Thursday, May 26, 2022

ਵਾਹਿਗੁਰੂ

spot_img

ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਰੋਜ਼ਗਾਰ ਅਤੇ ਸਟਾਰਟਅੱਪ ਦੇ ਸਮਰੱਥ ਮੌਕੇ ਉਪਲਬਧ ਕਰਵਾਏਗੀ ‘ਆਪ’ ਸਰਕਾਰ: ਭਗਵੰਤ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 16 ਜਨਵਰੀ, 2022:
ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਸਭ ਤੋਂ ਵੱਡੀ ਸਮੱਸਿਆ ਬੇਰੋਜ਼ਗਾਰੀ ਹੈ। ਐਤਵਾਰ ਨੂੰ ਮੀਡਿਆ ਨੂੰ ਸੰਬੋਧਿਤ ਕਰਦੇ ਹੋਏ ਮਾਨ ਨੇ ਕਿਹਾ ਕਿ ਪਹਿਲਾਂ ਕਾਲਜਾਂ ਅਤੇ ਯੂਨੀਵਰਸਿਟੀ ਤੋਂ ਡਿਗਰੀ ਮਿਲਣ ਤੋਂ ਬਾਅਦ ਨੌਜਵਾਨ ਸਿੱਧੇ ਨੌਕਰੀ ਜਾਂ ਆਪਣਾ ਕੋਈ ਨਵਾਂ ਪੇਸ਼ਾ ਕਰਦੇ ਸਨ।

ਅੱਜ ਨੌਜਵਾਨ ਰੋਜਗਾਰ ਦੀ ਅਣਹੋਂਦ ਵਿੱਚ ਉੱਚ ਸਿੱਖਿਆ ਦੀ ਡਿਗਰੀ ਲੈ ਕੇ ਘਰ ਬੈਠ ਰਹੇ ਹਨ ਅਤੇ ਡਿਪਰੈੱਸ਼ਨ ‘ਤੇ ਨਸ਼ੇ ਦਾ ਸ਼ਿਕਾਰ ਹੋ ਰਹੇ ਹਨ।ਰੋਜ਼ਗਾਰ ਅਤੇ ਉੱਚ ਸਿੱਖਿਆ ਦੇ ਮੌਕਿਆਂ ਦੀ ਅਣਹੋਂਦ ਵਿੱਚ ਅੱਜ ਪੰਜਾਬ ਦਾ ਪੈਸਾ ਅਤੇ ਪ੍ਰਤੀਭਾ ਦੋਵੇਂ ਵਿਦੇਸ਼ ਜਾ ਰਹੇ ਹਨ। ਪੰਜਾਬ ਦੀ ਤਰੱਕੀ ਲਈ ਨੌਜਵਾਨਾਂ ਦੀ ਪ੍ਰਤੀਭਾ ਅਤੇ ਉਰਜਾ ਦਾ ਪਲਾਇਨ ਰੋਕਣਾ ਸਭ ਤੋਂ ਜ਼ਿਆਦਾ ਜਰੂਰੀ ਹੈ ।

ਕਾਂਗਰਸ ਦੀ ਨਿਖੇਧੀ ਕਰਦੇ ਹੋਏ ਮਾਨ ਨੇ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਕਾਂਗਰਸ ਨੇ ਘਰ-ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਨੌਜਵਾਨਾਂ ਦੇ ਵੋਟ ਲਏ ਸਨ. ਲੇਕਿਨ ਸਰਕਾਰ ਬਣਨ ਤੋਂ ਬਾਅਦ ਡਿਗਰੀਧਾਰੀ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਨੇਤਾਵਾਂ ਦੇ ਬੱਚਿਆਂ ਅਤੇ ਪਰਿਵਾਰਾਂ ਨੂੰ ਨੌਕਰੀ ਦਿੱਤੀ। ਕਾਂਗਰਸ ਸਰਕਾਰ ਨੇ ਆਪਣੇ ਕਿਸੇ ਵਿਧਾਇਕ ਦੇ ਬੱਚੇ ਨੂੰ ਡੀਐਸਪੀ ਲਗਾ ਦਿੱਤਾ ਤਾਂ ਕਿਸੇ ਨੂੰ ਤਹਿਸੀਲਦਾਰ ਬਣਾ ਦਿੱਤਾ। ਰੋਜ਼ਗਾਰ ਦੀ ਅਣਹੋਂਦ ਵਿੱਚ ਪੰਜਾਬ ਦੇ ਨੌਜਵਾਨਾਂ ਨੇ ਮਜ਼ਬੂਰ ਹੋਕੇ ਵਿਦੇਸ਼ਾਂ ਦਾ ਰੁੱਖ ਕੀਤਾ ਅਤੇ ਆਪਣੀ ਮਾਤਭੂਮੀ ਨੂੰ ਛੱਡਕੇ ਵਿਦੇਸ਼ਾਂ ਵਿੱਚ ਰਹਿਣ ਨੂੰ ਮਜ਼ਬੂਰ ਹੋਏ।

ਮਾਨ ਨੇ ਕਿਹਾ ਕਿ ਪੰਜਾਬ ਦੇ ਆਦਰਸ਼ ਸ਼ਹੀਦ ਭਗਤ ਸਿੰਘ, ਰਾਜਗੁਰੂ ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਸ਼ੁਰਵੀਰਾਂ ਨੇ ਅੰਗਰੇਜਾਂ ਨੂੰ ਦੇਸ਼ ਤੋਂ ਭਜਾਉਣ ਦੇ ਲਈ ਲੰਬਾ ਸੰਘਰਸ਼ ਕੀਤਾ ਅਤੇ ਆਪਣੀ ਜਾਨ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਵਾਰਿਸ ਆਪਣੀ ਮਾਂ ਦੇ ਗਹਿਣੇ ਅਤੇ ਬਾਪ ਦੀ ਜਾਇਦਾਦ ਵੇਚਕੇ ਉਨ੍ਹਾਂ ਅੰਗਰੇਜਾਂ ਕੋਲ ਨੌਕਰੀ ਕਰਣ ਲਈ ਜਾ ਰਹੇ ਹਨ। ਪਿਛਲੀਆਂ ਸਰਕਾਰਾਂ ਨੇ ਸਾਡੇ ਸ਼ਹੀਦਾਂ ਦੀ ਕੁਰਬਾਨੀ ਨੂੰ ਵਿਅਰਥ ਕਰ ਦਿੱਤਾ ।

ਮਾਨ ਨੇ ਕਿਹਾ ਕਿ ਜਲੰਧਰ ਵਿੱਚ ਬਸ ਸਟੈਂਡ ਵਿੱਚ ਖੜੀਆਂ ਬੱਸਾਂ ‘ਤੇ ਭਰੇ ਆਇਲਟਸ ਕੋਚਿੰਗ ਅਤੇ ਵਿਦੇਸ਼ ਭੇਜਣ ਵਾਲੇ ਏਜੇਂਟਾਂ ਦੇ ਬੈਨਰ ਵੇਖਕੇ ਲੱਗੇਗਾ ਕਿ ਇਹ ਬਸ ਅਮ੍ਰਿਤਸਰ-ਚੰਡੀਗੜ੍ਹ ਨਹੀਂ,ਕਨੇਡਾ ਤੇ ਨਿਊਜੀਲੈਂਡ ਜਾ ਰਹੀ ਹੈ। ਪਲਾਇਨ ਦੇ ਕਾਰਨ ਕਨੇਡਾ ਹੁਣ ਪੰਜਾਬ ਬਣ ਗਿਆ ਹੈ। ਅੱਜ ਕਨੇਡਾ ਵਿੱਚ ਪੰਜਾਬ ਤੋਂ ਜ਼ਿਆਦਾ ਪੰਜਾਬੀ ਸੰਸਦ ਬਣ ਰਹੇ ਹਨ। ਲੇਕਿਨ ਇਹ ਸਭ ਮਜ਼ਬੂਰੀ ਵਿੱਚ ਉੱਥੇ ਗਏ ਹਨ। ਕਿਸੇ ਨੂੰ ਵੀ ਆਪਣੀ ਮਾਤਭੂਮੀ ਤੋਂ ਦੂਰ ਜਾਣ ਦਾ ਸ਼ੌਕ ਨਹੀਂ ਹੁੰਦਾ। ਬੇਰੋਜ਼ਗਾਰੀ ਅਤੇ ਸੁਰੱਖਿਆ ਦੀ ਅਣਹੋਂਦ ਵਿੱਚ ਲੱਖਾਂ ਪੰਜਾਬੀਆਂ ਨੇ ਮਜਬੂਰ ਹੋ ਕੇ ਪੰਜਾਬ ਛੱਡਿਆ।

ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪ੍ਰਤੀਭਾ ਅਤੇ ਪੈਸਾ ਨੂੰ ਬਾਹਰ ਜਾਣ ਤੋਂ ਰੋਕੇਗੀ। ਅਸੀਂ ਪੰਜਾਬ ਵਿੱਚ ਰੋਜ਼ਗਾਰ ਅਤੇ ਪੇਸ਼ੇ ਦੇ ਸਮਰੱਥ ਮੌਕੇ ਉਪਲੱਬਧ ਕਰਵਾਵਾਂਗੇ। ਯੋਗਤਾ ਦੇ ਹਿਸਾਬ ਨਾਲ ਰੋਜ਼ਗਾਰ ਅਤੇ ਤਨਖ਼ਾਹ ਸਮੇਤ ਪ੍ਰਤਿਭਾਸ਼ੀਲ ਨੌਜਵਾਨਾਂ ਨੂੰ ਸਟਾਰਟਅਪ ਦਾ ਮੌਕਾ ਦੇਵਾਂਗੇ ਅਤੇ ਸਹਿਯੋਗ ਕਰਾਂਗੇ ਤਾਂਕਿ ਉਹ ਆਪਣੇ ਨਾਲ ਹੋਰ ਲੋਕਾਂ ਨੂੰ ਵੀ ਰੋਜ਼ਗਾਰ ਦੇ ਸਕਣ। ਸਾਡਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ‘ਜਾਬ ਸੀਕਰ’ ਨਹੀਂ ‘ਜਾਬ ਪ੍ਰੋਵਾਇਡਰ’ ਬਣਾਉਣਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਜਲੌ ਸਜਾਏ ਗਏ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ...

ਹਰ ਸਿੱਖ ਮਾਡਰਨ ਲਾਇਸੰਸੀ ਹਥਿਆਰ ਰੱਖਣ ਦਾ ਯਤਨ ਕਰੇ, ਇਹ ਹਾਲਾਤ ਦੀ ਮੰਗ ਹੈ: ਗਿਆਨੀ ਹਰਪ੍ਰੀਤ ਸਿੰਘ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2022: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਗੁਰਿਆਈ ਦਿਵਸ ਮੌਕੇ ਜਾਰੀ ਕੀਤੇ ਇਕ ਵੀਡੀਓ ਸੰਦੇਸ਼...

ਕਾਲਕਾ ਅਤੇ ਕਾਹਲੋਂ ਵੱਲੋਂ ਸੁਖ਼ਬੀਰ ਬਾਦਲ ਅਤੇ ਜ: ਹਿੱਤ ਨੂੰ ਕਮੇਟੀ ਦੇ ਮੈਂਬਰ ਬਣਾਏ ਜਾਣ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ, ਜੀ.ਕੇ. ਤੇ ਸਰਨਾ ਭਰਾਵਾਂ ਨੂੰ ਕੀਤਾ ਸਵਾਲ

ਯੈੱਸ ਪੰਜਾਬ ਚੰਡੀਗੜ੍ਹ, 22 ਮਈ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ...

ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ ਤੋਂ ਹੈੱਡ ਗ੍ਰੰਥੀ ਪਾਸੋਂ ਝੂਠ ਨਾ ਬੁਲਵਾਵੇ ਦਿੱਲੀ ਕਮੇਟੀ, ‘ਸਪਾਂਸਰ’ ਕੀਤੇ ਗਏ ਬੱਚਿਆਂ ਦੀ ਗਿਣਤੀ ’ਤੇ ਉੱਠੇ ਸਵਾਲ

ਯੈੱਸ ਪੰਜਾਬ ਨਵੀਂ ਦਿੱਲੀ, 22 ਮਈ, 2022 ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ...

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਤੋਤਾ ਸਿੰਘ ਨਮਿਤ ਕੀਤੀ ਸ਼ੋਕ ਸਭਾ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ, ਉੱਘੇ ਅਕਾਲੀ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ...

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2022: ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ...

ਮਨੋਰੰਜਨ

ਡੈਲਬਰ ਆਰਯਾ: ਸ਼ਹਿਰ ਵਿੱਚ ਚਰਚਾ ਦਾ ਨਵਾਂ ਵਿਸ਼ਾ!

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਡੇਲਬਰ ਆਰੀਆ, ਭਾਵੇਂ ਜਨਮ ਤੋਂ ਹੀ ਜਰਮਨ-ਫ਼ਾਰਸੀ ਹੈ,ਪਰ ਹੁਣ ਪੰਜਾਬੀ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ੰਸਕ ਪਹਿਲਾਂ ਹੀ ਗੁਰੂ ਰੰਧਾਵਾ ਦੇ ਮਸ਼ਹੂਰ ਗੀਤ "ਡਾਊਨਟਾਊਨ"...

ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪੋਸਟਰ ਰਿਲੀਜ਼, 2 ਸਤੰਬਰ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 18 ਮਈ, 2022: ਗਿੱਪੀ ਗਰੇਵਾਲ ਨੇ ਆਪਣੀ ਆਉਣ ਵਾਲੀ ਫਿਲਮ 'ਯਾਰ ਮੇਰਾ ਤਿਤਲੀਆਂ ਵਰਗਾ' ਨੂੰ ਨਵੀਂ ਰਿਲੀਜ਼ ਮਿੱਤੀ 2 ਸਤੰਬਰ, 2022 ਦਿੰਦੇ ਹੋਏ ਦੂਜਾ ਪੋਸਟਰ ਰਿਲੀਜ਼ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ...

ਬੱਬੂ ਮਾਨ ਨੇ ਸ਼ਿਪਰਾ ਗੋਇਲ ਦੇ ਸਹਿਯੋਗ ਨਾਲ ਆਪਣੇ ਪਹਿਲੇ ਗਾਣੇ ਦਾ ਪੋਸਟਰ ਕੀਤਾ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 17 ਮਈ, 2022: ਬਲੂ ਬੀਟਸ ਸਟੂਡੀਓਜ਼ ਨੇ ਸ਼ਿਪਰਾ ਗੋਇਲ ਅਤੇ ਬੱਬੂ ਮਾਨ ਨੂੰ ਟਰੈਕ 'ਇਤਨਾ ਪਿਆਰ ਕਰੂੰਗਾ' ਦੇ ਨਾਲ ਆਪਣੇ ਅਗਲੇ ਪ੍ਰੋਜੈਕਟ ਦਾ ਪੋਸਟਰ ਰਿਲੀਜ਼ ਕੀਤਾ ਹੈ। ਗੀਤ ਦੇ ਬੋਲ ਕੁਨਾਲ ਵਰਮਾ ਦੁਆਰਾ...

ਉਮਰ ਸਿਰਫ ਇੱਕ ਨੰਬਰ ਹੈ, ਨੀਰੂ ਬਾਜਵਾ ਤੇ ਗੁਰਨਾਮ ਭੁੱਲਰ ਸਾਬਿਤ ਕਰਨਗੇ ਫਿਲਮ ‘ਕੋਕਾ’ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਮਈ 17, 2022: ਨੀਰੂ ਬਾਜਵਾ ਐਂਟਰਟੇਨਮੈਂਟ ਅਤੇ ਟੌਪਨੋਚ ਸਟੂਡੀਓਜ਼ ਯੂਕੇ, ਪੰਜਾਬੀ ਸਿਨੇਮਾ ਦੀ ਬਹੁਤ ਹੀ ਖੂਬਸੂਰਤ ਅਤੇ ਮਨਮੋਹਕ ਨੀਰੂ ਬਾਜਵਾ ਅਤੇ ਸਿਨੇਮਾ ਦਾ ਕਿਊਟ ਮੁੰਡਾ ਗੁਰਨਾਮ ਭੁੱਲਰ ਦੇ ਨਾਲ ਆਪਣੀ ਆਉਣ ਵਾਲੀ ਫਿਲਮ...

ਗਿੱਪੀ ਗਰੇਵਾਲ ਅਤੇ ਪ੍ਰਭ ਆਸਰਾ ਫਿਲਮ ‘ਮਾਂ’ ਦੀ ਸਪੈਸ਼ਲ ਸਕ੍ਰੀਨਿੰਗ ‘ਤੇ ਆਪਣੇ ਹੰਝੂ ਨਹੀਂ ਰੋਕ ਸਕੇ

ਯੈੱਸ ਪੰਜਾਬ ਚੰਡੀਗੜ੍ਹ, 12 ਮਈ, 2022: ਨਵੀਂ ਰਿਲੀਜ਼ ਹੋਈ ਫਿਲਮ 'ਮਾਂ' ਨੇ ਦਰਸ਼ਕਾਂ ਨੂੰ ਇੱਕ ਬਿਲਕੁਲ ਨਵੇਂ ਦ੍ਰਿਸ਼ਟੀਕੋਣ ਵੱਲ ਖਿੱਚਿਆ ਕਿ ਇੱਕ ਮਾਂ ਆਪਣੇ ਬੱਚਿਆਂ ਦੀ ਖ਼ਾਤਰ ਕਿਸ ਹੱਦ ਤੱਕ ਅੱਗੇ ਵਧ ਸਕਦੀ ਹੈ ਅਤੇ ਇਸ...
- Advertisement -spot_img

ਸੋਸ਼ਲ ਮੀਡੀਆ

20,370FansLike
51,945FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼