Thursday, January 20, 2022

ਵਾਹਿਗੁਰੂ

spot_img








ਪਰਗਟ ਸਿੰਘ ਵੱਲੋਂ ਦਾਦੂਵਾਲ, ਕੰਗਣੀਵਾਲ ਅਤੇ ਫੋਲੜੀਵਾਲ ਵਿਖੇ 3.50 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਯੈੱਸ ਪੰਜਾਬ
ਜਲੰਧਰ, 28 ਨਵੰਬਰ, 2021:
ਵਿਧਾਨਸਭਾ ਹਲਕਾ ਜਲੰਧਰ ਕੈਂਟ ਵਿਖੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਖੇਡਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ.ਪਰਗਟ ਸਿੰਘ ਵੱਲੋਂ ਅੱਜ ਪਿੰਡ ਦਾਦੂਵਾਲ, ਕੰਗਣੀਵਾਲ ਅਤੇ ਫੋਲੜੀਵਾਲ ਵਿਖੇ 3.50 ਕਰੋੜ ਰੁਪਏ ਦੀ ਲਾਗਤ ਵਾਲੇ ਕਈ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਇਨ੍ਹਾਂ ਪ੍ਰਾਜੈਕਟਾਂ ਵਿੱਚ 1.59 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਸਪੋਰਟਸ ਪਾਰਕ, 18.59 ਲੱਖ ਨਾਲ ਚਾਹੁਵਾਲ ਸੜਕ, 7.79 ਲੱਖ ਨਾਲ ਦਾਦੂਵਾਲ ਸੜਕ, 5.06 ਲੱਖ ਦੀ ਲਾਗਤ ਨਾਲ ਪ੍ਰਾਇਮਰੀ ਸਕੂਲ ਤੱਕ ਸੜਕ, ਫੋਲੜੀਵਾਲ ਦੀ 2.90 ਕਿਲੋਮੀਟਰ ਸੜਕ ਨੂੰ 1.50 ਕਰੋੜ ਰੁਪਏ ਦੀ ਲਾਗਤ ਨਾਲ 18 ਫੁੱਟ ਤੱਕ ਚੌੜਾ ਕਰਨ ਤੋਂ ਇਲਾਵਾ ਪਿੰਡ ਦਾਦੂਵਾਲ ਅਤੇ ਪਿੰਡ ਫੋਲੜੀਵਾਲ ਦੀ ਪੰਚਾਇਤ ਨੂੰ 10-10 ਲੱਖ ਰੁਪਏ ਦੀ ਗ੍ਰਾਂਟ ਸ਼ਾਮਿਲ ਹੈ।

ਪੇਂਡੂ ਖੇਤਰਾਂ ਵਿੱਚ ਖੇਡ ਗਤੀਵਿਧੀਆਂ ਦੇ ਦਾਇਰੇ ਨੂੰ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਇਹ ਕਦਮ ਨਾ ਸਿਰਫ਼ ਖੇਡਾਂ ਦੀ ਸ਼ੁਰੂਆਤ ਕਰਨ ਵਿੱਚ ਸਹਾਈ ਹੋਵੇਗਾ ਸਗੋਂ ਇਸ ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਵੀ ਪ੍ਰਸਿੱਧੀ ਮਿਲੇਗੀ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਨੌਜਵਾਨਾਂ ਵਿੱਚ ਖੇਡਾਂ ਦੀ ਭਾਵਨਾ ਹੋਰ ਪ੍ਰਫੁੱਲਿਤ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਅਜਿਹੇ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਐਲਾਨ ਕੀਤਾ ਕਿ ਇਸ ਸੁਪਨੇ ਨੂੰ ਪੂਰਾ ਕਰਨ ਲਈ ਹਲਕੇ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ 15 ਅਤਿ ਆਧੁਨਿਕ ਸਪੋਰਟਸ ਪਾਰਕ ਬਣਾਏ ਜਾਣਗੇ।

ਕੈਬਨਿਟ ਮੰਤਰੀ ਨੇ ਪਿੰਡ ਕੰਗਣੀਵਾਲ ਵਿਖੇ 49.08 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਪੋਰਟਸ ਪਾਰਕ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਦਾਦੂਵਾਲ ਵਿਖੇ 54.05 ਅਤੇ ਪਿੰਡ ਫੋਲੜੀਵਾਲ ਵਿਖੇ 56.08 ਲੱਖ ਰੁਪਏ ਨਾਲ ਬਣਨ ਵਾਲੇ ਸਪੋਰਟਸ ਪਾਰਕਾਂ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਨ੍ਹਾਂ ਪਾਰਕਾਂ ਵਿੱਚ ਅਤਿ ਆਧੁਨਿਕ ਖੇਡ ਸਹੂਲਤਾਂ ਜਿਵੇਂ ਖੇਡ ਮੈਦਾਨ, ਸਪਰਿੰਕਲ ਸਿਸਟਮ, ਬਾਊਂਡਰੀ ਵਾਲ, ਸ਼ਾਵਰ ਸਿਸਟਮ, ਚੇਂਜਿੰਗ ਰੂਮ, ਰੈਸਟ ਰੂਮ , ਘਾਹ ਵਿਛਾਉਣਾ ਅਤੇ ਸਟੋਰ ਆਦਿ ਸਹੂਲਤਾਂ ਮੁਹੱਈਆ ਉਪਲਬੱਧ ਹੋਣਗੀਆਂ ਤਾਂ ਜੋ ਉਭਰਦੇ ਖਿਡਾਰੀ ਇੱਥੇ ਵਧੀਆ ਸਿਖਲਾਈ ਹਾਸਲ ਕਰ ਸਕਣ।

ਇਨ੍ਹਾਂ ਪਿੰਡਾਂ ਵਿੱਚ ਲੋਕਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰ.ਪਰਗਟ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਖੇਡ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਤੋਂ ਇਲਾਵਾ ਨਵੇਂ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਉਭਰਦੇ ਖਿਡਾਰੀਆਂ ਨੂੰ ਪਿੰਡ ਪੱਧਰ ’ਤੇ ਹੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।

ਪੰਚਾਇਤੀ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਸ੍ਰ.ਪਰਗਟ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਫੰਡ ਨਿਰਵਿਘਨ ਜਾਰੀ ਰਹਿਣਗੇ। ਉਨ੍ਹਾਂ ਪੰਚਾਇਤਾਂ ਨੂੰ ਕਿਹਾ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ’ਤੇ ਨਿਗਰਾਨੀ ਕਰਨ ਅਤੇ ਜੇਕਰ ਕੋਈ ਦੇਰੀ ਪਾਈ ਜਾਂਦੀ ਹੈ ਤਾਂ ਇਸ ਦੀ ਰਿਪੋਰਟ ਕਰਨ। ਉਨ੍ਹਾਂ ਪਿੰਡ ਫੋਲੜੀਵਾਲ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੇ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਦਾ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਜਲੰਧਰ ਕੈਂਟ ਐਚ.ਐਸ. ਸਮਰਾ, ਸੁਖਵਿੰਦਰ ਸਿੰਘ ਫੋਲੜੀਵਾਲ, ਚਮਨ ਲਾਲ ਦਾਦੂਵਾਲ, ਬਲਬੀਰ ਸਿੰਘ ਕੰਗਣੀਵਾਲ ਅਤੇ ਪਿੰਡਾਂ ਦੇ ਸਰਪੰਚ ਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਮਾਮਲਾ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ 4 ਵਾਰ ਰੱਦ ਕਰਨ ਦਾ – ਸਿੱਖਾਂ ਨੇ ਘੇਰਿਆ ਆਮ ਆਦਮੀ ਪਾਰਟੀ ਹੈਡਕੁਆਰਟਰ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਬਾਵਜੂਦ ਦਿੱਲੀ ਸਰਕਾਰ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਤੇ ਨੂੰ 4 ਵਾਰ ਰੱਦ ਕਰਨ...

ਬਿਹਾਰ ’ਚ ਸਿੱਖ ਸੰਗਤ ’ਤੇ ਹਮਲਾ ਕਰਨ ਵਾਲਿਆਂ ਨੁੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਯਕੀਨੀ ਬਣਾਉਣ ਨਿਤਿਸ਼ ਕੁਮਾਰ: ਜਥੇਦਾਰ ਅਵਤਾਰ ਸਿੰਘ ਹਿੱਤ

ਯੈੱਸ ਪੰਜਾਬ ਨਵੀਂ ਦਿੱਲੀ, 17 ਜਨਵਰੀ, 2022 - ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਨੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪੰਜਾਬ...

ਕੋਰੋਨਾ ਕਾਰਨ ਭਾਰਤ ’ਚ ਫ਼ਸੇ ਨੌਜਵਾਨਾਂ ਦਾ ਮਾਮਲਾ ਸਰਕਾਰ ਤੱਕ ਪਹੁੰਚਾਉਣ ਨਿਊਜ਼ੀਲੈਂਡ ਦੀਆਂ ਸਿੱਖ ਸੰਸਥਾਵਾਂ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਕੋਰੋਨਾ ਮਹਾਂਮਾਰੀ ਦੌਰਾਨ ਨਿਊਜ਼ੀਲੈਂਡ ਤੋਂ ਆਏ ਵੱਡੀ ਗਿਣਤੀ ਪੰਜਾਬੀ ਜੋ ਪਾਬੰਦੀਆਂ ਕਾਰਨ ਵਾਪਸ ਨਹੀਂ ਜਾ ਸਕੇ ਸਨ, ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ...

ਤਖ਼ਤ ਪਟਨਾ ਸਾਹਿਬ ਤੋਂ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਹਮਲਾ ਨਿੰਦਣਯੋਗ, ਰਾਜਸਥਾਨ ’ਚ ਮਾਸੂਮ ਨਾਲ ਗੈਂਗਰੇਪ ਦੇ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ, 2022 - ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਕੇ ਵਾਪਸ ਪਰਤ ਰਹੀਆਂ ਸੰਗਤਾਂ ’ਤੇ ਬਿਹਾਰ ਅੰਦਰ ਕੁਝ ਲੋਕਾਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕਰਨ ਦੀ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਵਿਖੇ ਲੱਗੇ ਫ਼ਰਸ਼ ਤੇ ਗਾਰਡਰਾਂ ਦੀ ਸੇਵਾ ਕਰਵਾਈ, ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਯੈੱਸ ਪੰਜਾਬ ਅੰਮ੍ਰਿਤਸਰ, 17 ਜਨਵਰੀ. 2022 - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ਦੇ ਸਥਾਨ ’ਤੇ ਬਣੇ ਸੁਨਹਿਰੀ ਸ਼ੈੱਡ ਹੇਠ ਲੱਗੇ ਫ਼ਰਸ਼ ਨੂੰ ਤਬਦੀਲ ਕਰਕੇ ਨਵਾਂ ਲਗਾ ਦਿੱਤਾ ਗਿਆ...

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਦਾ ਦਿਹਾਂਤ, ਭੇਤਭਰੀ ਹਾਲਤ ਵਿੱਚ ਪਾਏ ਗਏ ਸਨ ਜ਼ਖ਼ਮੀ

ਯੈੱਸ ਪੰਜਾਬ ਪਟਨਾ ਸਾਹਿਬ, 17 ਜਨਵਰੀ, 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਜਿੰਦਰ ਸਿੰਘ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਨੇ ਪਟਨਾ ਦੇ ਹਸਪਤਾਲ ਵਿੱਚ ਅੱਜ ਆਖ਼ਰੀ ਸਾਹ ਲਏ।...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,505FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼