Saturday, June 25, 2022

ਵਾਹਿਗੁਰੂ

spot_img


ਨੌਜਵਾਨਾਂ ਦੀ ਪਸੰਦ ਬਣੀ ਨਵੀਂ ਵੈੱਬ-ਸੀਰੀਜ਼ ‘ਤਖ਼ਤਗੜ੍ਹ’

ਯੈੱਸ ਪੰਜਾਬ
ਮਈ, 24, 2022 –
ਫ਼ਿਲਮਾਂ ਦੇ ਬਦਲਵੇਂ ਰੂਪ ਵੈੱਬਸ਼ੀਰਜ਼ ਦਾ ਚਲਨ ਬੜੀ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਵਾਰਨਿੰਗ, ਸ਼ਿਕਾਰੀ, ਵਾਰਦਾਤ, ਪੰਛੀ, ਜਿਲ੍ਹਾ ਸੰਗਰੂਰ ਵਰਗੀਆਂ ਚਰਚਿਤ ਵੈਬਸੀਰੀਜ ਤੋਂ ਬਾਅਦ ਇੱਕ ਨਵੀਂ ਵੈੱਬਸ਼ੀਰਜ਼ ਤਖਤਗੜ੍ਹ ਬੜ੍ਹੀ ਚਰਚਾ ਵਿੱਚ ਹੈ। ਪੰਜਾਬੀ ਦੇ ਨਾਲ ਨਾਲ ਹਿੰਦੀ ਭਾਸ਼ਾ ਚ ਬਣੀ ਇਹ ਵੈਬਸੀਰੀਜ ਕਰਾਈਮ, ਐਕਸ਼ਨ ਥ੍ਰਿੱਲਰ ਤੇ ਡਰਾਮਾ ਬੇਸਡ ਕਹਾਣੀ ‘ਤੇ ਅਦਾਰਿਆਂ ਹੈ।

ਨਾਮਵਰ ਡਾਇਰੈਕਟਰ ਤੇ ਲੇਖਕ ਬਲਜੀਤ ਨੂਰ ਵੱਲੋਂ ਡਾਇਰੈਕਟ ਕੀਤੀ ਗਈ ਪੰਜ ਐਪੀਸੋਡ ਵਾਲੀ ਇਸ ਵੈਬ ਸੀਰੀਜ ਵਿੱਚ ਪੰਜਾਬੀ ਇੰਡਸਟਰੀ ਦੇ ਸੌ ਤੋਂ ਵੱਧ ਕਲਾਕਾਰਾਂ ਨੇ ਕੰਮ ਕੀਤਾ ਹੈ। ਚਾਰ ਹੀਰੋ ਤੇ ਸੱਤ ਵਿਲੇਨਸ ਵਾਲੀ ਇਸ ਵੈਬ ਸੀਰੀਜ ਦੀ ਕਹਾਣੀ ਪੰਜਾਬ, ਹਰਿਆਣਾ ਤੇ ਰਾਜਸਥਾਨ ਵਿੱਚ ਫੈਲੇ ਕਰਾਇਮ ‘ਤੇ ਆਧਾਰਿਤ ਹੈ। ਬਠਿੰਡਾ ਸ਼ਹਿਰ ਜਿੱਥੇ ਆ ਕੇ ਤਿੰਨ ਸੂਬਿਆਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਸਰਹੱਦ ਲੱਗਦੀ ਹੈ।

ਇਹ ਫ਼ਿਲਮ ਉਸੇ ਸ਼ਹਿਰ ਦੇ ਵਿੱਚ ਵੱਸੇ ਇਕ ਕਸਬੇ ਤਖਤਗੜ੍ਹ ਦੀ ਕਹਾਣੀ ਹੈ। ਤਖਤਗੜ੍ਹ ਓਹ ਧੁਰਾ ਹੈ ਜਿਸਦਾ ਇਤਿਹਾਸ ਤਾਂ ਬੜਾ ਪੁਰਾਣਾ ਤੇ ਡੂੰਘਾ ਹੈ, ਪਰ ਅੱਜ ਦੀ ਘੜੀ ਇਸਦੀ ਗੱਦੀ ਓਹ ਤਾਕਤ ਰੱਖਦੀ ਹੈ ਕੇ ਇਹਨਾਂ ਤਿੰਨਾਂ ਰਾਜਾਂ ਦੇ ਸਾਰੇ ਸਿਆਸਤੀ ਫੈਸਲੇ ਏਥੋਂ ਹੁੰਦੇ ਹਨ। ਤਖਤਗੜ੍ਹ ਦੀ ਗੱਦੀ ਤੇ ਬੈਠਣ ਵਾਲਾ ਕੋਈ ਮਿੱਥਆ ਹੋਇਆ ਪਰਿਵਾਰ ਨਹੀਂ, ਬਲਕਿ ਓਹੀ ਹੈ ਜੋ ਇਹਦੀ ਤਾਕਤ ਬਰਾਬਰ ਸ਼ਖ਼ਸੀਅਤ ਰੱਖਦਾ ਹੈ। ਤੇ ਇਸੇ ਗੱਦੀ ਦੁਆਲੇ ਘੁੰਮਦੀ ਹੈ ਤਖਤਗੜ੍ਹ ਵੈਬ ਸੀਰੀਜ਼ ਦੀ ਪਹਿਲੀ ਕੜੀ ਰਿਲੀਜ ਹੋ ਚੁੱਕੀ ਹੈ ਅਤੇ ਦਰਸ਼ਕਾਂ ਵੱਲੋਂ ਇਸ ਨੂੰ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ।

ਧੀਰਜ ਕੁਮਾਰ, ਅਸ਼ੀਸ਼ ਦੁੱਗਲ, ਸੁਵਿੰਦਰ ਵਿੱਕੀ, ਲਖਵਿੰਦਰ ਲੱਖਾ, ਪਾਲੀ ਸੰਧੂ, ਲਖਵਿੰਦਰ ਸੰਧੂ, ਨੀਤ ਮਾਹਲ, ਰਾਜ ਜੋਧਾ, ਹਰਮਨ ਢਿੱਲੋ, ਗੁਰਿੰਦਰ ਮਕਨਾ, ਮਲਕੀਤ ਰੌਣੀ, ਪਰਮਵੀਰ ਸਿੰਘ, ਮੀਤ ਮਲੰਗਾਂ, ਸਤਵੰਤ ਕੌਰ, ਜਸਬੀਰ ਢਿੱਲੋ, ਮਨੀ ਕੁਲਾਰ, ਰਿੰਪਲ ਢਿੱਲੋ ਸਮੇਤ ਦਰਜਨਾਂ ਮੰਝੇ ਹੋਏ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਇਸ ਵੈਬਸ਼ੀਰਜ਼ ਦੇ ਲੇਖਕ-ਨਿਰਦੇਸ਼ਕ ਬਲਜੀਤ ਨੂਰ ਪਿਛਲੇ ਕਈ ਸਾਲਾਂ ਤੋਂ ਥੀਏਟਰ ਅਤੇ ਫ਼ਿਲਮਾਂ ਨਾਲ ਜੁੜਿਆ ਤੀਖਣ ਬੁੱਧੀ ਵਾਲਾ ਤਜੱਰਬੇਕਾਰ ਬੰਦਾ ਹੈ। ‘ਤਖਤਗੜ੍ਹ’ ਰਾਹੀਂ ਉਸ ਅੰਦਰਲੀ ਕਲਾ ਦੀ ਚਿਣਗ ਲਾਟ ਬਣਕੇ ਉੱਭਰੀ ਹੈ।

ਬਲਜੀਤ ਨੂਰ ਮੁਤਾਬਕ ਇਹ ਫ਼ਿਲਮ ਯਥਾਰਥ ਤੇ ਕਲਪਨਾ ਦਾ ਸੁਮੇਲ ਹੈ। ਇਹ ਫ਼ਿਲਮ ਗੁੰਡਾਰਾਜ, ਗੈਂਗਸਟਰ, ਪੁਲਿਸ ਤੇ ਸਿਆਸੀ ਤੰਤਰ ਦੁਆਲੇ ਘੁੰਮਦੀ ਹੈ। ਇਹਸ ਸੀਰੀਜ ਚ ਦਿਖਾਇਆ ਗਿਆ ਹੈ ਕਿ ਗੈਂਗਸਟਰਾਂ ਦੀ ਵੀ ਇਕ ਦੁਨੀਆ ਹੈ, ਜਿਸ ਵਿੱਚ ਜੋ ਆ ਗਿਆ ਉਹ ਵਾਪਸ ਨਹੀਂ ਜਾ ਸਕਦਾ। ਮੌਤ ਹੀ ਇਸ ਦੁਨੀਆਂ ਚੋਂ ਬਾਹਰ ਕੱਢ ਸਕਦੀ ਹੈ।

ਕੁਰਸੀ ਦੀ ਲਾਲਸਾ ਕਿਵੇਂ ਆਪਣਿਆਂ ਹੱਥੋਂ ਆਪਣਿਆਂ ਦਾ ਕਤਲ ਕਰਵਾ ਦਿੰਦੀ ਹੈ, ਇਹ ਇਸ ਸੀਰੀਜ ਵਿੱਚ ਦਿਖਾਇਆ ਗਿਆ ਹੈ। ਫ਼ਿਲਮ ਚ ਅਹਿਮ ਭੂਮਿਕਾ ਨਿਭਾ ਰਹੇ ਧੀਰਜ ਕੁਮਾਰ ਇਹ ਵੈਬ ਸੀਰੀਜ ਉਹਨਾਂ ਦੀ ਜ਼ਿੰਦਗੀ ਦਾ ਅਹਿਮ ਪ੍ਰਾਜੈਕਟ ਹੈ।ਇਸ ਧਮਾਕੇਦਾਰ ਵੈਬ ਸੀਰੀਜ਼ ਦਾ ਨਿਰਮਾਣ ਧਾਲੀਵਾਲ ਬ੍ਰਦਰਜ਼ ਵੱਲੋਂ ਕੀਤਾ ਗਿਆ ਹੈ ਜਿੰਨ੍ਹਾਂ ਵਿਚੋਂ ਗੁਰਜੀਤ ਸਿੰਘ ਧਾਲੀਵਾਲ ਨੇ ਪੰਜਾਬ ਵਿੱਚ ਇਸ ਫ਼ਿਲਮ ਦਾ ਕੰਮ ਸੰਭਾਲਿਆ ਅਤੇ ਓਹਨਾ ਦੇ ਭਰਾ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਵਿੱਚ ਰਹਿੰਦੇ ਹੋਏ ਫ਼ਿਲਮ ਸਬੰਧੀ ਅਹਿਮ ਕਾਰਜਾਂ ਦੀ ਦੇਖ ਰੇਖ ਕੀਤੀ।

ਨਿਰਮਾਤਾ ਮੁਤਾਬਕ ਉਹ ਇਸ ਤੋ ਪਹਿਲਾਂ ਪੰਜਾਬੀ ਫ਼ਿਲਮ “ਪੌਣੇ ਨੌ” ਸਮੇਤ ਕੁਝ ਵੈਬ ਸੀਰੀਜ ਦਾ ਨਿਰਮਾਣ ਕਰ ਚੁੱਕੇ ਹਨ। ਇਸ ਵੈਬ ਸੀਰੀਜ ਦੇ ਪਹਿਲੇ ਸੀਜ਼ਨ ਵਿੱਚ ਤੁਹਾਨੂੰ ਪੰਜ ਐਪੀਸੋਡ ਦੇਖਣ ਨੂੰ ਮਿਲਣਗੇ ਜਿੰਨਾ ਦੀ ਸਮਾਂ ਸੀਮਾਂ ਲਗਭਗ 30 ਮਿੰਟ ਦੇ ਨੇੜੇ ਹੈ। 6 ਮਈ ਨੂੰ ਸ਼ੁਰੂ ਹੋਈ ਇਸ ਸੀਰੀਜ਼ ਦੇ ਐਪੀਸੋਡ ਹਰ ਸ਼ੁੱਕਰਵਾਰ ਐਮੀਗੋਜ਼ ਮੋਸ਼ਨ ਪਿਕਚਰਜ਼ ਦੇ ਯੂਟਿਊਬ ਚੈਨਲ ਤੇ ਵੇਖੇ ਜਾ ਸਕਦੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਨਜੀਤ ਸਿੰਘ ਜੀ ਕੇ ਜਿਹੜੇ ਕੰਮ ਕਰ ਨਹੀਂ ਸਕੇ, ਉਹਨਾਂ ਦਾ ਸਿਹਰਾ ਲੈਣ ਤੋਂ ਬਾਜ਼ ਆਉਣ: ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗਿ੍ਰਫਤਾਰੀ ਦਾ...

ਦਿੱਲੀ ‘ਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ‘ਚ ਵਿਸ਼ਵ ਪੱਧਰੀ ਮਿਊਜ਼ੀਅਮ ਸਥਾਪਿਤ ਕੀਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਯੈੱਸ ਪੰਜਾਬ ਨਵੀਂ ਦਿੱਲੀ, 22 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੌਮੀ...

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ...

ਕਾਲਕਾ ਦੀ ਅਗਵਾਈ ‘ਚ ਦਿੱਲੀ ਗੁਰਦੁਆਰਾ ਕਮੇਟੀ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ, ਸਿੱਖ ਯੂਨੀਵਰਸਿਟੀ ਸਮੇਤ ਵੱਖ ਵੱਖ ਮੁੱਦੇ ਚੁੱਕੇ

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਵੱਲੋਂ ਅੱਜ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਦਿੱਲੀ ਦੇ ਨਵੇਂ ਉਪ ਰਾਜਪਾਲ...

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀ.ਕੇ.

ਯੈੱਸ ਪੰਜਾਬ ਨਵੀਂ ਦਿੱਲੀ, 21 ਜੂਨ, 2022 - ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ 'ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ...

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਜਥਾ ਰਵਾਨਾ

ਯੈੱਸ ਪੰਜਾਬ ਅੰਮ੍ਰਿਤਸਰ, 21 ਜੂਨ, 2022 - ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ...

ਮਨੋਰੰਜਨ

ਸਿੱਧੂ ਮੂਸੇਵਾਲਾ ਦੇ ਨਵੇਂ ਗ਼ੀਤ ‘ਐੱਸ.ਵਾਈ.ਐੱਲ’ ਨੇ ਰਿਲੀਜ਼ ਹੁੰਦਿਆਂ ਹੀ ਤੋੜੇ ਰਿਕਾਰਡ, ‘ਯੂ ਟਿਊਬ’ ’ਤੇ ਨੰਬਰ 1 ’ਤੇ ਕਰ ਰਿਹਾ ਹੈ ਟਰੈਂਡ

ਯੈੱਸ ਪੰਜਾਬ ਚੰਡੀਗੜ੍ਹ, 24 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ) ਮਰਹੂਮ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਨਵੇਂ ਆਏ ਗੀਤ ‘ਐੱਸ. ਵਾਈ. ਐੱਲ. ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। ਇਸ ਗੀਤ ਨੇ ਹੁਣ...

ਤਰਸੇਮ ਜੱਸੜ ਅਤੇ ਰਣਜੀਤ ਬਾਵਾ ਦੀ ਪੰਜਾਬੀ ਫ਼ਿਲਮ ‘ਖ਼ਾਓ ਪੀਓ ਐਸ਼ ਕਰੋ’ ਪਹਿਲੀ ਜੁਲਾਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੂਨ 24, 2022: ਹਰਸਿਮਰਨ ਸਿੰਘ ਅਤੇ ਬ੍ਰਦਰਹੁੱਡ ਪ੍ਰੋਡਕਸ਼ਨ ਸ਼ਿਤਿਜ ਚੌਧਰੀ ਦੀ ਆਉਣ ਵਾਲੀ ਪੰਜਾਬੀ ਫਿਲਮ "ਖਾਓ ਪਿਓ ਐਸ਼ ਕਰੋ" ਦੇ ਪ੍ਰੀਮੀਅਰ ਦੀ ਤਿਆਰੀ ਕਰ ਰਹੇ ਹਨ। ਤਰਸੇਮ ਜੱਸੜ, ਰਣਜੀਤ ਬਾਵਾ, ਅਤੇ ਗੁਰਬਾਜ਼ ਸਿੰਘ...

ਗਿੱਪੀ ਗਰੇਵਾਲ ਵੱਲੋਂ ‘ਹੰਬਲ ਮੋਸ਼ਨ ਪਿਕਚਰਜ਼’ ਦੀ ਅਗਲੀ ਪੰਜਾਬ ਫ਼ਿਲਮ ‘ਪੋਸਤੀ’ 17 ਜੂਨ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 13 ਜੂਨ, 2022 - ਹੰਬਲ ਮੋਸ਼ਨ ਪਿਕਚਰਜ਼ ਨੇ ਆਪਣੀਆਂ ਵਿਲੱਖਣ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਵਿੱਚ ਆਪਣਾ ਨਾਮ ਬਣਾਇਆ ਹੈ। ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ, ਇਹ ਹਮੇਸ਼ਾ ਵੱਖ-ਵੱਖ ਕਿਰਦਾਰਾਂ 'ਤੇ ਆਧਾਰਿਤ ਫ਼ਿਲਮਾਂ ਪੇਸ਼ ਕਰਦਾ...

ਆਉਣ ਵਾਲੀ ਫ਼ਿਲਮ ‘ਲਵਰ’ ਵਿੱਚ ਗੁਰੀ ਅਤੇ ਰੌਣਕ ਦੀ ਪ੍ਰੇਮ ਕਹਾਣੀ ਦੇ ਗਵਾਹ ਬਣੋ, 1 ਜੁਲਾਈ ਨੂੰ ਰਿਲੀਜ਼ ਹੋਵੇਗੀ ਫ਼ਿਲਮ

ਯੈੱਸ ਪੰਜਾਬ ਚੰਡੀਗੜ੍ਹ, ਜੂਨ 11, 2022: ਗੁਰੀ ਅਤੇ ਰੌਣਕ ਜੋਸ਼ੀ ਦੀ ਆਨ-ਸਕਰੀਨ ਪ੍ਰੇਮ ਕਹਾਣੀ ਨੇ ਉਨ੍ਹਾਂ ਦੀ ਆਉਣ ਵਾਲੀ ਫਿਲਮ, ਲਵਰ ਨਾਲ ਦੁਨੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਆਪਣੇ ਪ੍ਰਸ਼ੰਸਕਾਂ...

‘ਸੰਗਰੇਜ਼ ਸਟੂਡੀਉ’ ਵੱਲੋਂ ਆਪਣੀ ਪਹਿਲੀ ਪੰਜਾਬੀ ਫ਼ਿਲਮ ‘ਕਮਲੇ’ ਦਾ ਐਲਾਨ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਨਿਭਾਉਣਗੇ ਮੁੱਖ ਕਿਰਦਾਰ

ਯੈੱਸ ਪੰਜਾਬ 1 ਜੂਨ, 2022 - ਸੰਘਰੇਜ਼ਾ ਸਟੂਡੀਓ ਨੇ ਆਪਣੇ ਪਹਿਲੇ ਪ੍ਰੋਜੈਕਟ, ਜਿੰਮੀ ਸ਼ਰਮਾ ਅਤੇ ਜਾਨਵੀਰ ਕੌਰ ਸਟਾਰਰ ਪੰਜਾਬੀ ਫਿਲਮ 'ਕਮਲੇ' ਦਾ ਐਲਾਨ ਕੀਤਾ ਹੈ। ਫਿਲਮ ਦਾ ਨਿਰਮਾਣ ਰਾਜਬੀਰ ਸਿੰਘ ਗਿੱਲ, ਗੁਰਮੀਤ ਦਮਨ, ਸੋਨੂੰ ਕੁੰਤਲ ਅਤੇ...
- Advertisement -spot_img

ਸੋਸ਼ਲ ਮੀਡੀਆ

20,371FansLike
51,891FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!