Tuesday, January 18, 2022

ਵਾਹਿਗੁਰੂ

spot_img




ਪਾਕਿ ਮਾਡਲ ਨੇ ਮੰਗੀ ਮਾਫੀ : ਕਿਹਾ – ਮੈਂ ਕਰਤਾਰਪੁਰ ਸਾਹਿਬ ਅਤੇ ਸਿੱਖ ਧਰਮ ਦਾ ਇਤਿਹਾਸ ਜਾਨਣ ਗਈ ਸੀ; ਕਈ ਸਿੱਖ ਫੋਟੋਆਂ ਵੀ ਖਿੱਚ ਰਹੇ ਸਨ

ਯੈੱਸ ਪੰਜਾਬ
ਲਾਹੌਰ, ਨਵੰਬਰ 30, 2021 (ਦੀਪਕ ਗਰਗ)
ਪਾਕਿਸਤਾਨੀ ਮਾਡਲ ਸਵਾਲਾ ਲਾਲਾ ਨੇ ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ ਕਰਵਾਉਣ ਲਈ ਮੁਆਫੀ ਮੰਗੀ ਹੈ। ਉਸ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ‘ਸੌਰੀ’ ਦੀ ਫੋਟੋ ਪੋਸਟ ਕੀਤੀ ਹੈ। ਇਤਰਾਜ਼ਯੋਗ ਫੋਟੋ ਡਿਲੀਟ ਕਰਨ ਤੋਂ ਬਾਅਦ ਮਾਡਲ ਲਾਲਾ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ ਦੇ ਇਤਿਹਾਸ ਅਤੇ ਸਿੱਖ ਧਰਮ ਬਾਰੇ ਜਾਣਨ ਲਈ ਗਈ ਸੀ। ਜੇਕਰ ਉਸ ਦੀ ਫੋਟੋ ਤੋਂ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੀ ਹੈ।

ਲਾਹੌਰ ਦੀ ਮਾਡਲ ਸਵਾਲਾ ਲਾਲਾ ਨੇ ਕਿਹਾ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ। ਉਹ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ। ਮੈਂ ਉੱਥੇ ਲੋਕਾਂ ਨੂੰ ਫੋਟੋਆਂ ਖਿਚਵਾਉਂਦੇ ਦੇਖਿਆ, ਜਿਨ੍ਹਾਂ ਵਿੱਚ ਬਹੁਤ ਸਾਰੇ ਸਿੱਖ ਵੀ ਸ਼ਾਮਲ ਸਨ, ਇਸ ਲਈ ਮੈਂ ਵੀ ਫੋਟੋ ਖਿੱਚਵਾ ਲਈਆਂ। ਇਹ ਤਸਵੀਰਾਂ ਵੀ ਉਸ ਥਾਂ ਦੀਆਂ ਨਹੀਂ ਹਨ ਜਿੱਥੇ ਲੋਕ ਮੱਥਾ ਟੇਕਦੇ ਹਨ। ਉਸ ਨੇ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਇਸ ਦਾ ਖਿਆਲ ਰਖੇਗੀ।

ਇਸ ਮਾਮਲੇ ‘ਚ ਸਟੋਰ ਮੰਨਤ ਕਲੌਥਿੰਗ ਅਤੇ ਮਾਡਲ ਸਵਾਲਾ ਲਾਲਾ ਦਾ ਕਹਿਣਾ ਹੈ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ। ਹਾਲਾਂਕਿ, ਮੰਨਤ ਕਲੋਥਿੰਗ ਨੇ ਬਾਅਦ ਵਿੱਚ ਮਾਡਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟਸ ‘ਤੇ 50% ਤੱਕ ਦੀ ਛੋਟ ਦੇ ਲੇਬਲ ਨਾਲ ਪੋਸਟ ਕੀਤਾ। ਇਸ ਦੇ ਨਾਲ ਹੀ ਦੂਸਰਿਆਂ ਨੂੰ ਦੇਖ ਕੇ ਫੋਟੋ ਖਿਚਵਾਉਣ ਤੋਂ ਬਾਅਦ ਵਾਲੀ ਮਾਡਲ ਦੀ ਗੱਲ ਨੂੰ ਝੂਠ ਹੀ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਕਰ ਅਜਿਹਾ ਹੁੰਦਾ ਤਾਂ ਉਸਨੇ ਸਿਰ ਢੱਕ ਕੇ ਸਭਿਅਕ ਤਰੀਕੇ ਨਾਲ ਫੋਟੋ ਖਿਚਵਾਉਣੀ ਸੀ ਨਾ ਕਿ ਮਾਡਲਿੰਗ।

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਵਿਖੇ ਪਾਕਿ ਮਾਡਲ ਦੇ ਫੋਟੋਸ਼ੂਟ ‘ਤੇ ਪੋਸਟ ਕੀਤੇ ਗਏ ਮੰਨਤ ਕੱਪੜੇ ਸਟੋਰ ਦੇ ਪੇਜ ਨੂੰ ਡੀ-ਐਕਟੀਵੇਟ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਟੋਰ ਦਾ ਯੂਐਸਏ ਪੇਜ ਮੰਨਤ ਯੂਐਸਏ ਨਾਮ ਨਾਲ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਸਟੋਰ ਨੇ ਇਨ੍ਹਾਂ ਤਸਵੀਰਾਂ ਨੂੰ ਹਟਾ ਦਿੱਤਾ ਸੀ।

ਮਾਡਲ ਦੇ ਫੋਟੋਸ਼ੂਟ ਦਾ ਪਤਾ ਲੱਗਦਿਆਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਸੀ। ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨੀ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਹੈ।

ਜਿਸ ਤੋਂ ਬਾਅਦ ਪਾਕਿਸਤਾਨ ਸਰਕਾਰ ਦੇ ਇੱਕ ਮੰਤਰੀ ਨੇ ਤੁਰੰਤ ਸਟੋਰ ਅਤੇ ਮਾਡਲ ਨੂੰ ਤਾੜਨਾ ਕੀਤੀ ਅਤੇ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ, ਡੀਐਸਜੀਐਮਸੀ ਨੇ ਇਸ ਮਾਮਲੇ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਸ਼ਿਕਾਇਤ ਕੀਤੀ ਹੈ ਕਿ ਪਾਕਿ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਦਬਾਅ ਬਣਾਇਆ ਜਾਵੇ ਕਿ ਸ੍ਰੀ ਕਰਤਾਰਪੁਰ ਸਾਹਿਬ ਪਿਕਨਿਕ ਸਪਾਟ ਨਾ ਬਣੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਮੁੜ ਕਰਵਾਈਆਂ ਜਾਣ, ਨਾਮਜ਼ਦਗੀ ਭਰਣ ਤੋਂ ਪਹਿਲਾਂ ਲਿਆ ਜਾਵੇ ਗੁਰਮੁਖ਼ੀ ਦਾ ਟੈਸਟ: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 15 ਜਨਵਰੀ, 2022 - ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਚੋਣਾਂ ‘ਚ ਲਗਾਤਾਰ ਹੋ ਰਹੀ ਦੇਰੀ ‘ਤੇ ਆਪਣੀ ਪ੍ਰਕਿਰਿਆ ਦਿੰਦਿਆਂ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ...

ਪੰਜਾਬੀ ਤੇ ਉਰਦੂ ਟੀਚਰਾਂ ਦੀ ਭਰਤੀ ਪ੍ਰਕ੍ਰਿਆ ’ਤੇ ‘ਜਾਗੋ’ ਨੇ ਉਠਾਏ ਸਵਾਲ, ਜੀ.ਕੇ. ਨੇ ਕਿਹਾ ਦੁਬਾਰਾ ਬਣਾਈ ਜਾਵੇ ‘ਸਫ਼ਲ ਉਮੀਦਵਾਰਾਂ ਦੀ ਮੈਰਿਟ ਸੂਚੀ’

ਯੈੱਸ ਪੰਜਾਬ ਨਵੀਂ ਦਿੱਲੀ, 13 ਜਨਵਰੀ, 2021 - ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਜਾਗੋ...

ਗੁਜਰਾਤ ਦੇ ਇਕ ਸਕੂਲ ਵਿੱਚ ਬੱਚਿਆਂ ਪਾਸੋਂ ਸਾਹਿਬਜ਼ਾਦਿਆਂ ਦਾ ਰੋਲ ਕਰਵਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ, ਪ੍ਰਬੰਧਕਾਂ ਨੇ ਦਿੱਤਾ ਲਿਖ਼ਤੀ ਮੁਆਫ਼ੀਨਾਮਾ

ਯੈੱਸ ਪੰਜਾਬ ਅੰਮ੍ਰਿਤਸਰ, 13 ਜਨਵਰੀ, 2022 - ਅਹਿਮਦਾਬਾਦ ਗੁਜਰਾਤ ਦੇ ਇਕ ਸਕੂਲ ਵੱਲੋਂ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਬੱਚਿਆਂ ਪਾਸੋਂ ਰੋਲ ਕਰਵਾਉਣ ਦਾ ਵੀਡੀਓ ਸੋਸ਼ਲ ਮੀਡੀਆ...

ਸੰਗਰੂਰ ਦੇ ਪਿੰਡ ਭੱਟੀਵਾਲ ਕਲਾਂ ’ਚ ਗੁਟਕਾ ਸਾਹਿਬ ਦੀ ਬੇਅਦਬੀ; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਯੈੱਸ ਪੰਜਾਬ ਸੰਗਰੂਰ, 13 ਜਨਵਰੀ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਰੂਰ ਨੇੜਲੇ ਪਿੰਡ ਭੱਟੀਵਾਲ ਕਲਾਂ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ...

ਸਿੱਖ ਧਰਮ, ਇਤਹਾਸ ਅਤੇ ਸਭਿਆਚਾਰ ਦੇ ਫ਼ੈਲਾਅ ਲਈ ਫ਼ਾਰਸੀ ਭਾਸ਼ਾ ਸਮੇਂ ਦੀ ਲੋੜ; ਨਾਦ ਪ੍ਰਗਾਸ ਵੱਲੋਂ ਫ਼ਾਰਸੀ ਭਾਸ਼ਾ ਦੀਆਂ ਮੁਫ਼ਤ ਕਲਾਸਾਂ ਆਰੰਭ

ਯੈੱਸ ਪੰਜਾਬ ਮਿਸ਼ੀਗਨ, 11 ਜਨਵਰੀ, 2022 - ਨਾਦ ਪ੍ਰਗਾਸੁ (ਯੂ.ਐੱਸ.ਏ.) ਸ਼ਬਦ ਸਿਧਾਂਤ ਨੂੰ ਸਮਰਪਿਤ ਖੋਜ ਸੰਸਥਾ ਹੈ। ਸੰਸਥਾ ਵੱਲੋਂ ਗੁਰਦੁਆਰਾ ਮਾਤਾ ਤ੍ਰਿਪਤਾ ਜੀ (ਪਲਿਮਥ-ਮਿਸ਼ੀਗਨ) ਵਿਖੇ ਫ਼ਾਰਸੀ ਜ਼ੁਬਾਨ ਦੀ ਸਿਖਲਾਈ ਹਿਤ ਕਲਾਸਾਂ...

ਨਿਊਜਰਸੀ ਦੀ ਸੈਨੇਟ ਵੱਲੋਂ 1984 ਦੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਐਲਾਨਣਾ ਸਵਾਗਤਯੋਗ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 12 ਜਨਵਰੀ, 2022 - 1984 ਵਿਚ ਇੱਕ ਗਿਣੀ-ਮਿਥੀ ਸਾਜ਼ਿਸ਼ ਤਹਿਤ ਦਿੱਲੀ ਸਮੇਤ ਦੇਸ਼ ਦੇ ਕਈ ਸ਼ਹਿਰਾਂ ਵਿਚ ਸਿੱਖਾਂ ਖਿਲਾਫ਼ ਹੋਏ ਨਸਲੀ ਹਮਲਿਆਂ ਨੂੰ ਅਮਰੀਕਾ ਦੇ ਸੂਬੇ ਨਿਊਜਰਸੀ ਦੀ...

ਮਨੋਰੰਜਨ

ਗਾਇਕ ਕਾਕਾ ਦਾ ਹੈਲੀ ਸ਼ਾਹ ਦੀ ਅਦਾਕਾਰੀ ਵਾਲਾ ਨਵਾਂ ਗੀਤ ‘ਇਕ ਕਹਾਣੀ’ ਚਰਚਾ ਵਿੱਚ

ਯੈੱਸ ਪੰਜਾਬ ਚੰਡੀਗੜ੍ਹ, ਜਨਵਰੀ 16, 2022: ਪੰਜਾਬੀ ਇੰਡਸਟਰੀ ‘ਚ ਕਹਿ ਲੈਣ ਦੇ, ਲਿਬਾਸ, ਟੈਂਪ੍ਰਰੀ ਪਿਆਰ ਅਤੇ ਹੋਰ ਬਹੁਤ ਸਾਰੇ ਬਲਾਕਬਸਟਰ ਹਿੱਟ ਗੀਤ ਦੇਣ ਤੋਂ ਬਾਅਦ ਪ੍ਰਸਿੱਧ ਪੰਜਾਬੀ ਗਾਇਕ ਕਾਕਾ ਦਾ ਨਵਾਂ ਸਿੰਗਲ ਟਰੈਕ 'ਇਕ ਕਹਾਨੀ' ਹਾਲ...

ਮੀਕਾ ਸਿੰਘ ਨੇ ਨਵੇਂ ਗ਼ੀਤ ‘ਮਜਨੂੰ’ ਨਾਲ ਕੀਤਾ 2022 ਦਾ ਸਵਾਗਤ, ਸ਼ਾਰਿਬ ਅਤੇ ਤੋਸ਼ੀ ਸਾਬਰੀ ਨੇ ਦਿੱਤਾ ਹੈ ਸੰਗੀਤ

ਯੈੱਸ ਪੰਜਾਬ ਮੁੰਬਈ, ਜਨਵਰੀ 6, 2022: ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ 5 ਜਨਵਰੀ 2022 ਨੂੰ ਆਪਣਾ ਨਵਾਂ ਸਿੰਗਲ ‘ਮਜਨੂ’ ਕਰ ਦਿੱਤਾ ਹੈ ।ਇਹ ਗੀਤ 2022 ਦਾ ਪਹਿਲਾ ਗਾਣਾ ਹੈ। ਸ਼ਾਰੀਬ ਸਾਬਰੀ ਅਤੇ ਤੋਸ਼ੀ ਸਾਬਰੀ...

ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ ਗਾਇਕ ਮੀਕਾ ਸਿੰਘ ਦਾ ਨਵਾਂ ਗੀਤ ‘ਮਜਨੂੰ’

ਚੰਡੀਗੜ੍ਹ, ਜਨਵਰੀ 5, 2022 (ਹਰਜਿੰਦਰ ਸਿੰਘ) ਮਸ਼ਹੂਰ ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਵਲੋਂ ਹਾਲ ਹੀ ‘ਚ ਆਪਣਾ ਨਵਾਂ ਗੀਤ 'ਮਜਨੂੰ' ਸੰਗੀਤ ਲੇਬਲ ‘ਮਿਊਜ਼ਿਕ ਐਂਡ ਸਾਊਂਡ’ ‘ਤੇ ਰਿਲੀਜ਼ ਕੀਤਾ ਗਿਆ ਹੈ । ਜੋ ਕਿ ਸਰੋਤੇ...

ਸੰਦੀਪ ਬਟਾਲਵੀ ਦਾ ਗੀਤ ‘ਕਰਦਾ ਏ ਚੈਟ’ ਰੀਲੀਜ਼

ਯੈੱਸ ਪੰਜਾਬ ਬਟਾਲਾ, 4 ਜਨਵਰੀ, 2022 - ਬਟਾਲਾ ਦੇ ਗਾਇਕ ਸੰਦੀਪ ਬਟਾਲਵੀ ਨੇ ਆਪਣੇ ਨਵੇਂ ਗੀਤ ‘ਕਰਦਾ ਏ ਚੈਟ’ ਨਾਲ ਸੰਗੀਤ ਦੀ ਦੁਨੀਆਂ ਵਿੱਚ ਦਸਤਕ ਦਿੱਤੀ ਹੈ। ਪੇਸ਼ੇ ਵਜੋਂ ਸਰਕਾਰੀ ਅਧਿਆਪਕ ਵਜੋਂ ਬਟਾਲਾ ਸ਼ਹਿਰ ’ਚ ਸੇਵਾਵਾਂ...

ਸ਼ਿਵਮ ਸ਼ਰਮਾ ਦੁਆਰਾ ਨਿਰਦੇਸ਼ਿਤ ‘ਅੱਲ੍ਹੜ ਵਰੇਸ’ ਨਾਲ ਗਾਇਕ ਅਰਮਾਨ ਬੇਦਿਲ ਰੱਖਣਗੇ ਫਿਲਮਾਂ ‘ਚ ਕਦਮ

ਯੈੱਸ ਪੰਜਾਬ ਚੰਡੀਗੜ੍ਹ, 30 ਦਸੰਬਰ, 2021: ਜਿਵੇਂ ਕਿ ਅੱਜ ਕਲ ਪੰਜਾਬੀ ਗਾਇਕ ਫਿਲਮਾਂ 'ਚ ਵੀ ਆਪਣੀ ਪਛਾਣ ਬਣਾ ਰਹੇ ਹਨ, ਉਥੇ ਹੀ ਇਸ 'ਚ ਇਕ ਹੋਰ ਨਾਂ ਜੁਧੰ ਜਾ ਰਿਹਾ ਹੈ ਗਾਇਕ ਅਰਮਾਨ ਬੇਦਿਲ ਦਾ, ਜੋ...
- Advertisement -spot_img

ਸੋਸ਼ਲ ਮੀਡੀਆ

20,370FansLike
51,484FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼