Monday, August 8, 2022

ਵਾਹਿਗੁਰੂ

spot_img
ਨੌਜਵਾਨ ਵਿਦਿਆਰਥੀ ਜੱਥੇਬੰਦੀਆਂ ਵੱਲੋਂ ਅਗਨੀਪੱਥ” ਦੇ ਵਿਰੋਧ ‘ਚ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ

ਦਿੱਲੀ, 29 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਫ਼ੌਜ ਵਿੱਚ ਚਾਰ ਸਾਲ ਲਈ ਆਰਜੀ ਤੌਰ ਉੱਤੇ ਠੇਕਾ ਭਰਤੀ ਦੀ ਸਕੀਮ “ਅਗਨੀਪੱਥ” ਦੇ ਵਿਰੋਧ ਵਿੱਚ ਅੱਜ ਇੱਥੇ ਜੰਤਰ ਮੰਤਰ ਵਿਖੇ ਵੱਖ ਵੱਖ ਨੌਜਵਾਨ ਵਿਦਿਆਰਥੀ ਜੱਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕੀਤਾ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਨਾਲ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਕਿ ਹਰ ਸਾਲ ਦੋ ਕਰੋੜ ਰੁਜ਼ਗਾਰ ਦਿੱਤਾ ਜਾਵੇਗਾ। ਭਾਜਪਾ ਦੇ ਹੁਣ ਤੱਕ ਦੇ ਸ਼ਾਸ਼ਨ ਵਿੱਚ ਵਾਅਦੇ ਮੁਤਾਬਕ ਸੋਲਾਂ ਕਰੋੜ ਨੌਕਰੀਆਂ ਮਿਲਣੀਆਂ ਚਾਹੀਦੀਆਂ ਸਨ। ਪਰ ਉਲਟਾ ਇਹ ਹੋਇਆ ਹੈ ਕਿ ਦੇਸ਼ ਵਿੱਚ ਬੇਰੁਜਗਾਰਾਂ ਦੀ ਗਿਣਤੀ 44 ਕਰੋੜ ਹੋ ਗਈ ਹੈ।

ਇਹਨਾਂ ਕਰੋੜਾਂ ਬੇਰੁਜ਼ਗਾਰਾਂ ਵਿੱਚ ਸਭ ਤੋਂ ਵੱਡੀ ਗਿਣਤੀ ਜੇ ਧਾਰਮਿਕ ਤੌਰ ਉੱਤੇ ਨੋਟ ਕਰਨੀ ਹੋਵੇ ਤਾਂ ਹਿੰਦੂਆਂ ਦੀ ਹੈ। ਦੂਜੇ ਪਾਸੇ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੇ ਦੇਸ਼ ਦੇ ਕੇਵਲ ਨੌਂ ਖ਼ਰਬਪਤੀਆਂ ਕੋਲ਼ ਮੁਲਕ ਦੀ ਦੌਲਤ ਦਾ ਅੱਧੇ ਤੋਂ ਵੱਧ ਹਿੱਸਾ ਇਕੱਠਾ ਕਰ ਦਿੱਤਾ ਹੈ। ਸਾਧਨ ਵਿਹੂਣੇ ਬੇਰੁਜਗਾਰਾਂ ਅਤੇ ਕਾਰਪੋਰੇਟ ਜਗਤ ਦੇ ਦੌਲਤ ਦੇ ਭੰਡਾਰਾਂ ਨੂੰ ਸਰਕਾਰ ਦੇਸ਼ ਵਿੱਚ ਫਿਰਕੂ ਫਸਾਦਾਂ ਦੀ ਚਾਦਰ ਨਾਲ ਢੱਕ ਰਹੀ ਹੈ।

ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਕਿਹਾ ਕਿ ਫ਼ੌਜ ਦਾ ਨਿੱਜੀਕਰਨ ਜਿੱਥੇ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਹੈ, ਓਥੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕਣਾ ਹੈ। ਉਹਨਾਂ ਕਿਹਾ ਕਿ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਕੇ ਇਸ ਦੇਸ਼ ਮਾਰੂ ਨੀਤੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਦੇਸ਼ ਲਈ ਜੰਗਾਂ ਲੜਨ ਵਾਲੇ ਅਨੇਕਾਂ ਕਰਨਲਾਂ – ਜਰਨਲਾਂ ਅਤੇ ਹੋਰ ਮਾਹਰਾਂ ਨੇ ਇਸਦਾ ਦਲੀਲਾਂ ਨਾਲ ਵਿਰੋਧ ਕੀਤਾ ਹੈ। ਵਿਦਿਆਰਥੀਆਂ ਨੌਜਵਾਨਾਂ ਇਹ ਵੀ ਕਿਹਾ ਫੌਜੀ ਜਵਾਨਾਂ ਨੂੰ ਪੱਕੀ ਪੈਨਸ਼ਨ ਤੋਂ ਇਲਾਵਾ ਹੋਰ ਸਹੂਲਤਾਂ ਵੀ ਦੇਸ਼ ਦੇ ਪਾਰਲੀਮੈਂਟ ਮੈਬਰਾਂ ਤੋਂ ਘੱਟ ਨਹੀਂ ਮਿਲਣੀਆਂ ਚਾਹੀਦੀਆਂ।

ਇੱਥੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਰਵ ਭਾਰਤ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਸੁਖਜਿੰਦਰ ਮਹੇਸਰੀ (ਪੰਜਾਬ) ਨੇ ਕਿਹਾ ਕਿ ਭਾਜਪਾ ਸਰਕਾਰ ਦੇਸ਼ ਦੇ ਘੱਟਗਿਣਤੀ ਮੁੱਠੀਭਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨੀਤੀਆਂ ਬਣਾ ਕੇ, ਦੇਸ਼ ਦੀ ਬਹੁਗਿਣਤੀ ਵਸੋਂ ਨੂੰ ਪੱਕੇ ਰੁਜ਼ਗਾਰ ਤੋਂ ਵਾਂਝਾ ਰੱਖ ਰਹੀ ਹੈ। ਅੱਜ ਲੋੜਾਂ ਦੀ ਲੋੜ ਹੈ ਕਿ ਦੇਸ਼ ਦੀ ਆਬਾਦੀ ਨੂੰ ਇੱਕਜੁੱਟ ਕਰਦਿਆਂ ਪੱਕੇ ਰੁਜ਼ਗਾਰ ਲਈ ਦੇਸ਼ ਦੀ ਪਾਰਲੀਮੈਂਟ ਵਿੱਚ ਇੱਕ ਕਾਨੂੰਨ ਸਥਾਪਤ ਕਰਨ ਲਈ ਲਾਮਬੰਦ ਕੀਤਾ ਜਾਵੇ। ਇਹ ਕਾਨੂੰਨ, ਭਗਤ ਸਿੰਘ ਦੇ ਨਾਂਅ ਉੱਤੇ “ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ” (BNEGA) ਵਜੋਂ ਦੇਸ਼ ਦੇ ਹਰੇਕ 18 ਤੋਂ 58 ਸਾਲ ਦੇ ਰੁਜ਼ਗਾਰ ਚਾਹੁੰਦੇ ਬਾਲਗ ਨੂੰ ਪੱਕੇ ਰੁਜ਼ਗਾਰ ਦੀ ਗਰੰਟੀ ਕਰੇ।

ਇਹ “ਬਨੇਗਾ” ਨਾਂਅ ਦਾ ਕਾਨੂੰਨ ਗਰੰਟੀ ਕਰੇ ਕਿ ਦੇਸ਼ ਦੇ ਕੋਈ ਵੀ ਅਣ-ਸਿੱਖਿਅਤ ਨੂੰ 25000, ਅਰਧ-ਸਿੱਖਿਅਤ ਨੂੰ 30000, ਸਿੱਖਿਅਤ ਨੂੰ 35000 ਅਤੇ ਉੱਚ-ਸਿੱਖਿਅਤ ਨੂੰ 40000 ਰੁਪਏ ਪ੍ਰਤੀ ਮਹੀਨਾ ਘੱਟੋ ਘੱਟ ਤਨਖ਼ਾਹ ਦੀ ਗਰੰਟੀ ਹੋਵੇ। ਕੰਮ ਦੇ ਸਭ ਲਈ ਸਾਂਝੇ ਇਸ ਕਾਨੂੰਨ ਲਈ ਲਾਮਬੰਦੀ ਲਾਜ਼ਮੀ ਤੌਰ ਉੱਤੇ ਭਾਜਪਾ ਦੇ ਫਿਰਕੂ ਏਜੰਡੇ ਨੂੰ ਪਿਛਾਂਹ ਧੱਕ ਕੇ ਦੇਸ਼ ਨੂੰ ਸਦਭਾਵਨਾ ਅਤੇ ਤਰੱਕੀ ਦੇ ਰਾਹ ਤੋਰੇਗੀ।

ਉਹਨਾਂ ਦੇਸ਼ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਅਨੁਸ਼ਾਸਿਤ ਢੰਗ ਨਾਲ ਅਗਨੀਪੱਥ ਸਕੀਮ ਦੇ ਵਿਰੋਧ ਵਿੱਚ ਪ੍ਰਦਰਸ਼ਨ ਜਾਰੀ ਰੱਖੇ ਜਾਣ। ਸਭ ਰਾਜਨੀਤਕ ਦਲਾਂ ਇਸ ਨੀਤੀ ਦੇ ਵਿਰੋਧ ਵਿੱਚ ਸਰਗਰਮ ਹੋਣ ਲਈ ਕਿਹਾ ਜਾਵੇ ਅਤੇ ਕੇਵਲ ਰਸਮੀ ਬਿਆਨਬਾਜ਼ੀ ਦੀ ਬਜਾਏ ਜ਼ਮੀਨੀ ਪੱਧਰ ਉੱਤੇ ਜਨਤਾ ਦੀ ਲਹਿਰ ਖੜੀ ਕੀਤੀ ਜਾਵੇ। ਜਵਾਨੀ ਲਈ ਪੱਕੇ ਰੁਜ਼ਗਾਰ ਦੇ ਕਾਨੂੰਨ ਨੂੰ ਮੁੱਖ ਏਜੰਡੇ ਵਜੋਂ ਲਿਆ ਜਾਵੇ।

ਅੱਜ ਦੇ ਪ੍ਰਦਰਸ਼ਨ ਨੂੰ ਸੰਬੋਧਨ ਕਰਨ ਵਾਲਿਆਂ ਵਿੱਚ ਭਾਰਤੀ ਜਨਵਾਦੀ ਨੌਜਵਾਨ ਸਭਾ ਦੇ ਪ੍ਰਧਾਨ ਹੇਮਾਘਨਰਾਜ (ਬੰਗਾਲ), ਆਲ ਇੰਡੀਆ ਯੂਥ ਫੈਡਰੇਸ਼ਨ ਦੇ ਜਨਰਲ ਸਕੱਤਰ ਆਰ. ਥਿਰੁਮਲਾਈ (ਤਾਮਿਲਨਾਡੂ), ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ ਵਿੱਕੀ ਮਹੇਸਰੀ, ਏ. ਆਈ. ਡੀ. ਐੱਸ. ਓ. ਦੇ ਸੌਰਵ ਘੋਸ਼, ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦੇ ਮਯੂਕ ਬਿਸਵਾਸ (ਬੰਗਾਲ), ਇਨਕਲਾਬੀ ਨੌਜਵਾਨ ਸਭਾ ਦੇ ਨੀਰਜ, ਐਇਸਾ ਦੇ ਐੱਸ ਬਾਲਾਜੀ (ਬਿਹਾਰ), ਪੀ. ਐੱਸ. ਯੂ. ਦੇ ਐਲਬਰਟ, ਏ. ਆਈ. ਡੀ. ਵਾਈ. ਓ. ਦੇ ਅਮਰਜੀਤ, ਏ. ਆਈ. ਵਾਈ. ਐੱਲ. ਦੇ ਅਮਰੇਸ਼ ਨੇ ਪ੍ਰਮੁੱਖ ਤੌਰ ਉੱਤੇ

ਇਹਨਾਂ ਬੁਲਾਰਿਆਂ ਤੋਂ ਇਲਾਵਾ ਵੱਖ – ਵੱਖ ਰਾਜਾਂ ਤੋਂ ਧਿਰੇਂਦਰ ਯੂਪੀ, ਸ਼ਸ਼ੀ ਅਤੇ ਮੁਨੀਸ਼ ਦਿੱਲੀ, ਲਵਪ੍ਰੀਤ ਮਾੜੀਮੇਘਾ ਆਦਿ ਹਾਜਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਅਕਾਲੀ ਦਲ-ਸ਼੍ਰੋਮਣੀ ਕਮੇਟੀ ਸਾਡੀਆਂ ਫਸਲਾਂ-ਨਸਲਾਂ ਸੰਭਾਲਣ ’ਚ ਨਾਕਾਮ ਰਹੇ: ਕਾਲਕਾ

ਯੈੱਸ ਪੰਜਾਬ ਨਵੀਂ ਦਿੱਲੀ, 3 ਅਗਸਤ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ...

ਭੋਪਾਲ ਤੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਾ

ਯੈੱਸ ਪੰਜਾਬ ਅੰਮ੍ਰਿਤਸਰ, 3 ਅਗਸਤ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ...

ਪੰਜਾਬ ’ਚ ਧਰਮ ਬਦਲੀ ਕੀਤੇ ਜਾਣ ਦੇ ਵਧਦੇ ਮਾਮਲਿਆਂ ਨੂੰ ਠਲ੍ਹ ਪਾਉਣ ਲਈ ਦਿੱਲੀ ਕਮੇਟੀ ‘ਧਰਮ ਜਾਗਰੂਕਤਾ ਲਹਿਰ’ ਆਰੰਭ ਕਰੇਗੀ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਪੰਜਾਬ ’ਚ ਕਈ ਸਿੱਖ ਪਰਿਵਾਰਾਂ ਵੱਲੋਂ ਆਪਣੇ ਅਮੀਰ ਵਿਰਸੇ ਅਤੇ ਸ਼ਾਨਾਮਤੇ ਇਤਿਹਾਸ ਨੂੰ ਭੁੱਲ ਕੇ ਧਰਮ ਬਦਲੀ ਕੀਤੇ ਜਾਣ ਦੇ ਮਾਮਲਿਆਂ ’ਤੇ ਠੱਲ੍ਹ ਪਾਉਣ...

ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ 11 ਮੈਂਬਰੀ ਕਮੇਟੀ ਦਾ ਪੁਨਰਗਠਨ ਕੀਤਾ ਜਾਵੇ: ਜੀ.ਕੇ. ਨੇ ਸਰਾਵਾਂ ਤੋਂ ਜੀ.ਐਸ.ਟੀ. ਹਟਾਉਣ ਦੀ ਵੀ ਰੱਖੀ ਮੰਗ

ਯੈੱਸ ਪੰਜਾਬ ਨਵੀਂ ਦਿੱਲੀ, 2 ਅਗਸਤ, 2022: ਕੇਂਦਰ ਸਰਕਾਰ ਵੱਲੋਂ ਸਰਾਵਾਂ ਉਤੇ 12 ਫੀਸਦੀ ਜੀ.ਐਸ.ਟੀ. ਲਗਾਉਣ ਦੀ ਜਾਗੋ ਪਾਰਟੀ ਨੇ ਨਿਖੇਧੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ...

ਭਾਜਪਾ ਆਗੂ ਆਰ.ਪੀ. ਸਿੰਘ ਦਾ ਸ਼੍ਰੋਮਣੀ ਕਮੇਟੀ ਖਿਲਾਫ਼ ਧਰਮ ਪ੍ਰੀਵਰਤਨ ਸੰਬਧੀ ਵਿਵਾਦਤ ਬਿਆਨ ਡੂੰਘੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ

ਯੈੱਸ ਪੰਜਾਬ   ਅੰਮ੍ਰਿਤਸਰ, 1 ਅਗਸਤ, 2022 - ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਸ੍ਰੀ ਆਰ.ਪੀ. ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵਿਵਾਦਤ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ...

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਸਰਕਾਰ ਵੱਲੋਂ ਜੀ.ਐਸ.ਟੀ. ਲਗਾਉਣਾ ਮੰਦਭਾਗਾ: ਸ਼੍ਰੋਮਣੀ ਕਮੇਟੀ

ਯੈੱਸ ਪੰਜਾਬ ਅੰਮ੍ਰਿਤਸਰ, 1 ਅਗਸਤ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਨੂੰ ਭਾਰਤ ਸਰਕਾਰ ਵੱਲੋਂ ਜੀਐਸਟੀ ਦੇ ਘੇਰੇ ਵਿਚ ਲੈਣ...

ਮਨੋਰੰਜਨ

ਮਨੋਰੰਜਨ ਭਰਪੂਰ ਹੋਵੇਗੀ ਗਿੱਪੀ ਗਰੇਵਾਲ ਅਤੇ ਤਨੂੰ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’, 10 ਅਗਸਤ ਨੂੰ ਟਰੇਲਰ ਹੋਵੇਗਾ ਰਿਲੀਜ਼

ਅਗਸਤ 6, 2022 (ਹਰਜਿੰਦਰ ਸਿੰਘ ਜਵੰਦਾ) ਪੰਜਾਬੀ ਸਿਨੇਮੇ ‘ਚ ਭਰੋਸੇ ਦੇ ਪ੍ਰਤੀਕ ‘ਹੰਬਲ ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ’ ਬੈਨਰ, ਜਿਨ੍ਹਾਂ ਵੱਲੋਂ ਰਿਲੀਜ਼ ਹੁਣ ਤੱਕ ਸਾਰੀਆਂ ਹੀ ਫ਼ਿਲਮਾਂ ਨੇ ਰਿਕਾਰਡਤੋੜ ਕਾਮਯਾਬੀ ਹਾਸਲ ਕੀਤੀ ਹੈ, ਵੱਲੋਂ...

ਰੂਬੀਨਾ ਬਾਜਵਾ ਅਤੇ ਅਖ਼ਿਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਤੇਰੀ ਮੇਰੀ ਗੱਲ ਬਣ ਗਈ’ ਦਾ ਪੋਸਟਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, 5 ਅਗਸਤ 2022: ਪ੍ਰਸਿੱਧ ਪੰਜਾਬੀ ਸਿਨੇਮਾ ਅਭਿਨੇਤਰੀ ਪ੍ਰੀਤੀ ਸਪਰੂ ਨੇ ਇੱਕ ਲੇਖਕ-ਨਿਰਦੇਸ਼ਕ-ਨਿਰਮਾਤਾ ਦੇ ਰੂਪ ਵਿੱਚ ਆਪਣੇ ਪ੍ਰੋਡਕਸ਼ਨ ਬੈਨਰ ਸਾਈ ਸਪਰੂ ਕ੍ਰਿਏਸ਼ਨਜ਼ ਹੇਠ ਆਪਣੀ ਸੰਗੀਤਕ ਲਵ ਸਟੋਰੀ, 'ਤੇਰੀ ਮੇਰੀ ਗਲ ਬਨ ਗਈ' ਦਾ ਪੋਸਟਰ...

ਪਿਆਰ ਤੇ ਭਾਵਨਾਵਾਂ ਜੁੜੀ ਪੰਜਾਬੀ ਫ਼ਿਲਮ ‘ਜਿੰਦ ਮਾਹੀ’

ਹਰਜਿੰਦਰ ਸਿੰਘ ਜਵੰਦਾ ਲੇਖਕ ਨਿਰਦੇਸ਼ਕ ਸਮੀਰ ਪੰਨੂ ਦੀ ਨਵੀਂ ਆ ਰਹੀ ਪੰਜਾਬੀ ਫ਼ਿਲਮ ‘ਜਿੰਦ ਮਾਹੀ ’ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਵਾਲੇ ਪੰਜਾਬੀ ਨੋਜਵਾਨਾਂ ਦੀ ਜ਼ਿੰਦਗੀ ਦੇ ਵੱਖ ਵੱਖ ਪਹਿਲੂਆਂ ਨਾਲ ਜੁੜੀ ਵੱਖਰੇ ਵਿਸ਼ੇ ਦੀ ਕਹਾਣੀ...

ਨੀਰੂ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਬਿਊਟੀਫੁੱਲ ਬਿੱਲੋ’ ਦਾ ਟਰੇਲਰ ਰਿਲੀਜ਼

ਯੈੱਸ ਪੰਜਾਬ ਚੰਡੀਗੜ੍ਹ, ਜੁਲਾਈ 31, 2022: ਮਨਮੋਹਕ ਨੀਰੂ ਬਾਜਵਾ ਦੀ ਆਉਣ ਵਾਲੀ ਫਿਲਮ, 'ਬਿਊਟੀਫੁੱਲ ਬਿੱਲੋ', ਜੋ ਕਿ 11 ਅਗਸਤ 2022 ਨੂੰ ਭਾਰਤ ਦੇ ਸਭ ਤੋਂ ਵੱਡੇ ਘਰੇਲੂ ਓਟੀਟੀ ਪਲੇਟਫਾਰਮ ZEE5 'ਤੇ ਫਿਲਮ ਦਾ ਪ੍ਰੀਮੀਅਰ ਕਰਦੇ ਹੋਏ,...

ਕੈਟਰੀਨਾ ਕੈਫ਼ ਅਤੇ ਵਿੱਕੀ ਕੌਸ਼ਲ ਨੂੰ ਮਿਲੀਆਂ ਧਮਕੀਆਂ, ਕੇਸ ਰਜਿਸਟਰਡ

ਯੈੱਸ ਪੰਜਾਬ ਮੁੰਬਈ, 25 ਜੁਲਾਈ, 2022: ਬਾਲੀਵੁੱਡ ਜੋੜੇ ਕੈਟਰੀਨਾ ਕੈਫ਼ ਅਤੇ ਵਿੱਕੀ ਕੌਸ਼ਲ ਨੂੰ ਜਾਨੋਂ ਮਾਰਣ ਦੀਆਂ ਧਮਕੀਆਂ ਮਿਲੀਆਂ ਹਨ ਜਿਸ ਉਪਰੰਤ ਇਸ ਸੰਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਇਕ ਖ਼ਬਰ ਏਜੰਸੀ ਅਨੁਸਾਰ ਦੋਹਾਂ ਨੂੰ ਇਹ...
- Advertisement -spot_img

ਸੋਸ਼ਲ ਮੀਡੀਆ

22,243FansLike
51,961FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!