Monday, June 16, 2025
spot_img
spot_img
spot_img
spot_img

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ: CM Mann

ਯੈੱਸ ਪੰਜਾਬ
ਧੂਰੀ (ਸੰਗਰੂਰ), 22 ਮਈ, 2025

Punjab ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ।

ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ ‘ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।

ਉਨ੍ਹਾਂ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਸਬੰਧੀ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਉਨ੍ਹਾਂ ਦੀ ਸਹਾਇਤਾ ਅਤੇ ਮਾਰਗਦਰਸ਼ਨ ਨਾਲ ਸਫਲ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣ ਲਈ ਵਾਰ-ਵਾਰ ਖੇਤਰੀ ਦੌਰੇ ਕਰਨ ਲਈ ਵੀ ਕਿਹਾ ਤਾਂ ਜੋ ਪਿੰਡਾਂ ਦੇ ਵਿਕਾਸ ਨੂੰ ਵਿਆਪਕ ਪੱਧਰ ‘ਤੇ ਹੁਲਾਰਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਬਹੁਗਿਣਤੀ ਪਿੰਡਾਂ ਵਿੱਚ ਰਹਿੰਦੀ ਹੈ, ਇਸ ਲਈ ਸੂਬਾ ਸਰਕਾਰ ਪਿੰਡਾਂ ਵਿੱਚ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਲੋਕਾਂ ਲਈ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਪਿੰਡ ਵਾਸੀਆਂ ਨਾਲ ਅਜਿਹੀਆਂ ਲੋਕ ਮਿਲਣੀਆਂ ਕਰਵਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਉਨ੍ਹਾਂ ਲੋਕਾਂ ਨੂੰ ਮਿਲਣਾ ਹੀ ਨਹੀਂ ਚਾਹੁੰਦੇ ਸਨ ਜਿਨ੍ਹਾਂ ਨੇ ਉਨ੍ਹਾਂ ਨੂੰ ਸੱਤਾ ਵਿੱਚ ਲਿਆਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਕਰਵਾਉਣ ਦਾ ਇੱਕੋ-ਇੱਕ ਉਦੇਸ਼ ਸੂਬੇ ਅਤੇ ਖਾਸ ਕਰਕੇ ਪਿੰਡਾਂ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕਰਨਾ ਹੈ। ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਕਾਰਜ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਕਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਸਤੇ ਆਮ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਬਲਾਕ ਦੇ ਪੰਜ ਪਿੰਡਾਂ ਭੁੱਲਰਹੇੜੀ, ਭਲਵਾਨ, ਪਲਾਸੌਰ, ਧੂਰਾ ਅਤੇ ਭੱਦਲਵੱਡ ਵਿੱਚ ਕੁੱਲ 196 ਵਿਕਾਸ ਕਾਰਜਾਂ ਲਈ 15.61 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 9.90 ਕਰੋੜ ਰੁਪਏ ਦੀ ਲਾਗਤ ਵਾਲੇ 115 ਕੰਮ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ 5.71 ਕਰੋੜ ਰੁਪਏ ਦੀ ਲਾਗਤ ਵਾਲੇ 81 ਕੰਮ ਪ੍ਰਗਤੀ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਪੰਜ ਪੰਚਾਇਤਾਂ ਦੀ ਮੰਗ ਦੇ ਆਧਾਰ ‘ਤੇ 24 ਹੋਰ ਵਿਕਾਸ ਕਾਰਜਾਂ ਲਈ 15.65 ਕਰੋੜ ਰੁਪਏ ਦੀ ਹੋਰ ਗ੍ਰਾਂਟ ਜਾਰੀ ਕੀਤੀ ਗਈ ਹੈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼