ਪਹਿਲਾ ਪਾਸ ਕਰਕੇ ਜੀ ਜੀ ਐੱਨ ਖ਼ਾਲਸਾ ਕਾਲਿਜ ‘ਚ ਪੜ੍ਹਨ ਆ ਗਏ ਜਿੱਥੋਂ 1974 ਵਿੱਚ ਗਰੈਜੂਏਸ਼ਨ ਕਰਕੇ ਗੌਰਮਿੰਟ ਕਾਲਿਜ ਲੁਧਿਆਣਾ ਤੋਂ ਐੱਮ ਏ ਪੰਜਾਬੀ ਪਹਿਲੇ ਦਰਜ਼ੇ ‘ਚ ਪਾਸ ਕੀਤੀ। 1954 ਚ ਸਥਾਪਤ ਇਸ ਮਹਾਨ ਸੰਸਥਾ ਦੇ ਉਹ 2010 ਤੋਂ 2014 ਤੀਕ ਪ੍ਰਧਾਨ ਰਹੇ। ਉਨ੍ਹਾਂ ਤੋਂ ਪਹਿਲਾਂ ਭਾਈ ਸਾਹਿਬ ਭਾਈ ਜੋਧ ਸਿੰਘ, ਡਾਃ ਮ ਸ ਰੰਧਾਵਾ, ਪ੍ਰੋਃ ਪ੍ਰੀਤਮ ਸਿੰਘ, ਗਿਆਨੀ ਲਾਲ ਸਿੰਘ, ਡਾਃ ਸ ਸ ਜੌਹਲ, ਸਃ ਅਮਰੀਕ ਸਿੰਘ ਪੂਨੀ, ਡਾਃ ਸੁਰਜੀਤ ਪਾਤਰ,ਡਾਃ ਦਲੀਪ ਕੌਰ ਟਿਵਾਣਾ ਵੀ ਪ੍ਰਧਾਨ ਰਹਿ ਚੁਕੇ ਸਨ।

ਪ੍ਰੋ: ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ ਦੇ 1978 ਤੋਂ 2014 ਤੀਕ ਕਾਰਜਸ਼ੀਲ ਮਹੱਤਵਪੂਰਨ ਅਹੁਦੇਦਾਰ ਰਹੇ ਹਨ।

ਪੇਂਡੂ ਖੇਡਾਂ ਦੀ ਉਲੰਪਿਕਸ ਕਿਲ੍ਹਾ ਰਾਏਪੁਰ, ਗੁੱਜਰਵਾਲ (ਲੁਧਿਆਣਾ) ਤੇ ਕੋਟਲਾ ਸ਼ਾਹੀਆ (ਗੁਰਦਾਸਪੁਰ) ਵਿੱਚ ਹੁੰਦੀਆਂ ਕਮਲਜੀਤ ਖੇਡਾਂ ਦੇ ਪ੍ਰਬੰਧ ਵਿੱਚ ਵੱਖ ਵੱਖ ਸਮੇਂ ਅਹਿਮ ਸਲਾਹਕਾਰੀ ਭੂਮਿਕਾ ਨਿਭਾਉਂਦੇ ਰਹੇ ਹਨ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਚ 30 ਅਪ੍ਰੈਲ1983 ਤੋਂ 31 ਮਈ 2013 ਤੀਕ ਸੀਨੀਅਰ ਸੰਪਾਦਕ ਰਹੇ। ਇਸ ਤੋਂ ਪਹਿਲਾਂ ਉਹ ਗੁਰੂ ਨਾਨਕ ਨੈਸ਼ਨਲ ਕਾਲਿਜ ਦੋਰਾਹਾ ਤੇ ਲਾਜਪਤ ਰਾਏ ਮੈਮੋਰੀਅਲ ਕਾਲਿਜ ਜਗਰਾਉਂ(ਲੁਧਿਆਣਾ) ਵਿੱਚ 6 ਸਾਲ ਤੋਂ ਵੱਧ ਸਮਾਂ ਪੜ੍ਹਾਇਆ। ਪੰਜਾਬ ਖੇਤੀ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਣ ਉਪਰੰਤ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ (ਬਠਿੰਡਾ) ਵਿੱਚ ਵੀ ਕੁਝ ਸਮਾਂ ਡਾਇਰੈਕਟਰ (ਯੋਜਨਾ ਤੇ ਵਿਕਾਸ) ਰਹੇ।

ਉਨ੍ਹਾਂ ਦੀਆਂ ਰਚਨਾਵਾਂ ਇਹ ਹਨ:

ਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ), ਹਰ ਧੁਖਦਾ ਪਿੰਡ ਮੇਰਾ ਹੈ (ਗਜ਼ਲਾਂ), ਸੁਰਖ਼ ਸਮੁੰਦਰ, ਦੋ ਹਰਫ਼ ਰਸੀਦੀ (ਗ਼ਜ਼ਲਾਂ), ਅਗਨ ਕਥਾ( ਕਾਵਿ ਸੰਗ੍ਰਹਿ), ਮਨ ਦੇ ਬੂਹੇ ਬਾਰੀਆਂ (ਗ਼ਜ਼ਲਾਂ), ਧਰਤੀ ਨਾਦ (ਕਾਵਿ ਸੰਗ੍ਰਹਿ), ਖ਼ੈਰ ਪੰਜਾਂ ਪਾਣੀਆਂ ਦੀ (ਹਿੰਦ ਪਾਕ ਰਿਸ਼ਤਿਆਂ ਬਾਰੇ ਕਵਿਤਾਵਾਂ), ਫੁੱਲਾਂ ਦੀ ਝਾਂਜਰ (ਗੀਤ ਸੰਗ੍ਰਹਿ), ਪਾਰਦਰਸ਼ੀ (ਕਾਵਿ ਸੰਗ੍ਰਹਿ), ਮੋਰਪੰਖ (ਗ਼ਜ਼ਲਾਂ), ਮਨ ਤੰਦੂਰ (ਕਾਵਿ ਸੰਗ੍ਰਹਿ), ਤਾਰਿਆਂ ਦੇ ਨਾਲ ਗੱਲਾਂ ਕਰਦਿਆਂ (ਸੁਲੱਖਣ ਸਰਹੱਦੀ ਵੱਲੋਂ ਸੰਪਾਦਿਤ ਚੋਣਵੀਆਂ ਗ਼ਜ਼ਲਾਂ), ਗੁਲਨਾਰ (ਗ਼ਜ਼ਲਾਂ), ਮਿਰਗਾਵਲੀ (ਗ਼ਜ਼ਲਾਂ) ਰਾਵੀ( ਗ਼ਜ਼ਲਾਂ) ਸੁਰਤਾਲ(ਗ਼ਜ਼ਲਾਂ) ਚਰਖ਼ੜੀ (ਕਵਿਤਾਵਾਂ) ਪਿੱਪਲ ਪੱਤੀਆਂ (ਗੀਤ ਸੰਗ੍ਰਹਿ ) ਵਤੇ ਪੱਤੇ ਪੱਤੇ ਲਿਖੀ ਇਬਾਰਤ, (ਕੁਦਰਤ ਬਾਰੇ 103 ਰੁਬਾਈਆਂ ) ਤੇਜ ਪ੍ਰਤਾਪ ਸਿੰਘ ਸੰਧੂ ਦੇ ਫੋਟੋ ਚਿਤਰਾਂ ਸਮੇਤ ਕੌਫੀ ਟੇਬਲ ਕਿਤਾਬ) ਛਪ ਚੁਕੀਆਂ ਹਨ।

ਵਾਤਾਵਰਣ ਬਾਰੇ ਇਕਲੌਤੀ ਵਾਰਤਕ ਪੁਸਤਕ: ਕੈਮਰੇ ਦੀ ਅੱਖ ਬੋਲਦੀ 1999 ਚ ਛਪੀ ਸੀ ਜੋ ਪਹਿਲਾਂ ਰੋਜ਼ਾਨਾ ਅਖ਼ਬਾਰ ਅਜੀਤ ਚ ਲਗਾਤਾਰ ਤਿੰਨ ਸਾਲ ਛਪੇ ਲੇਖਾਂ ਤੇ ਸ: ਤੇਜਪ੍ਰਤਾਪ ਸਿੰਘ ਸੰਧੂ ਜੀ ਦੇ ਫੋਟੋ ਚਿਤਰਾਂ ਨਾਲ ਸੁਸੱਜਿਤ ਹੈ।

ਵਰਤਮਾਨ ਸਮੇਂ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਬੱਸੀਆਂ -ਰਾਏਕੋਟ (ਲੁਧਿਆਣਾ) ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ਼੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਵੀ ਚੇਅਰਮੈਨ ਹਨ।

ਪੁਰਸਕਾਰ -ਸੂਚੀ ਇੰਜ ਹੈ।

ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2014 ਲਈ ਸ਼੍ਰੋਮਣੀ ਪੰਜਾਬੀ ਕਵੀ ਪੁਰਸਕਾਰ।

ਸ਼ਿਵ ਕੁਮਾਰ ਬਟਾਲਵੀ ਗੋਲਡ ਮੈਡਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 1975,ਭਾਈ ਵੀਰ ਸਿੰਘ ਯਾਦਗਾਰੀ ਕਵਿਤਾ ਪੁਰਸਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 1979,ਸ਼ਿਵ ਕੁਮਾਰ ਪੁਰਸਕਾਰ ਵਿਯਨ ਆਫ਼ ਪੰਜਾਬ ਟੋਰੰਟੋ 1992,ਸ ਸ ਮੀਸ਼ਾ ਪੁਰਸਕਾਰ ਸਿਰਜਣਾ ਕੇਂਦਰ ਕਪੂਰਥਲਾ 2002,ਬਾਵਾ ਬਲਵੰਤ ਪੁਰਸਕਾਰ ਸਾਹਿੱਤ ਟਰਸਟ ਢੁੱਡੀਕੇ 1998,ਪ੍ਰੋਃ ਪੂਰਨ ਸਿੰਘ ਪੁਰਸਕਾਰ ਨਵੀਂ ਦਿੱਲੀ2002,ਸੰਤ ਸਿੰਘ ਸੇਖੋਂ ਗੋਲਡ ਮੈਡਲ ਟੋਰੰਟੋ 2003,ਗਿਆਨੀ ਸੁੰਦਰ ਸਿੰਘ ਪੁਰਸਕਾਰ ਮਹਿਰਮ ਗਰੁੱਪ ਨਾਭਾ 2002,ਸਫ਼ਦਰ ਹਾਸ਼ਮੀ ਪੁਰਸਕਾਰ 2003,ਸੁਰਜੀਤ ਰਾਮਪੁਰੀ ਪੁਰਸਕਾਰ 2005,ਕਲਮ ਵੱਲੋਂ ਬਲਵਿੰਦਰ ਰਿਸ਼ੀ ਯਾਦਗਾਰੀ ਗ਼ਜ਼ਲ ਪੁਰਸਕਾਰ 2005,ਸਃ ਮੁਖਤਿਆਰ ਸਿੰਘ ਮੰਡ ਪੁਰਸਕਾਰ ਕੈਲਗਰੀ 2010,ਪੰਜਾਬ ਕਲਚਰਲ ਕਲੱਬ ਲੁਧਿਆਣਾ ਵੱਲੋਂ ਸ਼ਾਹ ਹੁਸੈਨ ਯਾਦਗਾਰੀ ਪੁਰਸਕਾਰ 2011,ਕਿਲ੍ਹਾ ਰਾਏਪੁਰ ਖੇਡਾਂ ਪੁਰਸਕਾਰ 2012,ਪ੍ਰੋਃ ਮੋਹਨ ਸਿੰਘ ਕਵਿਤਾ ਪੁਰਸਕਾਰ 2008,ਮਾਲਵਾ ਸਭਿਆਚਾਰ ਕਲੱਬ ਵੱਲੋਂ ਧਨੀ ਰਾਮ ਚਾਤ੍ਰਿਕ ਪੁਰਸਕਾਰ 2014, ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਟਰਸਟ ਹਲਵਾਰਾ (ਲੁਧਿਆਣਾ)ਵੱਲੋਂ ਹਰਿਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ 2018 ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਜਨਮ 550ਵਾਂ ਸਮਾਰੋਹ ਸਨਮਾਨ 2019,ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ 2022

ਫ਼ੈਲੋਸ਼ਿਪ
ਪੰਜਾਬੀ ਯੂਨੀਵਰਸਿਟੀ ਪਟਿਆਲਾ 2015
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ 2015
ਗੁਰਭਜਨ ਗਿੱਲ ਪਿਛਲੇ ਪੰਜ ਦਹਾਕਿਆਂ ਤੋਂ ਪਰਿਵਾਰ ਸਮੇਤ
113 ਐੱਫ ਸ਼ਹੀਦ ਭਗਤ ਸਿੰਘ ਨਗਰ ਪੱਖੋ ਵਾਲ ਰੋਡ ਲੁਧਿਆਣਾ ਵਿੱਚ ਰਹਿੰਦੇ ਹਨ।
ਤ੍ਰੈਲੋਚਨ ਲੋਚੀ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਏਜੰਡਾਹੀਨ ਜੀ.ਕੇ.-ਸਰਨਾ-ਬਾਦਲ ਧੜੇ ਨੇ ਕਮੇਟੀ ਦਫ਼ਤਰ ’ਚ ਬੇਵਜ੍ਹਾ ਹੰਗਾਮਾ ਕੀਤਾ: ਹਰਮੀਤ ਸਿੰਘ ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 17 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਸਾਂਝੇ ਤੌਰ ’ਤੇ ਦੋਸ਼...

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਖੋਲ੍ਹਿਆ ਜਾਵੇਗਾ ਮੈਮੋਗ੍ਰਾਫੀ ਸੈਂਟਰ

ਯੈੱਸ ਪੰਜਾਬ ਨਵੀਂ ਦਿੱਲੀ, 16 ਅਗਸਤ, 2022 - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਮੈਮੋਗ੍ਰਾਫੀ ਸੈਂਟਰ ਖੋਲ੍ਹਣ ਜਾ ਰਹੀ ਹੈ, ਜਿਸ ਦਾ ਨਾਂ ਪਿਸ਼ੌਰੀ ਭਾਈਚਾਰੇ ਦੇ ਮੁਖੀ ਭਾਪਾ ਰਵੇਲ...

ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ: ਗਿਆਨੀ ਹਰਪ੍ਰੀਤ ਸਿੰਘ – ਅਕਾਲ ਤਖ਼ਤ ਵਿਖ਼ੇ ਅਰਦਾਸ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 16 ਅਗਸਤ, 2022 - ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ। ਇਸ ਸਬੰਧੀ...

ਚੱਪੜਚਿੜੀ ਵਿਖੇ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜ਼ਰੀਏ ਤਿਰੰਗਾ ਰੰਗ ਦੇਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 14 ਅਗਸਤ, 2022: ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੁਆਰਾ ਸਰਹਿੰਦ ਨੂੰ ਫਤਹਿ ਕਰਨ ਦੀ ਯਾਦ ਵਿਚ ਚੱਪੜਚਿੜੀ ਵਿਖੇ ਬਣੀ ਯਾਦਗਾਰ ਮੀਨਾਰ-ਏ-ਫਤਹਿ ਨੂੰ ਰੋਸ਼ਨੀਆਂ ਜਰੀਏ ਤਿਰੰਗਾ ਰੰਗ ਦੇਣਾ...

ਜੀ.ਕੇ. ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਨਾਟਕ ਰਾਹੀਂ ਦਿਖਾਉਣਾ ਸਹੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਇਤਿਹਾਸ ਦਿਖਾਉਣਾ ਗਲਤ ਕਿੰਝ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 13 ਅਗਸਤ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਅੱਜ ਇਥੇ ਗੁਰਦੁਆਰਾ ਰਕਾਬ...

ਦਿੱਲੀ ਕਮੇਟੀ ਨੇ ਸ਼ਹੀਦਾਂ ਦੀ ਕਰਨੀ ਨੂੰ ਰਾਮਲੀਲਾ ਪ੍ਰਸੰਗ ਵਿੱਚ ਪਿਰੋ ਕੇ ਵੱਡੀ ਗੁਸਤਾਖੀ ਕੀਤੀ : ਜੀਕੇ

ਯੈੱਸ ਪੰਜਾਬ ਨਵੀਂ ਦਿੱਲੀ, ਅਗਸਤ 12, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਦੇ 444ਵੇਂ ਜਨਮ ਦਿਹਾੜੇ ਦੀ ਆੜ ਵਿੱਚ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਗਏ ਪ੍ਰੋਗਰਾਮ ਬਾਰੇ...

ਮਨੋਰੰਜਨ

ਮਨੋਰੰਜਨ ਦਾ ਖਜ਼ਾਨਾ ਹੋਵੇਗੀ ਨੀਰੂ ਬਾਜਵਾ, ਐਮੀ ਵਿਰਕ ਅਤੇ ਅੰਬਰਦੀਪ ਦੀ ਨਵੀਂ ਫ਼ਿਲਮ ‘ਲੌਂਗ ਲਾਚੀ 2’

ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ। ਇਸ ਫ਼ਿਲਮ ਤੇ ਟਾਇਟਲ...

ਉਪਾਸਨਾ ਸਿੰਘ ਬਣੀ ਪੰਜਾਬੀ ਫ਼ਿਲਮਾਂ ਦੀ ਨਿਰਮਾਤਰੀ ਲੈ ਕੇ ਆ ਰਹੀ ਹੈ ਕਾਮੇਡੀ ਤੇ ਐਕਸ਼ਨ ਦਾ ਸੁਮੇਲ ਫ਼ਿਲਮ ‘ਬਾਈ ਜੀ ਕੁੱਟਣਗੇ’

ਐਕਸ਼ਨ ਫ਼ਿਲਮਾਂ ਦਾ ਸੁਪਰ ਸਟਾਰ ਦੇਵ ਖਰੋੜ ਹੁਣ ਪਹਿਲੀ ਵਾਰ ਕਾਮੇਡੀ ਭਰੇ ਐਕਸ਼ਨ ਨਾਲ ਪਰਦੇ ‘ਤੇ ਨਜ਼ਰ ਆਵੇਗਾ। ਜੀ ਹਾਂ, ਗੱਲ ਕਰ ਰਹੇ ਹਾਂ ਉਸਦੀ 19 ਅਗਸਤ ਨੂੰ ਆ ਰਹੀ ਫ਼ਿਲਮ ‘ਬਾਈ ਜੀ ਕੁੱਟਣਗੇ’...

ਤਿਆਰ ਹੋ ਜਾਓ ਨੀਰੂ ਬਾਜਵਾ ਦੇ ਸ਼ਰਾਰਤੀ ਨਖ਼ਰਿਆਂ ਦਾ ਆਨੰਦ ਲੈਣ ਲਈ; 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ‘ਬਿਊਟੀਫੁੱਲ ਬਿੱਲੋ’

ਯੈੱਸ ਪੰਜਾਬ 10 ਅਗਸਤ, 2022 - ZEE5 ਨੇ 'ਰੱਜ ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਦੇ ਨਾਲ ਪੰਜਾਬੀ ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ, ਜਿਸ ਨੇ ਉੱਚ-ਸ਼੍ਰੇਣੀ ਦੀ ਖੇਤਰੀ ਵਿਸ਼ੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ...

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...
- Advertisement -spot_img

ਸੋਸ਼ਲ ਮੀਡੀਆ

30,708FansLike
51,970FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!