Monday, February 26, 2024

ਵਾਹਿਗੁਰੂ

spot_img
spot_img
spot_img
spot_img
spot_img
spot_img

ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ 158 ਕਰੋੜ ਰੁਪਏ ਦੀ ਬਚਤ: ਹਰਭਜਨ ਸਿੰਘ ਈ.ਟੀ.ਓ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 02 ਦਸੰਬਰ, 2023:
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰ.ਬੀ 10 ਸੜਕਾਂ ਅਧੀਨ 87 ਕਰੋੜ, ਸੀ.ਆਰ.ਆਈ.ਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ 5054 ਆਰ.ਬੀ. 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁਕੀ ਹੈ ਅਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇ ਸਿਰ ਮੁਕੰਮਲ ਕੀਤੇ ਜਾ ਸਕਣ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਵਿਭਾਗ ਨੂੰ ਅਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਰਜਾਂ ‘ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨ੍ਹਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ।

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਜਿਸ ਵਿੱਚ ਸਕੱਤਰ ਲੋਕ ਨਿਰਮਾਣ ਵਿਭਾਗ, ਮੁੱਖ ਇੰਜੀਨੀਰਜ, ਨਿਗਰਾਨ ਇੰਜੀਨੀਰਜ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਹਲਕੇ ਅਨੁਸਾਰ ਪੰਜਾਬ ਭਰ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ 5054 ਆਰ.ਬੀ. 10, ਸੀ.ਆਰ.ਆਈ.ਐਫ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨਾਬਾਰਡ, ਰਾਸ਼ਟਰੀ ਮਾਰਗਾਂ ਆਦਿ ਅਧੀਨ ਚਲ ਰਹੇ ਸੜਕਾਂ ਦੇ ਕੰਮਾਂ ਦੀ ਪ੍ਰਗਤੀ ਵਾਚਦੇ ਹੋਏ ਵੱਖ ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਗਿਆ।

ਰਾਸ਼ਟਰੀ ਮਾਰਗਾ ਦੇ ਪੁਰਾਣੇ ਕੰਮ ਜੋ ਕਿਸੀ ਕਾਰਨ ਜਿਵੇ ਜਮੀਨ ਇਕਵਾਇਰ ਕਰਨ, ਜੰਗਲਾਤ ਹਟਾਉਣ ਆਦਿ ਕਰਕੇ ਦੇਰੀ ਨਾਲ ਹੋ ਰਹੇ ਹਨ, ਬਾਰੇ ਲੋਕ ਨਿਰਮਾਣ ਮੰਤਰੀ ਨੇ ਸਬੰਧਿਤ ਨਿਗਰਾਨ ਇੰਜੀਨਿਯਰਜ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗ੍ਹਾ ਨਾਲੋ ਨਾਲ ਕੰਮ ਕਰੇ ਕਿਉਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੇਂਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਾਰਾ ਸ਼ੁਰੂ ਕਰਦੀਆ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ, ਅਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ ।

ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ ‘ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਵਟਸਐੱਪ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

‘ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼’ ਦਾ ਵਫ਼ਦ ਜਸਟਿਸ ਸਾਰੋਂ ਨੂੰ ਮਿਲਿਆ, ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਦਾ ਸਮਾਂ ਹੋਰ ਵਧਾਉਣ ਦੀ ਮੰਗ

ਯੈੱਸ ਪੰਜਾਬ 26 ਫ਼ਰਵਰੀ, 2024: ਸਿੱਖ ਜੱਥੇਬੰਦੀਆ ਦੇ ਆਗੂਆ ਦਾ ਇਕ ਵਫ਼ਦ ਅੱਜ ਗੁਰਦਵਾਰਾ ਇਲੈਕਸ਼ਨ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋ ਨੂੰ ਉਨ੍ਹਾ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਮਿਲਿਆ। ਅਲਾਇੰਸ ਆਫ ਸਿੱਖ ਔਰਗਨਾਈਜੇਸ਼ਨ...

ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ – ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਗੁਰੂਦੁਆਰਾ ਨਾਮਧਾਰੀ ਸੰਗਤ ਵਿਖੇ ਸ਼ਮੂਲੀਅਤ

ਯੈੱਸ ਪੰਜਾਬ ਮੋਹਾਲੀ, 25 ਫਰਵਰੀ, 2024 ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ...

ਮਨੋਰੰਜਨ

ਅੰਮ੍ਰਿਤਸਰ ਵਿੱਚ ਸੱਤ ਦਿਨ- ਸੱਤ ਵੱਡੇ ਕਲਾਕਾਰ ਕਰਨਗੇ ਲੋਕਾਂ ਦਾ ਮਨੋਰੰਜਨ

ਯੈੱਸ ਪੰਜਾਬ ਅੰਮ੍ਰਿਤਸਰ, 17 ਫਰਵਰੀ, 2024 ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਨੂੰ ਰੰਗਲਾ ਪੰਜਾਬ ਮੇਲੇ ਲਈ ਚੁਣਿਆ ਗਿਆ ਹੈ ,...

ਬਾਲੀਵੁੱਡ ਗਾਇਕ ਸੁਖ਼ਵਿੰਦਰ ਸਿੰਘ ਦਾ ਚੰਡੀਗੜ੍ਹ ਵਿੱਚ ‘ਲਾਈਵ ਸ਼ੋਅ’ 24 ਫ਼ਰਵਰੀ ਨੂੰ

ਯੈੱਸ ਪੰਜਾਬ 15 ਫਰਵਰੀ, 2024 ਸਿਧਾਰਥ ਐਂਟਰਟੇਨਰਜ਼ ਅਤੇ ਹਿੰਦੁਸਤਾਨ ਹੋਲਡਿੰਗਜ਼, ਹਾਰਮੋਨੀ ਇੰਡੀਆ ਟਿਊਨਜ਼ ਦੇ ਸਹਿਯੋਗ ਨਾਲ, ਧੀਰ ਕੌਂਸਟ ਅਤੇ ਵਾਮਨ ਗਰੁੱਪ ਦੁਆਰਾ ਪੇਸ਼ ਕੀਤੇ ਜਾਣ ਵਾਲੇ ਗਾਇਕ ਸੁਖਵਿੰਦਰ ਸਿੰਘ ਮਿਊਜ਼ਿਕ ਮੈਜ਼ਿਕ ਲਾਈਵ ਕੰਸਰਟ ਦੀ ਘੋਸ਼ਣਾ ਕਰਨ...

‘ਜੀ ਵੇ ਸੋਹਣਿਆ ਜੀ’ – ਪਹਿਲੀ ਵਾਰ ਵਿਸ਼ਵ ਦੇ ਸਭ ਤੋਂ ਵੱਡੇ ਸਿਨੇਮਾ ਘਰ ਵਿੱਚ ਰਿਲੀਜ਼ ਹੋਵੇਗੀ ਇਹ ਪੰਜਾਬੀ ਫ਼ਿਲਮ

ਯੈੱਸ ਪੰਜਾਬ 9 ਫਰਵਰੀ, 2024 ਪੰਜਾਬੀ ਸਿਨੇਮਾ ਇੱਕ ਮਹੱਤਵਪੂਰਨ ਪਲ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ ਦੂਰਦਰਸ਼ੀ ਨਿਰਮਾਤਾ ਸੰਨੀ ਰਾਜ, ਵਰੁਣ ਅਰੋੜਾ, ਅਮਿਤ ਜੁਨੇਜਾ, ਅਤੇ ਡਾ ਪ੍ਰਭਜੋਤ ਸਿੱਧੂ ਮਾਣ ਨਾਲ ਦੁਨੀਆ ਦੇ ਸਭ ਤੋਂ ਵੱਡੇ ਸਿਨੇਮਾ...
spot_img
spot_img
spot_img
spot_img

ਸੋਸ਼ਲ ਮੀਡੀਆ

223,427FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...