Saturday, March 25, 2023

ਵਾਹਿਗੁਰੂ

spot_img

spot_img
spot_img

ਨੌਜਵਾਨ ਆਪਣੇ ਹੱਕ ਦੀ ਵਰਤੋਂ ਜ਼ਰੂਰ ਕਰਨ: ਕੌਮੀ ਵੋਟਰ ਦਿਵਸ ’ਤੇ ਹੋਏ ਰਾਜ ਪੱਧਰੀ ਸਮਾਗਮ ਵਿੱਚ ਬੋਲੇ ਆਈ.ਏ.ਐਸ. ਅਰੁਣ ਸੇਖ਼ੜੀ

- Advertisement -

ਯੈੱਸ ਪੰਜਾਬ

ਪਟਿਆਲਾ, 25 ਜਨਵਰੀ,2023-ਕੌਮੀ ਵੋਟਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਮੰਡਲ ਅਰੁਣ ਸੇਖੜੀ ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਦੇ ਸੰਵਿਧਾਨ ਨੇ ਸਾਨੂੰ ਵੋਟ ਕਰਨ ਦਾ ਜੋ ਅਧਿਕਾਰੀ ਦਿੱਤਾ ਹੈ, ਉਸ ਦੀ ਹਰੇਕ ਯੋਗ ਵੋਟਰ ਨੂੰ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਜਿਹੜੇ ਲੋਕ ਆਪਣੇ ਇਸ ਅਧਿਕਾਰ ਦੀ ਸਹੀ ਵਰਤੋਂ ਨਹੀਂ ਕਰਦੇ ਉਨ੍ਹਾਂ ਨੂੰ ਵੀ ਪ੍ਰੇਰਿਤ ਕਰਕੇ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਦਾ ਹਿੱਸਾ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ। ਅਰੁਣ ਸੇਖੜੀ ਨੇ ਕਿਹਾ ਕਿ ਭਵਿੱਖ ਦੇ ਵੋਟਰਾਂ ਨੂੰ ਆਪਣੀਆਂ ਵੋਟਾਂ ਰਜਿਸਟਰਡ ਕਰਵਾਉਣ ਲਈ ਹੋਰ ਵਧੇਰੇ ਉਤਸ਼ਾਹਤ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਜਾਤਪਾਤ ਅਤੇ ਧਰਮ ਤੋਂ ਨਿਰਪੱਖ ਹੋ ਕੇ ਵੋਟ ਪਾਉਣ ਦੀ ਸਹੁੰ ਵੀ ਚੁਕਾਈ।

ਸਮਾਗਮ ਦੌਰਾਨ ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਨੇ ਨੌਜਵਾਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਸਭ ਤੋਂ ਵੱਡੀ ਲੋਕਤੰਤਰਿਕ ਪ੍ਰਣਾਲੀ ਵਿੱਚ ਭਾਗ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ 2024 ਵਿੱਚ ਹੋਣ ਵਾਲੀਆਂ ਚੋਣਾਂ ‘ਚ 100 ਫ਼ੀਸਦੀ ਵੋਟਾਂ ਪਾਉਣ ਦਾ ਟੀਚਾ ਪੂਰਾ ਕੀਤਾ ਜਾਵੇ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਲਾ ਭਵਨ ਵਿੱਚ ਕੌਮੀ ਵੋਟਰ ਦਿਵਸ ਦੇ ਅਵਸਰ ‘ਤੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਅਰੁਣ ਸੇਖੜੀ ਤੇ ਵਿਪੁਲ ਉਜਵਲ ਨੇ ਵਿਧਾਨ ਸਭਾ ਚੋਣਾਂ ‘ਚ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬੈਸਟ ਇਲੈਕਟਰੋਲ ਪ੍ਰੈਕਟਿਸ ਅਵਾਰਡ-2022 ਆਈ.ਏ.ਐਸ. ਅਧਿਕਾਰੀ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ, ਸੋਨਾਲੀ ਗਿਰਿ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਜਲੰਧਰ ਜਸਪ੍ਰੀਤ ਸਿੰਘ, ਡਾਇਰੈਕਟਰ ਫੂਡ ਐਂਡ ਸਿਵਲ ਸਪਲਾਈ ਵਿਭਾਗ ਘਣਸ਼ਿਆਮ ਥੋਰੀ ਤੇ ਐਸ.ਐਸ.ਪੀ  ਵਿਵੇਕ ਸ਼ੀਲ ਸੋਨੀ ਨੂੰ ਪ੍ਰਦਾਨ ਕੀਤੇ ਗਏ।

ਜਦਕਿ ਸਟੇਟ ਆਈਕਨ ਦਿਵਿਆਂਗਜਨ ਵੋਟਰ ਡਾ. ਕਿਰਨ, ਪੈਰਾ ਸਾਈਕਲਿਸਟ-ਕਮ-ਜ਼ਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ, ਜ਼ਿਲ੍ਹਾ ਆਈਕਨ ਉਜਾਗਰ ਸਿੰਘ ਅੰਟਾਲ, ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਜਗਦੀਪ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਡਾ. ਨਵਦੀਪ ਵਾਲੀਆ, ਪ੍ਰਿੰਸੀਪਲ ਗੁਰਬਖ਼ਸ਼ੀਸ਼ ਸਿੰਘ, ਮਨਪ੍ਰੀਤ ਸਿੰਘ ਅਨੇਜਾ ਦਾ ਸਵੀਪ ਗਤੀਵਿਧੀਆਂ ਵਿੱਚ ਪਾਏ ਗਏ ਯੋਗਦਾਨ ਲਈ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪੱਧਰ ਉੱਪਰ ਵਧੀਆ ਕਾਰਗੁਜ਼ਾਰੀ ਲਈ ਐਸ.ਡੀ.ਐਮ ਨਾਭਾ ਦਮਨਜੀਤ ਕੌਰ, ਨੋਡਲ ਅਫ਼ਸਰ ਸਤਬੀਰ ਸਿੰਘ ਗਿੱਲ ਅਤੇ ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਚੋਣ ਕਾਨੂੰਨਗੋ ਰਾਜਪੁਰਾ ਸਤਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਜ਼ਿਲ੍ਹੇ ਦੀਆਂ ਸਵੀਪ ਗਤੀਵਿਧੀਆਂ ਉੱਪਰ ਚਾਨਣਾ ਪਾਇਆ।

ਸਮਾਗਮ ਦੀ ਸ਼ੁਰੂਆਤ ਪੈਰਾਸਾਈਕਲਿਸਟ-ਕਮ-ਜ਼ਿਲ੍ਹਾ ਸਵੀਪ ਆਈਕਨ ਜਗਵਿੰਦਰ ਸਿੰਘ ਦੀ ਅਗਵਾਈ ਵਿੱਚ ਸਾਈਕਲ ਰੈਲੀ ਨਾਲ ਕੀਤੀ ਗਈ, ਜਿਸ ਵਿੱਚ ਵਧੀਕ ਮੁੱਖ ਚੋਣ ਅਫ਼ਸਰ ਵਿਪੁਲ ਉਜਵਲ ਅਤੇ ਚੋਣ ਅਫ਼ਸਰ ਪੰਜਾਬ ਭਰਤ ਭੂਸ਼ਣ ਬਾਂਸਲ ਨੇ ਉਚੇਚੇ ਤੌਰ ‘ਤੇ ਸਾਈਕਲ ਚਲਾ ਕੇ ਸ਼ਮੂਲੀਅਤ ਕੀਤੀ। ਇਸ ਰੈਲੀ ਵਿੱਚ ਜਿੱਥੇ ਸੈਂਕੜਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਕਾਰੀਆਂ ਨੇ ਭਾਗ ਲਿਆ ਉੱਥੇ ਹੀ ਹਾਰਲੇ ਡੇਵਿਡਸਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਮੂਲੀਅਤ ਕਰਕੇ ਵੱਖਰਾ ਰੰਗ ਬੰਨਿਆ।

ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਬਲਾਈਂਡ ਐਂਡ ਡੈਫ਼ ਸਕੂਲ, ਸੈਫ਼ਦੀਪੁਰ, ਪਟਿਆਲਾ) ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਜੈ ਯਮਲਾ ਜੱਟ ਦੀ ਅਗਵਾਈ ਵਿੱਚ ਲੋਕ ਸਾਜ਼ਾਂ ਦੇ ਆਰਕੈਸਟਰਾ ਦੀ ਪੇਸ਼ਕਾਰੀ ਕੀਤੀ ਗਈ। ਭਾਰਤ ਚੋਣ ਕਮਿਸ਼ਨ ਵੱਲੋਂ ਦਿਵਿਆਂਗਜਨ ਲਈ ਬਣਾਈ ਗਈ ਵਿਸ਼ੇਸ਼ ਐਪ ‘ਸਕਸ਼ਮ-ਈ.ਸੀ.ਆਈ’ ਨੂੰ ਦਰਸਾਉਂਦੀ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਬਣਾਈ ਗਈ ਪੇਂਟਿੰਗ ਦਾ ਮੁੱਖ ਮਹਿਮਾਨ ਵੱਲੋਂ ਵਿਮੋਚਨ ਕੀਤਾ ਗਿਆ। ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਪੰਜਾਬ ਚੋਣਾਂ ਦੇ ਮੈਸਕਾਟ ‘ਸ਼ੇਰਾ’ ਦੇ ਰੂਪ ਵਿੱਚ ਸਮਾਗਮ ਵਿੱਚ ਹਿੱਸਾ ਲਿਆ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਸਾਈਨ ਲੈਂਗੁਏਜ ਵਿੱਚ ਰਾਸ਼ਟਰ ਗਾਨ ਪੇਸ਼ ਕੀਤਾ ਗਿਆ। ਰਾਜ ਅਤੇ ਜ਼ਿਲ੍ਹਾ ਦਿਵਿਆਂਗਜਨ ਕੋਆਰਡੀਨੇਟਰਾਂ ਜਿਨ੍ਹਾਂ ਨੇ ਵਲੰਟੀਅਰ ਵੱਜੋਂ ਚੋਣਾਂ ਵਿੱਚ ਸੇਵਾ ਪ੍ਰਦਾਨ ਕੀਤੀ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮੁੱਚੇ ਸਮਾਗਮ ਦੀ ਦੇਖ-ਰੇਖ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਅਤੇ ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਕੀਤੀ ਗਈ।

- Advertisement -

ਖ਼ਬਰ ਸਾਰ

ਸਿੱਖ ਜਗ਼ਤ

ਅਜਨਾਲਾ ਘਟਨਾ ‘ਤੇ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ: ਮਨਜੀਤ ਸਿੰਘ ਭੋਮਾ

Akal Takht Jathedar should make report of sub-committee on Ajnala incident: Manjit Singh Bhoma ਯੈੱਸ ਪੰਜਾਬ ਅੰਮ੍ਰਿਤਸਰ, 24 ਮਾਰਚ, 2023: ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ...

ਅੰਮ੍ਰਿਤਪਾਲ ਸਿੰਘ ਪੰਜਾਬ ਤੋਂ ਫ਼ਰਾਰ ਹੋਣ ਵਿੱਚ ਹੋਇਆ ਸਫ਼ਲ?

Has Amritpal Singh slipped out of Punjab? ਯੈੱਸ ਪੰਜਾਬ ਅੰਮ੍ਰਿਤਸਰ, 23 ਮਾਰਚ, 2023: ਕੀ ਅੰਮ੍ਰਿਤਪਾਲ ਸਿੰਘ ਸਨਿਚਰਵਾਰ 18 ਮਾਰਚ ਨੂੰ ਪੰਜਾਬ ਪੁਲਿਸ ਵੱਲੋਂ ਬਣਾਈ ਵੱਡੀ ਯੋਜਨਾਬੰਦੀ ਅਤੇ ਚੌਕਸੀ ਦੇ ਬਾਵਜੂਦ ਪੁਲਿਸ ਦੇ...

ਮਨੋਰੰਜਨ

“ਏਸ ਜਹਾਨੋਂ ਦੂਰ ਕਿਤੇ-ਚੱਲ ਜਿੰਦੀਏ” 7 ਅਪ੍ਰੈਲ 2023 ਨੂੰ ਹੋਵੇਗੀ ਸਿਨੇਮਾਘਰਾਂ ਵਿੱਚ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 24 ਮਾਰਚ 2023: ਦਰਸ਼ਕ ਕਾਫੀ ਸਮੇਂ ਤੋਂ ਸਿਨੇਮਾਘਰਾਂ ਵਿੱਚ ਫਿਲਮ "ਏਸ ਜਹਾਨੋ ਦੂਰ ਕਿਤੇ-ਚਲ ਜਿੰਦੀਏ" ਨੂੰ ਦੇਖਣ ਲਈ ਉਤਸ਼ਾਹਿਤ ਹਨ। ਖੈਰ! ਦਰਸ਼ਕਾਂ ਦੀ ਉਤਸੁਕਤਾ ਜਲਦੀ ਹੀ ਖਤਮ ਹੋਣ ਜਾ ਰਹੀ ਹੈ ਕਿਉਂਕਿ ਇਹ...

‘ਡਿਨਰ ਡੇਟ’ ਤੋਂ ਬਾਅਦ ਹੁਣ ਰਾਘਵ ਚੱਢਾ ਤੇ ਪ੍ਰਨੀਤੀ ਚੋਪੜਾ ‘ਲੰਚ’ ’ਤੇ ਇਕੱਠੇ ਨਜ਼ਰ ਆਏ

ਯੈੱਸ ਪੰਜਾਬ ਮੁੰਬਈ, 23 ਮਾਰਚ, 2023: ਬਾਲੀਵੁੱਡ ਅਦਾਕਾਰਾ ਪ੍ਰਨੀਤੀ ਚੋਪੜਾ ਅੱਜ ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਨਾਲ ਲੰਚ ’ਤੇ ਮਿਲਣ ਤੋਂ ਬਾਅਦ ਇਕੱਠੇ ਨਜ਼ਰ ਆਏ। ਇਸ ਤੋਂ ਪਹਿਲਾਂ ਦੋਵੇਂ...

ਤਰਸੇਮ ਜੱਸੜ ਦਾ ‘ਸਪੌਟੀਫ਼ਾਈ’ ਸਿੰਗਲ, ‘ਮਾਣ ਪੰਜਾਬੀ’ ਨਿਊਯਾਰਕ ਵਿੱਚ ‘ਟਾਈਮਜ਼ ਸਕੁਏਅਰ’ ’ਤੇ ਹੋਇਆ ਫ਼ੀਚਰ

ਯੈੱਸ ਪੰਜਾਬ ਚੰਡੀਗੜ੍ਹ, 23 ਮਾਰਚ, 2023: ਤਰਸੇਮ ਜੱਸੜ ਦਾ ਨਵਾਂ ਸਪੌਟੀਫ਼ਾਈ ਸਿੰਗਲ ਟਰੈਕ "ਮਾਣ ਪੰਜਾਬੀ", ਟਾਈਮਜ਼ ਸਕੁਆਇਰ, ਨਿਊਯਾਰਕ, ਤੇ ਧੂਮਾਂ ਪਾ ਰਿਹਾ ਹੈ ਜੋ ਕਿ 18 ਮਾਰਚ 2023 ਨੂੰ ਰਿਲੀਜ਼ ਕੀਤਾ ਗਿਆ ਸੀ। ਟਰੈਕ ਦਾ ਸੰਗੀਤ...

ਪਰਵਾਸੀ ਪੰਜਾਬੀਆਂ ਦੇ ਜਜ਼ਬਾਤੀ ਬੰਧਨਾਂ ਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਏਸ ਜਹਾਨੋਂ ਦੂਰ ਕਿੱਤੇ-ਚਲ ਜਿੰਦੀਏ’

'Es Jahano Door Kitte-Chal Jindiye' is a tale of emotional bonding and relationship of Punjabi Diaspora ਯੈੱਸ ਪੰਜਾਬ ਹਰਜਿੰਦਰ ਸਿੰਘ ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ...

ਆਉਣ ਵਾਲੀ ਪੰਜਾਬੀ ਫ਼ਿਲਮ ‘ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ’ ਦੇ ਕਲਾਕਾਰਾਂ ਨੇ ਦਰਬਾਰ ਸਾਹਿਬ ਵਿਖ਼ੇ ਮੱਥਾ ਟੇਕਿਆ

ਯੈੱਸ ਪੰਜਾਬ ਅੰਮ੍ਰਿਤਸਰ, 16 ਮਾਰਚ, 2023: ਘੈਂਟ ਬੁਆਏਜ਼ ਐਂਟਰਟੇਨਮੈਂਟ ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੁਆਰਾ ਪ੍ਰਸਤੁਤ ਫਿਲਮ "ਏਸ ਜਹਾਨੋਂ ਦੂਰ ਕਿਤੇ- ਚੱਲ ਜਿੰਦੀਏ" ਦੀ ਸਾਰੀ ਸਟਾਰਕਾਸਟ ਫਿਲਮ ਦੀ ਪ੍ਰਮੋਸ਼ਨ ਦੇ ਲਈ ਅੰਮ੍ਰਿਤਸਰ ਪਹੁੰਚੇ ਜਿਸਨੇ ਫਿਲਮ ਦੇ ਆਉਣ...
spot_img
spot_img

ਸੋਸ਼ਲ ਮੀਡੀਆ

52,313FansLike
51,904FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਕੀ ’ਕੱਲੇ ਥਾਣੇਦਾਰ ਨੇ ਹੀ ਭਜਾ ਦਿੱਤਾ ਗੈਂਗਸਟਰ ਦੀਪਕ ਟੀਨੂੰ? – ਐੱਚ.ਐੱਸ. ਬਾਵਾ

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਨਾਮਜ਼ਦ ‘ਏ’ ਕੈਟਾਗਰੀ ਦਾ ਗੈਂਗਸਟਰ ਦੀਪਕ ਟੀਨੂੰ ਫ਼ਰਾਰ ਹੋ ਗਿਆ ਹੈ। ਮਾਨਸਾ ਦੇ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ...
error: Content is protected !!