ਪਾਕਿਸਤਾਨ ’ਚ ਗ੍ਰੰਥੀ ਦੀ ਨਾਬਾਲਗ ਬੇਟੀ ਅਗਵਾ, ਸਿਰਸਾ ਵੱਲੋਂ ਵਿਦੇਸ਼ ਮੰਤਰੀ ਦੇ ਦਖ਼ਲ ਦੀ ਮੰਗ

ਯੈੱਸ ਪੰਜਾਬ
ਨਵੀਂ ਦਿੱਲੀ, 18 ਸਤੰਬਰ, 2020:
ਪਾਕਿਸਤਾਨ ਵਿੱਚ ਇਕ ਹੋਰ ਸਿੱਖ ਲੜਕੀ ਨੂੰ ਅਗਵਾ ਕਰ ਲਏ ਜਾਣ ਦੀ ਖ਼ਬਰ ਹੈ।

ਪਤਾ ਲੱਗਾ ਹੈ ਕਿ 17 ਸਾਲਾ ਬੁਲਬੁਲ ਕੌਰ ਜੋ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਸ: ਪ੍ਰੀਤਮ ਸਿੰਘ ਦੀ ਬੇਟੀ ਹੈ ਨੂੰ 15 ਦਿਨ ਪਹਿਲਾਂ ਅਗਵਾ ਕਰ ਲਿਆ ਗਿਆ ਸੀ।

ਉਸ ਤੋਂ ਬਾਅਦ ਹੁਣ ਤਕ ਉਸ ਦੀ ਕੋਈ ਉੱਘ ਸੁੱਘ ਨਹੀਂ ਲੱਗੀ ਹੈ।

ਦੋਸ਼ ਹੈ ਕਿ ਬੁਲਬੁਲ ਕੌਰ ਨੂੰ 2 ਮੁਸਲਮਾਨ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਹੈ।

ਇਸ ਗੱਲ ਦੀ ਜਾਣਕਾਰੀ ਟਵਿੱਟਰ ’ਤੇ ਸਾਂਝੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਰਿਵਾਰ ਦਾ ਖ਼ਦਸ਼ਾ ਹੈ ਕਿ ਬੁਲਬੁਲ ਕੌਰ ਨੂੰ ਵੀ ਜਗਜੀਤ ਕੌਰ ਵਾਂਗ ਅਗਵਾ ਕਰਨ ਉਪਰੰਤ ਉਸਦਾ ਜਬਰੀ ਧਰਮ ਤਬਦੀਲ ਕਰਵਾ ਕੇ ਉਸ ਦਾ ਕਿਸੇ ਨਾਲ ਨਿਕਾਹ ਨਾ ਕਰਵਾ ਦਿੱਤਾ ਗਿਆ ਹੋਵੇ।

ਸ: ਸਿਰਸਾ ਨੇ ਇਸ ਮਾਮਲੇ ਵਿੱਚ ਵਿਦੇਸ਼ ਮੰਤਰੀ ਸ੍ਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਬੁਲਬੁਲ ਕੌਰ ਦੇ ਪਰਿਵਾਰ ਨੂੰ ਇਨਸਾਫ਼ ਦੁਆਉਣ ਵਾਸਤੇ ਭਾਰਤ ਵੱਲੋਂ ਬਣਦੀ ਕਾਰਵਾਈ ਕਰਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

ਅਹਿਮ ਖ਼ਬਰਾਂ