ਯੈੱਸ ਪੰਜਾਬ
ਮੋਗਾ, 19 ਫਰਵਰੀ, 2025
National Legal Service Authority ਅਤੇ Punjab ਰਾਜ ਕਾਨੂੰਨੀ ਸੇਵਾਵਾਂ ਅਥਾਰਟੀ SAS Nagar ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਮਾਰਚ, 2025 ਨੂੰ Moga, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ Lok Adalat (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਸਬੰਧ ਵਿੱਚ ਅੱਜ 19 ਫਰਵਰੀ 2025 ਨੂੰ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ. ਸਰਬਜੀਤ ਸਿੰਘ ਧਾਲੀਵਾਲ ਜੀ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ, ਡੀ.ਐੱਸ.ਪੀ (ਟ੍ਰੈਫਿਕ), ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, ਲੀਡ ਬੈਂਕ ਮੈਨੇਜਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਮੈਨੇਜਰਾਂ ਨਾਲ ਮੀਟਿੰਗ ਕੀਤੀ।
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 08.03.2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਲੋਕ ਅਦਾਲਤ ਵਿੱਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ।
ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜੀ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਅੱਗੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾਂ ਦੇ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਾ ਵੱਧਦਾ ਹੈ।
ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸਦੇ ਫੈਸਲੇ ਨੂੰ ਦੀਵਾਨੀ ਅਦੀਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ।
ਇਸਦੇ ਫੈਸਲੇ ਤੇ ਖਿਲਾਫ ਕੋਈ ਵੀ ਅਪੀਲ ਨਹੀਂ ਹੋ ਸਕਦੀ। ਉਹਨਾਂ ਨੇ ਆਮ ਲੋਕਾਂ ਨੂੰ ਅਪਲੀ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਹਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਜਾਂ ਸਲਾਹ ਲਈ 15100 ਜਾਂ ਦਫਤਰ ਦੇ ਫੋਨ ਨੰਬਰ 01636-235864 ਤੇ ਸੰਪਰਕ ਕੀਤਾ ਜਾ ਸਕਦਾ ਹੈ।